Tuesday, October 27
Shadow

Punjab News

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ

Punjab News
ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡਿਟਾਂ ਵੱਲੋਂ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਵਿੱਚ 87.7 ਫ਼ੀਸਦ ਰਿਕਾਰਡਤੋੜ ਸਫ਼ਲਤਾ ਦਰਜ ਕਰਕੇ ਇਤਿਹਾਸ ਰਚਿਆ ਗਿਆ ਹੈ। ਇਸ ਸੰਸਥਾ ਦੇ 65 ਕੈਡਿਟਾਂ ਵਿੱਚੋਂ 57 ਕੈਡਿਟ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਪਾਸ ਕਰਕੇ ਜੂਨ 2027 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਐਨ.ਡੀ.ਏ.-158 ਕੋਰਸ ਲਈ ਕੁਆਲੀਫਾਈ ਕਰ ਗਏ ਹਨ। ਰੈਗੂਲਰ ਕੈਡਿਟਾਂ ਤੋਂ ਇਲਾਵਾ, ਸੰਸਥਾ ਵਿੱਚ ਦੋ ਮਹੀਨੇ ਦੇ ਕਰੈਸ਼ ਕੋਰਸ ਵਿੱਚ ਸ਼ਾਮਲ ਹੋਣ ਵਾਲੇ 30 ਵਿੱਚੋਂ 7 ਉਮੀਦਵਾਰਾਂ ਨੇ ਵੀ ਇਸ ਵੱਕਾਰੀ ਪ੍ਰੀਖਿਆ ਨੂੰ ਪਾਸ ਕੀਤੀ ਹੈ। ਸਫ਼ਲ ਕੈਡਿਟ ਹੁਣ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਦਾਖ਼ਲੇ ਲਈ ਬੇਹੱਦ ਅਹਿਮ ਪੜਾਅ ਸਰਵਿਸਿਜ਼ ਸਿਲੈਕਸ਼ਨ ਬੋਰਡ (ਐੱਸ.ਐੱਸ.ਬੀ.) ਇੰਟਰਵਿਊ ਵਿੱਚ ਹਿੱਸਾ ਲੈਣਗੇ। ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਨੌਜਵਾਨ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਨੇ ਸੂਬੇ ...
ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ

Punjab News
ਚੰਡੀਗੜ੍ਹ, 10 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 263ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 568 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 263ਵੇਂ ਦਿਨ, ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,534 ਹੋ ਗਈ ਹੈ। ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟ...
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 15 ਕਿਲੋ ਅਫੀਮ, ਇੱਕ ਅਤਿ-ਆਧੁਨਿਕ ਐਮ-16 ਰਾਈਫਲ, ਨੌਂ ਗ਼ੈਰ-ਕਾਨੂੰਨੀ ਪਿਸਤੌਲ ਅਤੇ 25 ਜਿੰਦਾ ਕਾਰਤੂਸਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪਹਿਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੀਤਾ (32), ਵਾਸੀ ਮੰਝ, ਅੰਮ੍ਰਿਤਸਰ ਅਤੇ ਗੁਰਜੀਤ ਸਿੰਘ (32), ਵਾਸੀ ਸਾਰੰਗੜਾ, ਅੰਮ੍ਰਿਤਸਰ ਵਜੋਂ ਹੋਈ ਹੈ। ਜਦਕਿ ਦੂਜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ (26) ਅਤੇ ਸਤਨਾਮ ਸਿੰਘ (29), ਦੋਵੇਂ ਵਾਸੀ ਪਿੰਡ ਕੱਕੜ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ...
ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜੀਹ- ਹਰਜੋਤ ਸਿੰਘ ਬੈਂਸ

ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜੀਹ- ਹਰਜੋਤ ਸਿੰਘ ਬੈਂਸ

Punjab News
ਨੰਗਲ 10 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਸਕੂਲ ਆਫ਼ ਐਮੀਨੈਂਸ ਵਿਖੇ ਬਣ ਰਹੇ ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਦੀ ਗੁਣਵੱਤਾ ਬਰਕਰਾਰ ਰੱਖਣ ਦੇ ਨਾਲ-ਨਾਲ ਇਸ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਸਕੂਲਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਵੀ ਸਰਕਾਰ ਦੀ ਅਹਿਮ ਤਰਜੀਹ ਹੈ।       ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਮਾਹੌਲ, ਆਧੁਨਿਕ ਸਹੂਲਤਾਂ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ

Punjab News
ਸੰਗਰੂਰ, 10 ਅਕਤੂਬਰ: ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ੀ ਰਿਕਾਰਡ ਹਰ ਪਰਿਵਾਰ ਲਈ ਅਹਿਮ ਹੈ ਅਤੇ ਇਹ ਸਕੀਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਸਪੱਸ਼ਟ ਪਛਾਣ ਮੁਹੱਈਆ ਕਰਵਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਸ੍ਰੀਮਤੀ ਭਰਾਜ ਨੇ ਕਿਹਾ ਕਿ ਆਪਣਾ ਘਰ ਹਰ ਵਿਅਕਤੀ ਦੀ ਮਿਹਨਤ, ਪਰਿਵਾਰਕ ਯਾਦਾਂ ਅਤੇ ਭਵਿੱਖ ਦੀਆਂ ਉਮੀਦਾਂ ਨਾਲ ਜੁੜਿਆ ਹੁੰਦਾ ਹੈ। ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਮਿਲਣ ਨਾਲ ਪਰਿਵਾਰਾਂ ਨੂੰ ਭਰੋਸਾ ਮਿਲਦਾ ਹੈ ਅਤੇ ਜਾਇਦਾਦ ਦੇ ਰਿਕਾਰਡ ਵਿੱਚ ਸਪੱਸ਼ਟਤਾ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡਾਂ ਦੀ ਵੰਡ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਰਿਕਾਰਡ ਸੰਭਾਲਣ ਵਿੱਚ ਸਹੂਲਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆ...
ਮਲੇਰਕੋਟਲਾ ਪੁਲਿਸ ਵੱਲੋਂ ਸਾਰੇ 7 ਡਰੱਗ ਹੌਟਸਪੌਟਾਂ ’ਤੇ CASO; 15 ਸ਼ੱਕੀ ਵਿਅਕਤੀ ਰਾਊਂਡਅੱਪ

ਮਲੇਰਕੋਟਲਾ ਪੁਲਿਸ ਵੱਲੋਂ ਸਾਰੇ 7 ਡਰੱਗ ਹੌਟਸਪੌਟਾਂ ’ਤੇ CASO; 15 ਸ਼ੱਕੀ ਵਿਅਕਤੀ ਰਾਊਂਡਅੱਪ

Punjab News
ਮਲੇਰਕੋਟਲਾ, 10 ਅਕਤੂਬਰ -  ਪੰਜਾਬ ਸਰਕਾਰ ਦੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ ਸ਼ਨੀਵਾਰ ਸਵੇਰੇ 6 ਵਜੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਖਪਤ ਨਾਲ ਸਬੰਧਤ ਸਾਰੇ ਸੱਤ ਚਿੰਨ੍ਹਿਤ ਹੌਟਸਪੌਟਾਂ ’ਤੇ ਤਾਲਮੇਲ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ। ਇਹ ਕਾਰਵਾਈ ਐੱਸਐੱਸਪੀ ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ। ਇਸ ਵਿੱਚ ਐੱਸਪੀ (ਡੀ), ਐੱਸਪੀ (ਹੈੱਡਕੁਆਰਟਰ) ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਦੇ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਹਰੇਕ ਚਿੰਨ੍ਹਿਤ ਹੌਟਸਪੌਟ ਦੀ ਨਿਗਰਾਨੀ ਇੱਕ ਡੀਐੱਸਪੀ ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ, ਜਦਕਿ ਸਬੰਧਤ ਥਾਣਾ ਮੁਖੀਆਂ ਅਤੇ ਪੁਲਿਸ ਟੀਮਾਂ ਵੱਲੋਂ ਤਲਾਸ਼ੀ ਅਤੇ ਤਸਦੀਕ ਦੀ ਕਾਰਵਾਈ ਕੀਤੀ ਗਈ। ਮੁਹਿੰਮ ਦੌਰਾਨ ਤਸਦੀਕ ਲਈ ਕੁੱਲ 15 ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ। ਇਨ੍ਹਾਂ ਵਿੱਚੋਂ 10 ਵਿਅਕਤੀ ਸਬ-ਡਿਵੀਜ਼ਨ ਮਲੇਰਕੋਟਲਾ, ਤਿੰਨ ਸਬ-ਡਿਵੀਜ਼ਨ ਅਹਿਮਦਗੜ੍ਹ ਅਤੇ ਦੋ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚੋਂ ਰਾਊਂਡਅ...
ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 10 ਅਕਤੂਬਰ 2026 ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਵਿੱਤੀ ਸਾਲ 2026-27 ਦੌਰਾਨ ਇਸ ਉਪਰਾਲੇ ਲਈ 20 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਮੁਲਾਜ਼ਮ ਆਪਣੇ ਪਰਿਵਾਰਾਂ ਨਾਲ ਖੁਸ਼ੀ-ਖੁਸ਼ੀ ਦਿਵਾਲੀ ਮਨਾ ਸਕਣ।" ਉਨ੍ਹਾਂ ਕਿਹਾ ਕਿ ਇਹ ਐਡਵਾਂਸ ਸੂਬੇ ਦੇ ਲਗਭਗ 34,604 ਗਰੁੱਪ-ਡੀ ਮੁਲਾਜ਼ਮਾਂ ਦੀ ਕੁੱਲ ਗਿਣਤੀ ਲਈ ਉਪਲਬਧ ਹੈ। ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਜੇਕਰ ਹਰ ਯੋਗ ਮੁਲਾਜ਼ਮ ਕਰਜ਼ਾ ਲੈਣ ਦਾ ਬਦਲ ਚੁਣਦਾ ਹੈ, ਤਾਂ ਸੂਬੇ ਲਈ ਕੁੱਲ ਸੰਭਾਵਿਤ ਖਰਚਾ 34.60 ਕਰੋੜ ਰੁਪਏ ਹੋਵੇਗਾ। 8 ਨਵੰਬਰ ਨੂੰ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਹ ਅਡਵਾਂਸ ਯਕੀਨੀ ਬਣ...
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

Punjab News
ਚੰਡੀਗੜ੍ਹ, 9 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ, ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ। ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਵੀਰਵਾਰ, 22 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਸੈਸ਼ਨ ਸਬੰਧੀ ਤਾਰੀਖ਼-ਵਾਰ ਅਸਥਾਈ ਪ੍ਰੋਗਰਾਮ ਹੇਠਾਂ ਦਿੱਤਾ ਗਿਆ ਹੈ।...
ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

Punjab News
*ਚੰਡੀਗੜ੍ਹ/ਐਸ.ਏ.ਐਸ. ਨਗਰ, 9 ਅਕਤੂਬਰ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਭਾਗ ਵੱਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਿੱਚ ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਫੇਜ਼-2, ਐਸ.ਏ.ਐਸ. ਨਗਰ ਸਥਿਤ ਮੁੱਖ ਦਫ਼ਤਰ ਵਿਖੇ "ਜਲ ਅਤੇ ਸੈਨੀਟੇਸ਼ਨ ਪ੍ਰਾਜੈਕਟ ਵਿੱਚ ਵਾਤਾਵਰਣ ਸੁਰੱਖਿਆ" ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਈ.ਈ.-ਕਮ-ਐਸ.ਈ.ਐਸ. ਇੰਜੀਨੀਅਰ ਸਰਬਜੀਤ ਸਿੰਘ; ਐਸ.ਈ.ਐਸ. ਡਾ. ਪ੍ਰਦੀਪ ਸ਼ਰਮਾ ਅਤੇ ਵਾਤਾਵਰਣ ਪ੍ਰਬੰਧਨ ਮਾਹਰ ਸ੍ਰੀ ਸਾਜ਼ਿਦ ਅਲੀ ਨੇ ਜਲ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਾਲੇ ਸਥਾਨਾਂ 'ਤੇ ਅਪਣਾਏ ਜਾਣ ਵਾਲੇ ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਬਾਰੇ ਅਹਿਮ ਪੇਸ਼ਕਾਰੀਆਂ ਦਿੱਤੀਆਂ। ਪੇਸ਼ਕਾਰੀਆਂ ਵਿੱਚ ਵਾਤਾਵਰਣ ਪ੍ਰਬੰਧਨ ਦੇ ਮੁੱਖ ਪਹਿਲੂਆਂ ਬਾਰੇ ਚਰਚਾ ਕੀਤੀ ਗਈ, ਜਿਸ ਵਿੱਚ ਸਾਈਟ ਦੀ ਸਫ਼ਾਈ ਅਤੇ ਹਾਊਸਕੀਪਿੰਗ, ਟ੍ਰੀਟਮੈਂਟ ਰਸਾਇਣਾਂ ਦੇ ਸੁਰੱਖਿ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

Punjab News
ਚੰਡੀਗੜ੍ਹ, 9 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 262ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 591 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 262ਵੇਂ ਦਿਨ, ਪੁਲਿਸ ਟੀਮਾਂ ਨੇ 245 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 77,316 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 15 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤ...