ਜ਼ਿਲ੍ਹੇ ‘ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ – ਐੱਸਐੱਸਪੀ
ਰੂਪਨਗਰ, 09 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ਼੍ਰੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਗੈਂਗਸਟਰਾਂ ‘ਤੇ ਵਾਰ ਆਪਰੇਸ਼ਨ ਪ੍ਰਹਾਰ-2 ਤਹਿਤ ਅੱਜ ਰੂਪਨਗਰ ਪੁਲਿਸ ਨੇ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਹੈ, ਰੂਪਨਗਰ ਸ਼ਹਿਰ ਨੇੜਲੇ ਸਦਾਬਰਤ ਵਿਖੇ ਇਸ ਮੁਹਿੰਮ ਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਵਲੋਂ ਕੀਤੀ ਗਈ।
ਮੀਡੀਆ ਨਾਲ ਗੱਲਬਾਤ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਸ. ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਅਪਰਾਧੀਆਂ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਇਕੱਠੇ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਕਾਰਵਾਈ ਕਰਦਿਆਂ ਸ਼ੱਕੀ ਸਰਗਰਮੀਆਂ ਵਿੱਚ ਸ਼ਾਮਲ ਲ...








