ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਈਨਾ ਡੋਰ ਖ਼ਿਲਾਫ਼ ਛਾਪੇਮਾਰੀ
ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਪੱਸ਼ਟ ਆਦੇਸ਼ਾਂ ਅਨੁਸਾਰ ਚਾਈਨਾ ਡੋਰ ਦੀ ਵਰਤੋਂ ਅਤੇ ਵਿਕਰੀ ’ਤੇ ਰੋਕ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੂਪਨਗਰ ਅਤੇ ਨਗਰ ਕੌਂਸਲ ਦੀ ਸਾਂਝੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਛਾਪੇਮਾਰੀ ਕੀਤੀ ਗਈ। ਇਸ ਸਾਂਝੀ ਕਾਰਵਾਈ ਦੌਰਾਨ ਕਚਹਿਰੀ ਰੋਡ, ਚੋਈ ਬਾਜ਼ਾਰ ਅਤੇ ਨਵੀਂ ਆਬਾਦੀ ਸਮੇਤ ਕਈ ਇਲਾਕਿਆਂ ਵਿੱਚ ਪਤੰਗਾਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਚਾਈਨਾ ਡੋਰ ਦੀ ਮੌਜੂਦਗੀ ਨੂੰ ਲੈ ਕੇ ਸਖ਼ਤੀ ਨਾਲ ਨਿਗਰਾਨੀ ਕੀਤੀ ਗਈ। ਟੀਮ ਵਿੱਚ ਵਿਪਨ ਜਿੰਦਲ, ਹਿਮਾਨੀ ਗੋਇਲ , ਸੰਗੀਤ ਕੁਮਾਰ (ਕਾਰਜ ਸਾਧਕ ਅਫ਼ਸਰ), ਮਦਨ ਲਾਲ (ਸੈਨੇਟਰੀ ਇੰਸਪੈਕਟਰ) ਅਤੇ ਐਡਵੋਕੇਟ ਮਨਦੀਪ ਸਿੰਘ (ਪ੍ਰੋਗਰਾਮ ਕੋਆਰਡੀਨੇਟਰ) ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਚਾਈਨਾ ਡੋਰ ਨਾ ਸਿਰਫ਼ ਪੰਛੀਆਂ...








