Tuesday, August 4
Shadow

Punjab News

ਆਪ ਪੰਜਾਬ ਨੇ ਮੋਦੀ-ਟਰੰਪ ਦੇ ‘ਗੁਪਤ ਸੌਦੇ’ ‘ਤੇ ਭਾਜਪਾ ਦੀ ਕੀਤੀ ਨਿੰਦਾ, ਕਿਹਾ- ਇਹ ਸੌਦਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ ਅਤੇ ਦੇਸ਼ ਦੇ ਬਾਜ਼ਾਰ ਅਮਰੀਕਾ ਨੂੰ ਸੌਂਪ ਦੇਵੇਗਾ

ਆਪ ਪੰਜਾਬ ਨੇ ਮੋਦੀ-ਟਰੰਪ ਦੇ ‘ਗੁਪਤ ਸੌਦੇ’ ‘ਤੇ ਭਾਜਪਾ ਦੀ ਕੀਤੀ ਨਿੰਦਾ, ਕਿਹਾ- ਇਹ ਸੌਦਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ ਅਤੇ ਦੇਸ਼ ਦੇ ਬਾਜ਼ਾਰ ਅਮਰੀਕਾ ਨੂੰ ਸੌਂਪ ਦੇਵੇਗਾ

Punjab News
ਚੰਡੀਗੜ੍ਹ, 4 ਫਰਵਰੀ 2026-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕਥਿਤ "ਗੁਪਤ ਵਪਾਰਕ ਸੌਦੇ" ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਪਾਰਟੀ ਨੇ ਚੇਤਾਵਨੀ ਦਿੱਤੀ ਕਿ ਇਹ ਸਮਝੌਤਾ ਭਾਰਤ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਦੇਸ਼ ਦੀ ਖੇਤੀ ਆਰਥਿਕਤਾ ਨੂੰ ਤਬਾਹ ਕਰਨ ਦੀ ਸਿੱਧੀ ਸਾਜ਼ਿਸ਼ ਹੈ। ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਅਤੇ ਅਪਮਾਨਜਨਕ ਗੱਲ ਹੈ ਕਿ ਜਦੋਂ ਮੁੱਦਾ ਭਾਰਤ ਦੇ ਭਵਿੱਖ ਅਤੇ 80 ਕਰੋੜ ਤੋਂ ਵੱਧ ਲੋਕਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਹੋਇਆ ਹੈ, ਤਾਂ ਇਸ ਦੇ ਵੇਰਵੇ ਪ੍ਰਧਾਨ ਮੰਤਰੀ ਵੱਲੋਂ ਸੰਸਦ ਵਿੱਚ ਸਾਂਝੇ ਨਹੀਂ ਕੀਤੇ ਜਾ ਰਹੇ, ਸਗੋਂ ਟਰੰਪ ਦੇ ਟਵੀਟਾਂ ਰਾਹੀਂ ਸਾਹਮਣੇ ਆ ਰਹੇ ਹਨ ਆਪ ਆਗੂ ਨੇ ਸਵਾਲ ਕਰਦਿਆਂ ਪੁਛਿਆ ਕਿ ਭਾਰਤ ਦੇ ਲੋਕਾਂ ਲਈ ਟਰੰਪ ਕੌਣ ਹੈ? ਉਹ ਮੋਦੀ ਦਾ "ਦੋਸਤ" ਹੋ ਸਕਦਾ ਹੈ, ਪਰ ਜਦੋਂ ਪ੍ਰਧਾਨ ਮੰਤਰੀ ਚੁ...
ਪੰਜਾਬ ਸਰਕਾਰ ਵਪਾਰੀਆਂ ਦੇ ਮੁੱਦਿਆਂ ਦੇ ਹੱਲ ਲਈ ਤਿੰਨ-ਪੱਧਰੀ ਪੰਜਾਬ ਰਾਜ ਵਪਾਰੀ ਕਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵਪਾਰੀਆਂ ਦੇ ਮੁੱਦਿਆਂ ਦੇ ਹੱਲ ਲਈ ਤਿੰਨ-ਪੱਧਰੀ ਪੰਜਾਬ ਰਾਜ ਵਪਾਰੀ ਕਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 4 ਫਰਵਰੀ 2026:- ਸੂਬੇ ਭਰ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀਐਸਟੀਸੀ) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਭਵਨ ਵਿਖੇ ਹੋਈ ਇਹ ਮੀਟਿੰਗ ਵਪਾਰੀ ਭਾਈਚਾਰੇ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ, ਸ਼ਿਕਾਇਤ ਨਿਵਾਰਨ ਵਿਧੀਆਂ ਨੂੰ ਬਿਹਤਰ ਬਣਾਉਣ ਅਤੇ ਜ਼ਿਲ੍ਹਾ ਪੱਧਰ 'ਤੇ ਤਕਨੀਕੀ ਸਮਰੱਥਾ ਵਧਾਉਣ 'ਤੇ ਕੇਂਦ੍ਰਿਤ ਰਹੀ। ਪੀਐਸਟੀਸੀ ਦੇ ਚੇਅਰਮੈਨ ਵਜੋਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡਾ ਉਦੇਸ਼ ਇੱਕ ਮਜ਼ਬੂਤ ਤਿੰਨ-ਪੱਧਰੀ ਪ੍ਰਣਾਲੀ ਸਥਾਪਤ ਕਰਨਾ ਹੈ ਜੋ ਵਪਾਰੀ ਭਾਈਚਾਰੇ ਨੂੰ ਸਿੱਧੇ ਤੌਰ 'ਤੇ ਪ੍ਰਸ਼ਾਸਨ ਨਾਲ ਜੋੜਦੀ ਹੈ, ਤਾਂ ਜੋ ਪੰਜਾਬ ਦੇ ਹਰ ਵਪਾਰੀ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦਾ ਪਤਾ ਲਗਾ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ...
ਕੈਬਨਿਟ ਮੰਤਰੀ ਹਰਪਾਲ ਚੀਮਾ, ਤਰੁਨਪ੍ਰੀਤ ਸੌਂਦ, ਹਰਜੋਤ ਬੈਂਸ, ਡਾ. ਰਵਜੋਤ, ਲਾਲ ਚੰਦ ਕਟਾਰੂਚੱਕ ਨੇ ਗੁਰੂ ਚਰਨਾਂ ‘ਚ ਲਗਾਈ ਹਾਜ਼ਰੀ

ਕੈਬਨਿਟ ਮੰਤਰੀ ਹਰਪਾਲ ਚੀਮਾ, ਤਰੁਨਪ੍ਰੀਤ ਸੌਂਦ, ਹਰਜੋਤ ਬੈਂਸ, ਡਾ. ਰਵਜੋਤ, ਲਾਲ ਚੰਦ ਕਟਾਰੂਚੱਕ ਨੇ ਗੁਰੂ ਚਰਨਾਂ ‘ਚ ਲਗਾਈ ਹਾਜ਼ਰੀ

Punjab News
ਗੜ੍ਹਸ਼ੰਕਰ/ਹੁਸ਼ਿਆਰਪੁਰ, 4 ਫਰਵਰੀ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਈ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ ਅਤੇ ਉਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਚਰਨਾਂ ਵਿਚ ਮੱਥਾ ਟੇਕਣਗੇ ਅਤੇ ਸੂਬੇ ਦੀ ਖੁਸ਼ੀ, ਖੁਸ਼ਹਾਲੀ ਅਤੇ ਭਾਈਚਾਰੇ ਲਈ ਅਰਦਾਸ ਕਰਨਗੇ।ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ, ਪ੍ਰਧਾਨ ਸ੍ਰੀ ਗੁਰੂ ਸਾਧੂ ਸੰਪਰਦਾ ਸੁਸਾਇਟੀ ਪੰਜਾਬ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਰਾਸ਼ਟਰੀ ਪ੍ਰਧਾਨ ਆਦਿ ਧਰਮ ਮਿਸ਼ਨ ਸੰਤ ਸਤਵਿੰਦਰ ਹੀਰਾ, ਸੰਤ ਦਿਆਲ ਨਾਥ ਸਮੁੰਦੜਾ, ਸੰਤ ਜਗੀਰ ਸਿੰਘ ਨੰਦਾਚੌਰ, ਧਾਮ ਚਾਨਣ ਪੁਰੀ ਸਹੌੜਾ ਤੋਂ ਸੰਤ ਧਰਮਪਾਲ, ਤੱਗੜ ਬਰਾੜਾ ਤੋਂ ਬਲਕਾਰ ਸਿੰਘ, ਸ਼ੇਰਪੁਰ ਤੋਂ ਸੰਤ ਰਮੇਸ਼ ਦਾਸ, ਪਿੰਡ ਚੇਤਾ ਤੋਂ ਸੰਤ ਮਨਪ੍ਰੀਤ ਦਾਸ, ਢਿੰਗਰੀਆਂ ਤੋਂ ਸੰਤ ਬਲਵੰਤ ਸਿੰਘ, ਪ...
‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

Punjab News
ਚੰਡੀਗੜ੍ਹ/ਤਰਨ ਤਾਰਨ, 4 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ ਤਰਨ ਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ (ਬੀ.ਓ.ਪੀ.)  ਕਾਲੀਆਂ ਨੇੜੇ ਦੇ ਖੇਤਾਂ ਤੋਂ 3.925 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਡੀਜੇਆਈ ਮੈਟਰਿਸ ਡਰੋਨ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਭੇਜਣ ਲਈ ਕੀਤੀ ਗਈ ਸੀ, ਜੋ ਉੱਨਤ ਤਕਨਾਲੋਜੀ ਰਾਹੀਂ ਸਰਹੱਦ ਪਾਰੋਂ ਤਸਕਰੀ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦਾ ਹੈ। ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਦੇ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ...
ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ

Punjab News
ਮਾਨਸਾ, 4 ਫਰਵਰੀ:- ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮਾਨਸਾ ਦੇ ਪਿੰਡ ਉੱਭਾ ਤੋਂ 42 ਸ਼ਰਧਾਲੂਆਂ ਦੇ ਜਥੇ ਦੀ ਬੱਸ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕਰਨ ਮੌਕੇ ਕੀਤਾ।ਪਿੰਡ ਉੱਭਾ ਵਿਖੇ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਵਾਉਣ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨਾਲ ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

Punjab News
ਕੋਟਕਪੂਰਾ, 4 ਫਰਵਰੀ () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕਲੇਰ ਵਿਖੇ ਲਿੰਕ ਸੜਕ ਕਲੇਰ ਤੋਂ ਕੋਟ ਸੁਖੀਆ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 6.38 ਕਿਲੋਮੀਟਰ ਹੈ ਅਤੇ ਇਸ ਉੱਤੇ ਕਰੀਬ 685.95 ਲੱਖ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵਾਂ ਦੀ ਬੱਚਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਰਾਸ਼ੀ ਖਰਚ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ...
ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ

Punjab News
ਮਾਲੇਰਕੋਟਲਾ, 04 ਫਰਵਰੀ –                    ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੋਜੈਕਟ ਜੀਵਨ ਜੋਤ 2.0 ਅਧੀਨ ਮਾਲੇਰਕੋਟਲਾ ਵਿਖੇ ਬੱਚਿਆਂ ਨੂੰ ਭੀਖ ਮੰਗਣ ਦੀਆਂ ਘਟਨਾਵਾਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਬਾਲ ਵਿਭਾਗ ਦੀ ਟੀਮ ਵੱਲੋਂ ਬਾਲ ਭਿੱਖਿਆ ਸਬੰਧੀ ਜਾਂਚ ਕੀਤੀ ਗਈ।                     ਇਸ ਚੈਕਿੰਗ ਦੌਰਾਨ ਦੋ ਬੱਚੇ ਬਜ਼ਾਰ ਵਿੱਚ ਭੀਖ ਮੰਗਦੇ ਪਾਏ ਗਏ। ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਦੀ ਟੀਮ ਵੱਲੋਂ ਬੱਚਿਆਂ ਨਾਲ ਸੰਵੇਦਨਸ਼ੀਲ ਢੰਗ ਨਾਲ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਚਾਇਲਡ ਵੈਲਫੇਅਰ ਕਮੇਟੀ (CWC) ਦੀ ਟੀਮ ਦੇ ਸਪੁਰਦ ਕੀਤਾ ਗਿਆ। ਜਿੱਥੇ ਮਾਹਿਰਾਂ ਵੱਲੋਂ ਬੱਚਿਆਂ ਦੀ ਕਾਉਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਬਾਰੇ ...
ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

Punjab News
ਖਡੂਰ ਸਾਹਿਬ, 04 ਫਰਵਰੀ (              )- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ ਨਾਲ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸਾ ਨਿਰਦੇਸਾਂ ਤਹਿਤ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 2011-12 ਵਿੱਚ ਉਨਾਂ ਨੇ ਰਵਾਇਤੀ ਖੇਤੀ ਦੇ ਨਾਲ-ਨਾਲ ਹਲਦੀ ਬੀਜਣ ਦੀ ਸੁਰੂਆਤ ਵੀ ਕੀਤੀ। ਉਨਾਂ ਨੇ ਸ਼ੁਰੂਆਤ ਵਿੱਚ ਇੱਕ ਕਿੱਲੋ ਵਿੱਚ ਹਲਦੀ ਦੀ ਬਿਜਾਈ ਕੀਤੀ । ਸ੍ਰੀ ਕ੍ਰਿਸ਼ਨ ਕੁਮਾਰ ਦੀ ਮਾਲਕੀ 6 ਏਕੜ ਹੈ, ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਉਸ ਤਰ੍ਹਾਂ ਹੀ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਉਹਨਾਂ ਦੇ ਹਿੱਸੇਦਾਰ ਸ੍ਰੀ ਅਮਰਜੀਤ ਸਿੰਘ ਦੀ ਦਿਲਚਸਪੀ ਹੋਰ ਵਧੀ...
ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਹੁੰ-ਮਾਰਗੀ ਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਜੋਤ ਬੈਂਸ

ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਹੁੰ-ਮਾਰਗੀ ਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਜੋਤ ਬੈਂਸ

Punjab News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 3 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਹੁੰ-ਮਾਰਗੀ ਕਰਨ ਦੀ ਚਿਰੋਕਣੀ ਮੰਗ ਲਈ ਆਖਰੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਐਲਾਨ ਕੀਤਾ, ਜਿਸ ਨਾਲ ਇਸ ਪ੍ਰੋਜੈਕਟ ਦੇ ਜਲਦ ਸ਼ੁਰੂ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਲੋਕਾਂ ਦੀ ਚਿਰੋਕਣੀ ਮੰਗ ਨੂੰ ਆਪਣੀ ਨਿੱਜੀ ਵਚਨਬੱਧਤਾ ਦੱਸਦਿਆਂ ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਵਿੱਚ ਸੁਰੱਖਿਆ, ਸੰਪਰਕ ਅਤੇ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਉਪਰੰਤ ਟੈਂਡਰਿੰਗ ਅਤੇ ਜ਼ਮੀਨੀ ਪੱਧਰ ‘ਤੇ ਨਿਰਮਾਣ ਜਲਦ ਤੋਂ ਜਲਦ ਸ਼ੁਰੂ ਹੋ ਜਾਵੇਗਾ। ਇੱਕ ਵੀਡੀਓ ਸੰਦੇਸ਼ ਵਿੱਚ, ਸ. ਬੈਂਸ ਨੇ ਦੱਸਿਆ ਕਿ ਜੁਲਾਈ 2022 ਵਿੱਚ ਕੀਤੇ ਵਿਆਪਕ ਸਰਵੇਖਣ ਨਾਲ ਪ੍ਰੋਜੈਕਟ ਦਾ ਮੁੱਢਲਾ ਕੰਮ ਸ਼ੁਰੂ ਹੋਇਆ ਸੀ। ਉਨ੍ਹਾਂ ਇਸ ਸੜਕ ਖਾਸ ਕਰ ਨੰਗਲ-ਗੰਗੂਵਾਲ ਟੋਟੇ ਨੂੰ ਤੁਰੰਤ ਅਪਗ੍ਰੇਡ ਕਰਨ ਦੀ ...
ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ

ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ

Punjab News
ਤਰਨ ਤਾਰਨ, 03 ਫਰਵਰੀ (         )- ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ ਏ ਐਸ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਬੂਹ ਹਵੇਲੀਆਂ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ ਭੁਪਿੰਦਰ ਸਿੰਘ, ਪਰਮਿੰਦਰ ਕੌਰ ਏਡੀਓ, ਗੁਰਪ੍ਰੀਤ ਸਿੰਘ ਬੀ ਟੀ ਐਮ, ਹਰਮਨਦੀਪ ਕੌਰ ਏਡੀਓ, ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ, ਡਾ ਸੁਰਿੰਦਰ ਸਿੰਘ ਰੰਧਾਵਾ, ਡਾ ਸੁਖਜਿੰਦਰ ਸਿੰਘ ਨੇ ਦੋ ਰੋਜ਼ਾ ਤਕਨੀਕੀ ਸੈਸ਼ਨ ਦੌਰਾਨ ਇਸ ਦੀ ਸਫਲ ਕਾਸ਼ਤ , ਸ਼ਹਿਦ ਮੱਖੀ ਪਾਲਣ ਤੇ ਪਸ਼ੂਆਂ ਦੀ ਚੰਗੀ ਸਿਹਤ ਸਬੰਧੀ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਕਨੋਲਾ ਸਰੋਂ ਤੇਲ ਵਿੱਚ ਦੋ ਪ੍ਰਤੀਸ਼ਤ ਤੋਂ ਘੱਟ ਇਰੁਸਿਕ ਏਸਿਡ ਅਤੇ ਖਲ ਵਿੱਚ 30 ਮਾਈਕਰੋ ਮੂਲ ਪ੍ਰਤੀ ਗਰਾਮ ਤੋਂ ਘੱਟ ਗਲੂਕੋ ਸਿਨੋਲੇਟਸ ਹੁੰਦੇ ਹ...