Tuesday, August 4
Shadow

Punjab News

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

Punjab News
ਤਰਨ ਤਾਰਨ, 13 ਫਰਵਰੀ :-           ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨ ਤਾਰਨ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਅਤੇਨੂੰ ਸਨਮਾਨ ਸਮਾਰੋਹ ਕਰਵਾਇਆ ਗਿਆ। ਕੈਬਨਿਟ ਮੰਤਰੀ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਲਾਲਜੀਤ ਸਿੰਘ ਭੁੱਲਰ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਅਤੇ ਹੋਰ ਅਹਿਮ ਸ਼ਖਸੀਅਤਾਂ ਵੀ ਇਸ ਮੌਕੇ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੀਆਂ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗਾਂ ਦਾ ਸਨਮਾਨ, ਦੇਖਭਾਲ ਅਤੇ ਸੁਰੱਖਿਆ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ...
ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ

Punjab News
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਦੇਸ਼ ਵਿਦੇਸ਼ ਤੋਂ ਹੋਲਾ ਮਹੱਲਾ 2026 ਮਨਾਉਣ ਲਈ ਲੱਖਾਂ ਦੀ ਤਾਦਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਯਕੀਨੀ ਕਰਨ ਲਈ ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਇਸ ਵਾਰ ਸੰਗਤਾਂ ਦੀ ਸਹੂਲਤ ਲਈ ਮੇਲਾ ਖੇਤਰ ਵਿੱਚ ਟੈਂਟ ਸਿਟੀ, ਟਰਾਲੀ ਸਿਟੀ, ਈ-ਰਿਕਸ਼ਾ ਵਿਵਸਥਿਤ ਢੰਗ ਨਾਲ ਮੁਹੱਇਆ ਕਰਵਾਏ ਜਾ ਰਹੇ ਹਨ।  ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਮੌਕੇ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਯਾਦਗਾਰ ਵਿੱਚ ਆਤਿਸ਼ਬਾਜੀ ਦੇ ਅਲੋਕਿਕ ਦ੍ਰਿਸ਼ ਵਿਖਾਈ ਦੇਣਗੇ। ਗੁਰੂ ਨਗਰੀ ਦਾ ਕੋਨਾ ਕੋਨਾ ਸੁੰਦਰ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ।    ਸ੍ਰ.ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਆਇਆ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਰਾਵਾਂ ਹੋਣ ਦੇ ਬਾਵਜੂਦ ਵੀ ਸ਼ਰਧਾਲੂਆਂ ਨੂੰ ਰਹਿਣ ਵਿਚ ਕਾਫੀ ਦਿੱਕਤ ਆਉਦੀ ਹੈ ਅਤੇ ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਆਪਣੀਆਂ ਟਰੈਕਟਰ ਟਰਾਲੀਆਂ ਨੂੰ ਸ...
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 13 ਫਰਵਰੀ 2026-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ 'ਤੇ ਲੈ ਕੇ ਜਾਣ ਅਤੇ ਗੁਰੂ ਸਾਹਿਬ ਦੇ ਬਰਾਬਰੀ, ਮਾਨਵਤਾ ਅਤੇ ਭਗਤੀ ਦੇ ਸੰਦੇਸ਼ ਨੂੰ ਰਾਜ ਦੇ ਹਰ ਕੋਨੇ ਅਤੇ ਇਸ ਤੋਂ ਬਾਹਰ ਤੱਕ ਪਹੁੰਚਾਉਣ ਦਾ ਪੱਕਾ ਅਹਿਦ ਲਿਆ ਗਿਆ। ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਵਿਸ਼ੇਸ਼ ਇਨਵਾਇਟੀ ਪਵਨ ਟੀਨੂੰ ਨੇ ਮਹੀਨਾਵਾਰ ਪ੍ਰੋਗਰਾਮਾਂ ਦੇ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਅਧਿਆਤਮਿਕ ਸ਼ਰਧਾ, ਵਿਦਿਅਕ ਪ੍ਰਸਾਰ ਅਤੇ ਸਮਾਜ ਭਲਾਈ ਪਹਿਲਕਦਮੀਆਂ ਦਾ ਸੰਤੁਲਿਤ ਸੁਮੇਲ ਹੋਵੇ। ਸਮਾਗਮਾਂ ਦੇ ...
ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ, 12 ਫਰਵਰੀ:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਹੋਮ ਗਾਰਡ (ਪੀਐਚਜੀ) ਦੇ ਪੀ.ਸੀ. ਨਾਇਬ ਕੋਰਟ ਸ਼ਰਨਦੀਪ ਸਿੰਘ, ਜੋ ਕਿ ਥਾਣਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹੈ, ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸ਼ਰਨਦੀਪ ਸਿੰਘ ਨੇ ਅਦਾਲਤੀ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਦੋਸ਼ੀ ਨੇ ਵੱਖ-ਵੱਖ ਮੌਕਿਆਂ 'ਤੇ ਉਸਦੀ ਜ਼ਮਾਨਤ ਰੱਦ ਹੋ ਗਈ ਹੈ ਜਾਂ ਨਹੀਂ, ਬਾਰੇ ਜਾਣਕਾਰੀ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ...
ਯੁੱਧ ਨਸ਼ਿਆਂ ਵਿਰੁੱਧ’: 348ਵੇਂ ਦਿਨ, ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ 171 ਨਸ਼ਾ ਤਸਕਰ ਕੀਤੇ ਕਾਬੂ

ਯੁੱਧ ਨਸ਼ਿਆਂ ਵਿਰੁੱਧ’: 348ਵੇਂ ਦਿਨ, ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ 171 ਨਸ਼ਾ ਤਸਕਰ ਕੀਤੇ ਕਾਬੂ

Crime News, Punjab News
ਚੰਡੀਗੜ੍ਹ, 12 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 348ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 388 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਐਫਆਈਆਰਜ਼ ਦਰਜ ਕਰਕੇ 171 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 348 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,436 ਹੋ ਗਈ ਹੈ।     ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.03 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 617 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.27 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵ...
ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

Punjab News
ਐਸ.ਏ.ਐਸ. ਨਗਰ, 12 ਫਰਵਰੀ:-ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਸਕੂਲ ਚੰਡੀਗੜ੍ਹ ਦੇ ਨੇੜੇ ਸਥਿਤ ਹੋਣ ਦੇ ਬਾਵਜੂਦ ਕਲਾਸਰੂਮਾਂ ਦੀ ਮਾੜੀ ਹਾਲਤ, ਜਿਨ੍ਹਾਂ ਨੂੰ ਤੁਰੰਤ ਪੇਂਟ ਦੀ ਲੋੜ ਹੈ, ਉਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ (ਸੈਕੰਡਰੀ ਸਿੱਖਿਆ) ਨੂੰ ਫੋਨ ਕਰਕੇ ਇਸ ਸਬੰਧੀ ਤੁਰੰਤ ਇੱਕ ਨਿਰੀਖਣ ਟੀਮ ਗਠਿਤ ਕਰਕੇ ਸਕੂਲ ਦੇ ਦੌਰੇ ਉਤੇ ਭੇਜਣ ਅਤੇ ਇੱਕ ਹਫ਼ਤੇ ਦੇ ਅੰਦਰ ਡੀ.ਪੀ.ਆਰ. ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਕੂਲ ਨੂੰ ਇੱਕ ਮਿਆਰੀ ਮਾਡਲ ਸਿੱਖਿਆ ਸੰਸਥਾ ਵਿੱਚ ਬਦਲਣ ਦੀ ਵਚਨਬੱਧਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ

Punjab News
ਜਲੰਧਰ, 12 ਫਰਵਰੀ- ਆਮ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਨ ਸਬੰਧੀ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਆਪਣੇ ਆਪਣੇ ਨਿਵਾਸ ਸਥਾਨ 'ਤੇ ਲੋਕ ਮਿਲਣੀ ਪ੍ਰੋਗਰਾਮ ਰੱਖ ਕੇ ਇਥੋਂ ਦੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ। ਇਸ ਪਹਿਲਕਦਮੀ ਨੂੰ ਇੱਕੋ ਪਲੇਟਫਾਰਮ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕਲੌਤਾ ਸੂਬਾ ਹੈ ਜਿੱਥੇ ਸੂਬੇ ਦਾ ਮੁਖੀ ਲੋਕਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਾ ਯਕੀਨੀ ਬਣਾਉਂਦਾ ਹੈ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ 'ਆਪ' ਸਰਕਾਰ ਪੂਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਢਾਂਚਾਗਤ ਪੁਲ ਵਜੋਂ ਕੰਮ ਕਰਦਿਆਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਂਦ...
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਗੁਰਦਾਸਪੁਰ ਪਹੁੰਚੇ- ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਗੁਰਦਾਸਪੁਰ ਪਹੁੰਚੇ- ਅਧਿਕਾਰੀਆਂ ਨਾਲ ਕੀਤੀ ਮੀਟਿੰਗ

Punjab News
ਗੁਰਦਾਸਪੁਰ, 12 ਫਰਵਰੀ () - ਸ੍ਰੀ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਗੁਰਦਾਸਪੁਰ ਪਹੁੰਚੇ ਅਤੇ  ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵਿਜੇ ਦੱਤ ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨਰ ਅਤੇ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੌਜੂਦ ਸਨ।  ਮੀਟਿੰਗ ਦੌਰਾਨ ਚੇਅਰਮੈਨ ਬਾਲ ਮੁਕੰਦ ਸ਼ਰਮਾ ਵਲੋਂ ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ ਦੀ ਸਫਾਈ, ਖਾਣ-ਪੀਣ ਦੀਆਂ ਵਸਤੂਆਂ ਦੀ ਸੁਰੱਖਿਅਤ ਸਟੋਰੇਜ, ਸਮੁੱਚੇ ਸਫਾਈ ਪ੍ਰਬੰਧਾਂ ਦੀ ਲਈ ਜਾਣਕਾਰੀ ਅਤੇ ਡਿੱਪੂਆਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਲਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜਿੱਥੇ ਵੀ ਢੁਕਵੀਂ ਜ਼ਮੀਨ ਉਪਲਬਧ ਹੈ, ਉੱਥੇ ਬੱਚਿਆਂ ਨੂੰ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਪ੍ਰਦਾਨ ਕਰਨ ਲਈ ਰਸੋਈ ਦੇ ਬਗੀਚੇ ਵਿਕਸਤ ਕੀਤੇ ਜਾਣ।  ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ ਨੂੰ ਕਿਹਾ ਕਿ ਜਿਨ੍ਹਾਂ ਸਕੂਲਾਂ ਵਿੱਚ ਜਗ੍ਹਾ ਉਪਲੱਬਧ ਹੈ, ਉਨ੍ਹਾਂ ਸਕੂਲਾਂ ਵਿੱਚ ਉਹ ਬਾਗਬਾਨੀ ਵਿਭਾਗ, ਆਯੁਰਵੈਦਿਕ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਤਾ...
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Punjab News
ਫ਼ਰੀਦਕੋਟ, 12 ਫਰਵਰੀ 2026 () ਹਲਕਾ ਫ਼ਰੀਦਕੋਟ ਦੇ ਵਾਸੀਆਂ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਸਬੰਧੀ ਕੁੱਲ 1572.69 ਲੱਖ ਰੁਪਏ ਦੀ ਲਾਗਤ ਨਾਲ 5 ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਸ. ਸੇਖੋਂ ਨੇ ਪਿੰਡ ਪੱਖੀ ਕਲਾਂ ਤੋਂ ਡੇਰਾ ਰਾਮ ਸਰੂਪ ਤੱਕ 0.50 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 52.42 ਲੱਖ ਰੁਪਏ), ਗੋਲੇਵਾਲਾ ਤੋਂ ਹਰਦਿਆਲੇਆਣਾ ਤੱਕ 1.00 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 117.24 ਲੱਖ ਰੁਪਏ), ਗੋਲੇਵਾਲਾ ਤੋਂ ਹੱਸਣ ਭੱਟੀ ਤੱਕ 0.60 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 73.21 ਲੱਖ ਰੁਪਏ), SH-15 ਗੋਲੇਵਾਲਾ ਤੋਂ ਭਾਂਗਰ (ਨਿਰਮਲ ਡੇਰਾ ਸੰਤ ਬਾਬਾ ਸਰੂਪ ਸਿੰਘ ਜੀ ਤੋਂ ਭਾਗਥਲਾ ਖੁਰਦ ਤੱਕ) 13.51 ਕਿ.ਮੀ. ਲੰਬੀ ਸੜਕ (ਲਾਗਤ 204.97&nbs...
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

Punjab News
ਤਪਾ, 12 ਫਰਵਰੀ- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰਕੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਗਿਆ।  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੈਨ ਇੰਡੀਆ ਰੈਸਕਿਉ ਅਤੇ ਰੀਹਬਲੀਟੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ  ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਤਪਾ ਵਿੱਚ ਲੇਬਰ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਨੂੰ ਰੋਕਣ ਲਈ ਇੱਕ ਵਿਸ਼ੇਸ਼ ਰੈਸਕਿਊ ਅਭਿਆਨ ਚਲਾਇਆ ਗਿਆ ।ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਅਭਿਆਨ ਮੁੱਖ ਮਕਸਦ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ। ਅਭਿਆਨ ਦੌਰਾਨ ਟੀਮ ਵੱਲੋਂ ਦੁਕਾਨਾਂ ਹੋਟਲਾਂ, ਰੇਹੜੀਆਂ ‘ਤੇ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ ਅਤੇ ਮਜ਼ਦੂਰੀ ਕਰਦੇ ਬੱਚਿਆਂ ਦੀ ਭਾਲ ਕੀਤੀ ਗਈ। ਇਸ ਚੈਕਿੰਗ ਅਭਿਆਨ  ਦੌਰਾਨ ਦੋ ਨਾਬਾਲਿਗ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ...