ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ
ਲੁਧਿਆਣਾ, 31 ਜਨਵਰੀ 2026- ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ ਤੌਰ 'ਤੇ ਬੀ.ਸੀ.ਐਮ ਸਕੂਲ, ਲੁਧਿਆਣਾ ਵਿਖੇ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ। ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸਨਾਤਨ ਸੇਵਾ ਸਮਿਤੀ ਪੰਜਾਬ ਦੇ ਪ੍ਰਧਾਨ ਵਿਜੇ ਸ਼ਰਮਾ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਦੇ ਪ੍ਰਧਾਨ ਰੋਸ਼ਨ ਲਾਲ ਆਰੀਆ ਵੀ ਮੌਜੂਦ ਸਨ।
ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਹੋਣ ਦੇ ਨਾਤੇ ਮੇਰੇ ਮੋਢਿਆਂ ਉੱਤੇ ਬਹੁਤ ਵੱਡੀ ਜਿੰਮੇਵਾਰੀ ਹੈ। ਜਦੋਂ ਅਸੀਂ ਸਮਾਜ ਵਿੱਚ ਕੋਈ ਵੀ ਪਰਿਵਰਤਨ ਕਰਨਾ ਚਾਹੁੰਦੇ ਹਾਂ ਤਾਂ ਉਸ ਦਾ ਹੱਲ ਇੱਕੋ ਇੱਕ ਹੈ ਜਿਹੋ ਜਿਹਾ ਸੂਬਾ ਜਾਂ ਦੇਸ਼ ਅਸੀਂ ਬਣਾਉਣਾ ਚਾਹੁੰਦੇ ਹਾਂ ਉਹੋ ਜਿਹੇ ਸਿਧਾਂਤ ਅਸੀਂ ਆਪਣੇ ਬੱਚਿਆਂ ਨੂੰ ਸਿੱਖਿਆ ਦੇ ਰਾਹੀਂ ਦੇ ਸਕਦੇ ਹਾਂ।
ਉਨ੍ਹਾਂ ਕਿਹਾ ...








