Monday, August 3
Shadow

Punjab News

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

Punjab News
ਚੰਡੀਗੜ੍ਹ, 8 ਮਾਰਚ: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਅਤੇ ਇਤਿਹਾਸਕ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ, ਜੋ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ, ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਮਿਸਾਲੀ ਸੁਧਾਰਾਂ ਸਦਕਾ ਤੇਜ਼ੀ ਨਾਲ ਮੁਕੰਮਲ ਢਾਂਚਾਗਤ ਕ੍ਰਾਂਤੀ ਵੱਲ ਵਧ ਰਹੀ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ’ਤੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਦਾ ਉਹ ਖਰੜਾ ਹੈ, ਜਿਸਨੂੰ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਅੱਖਰਾਂ ’ਚ ਲਿਖਿਆ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਅਸੀਂ ’ਪੰਜਾਬ ਸਿੱਖੀਆ ਕ੍ਰਾਂਤੀ’ ਦੇ ਆਪਣੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੇ ਹਾਂ। ਅਸੀਂ ਸਕੂਲਾਂ ਦੇ ਅਕਾਦਮਿਕ ਨਤੀਜਿਆਂ ਵਿੱਚ ਦੇਸ਼ ਭਰ ‘ਚੋਂ ਸਿਖਰਲਾ ਦਰਜਾ ਹਾਸਲ ਕੀਤਾ ਹੈ ਅਤੇ ਇਹ ਬਜਟ ਸਾਡੇ ਵਿਦਿਆਰਥੀਆਂ ਨੂੰ ਆਲਮੀ ...
ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

Punjab News
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ। ਇਸ ਨਾਲ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਅਗਲੇ 10 ਸਾਲਾਂ ਵਿੱਚ ਸੁਰੂ ਕੀਤੇ ਜਾਣਗੇ ।  ਉਨ੍ਹਾ ਕਿਹਾ ਕਿ ਇਹਨਾਂ ਪ੍ਰੋਜੈਕਟ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤੋਂ ਇਲਾਵਾ ਮੰਤਰੀ ਸ੍ਰੀ ਭਗਤ ਨੇ ਪੰਜਾਬ ਦੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵ...
ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

Crime News, Punjab News
ਚੰਡੀਗੜ੍ਹ/ਕਪੂਰਥਲਾ, 8 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਪਿੰਡ ਮਹਿਰਾਜਵਾਲਾ ਦੇ ਰਹਿਣ ਵਾਲੇ ਅਜੈ ਕੁਮਾਰ ਅਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਫਿਲੀਪੀਨਜ਼ ਅਤੇ ਯੂ.ਏ.ਈ. ਵਿੱਚ ਰਹਿਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈ...
ਪੰਜਾਬ ਸਰਕਾਰ ਨੇ ਵਾਅਦਾ ਨਿਭਾਇਆ, ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਵਿਧਾਇਕ ਪੰਡੋਰੀ, ਉੱਗੋਕੇ

ਪੰਜਾਬ ਸਰਕਾਰ ਨੇ ਵਾਅਦਾ ਨਿਭਾਇਆ, ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਵਿਧਾਇਕ ਪੰਡੋਰੀ, ਉੱਗੋਕੇ

Punjab News
ਬਰਨਾਲਾ, 8 ਮਾਰਚ -     ਵਿਧਾਇਕ ਹਲਕਾ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿੱਤ ਮੰਤਰੀ ਵਲੋਂ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਔਰਤਾਂ ਲਈ ਵੱਡਾ ਤੋਹਫ਼ਾ ਹੈ ਜੋ ਕਿ ਸੂਬੇ ਦੀਆਂ ਔਰਤਾਂ ਦੀ ਆਰਥਿਕ ਖੁਸ਼ਹਾਲੀ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਓਹਨਾਂ ਕਿਹਾ ਕਿ ਇਸ ਤਹਿਤ ਔਰਤਾਂ ਨੂੰ 1000 ਰੁਪਏ ਅਤੇ  ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਹਨ। ਓਹਨਾਂ ਕਿਹਾ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ਵਿੱਚ ਔਰਤਾਂ ਨੇ ਸਕਰੀਨਾਂ ਰਾਹੀਂ ਇਹ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਨ ਦੇਖਿਆ ਅਤੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਵਲੋਂ ਇਹ ਐਲਾਨ ਕੀਤਾ ਗਿਆ, ਸਾਰੀਆਂ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਭ ਨੇ ਸਰਕਾਰ ਵਲੋਂ ਲਿਆਂਦੀ ਇਸ ਯੋਜਨਾ ਦਾ ਸਵਾਗਤ ਕੀਤਾ।    ਇਸ ਮੌਕੇ...
ਵਿਧਾਇਕ ਫਾਜ਼ਿਲਕਾ ਨੇ ਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਕੀਤਾ ਉਦਘਾਟਨ, ਬਾਬਾ ਬ੍ਰਹਮ ਦਾਸ ਜੀ ਵਿਸ਼ੇਸ਼ ਤੌਰ ਤੇ ਨਾਲ ਰਹੇ ਮੌਜੂਦ

ਵਿਧਾਇਕ ਫਾਜ਼ਿਲਕਾ ਨੇ ਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਕੀਤਾ ਉਦਘਾਟਨ, ਬਾਬਾ ਬ੍ਰਹਮ ਦਾਸ ਜੀ ਵਿਸ਼ੇਸ਼ ਤੌਰ ਤੇ ਨਾਲ ਰਹੇ ਮੌਜੂਦ

Punjab News
ਫਾਜ਼ਿਲਕਾ 8 ਮਾਰਚ- ਮੁੱਖ ਡੇਰਾ ਬਾਬਾ ਭੂਮੰਣ ਸ਼ਾਹ ਜੀ ਉਦਾਸੀਨ, ਪਿੰਡ ਬਾਬਾ ਭੂਮੰਣ ਸ਼ਾਹ ਜੀ (ਸੰਗਰ ਸਾਧਾ) ਜ਼ਿਲ੍ਹਾ ਸਰਸਾ ਦੁਆਰਾ ਸਮੂਹ ਸੰਗਤ ਬਲਾਕ ਫਾਜ਼ਿਲਕਾ ਦੇ ਸਹਿਯੋਗ ਨਾਲਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਨਿਰਮਾਣ ਕਰਵਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ | ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਗਦੀਨਸ਼ੀਨ  ਬਾਬਾ ਬ੍ਰਹਮ ਦਾਸ ਜੀ ਮੌਜੂਦ ਸਨ | ਇਸ ਦੌਰਾਨ ਵਿਧਾਇਕ ਫਾਜ਼ਿਲਕਾ ਨੇ ਕਿਹਾ ਕਿ ਬਾਬਾ ਜੀ ਦੀ ਦਯਾ ਮਿਹਰ ਨਾਲ ਇਹ ਚੌਕ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਸਮੂਹ ਸੰਗਤਾਂ ਦੀ ਮੰਗ ਸੀ ਕਿ ਬਾਬਾ ਭੂਮੰਣ ਸ਼ਾਹ ਜੀ ਦੇ ਨਾਮ ਤੇ ਚੌਕ ਦੀ ਉਸਾਰੀ ਕੀਤੀ ਜਾਵੇ, ਸੰਗਤਾਂ ਦੀ ਮੰਗ ਨੂੰ ਪੂਰਾ ਕੀਤਾ ਗਿਆ |ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਹਰੇਕ ਵਰਗ ਨੂੰ ਸੂਬਾ ਸਰਕਾਰ ਸਨਮਾਨ ਦੇਣ ਦੇ ਨਾਲ ਨਾਲ ਸਮਾਨਤਾ ਦੇ ਰਹੀ ਹੈ ਤਾਂ ਜੋ ਕੋਈ ਵੀ ਵਰਗ ਪਛੜੇ ਨਾ| ਉਨ੍ਹਾਂ ਕਿਹਾ ਕਿ ਡੇਰਾ ਬਾਬਾ ਭੁੱਮਣ ਸ਼ਾਹ ਨਾਲ ਜੁੜੀ ਸਾਰੀ ਸੰਗਤ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇਸ ਚੌਕ ਨੂੰ ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Punjab News
ਸੁਨਾਮ, 08 ਮਾਰਚ :ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਉਸ...
ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ

ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ

Punjab News
ਬਰਨਾਲਾ, 8 ਮਾਰਚ-          ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਔਰਤਾਂ ਲਈ ਅਹਿਮ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ ਔਰਤਾਂ ਲਈ "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ" ਦੇ ਆਗਾਜ਼ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਸੂਬੇ ਦੀਆਂ ਬਾਲਗ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧਾ ਬੈਂਕ ਖਾਤਿਆਂ ਵਿੱਚ ਪਾਇਆ ਜਾਵੇਗਾ।   ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ। ਓਹਨਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ, ਚਾਹੇ ਉਹ ਮੁਫ਼ਤ ਬਿਜਲੀ ਸਕੀਮ ਹੋਵੇ, ਸਿਹਤ ਯੋਜਨਾ ਹੋਵੇ ਜਾਂ ਔਰਤਾਂ ਲਈ ਵਿੱਤੀ ਸਹਾਇਤਾ ਦੀ ਸਕੀਮ ਹੋਵੇ। ਓਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ, ਉਹ ਚਾਰ ਸਾਲਾਂ ਦੇ ਅੰਦਰ ਅੰਦਰ ਨਿਭਾਏ ਹਨ। ਓਨ੍ਹਾਂ ਕਿਹਾ ਕਿ ਅੱਜ ਬਹੁਤ ਹੀ ਬਿਹਤਰੀਨ ਬਜਟ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰ...
ਵਿਜੀਲੈਂਸ ਬਿਊਰੋ ਵੱਲੋਂ 10,000  ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 10,000  ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ 7 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਨੇ ਆਪਣੀ ਸੇਵਾ ਵਿੱਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ।  ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸੇਵਾ ਕਾਲ ਵਿਚ ਵਾਧਾ ਲੈਣ ਵਿੱਚ ਉਸਦੀ ਮਦਦ ਕਰਨ ਬਦਲੇ 10,000 ਰੁਪਏ  ਰਿਸ਼ਵਤ ਦੀ ਮੰਗ ਕੀਤੀ। ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਅਪਣਾ ਕੰਮ ਕਰਵਾਉਣਾ ਵਾਜਿਬ ਨਹੀਂ ਸਮਝਿਆ I ਇਸੇ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਕੀਤੀ । ਉ...
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

Punjab News
ਚੰਡੀਗੜ੍ਹ, ਮਾਰਚ 7:ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਬਾਗ਼ਬਾਨੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਭਾਗੀ ਅਧਿਕਾਰੀਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਨੇ ਬਾਗ਼ਬਾਨੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਦੀਆਂ ਬਾਗ਼ਬਾਨੀ ਨਰਸਰੀਆਂ ਵਿੱਚ ਵੱਧ ਤੋਂ ਵੱਧ ਗੁਣਵੱਤਾ ਵਾਲੇ ਬੂਟਿਆਂ ਦਾ ਉਤਪਾਦਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਉੱਚ ਕਿ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 7 ਮਾਰਚ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣੀਆਂ ਧੀਆਂ ਦੇ ਵਿਆਹ ਸਨਮਾਨ ਨਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨ ਤਾਰਨ ਸਮੇਤ 15 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ 2,777 ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹ...