ਨਿਰੰਕਾਰੀ ਮਿਸ਼ਨ ਦਾ ਸੇਵਾ ਖੇਤਰ ਵਿੱਚ ਵੱਡਾ ਯੋਗਦਾਨ – ਹਰਭਜਨ ਸਿੰਘ ਈਟੀਓ
ਅੰਮ੍ਰਿਤਸਰ, 22 ਫਰਵਰੀ, 2026:- ਜਦੋਂ ਸੇਵਾ ਸਾਧਨਾ ਬਣ ਜਾਵੇ ਅਤੇ ਕੁਦਰਤ ਪ੍ਰਤੀ ਸੰਵੇਦਨਾ ਜੀਵਨ ਦਾ ਮੂਲ ਮੰਤਰ ਹੋਵੇ, ਤਦ ਪਾਵਨ ਸੰਕਲਪ ਜਨਮ ਲੈਂਦੇ ਹਨ। ਮਾਨਵ ਸੇਵਾ ਅਤੇ ਲੋਕ ਭਲਾਈ ਦੀ ਇਸੇ ਦਿਵਯ ਚੇਤਨਾ ਨੂੰ ਸਾਕਾਰ ਰੂਪ ਦੇਣ ਲਈ ਸੰਤ ਨਿਰੰਕਾਰੀ ਮਿਸ਼ਨ ਵੱਲੋਂ ‘ਪ੍ਰੋਜੈਕਟ ਅੰਮ੍ਰਿਤ’ ਦੇ ਅਧੀਨ ‘ਸਵੱਛ ਜਲ, ਸਵੱਛ ਮਨ’ ਅਭਿਆਨ ਦੇ ਚੌਥੇ ਪੜਾਅ ਦਾ ਸ਼ਾਨਦਾਰ ਆਗਾਜ਼ ਐਤਵਾਰ, 22 ਫਰਵਰੀ 2026 ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ, ਪਰਮ ਸਤਿਕਾਰਯੋਗ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਨਿਰਦੇਸ਼ਾਂ ਅਨੁਸਾਰ ਪੂਰੇ ਭਾਰਤ ਵਿੱਚ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਸੇਵਾ ਕਾਰਜਾਂ ਵਿੱਚ ਹਿੱਸਾ ਲੈ ਕੇ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਕੀਤੇ ਜਾ ਰਹੇ ਮਾਨਵਤਾ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸੰਤ ਨਿਰੰਕਾਰੀ ਮਿਸ਼ਨ ਵੱਲੋਂ ‘ਪ੍ਰੋਜੈਕਟ ਅੰਮ੍ਰਿਤ’...








