Tuesday, August 4
Shadow

Punjab News

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

Punjab News
ਚੰਡੀਗੜ੍ਹ/ਮੋਹਾਲੀ, 17 ਫਰਵਰੀ:-ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।  ਇਹ ਜਾਣਕਾਰੀ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਪੁਸ਼ਟੀ  ਕਰਦਿਆਂ ਦਿੱਤੀ । ਜ਼ਿਕਰਯੋਗ ਹੈ ਕਿ ਇਹ ਧਮਕੀ ਇੱਕ ਸਕੂਲ ਦੀ ਅਧਕਾਰਤ ਈਮੇਲ ਆਈ.ਡੀ. ਤੋਂ  ਲਗਭਗ 8 ਵਜੇ ਮਿਲੀ ਸੀ। ਐਸ.ਪੀ. ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਧਮਕੀ ਵਾਲੀ ਈਮੇਲ ਵਿੱਚ ਫੋਰਟਿਸ ਹਸਪਤਾਲ ਮੋਹਾਲੀ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੇ ਫੌਰੀ ਕਾਰਵਾਈ ਕਰਨ ਲਈ ਪੁਲਿਸ ਹੈੱਡਕੁਆਰਟਰ, ਰੇਂਜ ਦਫ਼ਤਰ ਅਤੇ ਮੋਹਾਲੀ ਪੁਲਿਸ ਦੀਆਂ ਐਂਟੀ ਸਾਬੋਟਾਜ ਟੀਮਾਂ, ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਹਸਪਤਾਲ ਵਿੱਚ ਪਹੁੰਚ ਗਈਆਂ। ਕਿਉਂਕਿ ਧਮਕੀ ਸਕੂਲ ਦੇ ਈਮੇਲ ਆਈਡੀ ਰਾਹੀਂ ਆਈ ਸੀ, ਇਸ ਲਈ  ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨੇੜੇ ਦੇ  ਸਾਰੇ ਸਕੂਲਾਂ ਦੀ ਵੀ ਚੰਗੀ ਤਰ੍ਹਾਂ ਜਾਂਚ ...
ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

Punjab News
ਚੰਡੀਗੜ੍ਹ, 17 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 28ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ 2026 ਨੂੰ ਕੀਤੀ ਸੀ। ਜਿਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 28ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ  ਦੀ 9,782 ਤੱਕ ਜਾ ਅੱਪੜੀ ਹੈ । ਇਸ ਤੋਂ ਇਲਾਵਾ, 88 ਵਿਅਕਤੀਆਂ ਵ...
ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

Punjab News
ਚੰਡੀਗੜ੍ਹ, 17 ਫਰਵਰੀ:-ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ "ਅਧਿਆਪਕ ਮੇਲਾ 2025-26" ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ 8,000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰੀ ਉੱਤਮਤਾ ਦੇ ਇੱਕ ਜੀਵੰਤ ਕੇਂਦਰ ਵਿੱਚ ਬਦਲਣਾ ਸੀ। ਇਸ ਸਮਾਗਮ ਨੂੰ ਸੂਬੇ ਦੇ ਅਧਿਆਪਕ ਭਾਈਚਾਰੇ ਦੀ ਨਵੀਨਤਮ ਸੋਚ ਦੇ ਪ੍ਰਮਾਣ ਦੱਸਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅਧਿਆਪਕ ਮੇਲਾ ਰਵਾਇਤੀ ਕਲਾਸਰੂਮ ਸਿੱਖਿਆ ਵਿੱਚ ਬਦਲਾਅ ਲਿਆਉਣ ਅਤੇ ਇੱਕ ਗਤੀਸ਼ੀਲ ਮੰਚ ਪ੍ਰਦਾਨ ਕਰਨ ਲਈ ਕਰਵਾਇਆ ਗਿਆ ਸੀ ਜਿੱਥੇ ਸਿੱਖਿਆ ਸ਼ਾਸਤਰ ਵਿੱਚ ਨਵੀਨਤਾ ਨੂੰ ਸ਼ਾਮਲ ਕੀਤਾ ਜਾਂਦਾ ਹੈ। ਸਾਡੇ ਅਧਿਆਪਕਾਂ ਨੂੰ ਰਵਾਇਤੀ ਤਰੀਕਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਉਤਸ਼ਾਹਿਤ ਕਰਕੇ, ਅਸੀਂ ਸਿੱਧੇ ਤੌਰ 'ਤੇ ਪੰਜਾਬ ਦੇ ਹਰ ਬੱਚੇ ਦੇ ...
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ

Breaking News, Punjab News
ਚੰਡੀਗੜ੍ਹ/ ਕਿਲਾ ਰਾਏਪੁਰ (ਲੁਧਿਆਣਾ), 17 ਫਰਵਰੀ:- ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਮੰਗਲਵਾਰ ਨੂੰ ਲੁਧਿਆਣਾ ਵਿੱਚ ਬਹੁਤ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਇਆ ਜੋ ਕਿ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਪ੍ਰਸਿੱਧ ਬੈਲ ਗੱਡੀਆਂ ਦੌੜਾਂ ਦੇ ਪੁਨਰ ਸੁਰਜੀਤੀ ਨੂੰ ਦਰਸਾਉਂਦਾ ਹੈ। ਇਹਨਾਂ ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਕਿਲਾ ਰਾਏਪੁਰ ਦੇ ਖੇਡ ਸਟੇਡੀਅਮ ਵਿੱਚ ਕੀਤਾ। ਇਨ੍ਹਾਂ ਵਿਸ਼ਵ-ਪ੍ਰਸਿੱਧ ਬੈਲ ਗੱਡੀਆਂ ਦੀਆਂ ਦੌੜਾਂ ਦੇ ਮੁੜ ਸ਼ੁਰੂ ਹੋਣ ਨਾਲ ਲੋਕਾਂ/ਦਰਸ਼ਕਾਂ ਦਾ ਬਹੁਤ ਭਾਰੀ ਇਕੱਠ ਹੋਇਆ। ਜਿਸ ਨਾਲ ਦਰਸ਼ਕ ਪੰਜਾਬ ਅਤੇ ਬਾਹਰੋਂ ਇਸ ਰੋਮਾਂਚਕ ਖੇਡ ਨੂੰ ਦੇਖਣ ਲਈ ਪਹੁੰਚੇ ਜੋ ਸੂਬੇ ਦੇ ਪੇਂਡੂ ਵਿਰਾਸਤ ਵਿੱਚ ਡੂੰਘਾਈ ਨਾਲ ਜੜ੍ਹਾਂ ਰੱਖਦੇ ਹਨ। ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਾ. ਕੇ.ਐਨ.ਐਸ. ਕੰਗ ਦੇ ਨਾਲ ਕੈਬਨਿਟ ਮੰਤਰੀ ਖੁੱਡੀਆਂ ਨੇ ਬੈਲ-ਗੱਡੀਆਂ ਦੀਆਂ ਦੌੜਾਂ ਦੀ ਸੱਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸਕ ਅਤੇ ਰਵਾਇਤੀ ਪੇਂਡੂ ਜੜ੍ਹਾਂ ਨਾਲ ਮਜ਼ਬੂਤ ਸਬੰਧ ਰੱਖਦੀਆ ਹਨ। ਉਨ੍ਹਾਂ ਨੇ ਮੁੱਖ ...
ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

Crime News, Punjab News
ਚੰਡੀਗੜ੍ਹ 17 ਫਰਵਰੀ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ  ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਗਗਨ ਕੇ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ  ਕਿਹਾ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਦੇ ਪਰਿਵਾਰਕ ਮੈਂਬਰ ਨੇ ਬਿਜਲੀ ਮੀਟਰ ਵਿੱਚ ਨੁਕਸ ਹੋਣ ਕਾਰਨ ਬਿਜਲੀ ਮੁੜ ਚਾਲੂ ਕਰਨ ਲਈ  ਬਿਜਲੀ ਦੀ ਤਾਰ ਮੇਨ ਸਪਲਾਈ ਨਾਲ ਸਿੱਧੀ ਹੀ ਜੋੜ ਦਿੱਤੀ  ਸੀ। ਇਸ ਮਾਮਲੇ ਦੀ ਜਾਂਚ ਲਈ ਦੋਸ਼ੀ ਸਵਰਨ ਸਿੰਘ ਜੂਨੀਅਰ ਇੰਜੀਨੀਅਰ ਪੀਐਸਪੀਸੀਐਲ ਫਾਜ਼ਿਲਕਾ  ਮੌਕੇ ਤੇ ਪੁੱਜਾ ਅਤੇ ਉਸਨੇ ਸ਼ਿਕਾਇਤਕਰਤਾ ਖਿਲਾਫ ਬਿਜਲੀ ਚੋਰੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ...
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

Punjab News
ਚੰਡੀਗੜ੍ਹ, 17 ਫ਼ਰਵਰੀ:ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸੂਬੇ ਦੇ ਜਨਤਕ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਕੰਮ ਕਰਨਗੇ। ਸ੍ਰੀ ਛੀਨਾ, ਜੋ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਰਹੇ ਹਨ, ਰਾਜਾਸਾਂਸੀ ਹਲਕੇ ਵਿੱਚ ਇੱਕ ਪ੍ਰਮੁੱਖ ਜਨਤਕ ਚਿਹਰਾ ਮੰਨੇ ਜਾਂਦੇ ਹਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣੀ ਸਰਗਰਮ ਭੂਮਿਕਾ ਲਈ ਜਾਣੇ ਜਾਂਦੇ ਹਨ। ਡਾ. ਬਲਬੀਰ ਸਿੰਘ ਨੇ ਸ੍ਰੀ ਛੀਨਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼...
ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ ਐਸ.ਸੀ.ਕਮਿਸ਼ਨ ਵਲੋਂ ਜਲੰਧਰ ਦਿਹਾਤੀ ਦੇ  ਐਸ.ਐਸ.ਪੀ.  ਤੋਂ ਰਿਪੋਰਟ ਤਲਬ

ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ ਐਸ.ਸੀ.ਕਮਿਸ਼ਨ ਵਲੋਂ ਜਲੰਧਰ ਦਿਹਾਤੀ ਦੇ  ਐਸ.ਐਸ.ਪੀ.  ਤੋਂ ਰਿਪੋਰਟ ਤਲਬ

Punjab News
ਚੰਡੀਗੜ੍ਹ, 16  ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਫਿਲੋਰ ਵਿੱਚ ਇਕ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ  ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਫਿਲੋਰ ਵਿੱਚ ਇਕ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ ਵੀਡੀਓ ਵਾਇਰਲ ਹੋਈ ਹੈ ਅਤੇ ਅਖ਼ਬਾਰਾਂ ਵਿਚ ਖ਼ਬਰਾਂ ਵੀ ਛਪੀਆਂ ਹਨ ਜਿਸ ਦਾ ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦਿਹਾਤੀ ਦੇ  ਐਸ.ਐਸ.ਪੀ.  ਤੋਂ 19 ਫਰਵਰੀ 2026 ਨੂੰ ਰਿਪੋਰਟ ਤਲਬ ਕਰਦਿਆਂ ਸੂਚਨਾ  ਦੀ ਰਿਪੋਰਟ ਦੋ ਪੜਤਾਂ (ਇੱਕ ਅਸਲ ਅਤੇ ਇੱਕ ਫੋਟੋ ਕਾਪੀ) ਵਿੱਚ  ਡੀ.ਐਸ.ਪੀ ਭਰਤ ਮਸੀਹ ਨੂੰ ਨਿੱਜੀ ਤੌਰ ਤੇ ਕਮਿਸ਼ਨ ਦਫਤਰ ਵਿਖੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।...
ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ: ਕੁਲਤਾਰ ਸਿੰਘ ਸੰਧਵਾਂ

ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ: ਕੁਲਤਾਰ ਸਿੰਘ ਸੰਧਵਾਂ

Punjab News
ਚੰਡੀਗੜ੍ਹ, 16 ਫਰਵਰੀ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ 'ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ  ਕਿਹਾ ਕਿ ਇਹ ਸਮਝੌਤਾ ਭਾਰਤ ਦੇ ਕਿਸਾਨਾਂ ਲਈ ਕਾਫ਼ੀ ਨੁਕਸਾਨਦੇਹ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਨਾ ਸਿਰਫ਼ ਸਾਡੇ ਅੰਨਦਾਤਾ ਨੂੰ ਤਬਾਹ ਕਰੇਗਾ ਸਗੋਂ ਉਨ੍ਹਾਂ ਦੇ ਹਿੱਤਾਂ ਨੂੰ ਵੀ ਢਾਹ ਲਾਵੇਗਾ। ਉਨ੍ਹਾਂ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਲਗਾਤਾਰ ਸਾਡੇ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਰ ਕਦਮ ‘ਤੇ ਕਿਸਾਨਾਂ ਦੇ  ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਸ. ਸੰਧਵਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਜਬ ਕੀਮਤਾਂ, ਸਬਸਿਡੀਆਂ, ਬੁਨਿਆਦੀ ਢਾਂਚਾ ਅਤੇ ਜੋਖਮ ਸੁਰੱਖਿਆ ਵਰਗੇ ਮਜ਼ਬੂਤ ਘਰੇਲੂ ਸਮਰਥਨਾਂ ਤੋਂ ਬਿਨਾਂ, ਵਿਦੇਸ਼ੀ ਕਾਰੋਬਾਰਾਂ ਲਈ ਬਾਜ਼ਾਰ ਖੋਲ੍ਹਣ ਦਾ ਇਹ ਕਦਮ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੱਡੀ ਪਰੇਸ਼ਾਨੀ ਖੜ੍ਹੀ ਕਰ ਸਕਦਾ ਹੈ। ਉਨ੍ਹਾਂ ਕਿਹ...
ਕਿਸਾਨਾਂ ਨੂੰ ਕਪਾਹ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਬਾਰੇ ਜਾਣਕਾਰੀ ਦਿੱਤੀ

ਕਿਸਾਨਾਂ ਨੂੰ ਕਪਾਹ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਬਾਰੇ ਜਾਣਕਾਰੀ ਦਿੱਤੀ

Punjab News
ਸਹਿਣਾ/ਬਰਨਾਲਾ, 16 ਫਰਵਰੀ-                ਜ਼ਿਲ੍ਹਾ ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮ੍ਰਿਤਪਾਲ ਸਿੰਘ ਅਤੇ ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਬਰਨਾਲਾ ਦੀ ਦੇਖਰੇਖ ਹੇਠ ਸਹਿਣਾ ਅਤੇ ਬਰਨਾਲਾ ਵਿਖੇ ਕਪਾਹ ਦੀਆਂ ਛਟੀਆਂ ਦੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਜਸਵਿੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਵੱਲੋਂ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਤੋਂ ਬਾਅਦ ਬਚੇ ਟੀਂਡਿਆਂ ਦੇ ਵਿਗਿਆਨਕ ਅਤੇ ਸਮੇਂ-ਸਿਰ ਪ੍ਰਬੰਧਨ ਬਾਰੇ ਸਪਸ਼ਟ ਜਾਣਕਾਰੀ ਦਿੱਤੀ ਗਈ ਤਾਂ ਜੋ ਫ਼ਸਲ ਨੂੰ ਗੁਲਾਬੀ ਸੂੰਢੀ ਦੇ ਪ੍ਰਕੋਪ ਤੋਂ ਰੋਕਿਆ ਜਾ ਸਕੇ।                 ਉਨ੍ਹਾਂ ਦੱਸਿਆ ਕਿ ਕਪਾਹ ਦੀਆਂ ਛਟੀਆਂ ਖੇਤ ਵਿੱਚ ਖੜ੍ਹੇ ਜਾਂ ਪਏ ਰਹਿਣ ਨਾਲ ਗੁਲਾਬੀ ਸੂੰਡੀ ਅਤੇ ਹੋਰ ਹਾਨੀਕਾਰਕ ਕੀੜੇ ਡੋਡਿਆਂ ਵਿੱਚ ਆਸਾਨੀ ਨਾਲ ਜੀਵਿਤ ਰਹਿੰਦੇ ਹਨ ਅਤੇ ਅਗਲੇ ਮੌਸਮ ਵਿੱਚ ਨਵੀਂ ਫ਼ਸਲ ’ਤੇ ਭਾਰੀ ਹਮਲਾ ਕਰਦੇ ਹਨ। ਇਸ ਨਾਲ ਫ਼ਸਲ ਦੀ ਪੈਦਾਵਾਰ, ਗੁਣਵੱਤਾ ਅਤੇ ਕਿਸਾਨ ਦੀ ਆਮਦਨ ...
ਆਗਣਵਾੜੀ ਸੈਂਟਰਾਂ ਵਿਚ ਅਰਲੀ ਚਾਈਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਮਨਾਇਆ ਗਿਆ

ਆਗਣਵਾੜੀ ਸੈਂਟਰਾਂ ਵਿਚ ਅਰਲੀ ਚਾਈਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਮਨਾਇਆ ਗਿਆ

Punjab News
ਬਰਨਾਲਾ, 16 ਬਰਨਾਲਾ   -                ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਹਰ ਮਹੀਨੇ ਦੇ ਦੂਜੇ ਸ਼ੁੱਕਰਵਾਰ ਨੂੰ ਈ.ਸੀ.ਸੀ.ਈ (ਅਰਲੀ ਚਾਈਡਹੁੱਡ ਕੇਅਰ ਐਂਡ ਐਜੂਕੇਸ਼ਨ) ਦਿਵਸ ਮਨਾਇਆ ਜਾਂਦਾ ਹੈ।                ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਛੋਟੀ ਉਮਰ ਤੋਂ ਹੀ ਬੱਚਿਆਂ  ਦੀ ਬੌਧਿਕ ਅਤੇ ਸਰੀਰਕ ਸਮਰੱਥਾ ਦਾ ਸਹੀ ਵਿਕਾਸ ਹੋ ਸਕੇ।         &nb...