Monday, August 3
Shadow

Punjab News

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 28 ਫਰਵਰੀ:-ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਸੰਗਠਿਤ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸਰਗਰਮ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼ ਇਸਦੇ ਛੇ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਵਿਸ਼ੇਸ਼ ਕਰਕੇ ਸ਼ਹਿਰਾਂ ‘ਚ ਰਹਿੰਦੇ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਦੀ ਸਪਲਾਈ ਕਰਦੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਸ਼ਵ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਦੇਸ਼ ਵਿੱਚ ਐਮ.ਡੀ.ਐਮ.ਏ. ਟੈਬਲੇਟ ਦੀ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਜ਼ਬਤ ਕੀਤੇ ਗਏ ਪਦਾਰਥਾਂ ਵਿੱਚ 1,215 ਐਮਡੀਐਮਏ ਟੈਬਲੇਟ, 263 ਗ੍ਰਾਮ ਕੋਕੀਨ, 82 ਗ੍ਰਾਮ ਮੈਥਾਫੈਟਾਮਾਈਨ (ਆਈ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ‘ਕਲੀਨ ਚਿੱਟ’ ‘ਤੇ ਦਿੱਤੀ ਵਧਾਈ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ‘ਕਲੀਨ ਚਿੱਟ’ ‘ਤੇ ਦਿੱਤੀ ਵਧਾਈ

Punjab News
ਹੁਸ਼ਿਆਰਪੁਰ, 28 ਫਰਵਰੀ:-ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਦੀ ਇੱਕ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਤੀ ਗਈ 'ਕਲੀਨ ਚਿੱਟ' ਦਾ ਸਵਾਗਤ ਕਰਦਿਆਂ ਇਸਨੂੰ ਸੱਚ ਅਤੇ ਨਿਆਂ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਅਦਾਲਤ ਦਾ ਫੈਸਲਾ ਸਾਬਤ ਕਰਦਾ ਹੈ ਕਿ ਝੂਠ ਅਤੇ ਸਾਜ਼ਿਸ਼ਾਂ ਜ਼ਿਆਦਾ ਸਮੇਂ ਤੱਕ ਨਹੀਂ ਟਿਕ ਸਕਦੀਆਂ।ਡਾ. ਰਵਜੋਤ ਸਿੰਘ ਨੇ ਇਸ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਇਮਾਨਦਾਰ ਰਾਜਨੀਤੀ ਦੀ ਨਿਆਂਪਾਲਿਕਾ ਦੀ ਮੋਹਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਧਿਰ ਵੱਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਰਚੀ ਗਈ ਨਕਾਰਾਤਮਕ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ ਸੇਵਾ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਦੁਹਰਾਇਆ ਕਿ ਪਾਰਟੀ ਲੀਡਰਸ਼ਿਪ ਨੇ ਹਰ ਚੁਣੌਤ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

Punjab News
ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ:-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰ. 9 ਅਤੇ ਪੁਰਾਣੇ ਵਾਰਡ ਨੰ..12, ਮੁਹੱਲਾ ਕੋਕੋ ਮਾਜਰੀ, ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤੱਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੂਰੇ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ...
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

Punjab News
ਬਟਾਲਾ, 28 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।  ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ਦੇ ਪੁੱਲ ਦੇ ਦੋਵੇਂ ਪਾਸੇ ਦੀਆਂ ਸੜਕਾਂ ਨੂੰ ਬਣਾਉਣ ਦਾ ਕੰਮ ਦੁਕਾਨਦਾਰਾਂ ਦੀ ਮੌਜੂਦਗੀ ਵਿਚ ਕੀਤਾ ਤੇ ਕਿਹਾ ਕਿ ਸੜਕ ਦੇ ਬਣਨ ਨਾਲ ਸ਼ਹਿਰ ਵਾਸੀਆਂ ਤੇ ਆਸਪਾਸ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।   ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਲੋਕਾਂ ਦੇ ਹਿੱਤ ਵਿੱਚ ਵੱਡੇ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਬਟਾਲੇ ਹਲਕੇ ਅੰਦਰ ਵੀ ਕਰੋੋੜਾਂ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ...
ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ

ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ

Punjab News
ਨਵੀਂ ਦਿੱਲੀ/ਚੰਡੀਗੜ੍ਹ, 28 ਫਰਵਰੀ-ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਦੇ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਝੂਠੇ ਕੇਸ ਵਿੱਚੋਂ ਬਰੀ ਹੋਣ ਉੱਤੇ ਮੁਬਾਰਕਬਾਦ ਦਿੱਤੀ। ਸ੍ਰੀ ਮੁੰਡੀਆ ਨੇ ਸ੍ਰੀ ਕੇਜਰੀਵਾਲ, ਸ੍ਰੀ ਸਿਸੋਦੀਆ ਸਮੇਤ 23 ਜਣਿਆਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ। ਉਹਨਾਂ ਕਿਹਾ ਕਿ ਇਸ ਸੱਚ ਦੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਕੱਟੜ ਇਮਾਨਦਾਰ ਨੀਤੀ ਉੱਤੇ ਮਾਣਯੋਗ ਅਦਾਲਤ ਨੇ ਵੀ ਮੋਹਰ ਲਗਾ ਦਿੱਤੀ ਹੈ। ਸ੍ਰੀ ਮੁੰਡੀਆ ਨੇ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ। ਉਹਨਾਂ ਆਪਣੇ ਦੋਵੇਂ ਕੌਮੀ ਆਗੂਆਂ ਨੂੰ ਅਦਾਲਤੀ ਫੈਸਲੇ ਵਿੱਚ ਸੁਰਖ਼ਰੂ ਹੋ ਕੇ ਨਿਕਲਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਲੋਕ ਅਤੇ ਪਾਰਟੀ ਕਾਡਰ ਤਾਂ ਪਹਿਲਾਂ ਹੀ ਭਲੀ-ਭਾਂਤ ਜਾਣਦਾ ਸ...
ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ

Punjab News
ਚੰਡੀਗੜ੍ਹ/ਪਟਿਆਲਾ, 27 ਫਰਵਰੀ , 2026-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਡਿਸਚਾਰਜ (ਬਰੀ) ਕਰਨ ਦੇ ਇਤਿਹਾਸਕ ਫੈਸਲੇ ਨੇ ਉਸ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤਾ ਹੈ, ਜੋ ਕਿ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਸੀ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਪੰਨੂ ਨੇ ਕਿਹਾ ਕਿ ਅਦਾਲਤ ਨੇ ਖੁਦ ਇਸ ਕੇਸ ਨੂੰ ਅੱਗੇ ਚਲਾਉਣ ਦੇ ਅਯੋਗ ਪਾਇਆ ਹੈ। ਉਨ੍ਹਾਂ ਕਿਹਾ ਕਿ ਕੋਈ ਰਿਕਵਰੀ ਨਹੀਂ ਹੋਈ, ਕੋਈ ਨਕਦੀ ਨਹੀਂ ਮਿਲੀ, ਕੋਈ ਦਸਤਾਵੇਜ਼ ਨਹੀਂ ਮਿਲਿਆ, ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜੋ ਮੁਕੱਦਮੇ ਨੂੰ ਟਿਕਾ ਸਕੇ। ਅਦਾਲਤ ਨੇ ਆਪਣੇ ਵਿਸਤ੍ਰਿਤ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਬਿਨਾਂ ਕਿਸੇ ਅਧਾਰ ਦੇ ਕੇਸ ਜਾਰੀ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਂਹ ਸਿੱਖਿਆ ਅਤੇ ਸਿਹਤ ਸੰਭਾਲ ਦੇ ਥੰਮ੍ਹਾਂ 'ਤੇ ਰੱਖੀ ਗਈ ਸੀ ਅਤੇ ਦਿੱਲੀ ਵਿੱਚ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ...
ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

Punjab News
ਚੰਡੀਗੜ੍ਹ, 27 ਫਰਵਰੀ 2026:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ 'ਆਪ' ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ 'ਤੇ ਦ੍ਰਿੜ ਮੋਹਰ ਲੱਗੀ ਹੈ, ਜਿਸ ਵਿੱਚ ਪਾਰਟੀ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਹੋਰ ਕੇਂਦਰੀ ਏਜੰਸੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਕਠਪੁਤਲੀਆਂ ਬਣ ਕੇ ਕੰਮ ਕਰ ਰਹੀਆਂ ਹਨ, ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ 23 ਹੋਰਾਂ ਨੂੰ ਬਰੀ ਕਰ ਦਿੱਤਾ ਹੈ ਜਿਨ੍ਹਾਂ ਖ਼ਿਲਾਫ਼ ਸੀਬੀਆਈ ਨੇ ਗਲਤ ਤਰੀਕੇ ਨਾਲ ਕੇਸ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਇਹ ਕੇਸ ਕੇਂਦਰ ਸਰਕਾਰ ਵੱਲੋ...
ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਵਿਰੁੱਧ ਕੇਸਾਂ ਨੂੰ ਰੱਦ ਕਰਨ ਸਬੰਧੀ ਅਦਾਲਤ ਦਾ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ ਹੈ: ਕੁਲਤਾਰ ਸਿੰਘ ਸੰਧਵਾਂ

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਵਿਰੁੱਧ ਕੇਸਾਂ ਨੂੰ ਰੱਦ ਕਰਨ ਸਬੰਧੀ ਅਦਾਲਤ ਦਾ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ ਹੈ: ਕੁਲਤਾਰ ਸਿੰਘ ਸੰਧਵਾਂ

Punjab News
ਚੰਡੀਗੜ੍ਹ, 27 ਫਰਵਰੀ 2026:-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦਾ ਹਾਲੀਆ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਸਾਰੇ 23 ਦੋਸ਼ੀਆਂ ਵਿਰੁੱਧ ਕੇਸਾਂ ਨੂੰ ਰੱਦ ਕਰਨਾ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਰਾਜਨੀਤਿਕ ਖੇਤਰ ਵਿੱਚ ਲਗਾਏ ਗਏ ਬੇਬੁਨਿਆਦ ਦੋਸ਼ ਨਿਆਂਇਕ ਜਾਂਚ ਅੱਗੇ ਟਿਕ ਨਹੀਂ ਸਕਦੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, "ਜਦੋਂ ਲੋਕਤੰਤਰੀ ਤਰੀਕੇ ਨਾਲ ਚੁਣੇ ਗਏ ਮੁੱਖ ਮੰਤਰੀ ਦਾ ਨਾਮ ਬਿਨਾਂ ਕਿਸੇ ਠੋਸ ਸਬੂਤ ਦੇ ਲਿਆ ਜਾਂਦਾ ਹੈ ਅਤੇ ਜਾਂਚ ਏਜੰਸੀਆਂ ਪਹਿਲੀ ਨਜ਼ਰੇ ਇੱਕ ਵੀ ਕੇਸ ਸਾਬਤ ਕਰਨ ਵਿੱਚ ਅਸਮਰੱਥ ਰਹਿੰਦਿਆਂ ਹਨ, ਤਾਂ ਇਸ ਦੀ ਸੰਸਥਾਗਤ ਯੋਗਤਾ ਅਤੇ ਉਚਿਤ ਪ੍ਰਕਿਰਿਆ ਬਾਰੇ ਸਵਾਲ ਖੜ੍ਹੇ ਹੁੰਦੇ ਹਨ। ਜਾਂਚ ਅਧਿਕਾਰੀ ਵਿਰੁੱਧ ਵਿਭਾਗੀ ਕਾਰਵਾਈ ਕਰਨ ਸਬੰਧੀ ਅਦਾਲਤ ਦਾ ਨਿਰਦੇਸ਼ ਸਾਡੇ ਸੰਵਿਧਾਨਕ ਢਾਂਚੇ ਵਿੱਚ ਜਵਾਬਦੇਹੀ ਦੀ ਅਹਿਮੀਅਤ ਨੂੰ ਉਜਾਗਰ ਕਰਦਾ ਹੈ।" ਇਸ ਫੈਸਲੇ ਦੇ ਵਿਆਪਕ ਰਾਜਨੀਤਿਕ ਅਤੇ ਨੈਤ...
ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

Punjab News
ਚੰਡੀਗੜ੍ਹ, 27 ਫਰਵਰੀ:-ਜਨਗਣਨਾ 2027 ਦੇ ਪਹਿਲੇ ਪੜਾਅ (ਘਰਾਂ ਦੇ ਸੂਚੀਕਰਨ) ਬਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਲਈ ਅੱਜ ਹੋਟਲ ਮਾਊਂਟ ਵਿਊ, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਅਤੇ ਡਾਇਰੈਕਟੋਰੇਟ ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਕਾਨਫਰੰਸ ਦਾ ਉਦੇਸ਼ ਪੰਜਾਬ ਵਿੱਚ 15 ਮਈ, 2026 ਤੋਂ 13 ਜੂਨ, 2026 ਤੱਕ ਕਰਵਾਈ ਜਾਣ ਵਾਲੇ ਜਨਗਣਨਾ 2027 ਦੇ ਪਹਿਲੇ ਪੜਾਅ ਅਧੀਨ ਘਰਾਂ ਦੇ ਸੂਚੀਕਰਨ ਅਤੇ ਮਕਾਨ ਜਨਗਣਨਾ ਲਈ ਖੇਤਰ ਪੱਧਰੀ ਪ੍ਰਸ਼ਾਸਕੀ ਮੁਖੀਆਂ ਨੂੰ ਪ੍ਰਕਿਰਿਆ ਤੋਂ ਜਾਣੂ ਕਰਵਾਉਣਾ ਸੀ। ਇਸ ਕਾਰਜ ਦੌਰਾਨ ਘਰਾਂ ਦੇ ਸੂਚੀਕਰਨ ਦੇ ਸਵੈ-ਗਣਨਾ ਦਾ ਬਦਲ ਵੀ ਦਿੱਤਾ ਜਾਵੇਗਾ ਜੋ ਕਿ 30 ਅਪ੍ਰੈਲ, 2026 ਤੋਂ 14 ਮਈ, 2026 ਤੱਕ ਜਨਤਾ ਲਈ ਉਪਲਬਧ ਹੋਵੇਗਾ। ਜਨਗਣਨਾ 2027 ਦਾ ਦੂਜਾ ਪੜਾਅ ਫਰਵਰੀ 2027 ਵਿੱਚ ਸ਼ੁਰੂ ਕੀਤਾ ਜਾਵੇਗਾ। ਆਪਣੇ ਉਦਘਾਟਨੀ ਸੰਬੋਧਨ ਵਿੱਚ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿ...
ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੀਮਤੀ ਭਗਤ ਨੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਕੀਮਤੀ ਭਗਤ ਦੇ ਪਰਿਵਾਰਕ ਮੈਂਬਰਾਂ ਤੋਂ ਇਲ਼ਾਵਾ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ, ਸਾਧੂ-ਸੰਤ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕ ਹਾਜ਼ਰ ਸਨ। ਸ੍ਰੀ ਭਗਤ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਪੰਜਾਬ ਰਾਜ ਵਿੱਚ ਬੇਸਹਾਰਾ ਗਊ ਮਾਤਾ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਬੇਸਹਾਰਾ ਪਸ਼ੂਆਂ ਕਾਰਨ ਹੋ ਰਹੇ ਜਾਨੀ-ਮਾਲੀ ਨੁਕਸਾਨ ਨੂੰ ਰੋਕਣ ਲਈ ਵੀ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਜ਼ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੋਸ਼ਿਸ਼ ਕਰਨਗੇ ਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਵੀ ਗਊਸ਼ਾਲਾਵਾਂ ਵਿੱਚ ਰੱਖਿਆ ਜਾ ਸਕੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਗਊ ਸੇਵਾ ਕਮ...