Monday, August 3
Shadow

Punjab News

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ‘ਚ ਗਲੀਆਂ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ‘ਚ ਗਲੀਆਂ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ

Punjab News
ਹੁਸ਼ਿਆਰਪੁਰ, 1 ਮਾਰਚ:- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 13 ਵਿੱਚ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਵਿੱਚ ਬਲਾਕ ਟਾਈਲਾਂ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਲਾਕੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਜਿੰਪਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਵਾਰਡ ਨੰਬਰ 13 ਵਿੱਚ ਬਹੁਤ ਸਾਰੀਆਂ ਗਲੀਆਂ ਖਸਤਾ ਹਾਲਤ ਵਿੱਚ ਸਨ, ਜਿਸ ਕਾਰਨ ਸਥਾਨਕ ਨਿਵਾਸੀਆਂ ਨੂੰ ਆਉਣ-ਜਾਣ ਵਿੱਚ ਮੁਸ਼ਕਲਾਂ ਆ ਰਹੀਆਂ ਸਨ। ਬਲਾਕ ਟਾਈਲਾਂ ਲਗਾਉਣ ਨਾਲ ਨਾ ਸਿਰਫ਼ ਗਲੀਆਂ ਮਜ਼ਬੂਤ ਅਤੇ ਸੁੰਦਰ ਹੋਣਗੀਆਂ ਸਗੋਂ ਡਰੇਨੇਜ ਦੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕੰਮ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ...
ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦੀ ਸਮੀਖਿਆ, ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ

ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਦੀ ਸਮੀਖਿਆ, ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤਾਂ ਯਕੀਨੀ ਬਣਾਈਆਂ

Punjab News
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲਾ ਮਹੱਲਾ ਤਿਉਹਾਰ ਮੌਕੇ 2 ਮਾਰਚ ਤੋਂ 4 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚ ਰਹੇ ਹਨ। ਤਿਉਹਾਰ ਨੂੰ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।        ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਜਸਪ੍ਰੀਤ ਸਿੰਘ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅੰਦਰ ਬਣਾਈਆਂ ਗਈਆਂ ਸਾਰੀਆਂ ਪਾਰਕਿੰਗਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਪਾਰਕਿੰਗ ਖੇਤਰਾਂ ਵਿੱਚ ਰੌਸ਼ਨੀ, ਸੁਰੱਖਿਆ, ਸਫ਼ਾਈ ਅਤੇ ਦਿਸ਼ਾ-ਨਿਰਦੇਸ਼ ਸਾਈਨਬੋਰਡਾਂ ਦੀ ਉਪਲਬਧਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ।      ਪ੍ਰਸ਼ਾਸਨ ਵੱਲੋਂ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ, ਆਰਜ਼ੀ ਟਾਇਲਟਾਂ ਦੀ ਸਫ਼ਾਈ...
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

Punjab News
ਸ੍ਰੀ ਮੁਕਤਸਰ ਸਾਹਿਬ, 28 ਫਰਵਰੀ-       ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰਨਗੇ।        ਇਹ ਪ੍ਰਗਟਾਵਾ ਮਾਣਯੋਗ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ੍ਰੀ ਐਵਾਰਡੀ) ਨੇ ਗਰੀਨ ਸੀ ਰਿਜੋਰਟ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।           ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਸਮਰਪਿਤ ਕੋਰ ਗਰੁੱਪ ਬਣਾਏ ਜਾ ਰਹੇ ਹਨ। ਇਨ੍ਹਾਂ ਕੋਰ ਗਰੁੱਪਾਂ ਵਿੱਚ 10-10 ਮੈਂਬਰ ਹੋਣਗੇ, ਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਿਰ ਸ਼ਾਮਲ ਹੋਣਗੇ। ਇਹ ਸਮੂਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਹੱਲ ਕਰ...
ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’ ਵਿਧਾਇਕ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਭਰੋਸਾ

ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’ ਵਿਧਾਇਕ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਭਰੋਸਾ

Punjab News
ਚੰਡੀਗੜ੍ਹ 28 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਜੱਦੀ ਪਿੰਡ ਗਦਰੀਆਂ (ਦੀਨਾਨਗਰ) ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੀ ਮੌਜੂਦ ਸਨ।ਆਗੂਆਂ ਨੇ ਸ਼ਹੀਦ ਦੇ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੀ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਆਧਿਆ ਚੌਕੀ 'ਤੇ ਡਿਊਟੀ ਦੌਰਾਨ ਸਾਡੇ ਬਹਾਦਰ ਸਿਪਾਹੀਆਂ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਦਾ ਕਤਲ ਇੱਕ ਕਾਇਰਤਾ ਭਰਿਆ ਕਾਰਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੁਲਿਸ 'ਤੇ ਹਮਲਾ ਨਹੀਂ ਹੈ, ਸਗੋਂ ਪੰਜਾਬ ਦੀ ਮਿੱਟੀ ਅਤੇ ਇੱਥੋਂ ਦੇ ਲੋਕਾਂ ਦ...
ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

Punjab News
ਚੰਡੀਗੜ੍ਹ/ਐਸ.ਏ.ਐਸ. ਨਗਰ, 28 ਫਰਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਵੀਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਇੱਕ ਵਿਕਸਤ ਰਾਸ਼ਟਰ ਦਾ ਰਾਹ ਉਸਦੀਆਂ ਵਿਗਿਆਨਕ ਖੋਜਾਂ ਨਿਰਧਾਰਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਵਿਕਾਸ ਕਹਾਣੀ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਲਈ ਜਿਗਿਆਸਾ ਦੀ ਭਾਵਨਾ (ਉਤਸੁਕਤਾ ਵਧਾਉਣ) ਨੂੰ ਅਪਣਾਉਣ ਦਾ ਸੱਦਾ ਦਿੱਤਾ। ਰਾਸ਼ਟਰੀ ਵਿਗਿਆਨ ਦਿਵਸ ਮੌਕੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਸਾਲਾਨਾ ਸਾਇੰਸ ਫੈਸਟ "ਤੱਤਵਾ" ਦਾ ਉਦਘਾਟਨ ਕਰਦਿਆਂ, ਸਿੱਖਿਆ ਮੰਤਰੀ ਸ. ਬੈਂਸ ਨੇ ਵਿਦਿਆਰਥੀਆਂ ਨੂੰ ਵਿਗਿਆਨ ਨੂੰ ਸਿਰਫ਼ ਇੱਕ ਵਿਸ਼ੇ ਵਜੋਂ ਨਹੀਂ, ਸਗੋਂ ਰਾਸ਼ਟਰ ਦੇ ਵਿਕਾਸ ਲਈ ਇੱਕ ਅਹਿਮ ਸਾਧਨ ਵਜੋਂ ਦੇਖਣ ਦੀ ਅਪੀਲ ਕੀਤੀ। ਸਿੱਖਿਆ ਮੰਤਰੀ ਸ. ਬੈਂਸ ਨੇ ਸੰਸਥਾ ਦੇ ਨੌਜਵਾਨ ਵਿਦਿਆਰਥੀਆਂ ਅਤੇ ਇੱਥੇ ਮੌਜੂਦ ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦੇ ਵ...
ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 28 ਫਰਵਰੀ:-ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਸੰਗਠਿਤ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸਰਗਰਮ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼ ਇਸਦੇ ਛੇ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਵਿਸ਼ੇਸ਼ ਕਰਕੇ ਸ਼ਹਿਰਾਂ ‘ਚ ਰਹਿੰਦੇ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਦੀ ਸਪਲਾਈ ਕਰਦੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਸ਼ਵ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਦੇਸ਼ ਵਿੱਚ ਐਮ.ਡੀ.ਐਮ.ਏ. ਟੈਬਲੇਟ ਦੀ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਜ਼ਬਤ ਕੀਤੇ ਗਏ ਪਦਾਰਥਾਂ ਵਿੱਚ 1,215 ਐਮਡੀਐਮਏ ਟੈਬਲੇਟ, 263 ਗ੍ਰਾਮ ਕੋਕੀਨ, 82 ਗ੍ਰਾਮ ਮੈਥਾਫੈਟਾਮਾਈਨ (ਆਈ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ‘ਕਲੀਨ ਚਿੱਟ’ ‘ਤੇ ਦਿੱਤੀ ਵਧਾਈ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ‘ਕਲੀਨ ਚਿੱਟ’ ‘ਤੇ ਦਿੱਤੀ ਵਧਾਈ

Punjab News
ਹੁਸ਼ਿਆਰਪੁਰ, 28 ਫਰਵਰੀ:-ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਦੀ ਇੱਕ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਤੀ ਗਈ 'ਕਲੀਨ ਚਿੱਟ' ਦਾ ਸਵਾਗਤ ਕਰਦਿਆਂ ਇਸਨੂੰ ਸੱਚ ਅਤੇ ਨਿਆਂ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਅਦਾਲਤ ਦਾ ਫੈਸਲਾ ਸਾਬਤ ਕਰਦਾ ਹੈ ਕਿ ਝੂਠ ਅਤੇ ਸਾਜ਼ਿਸ਼ਾਂ ਜ਼ਿਆਦਾ ਸਮੇਂ ਤੱਕ ਨਹੀਂ ਟਿਕ ਸਕਦੀਆਂ।ਡਾ. ਰਵਜੋਤ ਸਿੰਘ ਨੇ ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਇਮਾਨਦਾਰ ਰਾਜਨੀਤੀ ਦੀ ਨਿਆਂਪਾਲਿਕਾ ਦੀ ਮੋਹਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਧਿਰ ਵੱਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਰਚੀ ਗਈ ਨਕਾਰਾਤਮਕ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ ਸੇਵਾ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਦੁਹਰਾਇਆ ਕਿ ਪਾਰਟੀ ਲੀਡਰਸ਼ਿਪ ਨੇ ਹਰ ਚੁਣੌਤ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

Punjab News
ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ:-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰ. 9 ਅਤੇ ਪੁਰਾਣੇ ਵਾਰਡ ਨੰ..12, ਮੁਹੱਲਾ ਕੋਕੋ ਮਾਜਰੀ, ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤੱਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੂਰੇ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ...
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

Punjab News
ਬਟਾਲਾ, 28 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।  ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ਦੇ ਪੁੱਲ ਦੇ ਦੋਵੇਂ ਪਾਸੇ ਦੀਆਂ ਸੜਕਾਂ ਨੂੰ ਬਣਾਉਣ ਦਾ ਕੰਮ ਦੁਕਾਨਦਾਰਾਂ ਦੀ ਮੌਜੂਦਗੀ ਵਿਚ ਕੀਤਾ ਤੇ ਕਿਹਾ ਕਿ ਸੜਕ ਦੇ ਬਣਨ ਨਾਲ ਸ਼ਹਿਰ ਵਾਸੀਆਂ ਤੇ ਆਸਪਾਸ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।   ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਲੋਕਾਂ ਦੇ ਹਿੱਤ ਵਿੱਚ ਵੱਡੇ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਬਟਾਲੇ ਹਲਕੇ ਅੰਦਰ ਵੀ ਕਰੋੋੜਾਂ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ...
ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ

ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ

Punjab News
ਨਵੀਂ ਦਿੱਲੀ/ਚੰਡੀਗੜ੍ਹ, 28 ਫਰਵਰੀ-ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਦੇ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਝੂਠੇ ਕੇਸ ਵਿੱਚੋਂ ਬਰੀ ਹੋਣ ਉੱਤੇ ਮੁਬਾਰਕਬਾਦ ਦਿੱਤੀ। ਸ੍ਰੀ ਮੁੰਡੀਆ ਨੇ ਸ੍ਰੀ ਕੇਜਰੀਵਾਲ, ਸ੍ਰੀ ਸਿਸੋਦੀਆ ਸਮੇਤ 23 ਜਣਿਆਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ। ਉਹਨਾਂ ਕਿਹਾ ਕਿ ਇਸ ਸੱਚ ਦੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਕੱਟੜ ਇਮਾਨਦਾਰ ਨੀਤੀ ਉੱਤੇ ਮਾਣਯੋਗ ਅਦਾਲਤ ਨੇ ਵੀ ਮੋਹਰ ਲਗਾ ਦਿੱਤੀ ਹੈ। ਸ੍ਰੀ ਮੁੰਡੀਆ ਨੇ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ। ਉਹਨਾਂ ਆਪਣੇ ਦੋਵੇਂ ਕੌਮੀ ਆਗੂਆਂ ਨੂੰ ਅਦਾਲਤੀ ਫੈਸਲੇ ਵਿੱਚ ਸੁਰਖ਼ਰੂ ਹੋ ਕੇ ਨਿਕਲਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਲੋਕ ਅਤੇ ਪਾਰਟੀ ਕਾਡਰ ਤਾਂ ਪਹਿਲਾਂ ਹੀ ਭਲੀ-ਭਾਂਤ ਜਾਣਦਾ ਸ...