Tuesday, August 4
Shadow

Punjab News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਖੁਰਾਲਗੜ੍ਹ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਕੈਬਨਿਟ ਸੰਗਤ ਦੇ ਨਾਲ, ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਨਤਮਸਤਕ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਮੁੱਚੀ ਸੰਗਤ ਨੂੰ ਇਸ ਸੂਬਾ ਪੱਧਰੀ ਸਮਾਗਮ ਵਿੱਚ ਪੂਰੇ ਧਾਰਮਿਕ ਉਤਸ਼ਾਹ ਅਤੇ ਵੱਧ ਚੜ੍ਹ ਕੇ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ

Punjab News
ਗੜ੍ਹਸ਼ੰਕਰ/ਹੁਸ਼ਿਆਰਪੁਰ, 5 ਫਰਵਰੀ :             ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਅਤਿ ਸ਼ਰਧਾ, ਧਾਰਮਿਕ ਮਾਣ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗਿਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਪਾਵਨ ਪਾਠ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਾਈ ਅਤੇ ਸਾਰੀ ਮਾਨਵਤਾ ਦੀ ਭਲਾਈ, ਸੁੱਖ ਸਮਰਿਧੀ ਅਤੇ ਭਾਈਚਾਰੇ ਦੀ ਅਰਦਾਸ ਕੀਤੀ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ, ਜਦੋਂ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਗੁਰੂ ਚਰਨਾਂ ਵਿੱਚ ਮੱਥਾ ਟੇਕਣਗੇ ਅਤੇ ਸੂਬੇ ਦੀ ਤਰੱਕੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ।    ਸਮਾਗਮ ਦੇ ਦੌਰਾਨ ਸੰਤ ਸਮਾਜ ਦੀ ਮਾਣਮੱਤੀ ਮੌਜੂਦਗੀ ਨੇ ਸਮਾਗਮ ਨੂੰ ਅਧਿਆਤਮਿਕ ਉਚਾਈਆਂ 'ਤੇ ਪਹੁੰਚਾਇਆ। ਇਸ ਮੌਕੇ ਸੰਤ ਬਾਬਾ ਇੰਦਰ ਦਾਸ...
ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ

ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ

Punjab News
ਫਰੀਦਕੋਟ 5 ਫਰਵਰੀ ()-ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਕਾਰਡ ਪੰਜਾਬ ਰੈਜੀਮੈਂਟ ਰਾਮਗੜ੍ਹ ਛਾਉਣੀ (ਝਾਰਖੰਡ) ਵੱਲੋਂ ਮਿਸ਼ਨ ‘ਹਾਰਦਿਕ ਮਿਲਨ 4.0’ ਦੇ ਤਹਿਤ ਸਾਬਕਾ ਸੈਨਿਕਾਂ, ਵੀਰਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪੈਨਸ਼ਨ ਸਬੰਧੀ ਸਹੂਲਤਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਆਸ਼ਰਿਤਾਂ ਵੱਲੋਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਬਹੁਤੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਕੈਂਪ ਵਿੱਚ ਹਾਜ਼ਰ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ, ਭੱਤਿਆਂ ਅਤੇ ਪੈਨਸ਼ਨ ਸਬੰਧੀ ਪ੍ਰਕਿਰਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.),ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅਤੇ ਸਮੂਹ ਸਟਾਫ਼ ਵੱਲੋਂ ਹਾਰਦਿਕ ਮਿਲਨ ਟੀਮ ਦੇ ਮੈਂਬਰਾਂ ਸੂਬੇਦਾਰ ਕਲਰਕ ਵਿਵ...
ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

Punjab News
ਚੰਡੀਗੜ੍ਹ, 05 ਫਰਵਰੀ :-  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ ਜੱਥੇਬੰਦੀਆਂ ਵੱਲੋਂ ਇੱਕ ਵਿਅਕਤੀ ਨੂੰ ਨੌਕਰੀ ਤੋਂ ਕੱਢਣ ਵਿਰੁੱਧ ਧਰਨਾ ਲਗਾਇਆ ਗਿਆ ਜਿੱਥੇ ਕਿ ਇੱਕ ਪੁਲਿਸ ਅਧਿਕਾਰੀ ਵੱਲੋਂ ਧਰਨਾਕਾਰੀਆਂ ਖਿਲਾਫ ਜਾਤੀ ਸੂਚਕ ਸ਼ਬਦ ਵਰਤਣ ਦਾ ਮਾਮਲਾ ਸ਼ੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਇਸ ਮਾਮਲੇ ਦਾ ਸੂ ਮੋਟੋ ਨੋਟਿਸ ਲੈਂਦਿਆਂ ਇਸ ਸਬੰਧੀ 10 ਫਰਵਰੀ, 2026 ਨੂੰ ਐਸ.ਪੀ. ਹਰਪਾਲ ਸਿੰਘ ਨੂੰ ਇਸ ਮਾਮਲੇ ਸਬੰਧੀ ਰਿਪੋਰਟ ਸਮੇਤ ਤਲਬ ਕੀਤਾ ਗਿਆ ਹੈ।...
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ

Punjab News
ਚੰਡੀਗੜ੍ਹ, 5 ਫਰਵਰੀ:- ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕੱਲ੍ਹ ਸ਼ਾਮ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੇ ਪ੍ਰਬੰਧਨ ਸਬੰਧੀ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਰ ਮੈਪਿੰਗ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਚੋਣ ਜਾਣਕਾਰੀ ਦੀ ਯੋਜਨਾਬੱਧ ਕਵਰੇਜ, ਸ਼ੁੱਧਤਾ ਅਤੇ ਸਮੇਂ ਸਿਰ ਅਪਡੇਸ਼ਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ-ਵਾਰ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਮੌਕੇ ਉਨ੍ਹਾਂ ਨੇ ਚੰਗੀ ਤਰ੍ਹਾਂ ਪਛਾਣ ‘ਚ ਨਾ ਆਉਣ ਵਾਲੀਆਂ ਫੋਟੋਆਂ ਅਤੇ ਗਲਤ  ਐਂਟਰੀਆਂ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਚੋਣ ਫਾਰਮਾਂ ਦੇ ਸੰਗ੍ਰਹਿ ਅਤੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ। ਇਸ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਧਾਰਤ ਪ੍ਰਕਿਰਿਆਵਾਂ ਦੇ ਅਨੁਸਾਰ ਸਖ਼ਤੀ ਨਾਲ ਅਜਿਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸਦੇ ਨਾਲ ਹੀ ਈ.ਆਰ.ਓ. ਨੈੱਟ 'ਤੇ ਅਰਜ਼ੀਆਂ ਦੀ ਪ...
ਸੁਨਾਮ ਦੇ ਵੱਖ-ਵੱਖ ਇਲਾਕਿਆਂ ‘ਚ ਬਾਲ ਭਿੱਖਿਆ ਵਿਰੁੱਧ ਕੀਤੀ ਚੈਕਿੰਗ

ਸੁਨਾਮ ਦੇ ਵੱਖ-ਵੱਖ ਇਲਾਕਿਆਂ ‘ਚ ਬਾਲ ਭਿੱਖਿਆ ਵਿਰੁੱਧ ਕੀਤੀ ਚੈਕਿੰਗ

Punjab News
ਸੁਨਾਮ: 5 ਫ਼ਰਵਰੀ:- ਸੰਗਰੂਰ ਜ਼ਿਲ੍ਹੇ ਦੇ ਸੁਨਾਮ ਬਲਾਕ ਅਧੀਨ ਪ੍ਰੋਜੈਕਟ ਜੀਵਨ ਜੋਤ-2 ਦੇ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸੁਨਾਮ ਦੇ ਮੁੱਖ ਬਾਜ਼ਾਰ, ਮਾਤਾ ਮੋਦੀ ਚੌਂਕ, ਆਨੰਦ ਚੌਂਕ, ਸਬਜ਼ੀ ਮੰਡੀ ਅਤੇ ਪੀਰਾ ਵਾਲਾ ਚੌਂਕ ਸਮੇਤ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੁਕਾਨਾਂ, ਰੇਹੜੀਆਂ, ਢਾਬਿਆਂ ਅਤੇ ਹੋਰ ਜਨਤਕ ਸਥਾਨਾਂ ਦੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਾਲ ਭਿੱਖਿਆ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਮੁਹਿੰਮ ਦੌਰਾਨ ਕਿਸੇ ਵੀ ਸਥਾਨ ਤੋਂ ਬਾਲ ਭਿੱਖਿਆ ਕਰਦਾ ਕੋਈ ਵੀ ਬੱਚਾ ਨਹੀਂ ਮਿਲਿਆ। ਇਸ ਚੈਕਿੰਗ ਟੀਮ ਵਿੱਚ ਡਾ. ਮਨਵ ਕਾਲਰਾ (ਸਿਹਤ ਵਿਭਾਗ), ਅਰੁਣ ਸ਼ਰਮਾ (ਸਿੱਖਿਆ ਵਿਭਾਗ), ਪੁਲਿਸ ਵਿਭਾਗ ਵੱਲੋਂ ਫਰਜ਼ੀਨਾ ਖਾਨ, ਡੀ.ਸੀ.ਪੀ.ਓ. ਦਫ਼ਤਰ ਵੱਲੋਂ ਨਿਰਮਲ ਕੌਰ (ਕਾਊਂਸਲਰ) ਅਤੇ ਰੁਪਿੰਦਰ ਸਿੰਘ (ਆਉਟਰੀਚ ਵਰਕਰ) ਸ਼ਾਮਲ ਸਨ। ਇਹ ਸਾਰੀ ਕਾਰਵਾਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਅਤੇ ਦੇਖਰੇਖ ਹੇਠ ...
ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ,  ਵਿਧਾਇਕ ਸ. ਸੇਖੋਂ ਵੱਲੋਂ ਮੰਡੀਆਂ ਵਿੱਚ ਸਟੀਲ  ਚਾਰ ਸ਼ੈੱਡਾਂ ਦੇ ਨੀਂਹ ਪੱਥਰ ਰੱਖੇ

ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ,  ਵਿਧਾਇਕ ਸ. ਸੇਖੋਂ ਵੱਲੋਂ ਮੰਡੀਆਂ ਵਿੱਚ ਸਟੀਲ  ਚਾਰ ਸ਼ੈੱਡਾਂ ਦੇ ਨੀਂਹ ਪੱਥਰ ਰੱਖੇ

Punjab News
ਫ਼ਰੀਦਕੋਟ, 5 ਫਰਵਰੀ  ()- ਹਲਕਾ ਫ਼ਰੀਦਕੋਟ ਦੇ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਦਾਣਾ ਮੰਡੀ ਫ਼ਰੀਦਕੋਟ ਵਿਖੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਸਮਾਰੋਹ ਦੌਰਾਨ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਬਜ਼ੀ ਮੰਡੀ ਫ਼ਰੀਦਕੋਟ (ਐਡੀਸ਼ਨ ਏਰੀਆ) ਵਿੱਚ ਇੱਕ ਸਟੀਲ ਸ਼ੈੱਡ, ਦਾਣਾ ਮੰਡੀ ਫ਼ਰੀਦਕੋਟ (ਐਡੀਸ਼ਨ ਏਰੀਆ) ਵਿੱਚ ਦੋ ਸਟੀਲ ਸ਼ੈੱਡ ਅਤੇ ਨਵੀਂ ਦਾਣਾ ਮੰਡੀ ਫ਼ਰੀਦਕੋਟ (ਹੈਲੀਪੈਡ ਏਰੀਆ) ਵਿੱਚ ਇੱਕ ਸਟੀਲ ਸ਼ੈੱਡ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ’ਤੇ ਕੁੱਲ ਮਿਲਾ ਕੇ ਲਗਭਗ 4 ਕਰੋੜ 10 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 14 ਲੱਖ ਰੁਪਏ ਦੀ ਲਾਗਤ ਨਾਲ ਮੰਡੀਆਂ ਵਿੱਚ ਕਿਸਾਨਾਂ ਦੇ ਬੈਠਣ ਲਈ 2 ਸ਼ੈੱਡ ਬਣਾਏ ਜਾ ਰਹੇ ਹਨ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਫੇਜ-2 ਤਹਿਤ ਪਿੰਡਾਂ ਵਿੱਚ ਲੱਗਣਗੇ ਵਿਸ਼ੇਸ਼ ਕੈਂਪ-ਡੀ.ਸੀ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਫੇਜ-2 ਤਹਿਤ ਪਿੰਡਾਂ ਵਿੱਚ ਲੱਗਣਗੇ ਵਿਸ਼ੇਸ਼ ਕੈਂਪ-ਡੀ.ਸੀ

Punjab News
ਫਰੀਦਕੋਟ 5 ਫਰਵਰੀ () ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਪਿੰਡਾਂ ਵਿੱਚ ਸਾਂਝੀ ਥਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਵਲੰਟੀਅਰਾਂ ਵੱਲੋਂ ਸਿਹਤ ਕਾਰਡ ਬਣਾਏ ਜਾ ਰਹੇ ਹਨ। ਜਿਸ ਤਹਿਤ ਫੇਜ਼-2 ਰਾਹੀਂ ਮਿਤੀ 6 ਫਰਵਰੀ ਤੋਂ 8 ਫਰਵਰੀ ਤੱਕ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪਿੰਡਾਂ ਵਿੱਚ ਕੈਂਪਾਂ ਤੋਂ ਇਲਾਵਾ ਵੀ ਜਿਲ੍ਹੇ ਵਿੱਚ 156 ਕਾਮਨ ਸੇਵਾ ਕੇਂਦਰਾਂ ਵਿੱਚ ਕਾਰਡ ਬਣਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫੇਜ-2 ਵਿੱਚ ਮਿਤੀ 6 ਫਰਵਰੀ ਤੋਂ 8 ਫਰਵਰੀ ਤੱਕ ਫਰੀਦਕੋਟ ਹਲਕੇ ਦੇ ਪਿੰਡ  ਮਹਿਮੂਆਣਾ, ਮਾਨੀ ਸਿੰਘ ਵਾਲਾ, ਢਾਬ ਸ਼ੇਰ ਸਿੰਘ ਵਾਲਾ, ਵੀਰੇਵਾਲਾ ਕਲਾ ਵਿਖੇ, ਹਲਕਾ ਕੋਟਕਪੂਰਾ ਦੇ ਚੱਕ ਕਲਿਆਣ, ਮੋਰਾਂਵਾਲੀ, ਵਾੜਾ ਦਰਾਕਾ ਪਿੰਡਾਂ ਵਿੱਚ ਅਤੇ ਇਸੇ ਤਰ੍ਹਾਂ ਹਲਕਾ ਜੈਤੋ ਦੇ ਪਿੰਡ ਗੁਰੂਸਰ, ਰਾਮ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਉਭਾਵਾਲ ਵਿੱਚ ਗੰਦੇ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਉਭਾਵਾਲ ਵਿੱਚ ਗੰਦੇ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

Punjab News
ਪਿੰਡ ਉਭਾਵਾਲ, 5 ਫ਼ਰਵਰੀ (000) : ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਲਗਾਤਾਰ ਯਤਨਾਂ ਅਧੀਨ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਉਭਾਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ 1.82 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਖੁਦ ਨੀਂਹ ਪੱਥਰ ਰੱਖ ਕੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਤਹਿਤ 1.64 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 3.25 ਕਿਲੋਮੀਟਰ (ਸਵਾ ਤਿੰਨ ਕਿਲੋਮੀਟਰ) ਲੰਬੀ ਪਾਇਪ ਲਾਈਨ ਬਣਾਈ ਜਾਵੇਗੀ। ਇਸ ਤੋਂ ਇਲਾਵਾ 18 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਿਕਾਸੀ ਨਾਲਾ ਵੀ ਤਿਆਰ ਕੀਤਾ ਜਾਵੇਗਾ। ਇਹ ਪਾਇਪ ਲਾਈਨ 30 ਸਾਲ ਦੀ ਲੰਬੀ ਉਮਰ ਵਾਲੀ ਹੋਵੇਗੀ, ਜਿਸ ਨਾਲ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੱਕ ਭਰੋਸੇਯੋਗ ਨਿਕਾਸੀ ਵਿਵਸਥਾ ਮਿਲ ਸਕੇਗੀ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਇਸ ਮੌਕੇ ਕਿਹਾ ਕਿ ਪਿੰਡ ਉਭਾਵਾਲ ਸਮੇਤ ਪੂਰੇ ਹਲਕੇ ਵਿੱਚ ਸਾਫ਼-ਸੁਥਰੇ ਵਾਤਾਵਰਣ ਅਤੇ ਸਿਹਤਮੰਦ ਜੀਵਨ ਲਈ ਗੰਦੇ ਪਾਣੀ ਦੀ ਸਹੀ ਨਿਕਾਸੀ ਬਹੁਤ ਜ਼ਰੂਰੀ ਹੈ। ਇ...
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

Punjab News
ਗੜ੍ਹਸ਼ੰਕਰ/ਹੁਸ਼ਿਆਰਪੁਰ, 4 ਫਰਵਰੀ 2026 ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਚਰਨਾਂ ਵਿਚ ਮੱਥਾ ਟੇਕਣਗੇ ਅਤੇ ਸੂਬੇ ਦੀ ਖੁਸ਼ੀ, ਖੁਸ਼ਹਾਲੀ ਅਤੇ ਭਾਈਚਾਰੇ ਲਈ ਅਰਦਾਸ ਕਰਨਗੇ। ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ, ਪ੍ਰਧਾਨ ਸ੍ਰੀ ਗੁਰੂ ਸਾਧੂ ਸੰਪਰਦਾ ਸੁਸਾਇਟੀ ਪੰਜਾਬ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਰਾਸ਼ਟਰੀ ਪ੍ਰਧਾਨ ਆਦਿ ਧਰਮ ਮਿਸ਼ਨ ਸੰਤ ਸਤਵਿੰਦਰ ਹੀਰਾ, ਸੰਤ ਦਿਆਲ ਨਾਥ ਸਮੁੰਦੜਾ, ਸੰਤ ਜਗੀਰ ਸਿੰਘ ਨੰਦਾਚੌਰ, ਧਾਮ ਚਾਨਣ ਪੁਰੀ ਸਹੌੜਾ ਤੋਂ ਸੰਤ ਧਰਮਪਾਲ, ਤੱਗੜ ਬਰਾੜਾ ਤੋਂ ਬਲਕਾਰ ਸਿੰਘ, ਸ਼ੇਰਪੁਰ ਤੋਂ ਸੰਤ ਰਮੇਸ਼ ਦਾਸ, ਪਿੰਡ ਚੇਤਾ ਤੋਂ ਸੰਤ ਮਨਪ੍ਰੀਤ ਦਾਸ, ਢਿੰਗਰੀਆਂ ਤੋਂ ਸੰਤ ਬਲਵੰਤ ਸਿੰ...