Tuesday, August 4
Shadow

Punjab News

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Punjab News
ਸੰਗਰੂਰ, 8 ਫਰਵਰੀ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਉਪਰੰਤ ਉਨ੍ਹਾਂ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਅਤੇ ਕਮਿਸ਼ਨ ਦੇ ਮੈਂਬਰਾਂ ਨਾਲ ਮਹੱਤਵਪੂਰਨ ਬੈਠਕ ਕੀਤੀ। ਇਸ ਬੈਠਕ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਪ੍ਰਦਾਨ ਕਰਨਾ ਸੀ। ਬੈਠਕ ਦੌਰਾਨ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਪਾਰਕ ਸਰਗਰਮੀਆਂ ਨੂੰ ਹੋਰ ਤੇਜ਼ੀ ਮ...
ਨੰਗਲ ਬਾਈਸਾਈਕਲ ਟਰੱਸਟ ਵੱਲੋਂ ਨੰਗਲ ਦੀ ਸੁੰਦਰਤਾ ਨੂੰ ਵਧਾਉਣ ਲਈ ਸ਼ਲਾਘਾਯੋਗ ਉਪਰਾਲਾ- ਹਰਜੋਤ ਸਿੰਘ ਬੈਂਸ

ਨੰਗਲ ਬਾਈਸਾਈਕਲ ਟਰੱਸਟ ਵੱਲੋਂ ਨੰਗਲ ਦੀ ਸੁੰਦਰਤਾ ਨੂੰ ਵਧਾਉਣ ਲਈ ਸ਼ਲਾਘਾਯੋਗ ਉਪਰਾਲਾ- ਹਰਜੋਤ ਸਿੰਘ ਬੈਂਸ

Punjab News
ਨੰਗਲ 08 ਫਰਵਰੀ: ਅੱਜ ਨੰਗਲ ਵਿੱਚ ਆਯੋਜਿਤ ਕਾਈਟ ਫੈਸਟੀਵਲ ਨੰਗਲ ਵਾਈ ਸਾਈਕਲ ਟਰੱਸਟ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ਼ਾਮਿਲ ਹੋਏ।         ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਨੰਗਲ ਬਾਈਸਾਈਕਲ ਟੀਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਟੀਮ ਨੰਗਲ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੰਗਲ ਦੀ ਕੁਦਰਤੀ ਖੂਬਸੂਰਤੀ ਅਤੇ ਸੈਰ-ਸਪਾਟੇ ਨੂੰ ਦੁਬਾਰਾ ਉਭਾਰਨ ਲਈ ਨੰਗਲ ਬਾਈਸਾਈਕਲ ਟੀਮ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।        ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਰਨ ਫੋਰ ਯੂਨੀਇਟੀ (ਮੈਰਾਥਨ) ਅਤੇ ਸਾਈਕਲਿੰਗ ਇਵੈਂਟ ਦਾ ਆਯੋਜਨ ਕੀਤਾ ਗਿਆ ਸੀ ਅਤੇ ਹੁਣ ‘ਕਾਈਟ ਫੈਸਟੀਵਲ ਨੰਗਲ’ ਰਾਹੀਂ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਗ ਲਿਆ। ਇਸ ਵਿੱਚ ਚੰਡੀਗੜ੍ਹ, ਊਨਾ, ਮਹਿਤਪੁਰ, ਹਿਮਾਚਲ ਪ੍ਰਦੇਸ਼ ਸਮੇਤ ਆਸ-ਪਾਸ ਦੇ ...
ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦੇ  ਚੱਲ ਰਹੇ ਕੰਮ ਦਾ ਜਾਇਜ਼ਾ ਲਿਆ 

ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦੇ  ਚੱਲ ਰਹੇ ਕੰਮ ਦਾ ਜਾਇਜ਼ਾ ਲਿਆ 

Punjab News
ਕੋਟਕਪੂਰਾ 8 ਫਰਵਰੀ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਪਿਛਲੇ ਦਿਨੀਂ ਹਲਕਾ ਕੋਟਕਪੂਰਾ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਸਨ ਅਤੇ ਜਿਸ ਵਿੱਚ ਸੜਕਾਂ ਦੇ ਨਿਰਮਾਣ/ਅਪਗ੍ਰੇਡੇਸ਼ਨ ਦੇ ਕੰਮ ਵੀ ਸ਼ਾਮਲ ਸਨ। ਅੱਜ ਸਪੀਕਰ ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦਾ ਖੁਦ ਉਥੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।ਸਪੀਕਰ ਸ.ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ, ਤਾਂ ਜੋ ਆਮ ਲੋਕਾਂ ਨੂੰ ਇਸਦਾ ਪੂਰਾ ਲਾਭ ਮਿਲ ਸਕੇ।  ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸੜਕ ਜਾਲ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਸੁਵਿਧਾ ਮਿਲੇਗੀ, ਸਮਾਂ ਅਤੇ ਪੈਸੇ ਦੀ ਬਚਤ ਹੋਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਤੱਕ ਲ...
ਵਿਧਾਇਕ ਫਾਜ਼ਿਲਕਾ ਨੇ 5 ਕਰੋੜ 20 ਲੱਖ ਦੀ ਲਾਗਤ ਨਾਲ ਸਾਦਕੀ ਬਾਰਡਰ ਰੋਡ ਤੋਂ ਖਾਣ ਵਾਲਾ ਤੱਕ ਬਣਨ ਵਾਲੀ ਨਵੀ ਸੜਕ ਤੇ ਚੌੜੀ ਸੜਕ ਦਾ  ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ

ਵਿਧਾਇਕ ਫਾਜ਼ਿਲਕਾ ਨੇ 5 ਕਰੋੜ 20 ਲੱਖ ਦੀ ਲਾਗਤ ਨਾਲ ਸਾਦਕੀ ਬਾਰਡਰ ਰੋਡ ਤੋਂ ਖਾਣ ਵਾਲਾ ਤੱਕ ਬਣਨ ਵਾਲੀ ਨਵੀ ਸੜਕ ਤੇ ਚੌੜੀ ਸੜਕ ਦਾ  ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ

Punjab News
ਫਾਜਿਲਕਾ 8 ਫਰਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸੇ ਲੜੀ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 5 ਕਰੋੜ 20 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਪਿੰਡਾਂ ਦੀਆਂ ਨਵੀਆਂ ਤੇ ਬਣੀਆਂ ਸੜਕਾਂ ਨੂੰ ਚੌੜਾ ਕਰਨ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਸਾਦਕੀ ਬਾਰਡਰ ਮੇਨ ਰੋਡ ਤੋਂ ਮੰਡੀ ਹਜੂਰ ਸਿੰਘ ਤੋਂ ਚਾਨਣ ਵਾਲਾ ਤੋਂ ਚੂਹੜੀ ਵਾਲਾ ਚਿਸ਼ਤੀ ਤੋਂ ਖਾਨ ਵਾਲਾ ਤੱਕ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਰਾਹਗੀਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿਖੇ ਮੁਢਲੀਆਂ ਸਹੂਲਤਾਂ ਦੀ ਪੂਰਤੀ ਕਰਨ ਵਿਚ ਕੋਈ ਢਿਲ ਮ...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ‘ਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ‘ਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Punjab News
ਸੰਗਰੂਰ, 8 ਫਰਵਰੀ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਅੱਜ ਧੂਰੀ ਸ਼ਹਿਰ ਵਿੱਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਹ ਵਿਕਾਸ ਕਾਰਜ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਦਾ ਅਹਿਮ ਹਿੱਸਾ ਹਨ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਾਰਡ ਨੰਬਰ 9 ਵਿਖੇ ਸੰਗਰੂਰ ਵਾਲੇ ਪਾਸੇ ਤੋਂ ਧੂਰੀ ਸ਼ਹਿਰ ਦੇ ਮੁੱਖ ਐਂਟਰੀ ਪੁਆਇੰਟ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਲਈ 2 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਲਗਭਗ 80 ਹਜ਼ਾਰ ਵਰਗ ਫੁੱਟ ਖੇਤਰ ਵਿੱਚ ਉੱਚ-ਗੁਣਵੱਤਾ ਵਾਲੀਆਂ ਟਾਈਲਾਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸ਼ਹਿਰ ਦੀ ਦਿੱਖ ਨੂੰ ਹੋਰ ਆਕਰਸ਼ਕ ਬਣਾਉਣ ਲਈ 19 ਸਿੰਗਲ ਬ੍ਰੈਕਟ ਪੋਲ ਅਤੇ 12 ਡਬਲ ਬ੍ਰੈਕਟ ਪੋਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ 24.95 ਕਰੋੜ ਰੁਪਏ ਦੀ ਲਾਗਤ ਨਾਲ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਵਿੱਚ 24.95 ਕਰੋੜ ਰੁਪਏ ਦੀ ਲਾਗਤ ਨਾਲ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Punjab News
ਖਨੌਰੀ/ਮੂਨਕ, 08 ਫਰਵਰੀ- ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰੀਬ 26 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਸਬੰਧੀ 24 ਕਰੋੜ 95 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਰੀਬ 19 ਹਜ਼ਾਰ ਕਿਲੋਮੀਟਰ ਲੰਬੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਵਿਸ਼ੇਸ਼ ਯੋਜਨਾ ਤਹਿਤ ਕੰਮ ਕੀਤਾ ਜਾ ਰਿਹਾ ਹੈ, ਜਿਸ ਅਧੀਨ ਹਲਕਾ ਲਹਿਰਾ ਦੀਆਂ ਸੜਕਾਂ ਨੂੰ ਵੀ ਆਧੁਨਿਕ ਅਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਦੀ ਆਵਾਜਾਈ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਵਪਾਰ ਅਤੇ ਵਿਕਾਸ ਨੂੰ ਵੀ ਹੋਰ ਤੇਜ਼ੀ ਦੇਣਗੇ। ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਅੱਜ ਪਿੰਡ ਬਾਦਲਗੜ੍ਹ, ਹਮੀਰਗੜ੍ਹ, ਮਕਰੌੜ ਸਾਹਿਬ, ਰਾਮਗੜ੍ਹ ਗੁੱਜਰਾਂ, ਭੁੱਲਣ, ਅੰਨਦਾਣਾ, ਘੂਮਰਘਾਟ, ਮਨਿਆਣਾ ਅਤੇ ਕੜੈਲ ਸਮੇਤ ਖਨੌਰੀ ਮੰਡੀ ਵਿਖੇ ਦਾਣਾ ਮੰਡੀ ਅਤੇ ਸ਼ਹਿਰ ਦੀਆਂ ਮੁ...
ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ

Punjab News
ਅੰਮ੍ਰਿਤਸਰ, 7 ਫਰਵਰੀ 2026-- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਗਏ ਵਾਅਦੇ ਜ਼ਮੀਨੀ ਪੱਧਰ 'ਤੇ ਸੱਚ ਹੁੰਦੇ ਦਿਖਾਈ ਦੇ ਰਹੇ ਹਨ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਹੁਣ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਹੋ ਚੁੱਕੀ ਹੈ। ਸ਼ਨੀਵਾਰ ਨੂੰ 'ਆਪ' ਆਗੂ ਪ੍ਰਭਬੀਰ ਸਿੰਘ ਬਰਾੜ ਅਤੇ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੇਸ ਇਲਾਜ ਦੀ ਸਹੂਲਤ ਯਕੀਨੀ ਬਣਾਈ ਗਈ ਹੈ, ਜੋ ਵਿਸ਼ੇਸ਼ ਤੌਰ 'ਤੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਯੋਜਨਾ ਦੀ ਸਫ਼ਲਤਾ ਦਾ ਜਿਉਂਦਾ-ਜਾਗਦਾ ਸਬੂਤ ਦਿੰਦਿਆਂ ਧਾਲੀਵਾਲ ਨੇ ਗੁਰਦਾਸਪੁਰ ਦੇ ਪਿੰਡ ਗੁਰਦਾਸਨੰਗਲ ਨਿਵਾਸੀ ਸੁਲੱਖਣ ਸਿੰਘ ਦੀ ਮਿਸਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕ...
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਮਾਣਕਪੁਰ ਰਵਿਦਾਸ ਮੰਦਿਰ ਵਿੱਚ ਹੋਏ ਨਤਮਸਤਕ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਮਾਣਕਪੁਰ ਰਵਿਦਾਸ ਮੰਦਿਰ ਵਿੱਚ ਹੋਏ ਨਤਮਸਤਕ

Punjab News
ਨੰਗਲ 07 ਜਨਵਰੀ: ਪਿੰਡ ਮਾਣਕਪੁਰ ਸਥਿਤ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸੰਗਤ ਨਾਲ ਮਿਲ ਕੇ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਦਿਆਂ ਸਮਾਜਿਕ ਏਕਤਾ, ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ।       ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਦਿਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸਹੀ ਰਾਹ ਦਿਖਾਉਂਦੀ ਹੈ ਅਤੇ ਮਨੁੱਖਤਾ, ਸੱਚਾਈ ਅਤੇ ਕਰਮ ਦੀ ਪ੍ਰੇਰਨਾ ਦਿੰਦੀ ਹੈ।     ਇਸ ਮੌਕੇ ਸ੍ਰੀ 108 ਸੰਤ ਗੋਪਾਲਾ ਨੰਦ ਜੀ ਸੰਤ ਰਵਿਦਾਸ ਮੱਠ ਪੱਸੀਵਾਲ ਜੀ ਦੇ ਦਰਸ਼ਨ ਕਰਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਸੰਤ ਮਹਾਰਾਜ ਜੀ ਨਾਲ ਹੋਈ ਮੁਲਾਕਾਤ ਦੌਰਾਨ ਆਤਮਕ ਚਰਚਾ ਕੀਤੀ ਗਈ ਅਤੇ ਸਮਾਜਿਕ ਸੁਧਾਰਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ।     ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰਿਆਂ ਧਾਰਮਿਕ ਸਮਾਗਮਾਂ ਨੂੰ ਪੂਰਾ ਸਨਮਾਨ ਦਿੰਦੀ ਹੈ ਅਤੇ ਸਾਰੀਆਂ ਧਾਰਮਿਕ ਸੰਸਥਾਵਾ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮਾਪਿਆਂ ਦੀ ਵਰਕਸ਼ਾਪ ’ਚ ਲਿਆ ਹਿੱਸਾ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮਾਪਿਆਂ ਦੀ ਵਰਕਸ਼ਾਪ ’ਚ ਲਿਆ ਹਿੱਸਾ

Punjab News
ਹੁਸ਼ਿਆਰਪੁਰ, 7 ਫਰਵਰੀ :-                'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੋਕਲ ਨਗਰ, ਸਰਕਾਰੀ ਹਾਈ ਸਕੂਲ ਨਈ ਆਬਾਦੀ, ਸਰਕਾਰੀ ਪ੍ਰਾਇਮਰੀ ਸਕੂਲ ਨਈ ਆਬਾਦੀ, ਸਰਕਾਰੀ ਪ੍ਰਾਇਮਰੀ ਸਕੂਲ ਚੌਹਾਲ ਅਤੇ ਸੀ.ਐਚ.ਟੀ ਰੇਲਵੇ ਮੰਡੀ ਵਿਖੇ ਆਯੋਜਿਤ ਮਾਪਿਆਂ ਦੀ ਵਰਕਸ਼ਾਪ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਿਧਾਇਕ ਜਿੰਪਾ ਨੇ ਮਾਪਿਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਸਬੰਧੀ ਉਨ੍ਹਾਂ ਦੇ ਸੁਝਾਅ ਸੁਣੇ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।                 ਵਿਧਾਇਕ ਜਿੰਪਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਅਸਲ ਅਤੇ ਸਥਾਈ ਤਬਦੀਲੀ ਤਾਂ ਹੀ ਸੰਭਵ ਹੈ ਜਦੋਂ ਸਰਕਾਰ, ਅਧਿਆਪਕ ਅਤੇ ਮਾਪੇ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਮੁੜ ਸੁਰਜੀਤ ਕਰਨ ਲਈ ਪ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਸਿਹਤ, ਸੁਰੱਖਿਆ ਤੇ ਸਨਮਾਨ ਭਰਿਆ ਜੀਵਨ ਦੇਣ ਲਈ ਵਚਨਬੱਧ : ਹਰਭਜਨ ਸਿੰਘ ਈ.ਟੀ.ਓ.

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਸਿਹਤ, ਸੁਰੱਖਿਆ ਤੇ ਸਨਮਾਨ ਭਰਿਆ ਜੀਵਨ ਦੇਣ ਲਈ ਵਚਨਬੱਧ : ਹਰਭਜਨ ਸਿੰਘ ਈ.ਟੀ.ਓ.

Punjab News
ਜੰਡਿਆਲਾ ਗੁਰੂ/ਅੰਮ੍ਰਿਤਸਰ, 7 ਫਰਵਰੀ (        ) - ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਗਦੀਸ਼ ਸਦਨ ਹਾਲ, ਡਲੀਆਣਾ ਮੰਦਰ, ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਜ਼ਿਲ੍ਹਾ ਪੱਧਰੀ ਕੈਂਪ ਦਾ ਮਕਸਦ ਬਜ਼ੁਰਗਾਂ ਨੂੰ ਸੌਖੀ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਮੁਹੱਈਆ ਕਰਵਾਉਣਾ ਹੈ। ਇਸ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਨੂੰ ਮੁਫ਼ਤ ਪੂਰੀ ਜਰੀਏਟ੍ਰਿਕ ਜਾਂਚ (ਬੁਢਾਪੇ ਨਾਲ ਸਬੰਧਤ ਬੀਮਾਰੀਆਂ), ਈ.ਐਨ.ਟੀ. ਜਾਂਚ, ਅੱਖਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵੱਲੋਂ ਵਿਸ...