Wednesday, July 29
Shadow

Punjab News

ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ ਸ. ਸੰਧਵਾਂ

ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ ਸ. ਸੰਧਵਾਂ

Punjab News
ਕੋਟਕਪੂਰਾ, 13 ਜੁਲਾਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਬਰਸਾਤੀ ਮੌਸਮ ਦੌਰਾਨ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਈ ਰੱਖਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਨੈਸ਼ਨਲ ਹਾਈਵੇ ਅਥਾਰਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਵਿਭਾਗ, ਨਗਰ ਕੌਂਸਲ ਕੋਟਕਪੂਰਾ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਕੌਂਸਲਰਾਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਲਿਆਂ ਦੀ ਸਫ਼ਾਈ, ਸੀਵਰੇਜ ਲਾਈਨਾਂ ਦੀ ਸਫ਼ਾਈ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਸਾਰੇ ਕੰਮ ਤਰਜੀਹ ਦੇ ਆਧਾਰ ਤੇ ਜਲਦ ਮੁਕੰਮਲ ਕੀਤੇ ਜਾਣ ਤਾਂ ਜੋ ਬਰਸ...
ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਘਨੌਰ ਕਲਾਂ ਵਿਖੇ ਕੀਤੀ ‘ਲੋਕ ਮਿਲਣੀ’

ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਘਨੌਰ ਕਲਾਂ ਵਿਖੇ ਕੀਤੀ ‘ਲੋਕ ਮਿਲਣੀ’

Punjab News
ਸ਼ੇਰਪੁਰ, 13 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਘਨੌਰ ਕਲਾਂ ਵਿਖੇ 'ਲੋਕ ਮਿਲਣੀ' ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਘਨੌਰ ਕਲਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਰੀਬ 5.45 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਜਦਕਿ ਲਗਭਗ 5.99 ਕਰੋੜ ਰੁਪਏ ਦੀ ਲਾਗਤ ਵਾਲੇ ਹੋਰ ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟ ਵੀ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤ...
ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

Punjab News
*ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 13 ਜੁਲਾਈ:*ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੁਆਬਾ ਖੇਤਰ ਦੇ ਦੋ ਦਿਨਾ ਦੌਰੇ ਦੀ ਸ਼ੁਰੂਆਤ ਕੀਤੀ। ਇਹ ਦੌਰਾ ਦਰਿਆਵਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੂਰੇ ਸੂਬੇ ਵਿੱਚ ਕੀਤੇ ਜਾ ਰਹੇ ਦੌਰਿਆਂ ਦਾ ਹਿੱਸਾ ਹੈ। ਕੈਬਨਿਟ ਮੰਤਰੀ ਨੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨਾਲ ਬਲਾਚੌਰ ਉਪ-ਮੰਡਲ ਵਿੱਚ ਸਤਲੁਜ ਦਰਿਆ ਕੰਢੇ ਪੈਂਦੇ ਪਿੰਡ ਬੰਗਾ ਬੇਟ ਅਤੇ ਖੋਜਾ ਬੇਟ ਦਾ ਦੌਰਾ ਕੀਤਾ ਅਤੇ 2.30 ਕਰੋੜ ਰੁਪਏ ਦੀ ਲਾਗਤ ਨਾਲ ਹਾਲ ਹੀ ਵਿੱਚ ਮੁਕੰਮਲ ਹੋਏ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ। ਇਸ ਪ੍ਰਾਜੈਕਟ ਤਹਿਤ ਬੰਨ੍ਹ 'ਤੇ 910 ਫੁੱਟ ਲੰਬਾ ਹੜ੍ਹ ਰੋਕੂ ਰਿਵੈਟਮੈਂਟ ਅਤੇ 8 ਸਟੱਡ ਬਣਾਏ ਗਏ ਹਨ ਤਾਂ ਜੋ ਦਰਿਆ ਦੇ ਕਿਨਾਰੇ ਦੇ ਕਟਾਅ ਨੂੰ ਰੋਕਿਆ ਜਾ ਸਕੇ ਅਤੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਸਕੇ। ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਹੜ੍ਹ ਰੋਕੂ...
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

Punjab News
ਚੰਡੀਗੜ੍ਹ, ਜੁਲਾਈ 13:ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 27.18 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱ...
ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

Punjab News
ਚੰਡੀਗੜ੍ਹ, 13 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 174ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 667 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 174ਵੇਂ ਦਿਨ ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 413 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 48,098 ਹੋ ਗਈਆਂ। ਇਸ ਤੋਂ ਇਲਾਵਾ 293 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂ...
ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 13 ਜੁਲਾਈ:* ਹਰੇਕ ਬੱਚੇ ਨੂੰ ਜੀਵਨ ਦੀ ਸਭ ਤੋਂ ਵਧੀਆ ਸੰਭਵ ਸ਼ੁਰੂਆਤ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮਿਸ਼ਨ ਆਰੰਭ' ਡਿਜੀਟਲ ਪਲੇਟਫਾਰਮਾਂ ਰਾਹੀਂ ਮਾਪਿਆਂ ਅਤੇ ਆਂਗਣਵਾੜੀ ਵਰਕਰਾਂ ਨੂੰ ਇੱਕ ਦੂਜੇ ਦੇ ਨੇੜੇ ਲਿਆ ਕੇ ਮੁਢਲੀ ਬਾਲ ਅਵਸਥਾ ਦੀ ਸਿੱਖਿਆ ਵਿੱਚ ਵੱਡੀ ਤਬਦੀਲੀ ਲਿਆ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ 'ਪ੍ਰਥਮ' (Pratham) ਅਤੇ 'ਰੌਕੇਟ ਲਰਨਿੰਗ' (Rocket Learning) ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ 'ਮਿਸ਼ਨ ਆਰੰਭ' ਪੰਜਾਬ ਭਰ ਵਿੱਚ ਵਟਸਐਪ-ਆਧਾਰਿਤ 'ਘਰ ਬੈਠੇ ਸਿੱਖਣ' (Home Learning) ਦੇ ਪ੍ਰੋਗਰਾਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਤੱਕ ਪਹੁੰਚ ਚੁੱਕਾ ਹੈ। ਪਰਿਵਾਰਾਂ ਨੂੰ ਸਿੱਧੇ ਤੌਰ 'ਤੇ ਸਰਲ, ਦਿਲਚਸਪ ਅਤੇ ਉਮਰ ਦੇ ਅਨੁਕੂਲ ਸਿੱਖਣ ਦੀਆਂ ਗਤੀਵਿਧੀਆਂ ਪ੍ਰਦਾਨ ਕਰਕੇ, ਇਹ ਪਹਿਲਕਦਮੀ ਮਾਪਿਆਂ ਨੂੰ ਘਰ ਵਿੱਚ ਹੀ ਆਪਣੇ ਬੱਚਿਆਂ ਦੀ ਸਿੱਖਿਆ ਅਤੇ ਵਿਕਾਸ ਵਿੱਚ ਸਰਗਰਮੀ ਨਾਲ ਸਹਿਯੋਗ...
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ

Punjab News
ਚੰਡੀਗੜ੍ਹ; 13 ਜੁਲਾਈ 2026:ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੂਰੇ ਸੂਬੇ ਦੀਆਂ ਮਹਿਲਾਵਾਂ ਵਿੱਚ ਉਤਸ਼ਾਹ ਦੀ ਨਵੀਂ ਲਹਿਰ ਪੈਦਾ ਕਰ ਦਿੱਤੀ ਹੈ। ਕਈ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਯੋਜਨਾ ਦੀ ਰਕਮ ਪਹੁੰਚ ਚੁੱਕੀ ਹੈ, ਜਦਕਿ ਹੋਰ ਮਹਿਲਾਵਾਂ ਵੀ ਰਕਮ ਮਿਲਣ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੀਆਂ ਹਜ਼ਾਰਾਂ ਮਹਿਲਾਵਾਂ ਲਈ ਇਹ ਪਹਿਲੀ ਰਕਮ ਸਿਰਫ਼ ਆਰਥਿਕ ਸਹਾਇਤਾ ਤੋਂ ਕਿਤੇ ਵੱਧ ਹੈ। ਇਹ ਸਾਲਾਂ ਤੋਂ ਅਧੂਰੀਆਂ ਰਹੀਆਂ ਇੱਛਾਵਾਂ ਪੂਰੀਆਂ ਕਰਨ, ਬੱਚਿਆਂ ਦੀ ਸਿੱਖਿਆ ਵਿੱਚ ਸਹਿਯੋਗ ਦੇਣ, ਆਪਣੀ ਸਿਹਤ ਦਾ ਬਿਹਤਰ ਧਿਆਨ ਰੱਖਣ ਅਤੇ ਸਭ ਤੋਂ ਵੱਧ ਆਪਣੇ ਹੀ ਬੈਂਕ ਖ਼ਾਤੇ ਵਿੱਚ ਸਿੱਧੇ ਪੈਸੇ ਆਉਣ ਨਾਲ ਮਿਲਣ ਵਾਲੇ ਸਨਮਾਨ ਦਾ ਅਨੁਭਵ ਕਰਨ ਦਾ ਮੌਕਾ ਹੈ। ਪਿੰਡ ਅਦਾਲਤਪੁਰ ਦੀ 40 ਸਾਲਾ ਗਗਨਦੀਪ ਕੌਰ ਆਪਣੇ ਖ਼ਾਤੇ ਵਿੱਚ ਰਕਮ ਆਉਣ ਨਾਲ ਬਹੁਤ ਖ਼ੁਸ਼ ਹਨ। ਉਨ੍ਹਾਂ ਨੇ ਕਿਹਾ, “ਮੇਰੇ ਖ਼ਾਤੇ ਵਿੱਚ ₹3,000 ਆਏ ਹਨ। ਮੈਂ ਅਜੇ ਤੱਕ ਇਹ ਰਕਮ ਖ਼ਰਚ ਨਹੀਂ ਕੀਤੀ ਕਿਉਂਕਿ ਮੈਂ ਇਸਨੂੰ ਸਿਰਫ਼ ਆਪਣੇ ਪੁੱਤਰ ’ਤੇ ਖ਼ਰਚ ਕਰਨਾ ਚਾਹੁੰਦੀ ਹਾਂ। ਉਹ ਜੋ ਵੀ ਮੰਗੇਗਾ, ਮੈਂ ਆਪਣੇ...
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

Punjab News
ਫਗਵਾੜਾ, 12 ਜੁਲਾਈ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਫਗਵਾੜਾ ਵਿਖੇ ਕਰਵਾਏ ਗਏ ਰਵਿਦਾਸੀਆ ਸਮਾਜ ਚੇਤਨਾ ਸੰਤ ਸੰਮੇਲਨ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰ ਰਹੀਆਂ ਹਨ ਅਤੇ ਇੱਕ ਬਰਾਬਰੀ ਵਾਲੇ ਤੇ ਭੇਦਭਾਵ ਮੁਕਤ ਸਮਾਜ ਦੀ ਸਿਰਜਣਾ ਲਈ ਮਾਰਗਦਰਸ਼ਕ ਸ਼ਕਤੀ ਬਣੀਆਂ ਹੋਈਆਂ ਹਨ। ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਭਾਰੀ ਇਕੱਠ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਲੋਕਾਂ ਦੇ ਡੂੰਘੇ ਸਤਿਕਾਰ ਅਤੇ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਗਵੰਤ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਈ ਇਤਿਹਾਸਕ ਪਹਿਲਕਦਮੀਆ...
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ

Crime News, Punjab News
ਮੂਨਕ, 12 ਜੁਲਾਈ ਡਾ. ਰਵਜੋਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 05.07.2026 ਤੋਂ 12.07.2026 ਤਕ ਡਰੱਗ ਦੇ 02 ਮੁਕੱਦਮੇ ਦਰਜ ਕਰਕੇ 03 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮੁਲਜ਼ਮਾਂ ਪਾਸੋਂ 16 ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 500 ਗ੍ਰਾਮ ਸੁਲਫਾ ਬ੍ਰਾਮਦ ਕਰਵਾਏ ਗਏ। 27 ਐਨ.ਡੀ.ਪੀ.ਐਸ ਤਹਿਤ 03 ਮੁਕੱਦਮੇ ਦਰਜ ਕਰਕੇ 04 ਮੁਲਜ਼ਮਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿਚੋਂ ਦਵਾਈ ਦਿਲਵਾਈ ਗਈ । ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਮੁਕੱਦਮਿਆਂ ਵਿੱਚ 16 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 135 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 59 ਵਿਅਕਤੀਆਂ ਵਿਰੁੱਧ 172 BNSS ਤਹਿਤ ...
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ

Punjab News
ਤਰਨ ਤਾਰਨ, 12 ਜੁਲਾਈ - ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ਵਿਚ ਐਸ.ਆਈ.ਆਰ-2026 ਤਹਿਤ ਵੋਟਾਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸੇ ਲੜੀ ਤਹਿਤ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਗਏ। ਅੱਜ ਛੁੱਟੀ ਦਾ ਦਿਨ ਹੋਣ ਦੇ ਬਾਵਜੂਦ ਸਕੂਲਾਂ ਵਿਚ ਸਥਾਪਤ ਇਨ੍ਹਾਂ ਬੂਥਾਂ ''ਤੇ ਵੋਟਰਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ। ਇਨ੍ਹਾਂ ਕੈਂਪਾਂ ਵਿਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੇ ਨਾਲ-ਨਾਲ ਸਕੂਲਾਂ ਦੇ ਸਮੂਹ ਅਧਿਆਪਕਾਂ ਨੇ ਵੀ ਵਿਸ਼ੇਸ਼ ਡਿਊਟੀ ਨਿਭਾਈ। ਬੀ.ਐਲ.ਓ ਅਤੇ ਅਧਿਆਪਕਾਂ ਦੀ ਟੀਮ ਨੇ ਆਏ ਹੋਏ ਵੋਟਰਾਂ ਦੇ ਫਾਰਮ ਭਰਨ, ਨਾਮ ਜੁੜਵਾਉਣ, ਪਤਾ ਸੋਧਣ ਅਤੇ ਨਵੀਆਂ ਵੋਟਾਂ ਬਣਾਉਣ ਵਿਚ ਮਦਦ ਕੀਤੀ। ਕੈਂਪਾਂ ਦੀ ਨਿਗਰਾਨੀ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡ...