Monday, August 3
Shadow

Punjab News

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

Punjab News
ਚੰਡੀਗੜ੍ਹ , ਫਰਵਰੀ 24 :- ਪੰਜਾਬ ਸਰਕਾਰ ਵੱਲੋਂ ਐਲਾਨੀ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਤੇ ਮਿਸਾਲੀ ਕਦਮ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਰਾਕ ਸਮੇਂ ਸਿਰ ਅਤੇ ਉਚਿਤ ਗੁਣਵੱਤਾ ਨਾਲ ਪ੍ਰਾਪਤ ਹੋਵੇ। ਇਸ ਸੰਦਰਭ ਵਿੱਚ ‘ਮੇਰੀ ਰਸੋਈ’ ਯੋਜਨਾ ਤਹਿਤ ਤਿਮਾਹੀ ਆਧਾਰ ‘ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿੱਚ ਸਹਾਇਕ ਸਾਬਿਤ ਹੋਣਗੀਆਂ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸ...
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ

Punjab News
ਸ੍ਰੀ ਮੁਕਤਸਰ ਸਾਹਿਬ, 23 ਫਰਵਰੀ:-ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਸ਼੍ਰੀ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਰੈਂਪ (ਰੇਜ਼ਿੰਗ ਐਂਡ ਐਕਸਲਰੇਟਿੰਗ ਐੱਮ.ਐੱਸ.ਐੱਮ.ਈ ਪਰਫ਼ੋਂਮਿਸ) ਸਕੀਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ (SHGs) ਅਤੇ ਸੂਖਮ ਲਘੂ ਅਤੇ ਮੱਧਮ ਉਦਯੋਗਿਕ ਯੂਨਿਟਾਂ ਨੂੰ ਪ੍ਰੋਤਸਾਹਨ ਦੇਣ ਲਈ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਿਲਾ ਹਾਟ/ਟ੍ਰੇਡ ਫੇਅਰ/ਮੇਲਾ “ਪੰਜਾਬ ਸਖੀ ਸ਼ਕਤੀ ਮੇਲਾ - ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਉਦਘਾਟਨ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਇਸ ਤਰ੍ਹਾਂ ਦੇ ਮੇਲੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ...
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ “ਮੇਰੀ ਰਸੋਈ ਯੋਜਨਾ” ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ “ਮੇਰੀ ਰਸੋਈ ਯੋਜਨਾ” ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

Punjab News
ਚੰਡੀਗੜ੍ਹ, 23 ਫਰਵਰੀ:- ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਰਜਿਸਟਰਡ ਲਾਭਪਾਤਰੀਆਂ ਲਈ ਸਹੂਲਤਾਂ ਦੇ ਵਿਸਥਾਰ ਦੇ ਉਦੇਸ਼ ਨਾਲ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ 'ਮੇਰੀ ਰਸੋਈ' ਯੋਜਨਾ ਸ਼ੁਰੂ ਕਰਨ ਦੇ ਐਲਾਨ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋਕ ਭਲਾਈ ਲਈ ਇਹ ਵੱਡਾ ਕਦਮ ਚੁੱਕਣ ਵਾਸਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਭਪਾਤਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਉਸਾਰੂ ਪਹਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਐਨ.ਐਫ.ਐਸ.ਏ. ਅਧੀਨ 40 ਲੱਖ ਲਾਭਪਾਤਰੀ ਹਨ ਅਤੇ ਹੁਣ ਤੱਕ ਨੀਲੇ ਕਾਰਡ ਧਾਰਕ ਲਾਭਪਾਤਰੀਆਂ ਨੂੰ ਕਣਕ ਹੀ ਦਿੱਤੀ ਜਾਂਦੀ ਰਹੀ ਹੈ, ਪਰ ਮੰਤਰੀ ਮੰਡਲ ਵੱਲੋਂ ਮਨਜ਼ੂਰ ਕੀਤੀ ਗਈ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਇਸ ਯੋਜਨਾ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਹਰ ਤਿੰਨ ਮਹੀਨਿਆਂ ਬਾਅਦ ਲਾਭਪਾਤਰੀਆਂ ਨੂੰ ਵਿਸ਼ੇਸ਼ ਰਾਸ਼ਨ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ। ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਇਤਿਹਾਸਕ ਫੈਸਲੇ ਨੂੰ ਹਰੀ ਝੰਡੀ, ਐਨ.ਐਫ.ਐਸ.ਏ. ਅਧੀਨ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਮਿਲੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਇਤਿਹਾਸਕ ਫੈਸਲੇ ਨੂੰ ਹਰੀ ਝੰਡੀ, ਐਨ.ਐਫ.ਐਸ.ਏ. ਅਧੀਨ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਮਿਲੇਗਾ

Punjab News
 ਚੰਡੀਗੜ੍ਹ, 23 ਫਰਵਰੀ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਲੋਕ ਭਲਾਈ ਸੇਵਾਵਾਂ ਦੇ ਵਿਸਥਾਰ ਅਤੇ ਵਿੱਤੀ ਦ੍ਰਿੜਤਾ ਪ੍ਰਦਾਨ ਕਰਦਿਆਂ ਅਹਿਮ ਫੈਸਲੇ ਤਹਿਤ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਆਉਣ ਵਾਲੇ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਪ੍ਰਦਾਨ ਕਰਨ ਲਈ ਇਤਿਹਾਸਕ ’ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਨੂੰ ਮਨਜ਼ੂਰੀ ਦੇ ਦਿੱਤੀ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵਿਆਪਕ ਖੁਰਾਕ ਸੁਰੱਖਿਆ ਪ੍ਰੋਗਰਾਮ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਸਾਲ 2026-27 ਲਈ ਆਬਕਾਰੀ ਮਾਲੀਏ ਵਿੱਚ 12,800 ਕਰੋੜ ਦਾ ਟੀਚਾ ਵੀ ਮਿੱਥਿਆ ਹੈ, ਜਿਸ ਤਹਿਤ ਅਗਲੇ ਪੰਜ ਸਾਲਾਂ ਵਿੱਚ ਜਨਤਕ ਭਲਾਈ ਸਕੀਮਾਂ ਨੂੰ ਮਜ਼ਬੂਤੀ ਦੇਣ ਲਈ ਮਾਲੀਏ ਦੀ ਉਗਰਾਹੀ ਦੁੱਗਣੀ ਕਰਨ ਦਾ ਅਨੁਮਾਨ ਹੈ।ਖੁਰਾਕ ਪ੍ਰੋਗਰਾਮ ਦੇ ਨਾਲ-ਨਾਲ ਕੈਬਨਿਟ ਨੇ ਸਰਕਾਰੀ ਜ਼ਮੀਨ ’ਤੇ ਕਾਸ਼ਤ ਕਰਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਇਕੋ ਵਾਰ ਮੁਆਵਜ਼ਾ ਦੇਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ, ਸਰਕਾਰੀ ਵਿਭਾਗਾਂ ਅਤੇ ਜਨਤਕ ਅਦਾਰਿਆਂ ਲ...
ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

Crime News, Punjab News
ਮਾਲੇਰਕੋਟਲਾ, 23 ਫਰਵਰੀ:-ਡੀ.ਐਸ.ਪੀ ਮਾਨਵਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ-1 ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਗਿੱਲ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਵੱਲੋਂ ਮੁਕੱਦਮਾ ਨੰਬਰ 38 ਮਿਤੀ 13 ਫਰਵਰੀ ਅਧੀਨ ਧਾਰਾ 305, 331(3) BNS ਤਹਿਤ ਦਰਜ ਮਾਮਲੇ ਵਿੱਚ ਦੋਸ਼ੀ ਮੁਹੰਮਦ ਸਹਿਬਾਜ਼ ਉਰਫ ਜੈਂਗੋ ਪੁੱਤਰ ਮੁਹੰਮਦ ਨਦੀਮ ਵਾਸੀ ਮੰਡਿਆਲਾ ਰੋਡ, ਜਮਾਲਪੁਰਾ ਨੂੰ ਗ੍ਰਿਫਤਾਰ ਕੀਤਾ ਗਿਆ। ਡੀ. ਐਸ. ਪੀ ਨੇ ਦੱਸਿਆ ਕਿ ਦੋਸ਼ੀ ਵੱਲੋਂ ਜੈਨ ਮੰਦਰ ਵਿੱਚੋਂ ਚੋਰੀ ਕੀਤਾ ਮੋਬਾਇਲ ਫੋਨ ਬਰਾਮਦ ਕਰਵਾਇਆ ਗਿਆ। ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਵਿੱਚ ਹੋਰ ਦੋ ਹੋਰ ਵਿਅਕਤੀਆਂ— ਮੁਹੰਮਦ ਸਹਿਬਾਜ਼ ਉਰਫ ਬੂਚਾ ਪੁੱਤਰ ਯਾਮੀਨ ਵਾਸੀ ਮੁਹੱਲਾ ਕਸਾਈਆਂ ਵਾਲਾ ਪੱਕਾ ਦਰਵਾਜ਼ਾ ਜਮਾਲਪੁਰਾ ਅਤੇ ਮੁਹੰਮਦ ਸਾਹਿਲ ਪੁੱਤਰ ਤਾਜੂ ਏਜੰਟ ਵਾਸੀ ਨੇੜੇ ਹੈਦਰ ਸ਼ੇਖ, ਮਾਲੇਰਕੋਟਲਾ — ਨੂੰ ਵੀ ਨਾਮਜ਼ਦ ਕੀਤਾ ਗਿਆ।        ਤਫਤੀਸ਼ ਦ...
ਓ.ਐਸ.ਡੀ. ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ

ਓ.ਐਸ.ਡੀ. ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ

Punjab News
ਧੂਰੀ, 23 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਇਥੇ ਸਥਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਵਸਨੀਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਪਹੁੰਚੇ ਲੋਕਾਂ ਨੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਵਿਕਾਸ ਕੰਮਾਂ, ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ ਅਤੇ ਬਿਜਲੀ ਸਪਲਾਈ ਸਬੰਧੀ ਮੁੱਦੇ ਧਿਆਨ ਵਿੱਚ ਲਿਆਂਦੇ। ਓ.ਐਸ.ਡੀ. ਸੁਖਵੀਰ ਸਿੰਘ ਨੇ ਮੌਕੇ ‘ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਹਰ ਇਕ ਅਰਜ਼ੀ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਲੋਕ-ਕੇਂਦਰਿਤ ਪ੍ਰਸ਼ਾਸਨ ਹੈ ਅਤੇ ਆਮ ਆਦਮੀ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਮੌਕੇ ‘ਤੇ ਹੀ ਕਈ ਮਾਮਲਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ...
ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ  ਸ਼ੁਭਕਾਮਨਾਵਾਂ ਦਿੱਤੀਆਂ

ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ  ਸ਼ੁਭਕਾਮਨਾਵਾਂ ਦਿੱਤੀਆਂ

Punjab News
ਚੰਡੀਗੜ੍ਹ 23 ਫਰਵਰੀ :-ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਸਦੇ ਭਵਿੱਖ ਦੇ ਸੁਪਨੇ ਪੂਰੇ ਕਰੇ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਦੇ ਸਿਖਰ ’ਤੇ ਪਹੁੰਚੇ । ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਉਹ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹਨ ਤਾਂ ਸਾਡਾ ਦੇਸ਼ ਖੁਸ਼ਹਾਲ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੂਰਾ ਸਿੱਖ ਭਾਈਚਾਰਾ ਉਸ ’ਤੇ ਮਾਣ ਕਰਦਾ ਹੈ। ਇੰਡੀਆ ਏ.ਆਈ. ਇਮਪੈਕਟ ਸੰਮੇਲਨ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੇ ਕਿਹਾ ਕਿ ਉਹ ਪ੍ਰਾਚੀਨ ਭਾਰਤੀ ਫਿਲੋਸਫੀਜ਼ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨਾਲੋਜੀਆਂ ਰਾਹੀਂ ਅਜੋਕੇ ਦੌਰ ਨਾਲ ਜੋੜ ਦਾ ਯਤਨ ਕਰ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਦੁਨੀਆ ਇਸਨੂੰ ਅਪਣਾਏਗੀ। ਉਹ ਏ.ਆਈ. ਰਾਹੀਂ ਸੰਚਾਲਿਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣਾ  ਚਾਹੁੰਦਾ ਹੈ ਕਿਉਂਕਿ ਭ...
ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

Punjab News
ਚੰਡੀਗੜ੍ਹ, 23 ਫਰਵਰੀ:-ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦਿਸ਼ਾ ਵਿੱਚ ਚਾਲੂ ਸਾਲ ਦੌਰਾਨ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਆਰ.ਆਈਜ਼ ਮਿਲਣੀਆਂ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਐਨ. ਆਰ. ਆਈਜ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਪਹੁੰਚ ਕੇ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਐਨ.ਆਰ.ਆਈਜ ਦੇ ਮਸਲੇ ਤੇ ਸ਼ਿਕਾਇਤਾਂ ਤੈਅ ਸਮੇਂ ਅੰਦਰ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਵ...
ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)  ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੰਡੀ ਨੈਣ ਦੇ ਵਸਨੀਕ ਸ਼ੇਰਾ ਸਿੰਘ (26) ਅਤੇ ਅੰਮ੍ਰਿਤਸਰ ਦੇ ਪਿੰਡ ਤੂਰ ਦੇ ਵਸਨੀਕ ਜਗਰੂਪ ਸਿੰਘ ਉਰਫ਼ ਜੂਪਾ (21) ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ , ਇੱਕ 9ਐਮਐਮ ਆਸਟ੍ਰੀਆ-ਮੇਡ ਗਲੌਕ, ਦੋ .30 ਬੋਰ ਚੀਨੀ ਨੋਰਿੰਕੋ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲ...
ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ  ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ  ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

Crime News, Punjab News
ਚੰਡੀਗੜ੍ਹ/ਫਰੀਦਕੋਟ, 22 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਪਾਕਿਸਤਾਨ-ਸਮਰਥਿਤ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ ਇੱਕ ਫੌਜੀ  ਜਵਾਨ ਅਤੇ ਬਰਖ਼ਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ । ਇਹ ਜਾਣਕਾਰੀ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਰਨੈਲ ਸਿੰਘ ਉਰਫ ਗੋਲਡੀ ਵਾਸੀ ਲੁਧਿਆਣਾ , ਜੋ ਇਸ ਸਮੇਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ, ਅਮਰਦੀਪ ਸਿੰਘ ਉਰਫ ਬਾਕਸਰ (ਬਰਖਾਸਤ ਪੀਏਪੀ ਕੇਡਰ ਮੁਲਾਜ਼ਮ) ਅਤੇ ਡਿੰਪਲ ਰਾਣੀ ਵਾਸੀ ਫਿਰੋਜ਼ਪੁਰ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ ਸੱਬਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਅਭਿਜੋਤ ਸਾਰੇ ਵਾਸੀ ਮੋਗਾ ਵਜੋਂ ਹੋਈ ਹੈ। ਨਸ਼...