ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਦੁਆਰ; ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ: ਅਮਨ ਅਰੋੜਾ
ਸੰਗਰੂਰ/ ਸੁਨਾਮ, 12 ਜੁਲਾਈ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਕਿਲਾ ਭਰੀਆਂ ਅਤੇ ਬਹਾਦਰਪੁਰ ਵਿਖੇ ਪਹੁੰਚ ਕੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਮੰਤਰੀਆਂ, ਵਿਧਾਇਕਾਂ ਅਤੇ ਉੱਚ ਅਧਿਕਾਰੀਆਂ ਨੂੰ ਲੋਕਾਂ ਦੇ ਦਰਮਿਆਨ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਉਹ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਨੇੜਿਓਂ ਜਾਣ ਰਹੇ ਹਨ।
ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਪ ਸਰਕਾਰ ਨੇ ਜੋ ਇਤਿਹਾਸਕ ਅਤੇ ਬੇਮਿਸਾਲ ਵਿਕਾਸ ਕਾਰਜ ਕੀਤੇ ਹਨ...








