ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਖੰਨਾ, ਲੁਧਿਆਣਾ, 16 ਜੁਲਾਈ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਇਹਨਾਂ ਦਾ ਇਲਾਜ ਮੁਫ਼ਤ ਅਤੇ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਮਨਰੇਗਾ ਕਰਮਚਾਰੀਆਂ ਦੇ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰ ਨੁਮਾਇੰਦੇ ਵੀ ਮੌਜੂਦ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨਾਲ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀ ਮੌਜੂਦਾ ਸਥਿਤੀ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਕੇ ਨਵੀਂ ਸਕੀਮ ਲਾਗੂ ਕਰਨਾ ਹੈ। ਉਨ੍ਹਾਂ ਕ...








