*ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਇੰਡੀਆ ਇੰਟਰਨੈਸ਼ਨਲ ਕਾਨਫਰੰਸ: ਭਾਰਤ ਦੇ ਚੋਣ ਕਮਿਸ਼ਨ ਵੱਲੋਂ 32 ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਦੁਵੱਲੀਆਂ ਮੀਟਿੰਗਾਂ
ਚੰਡੀਗੜ੍ਹ, 22 ਜਨਵਰੀ:-ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਜਿਨ੍ਹਾਂ ਨਾਲ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੀ ਮੌਜੂਦ ਸਨ, ਨੇ ਅੱਜ ਇਥੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਇੰਡੀਆ ਇੰਟਰਨੈਸ਼ਨਲ ਕਾਨਫਰੰਸ (ਆਈਆਈਸੀਡੀਈਐਮ) 2026 ਮੌਕੇ 32 ਚੋਣ ਪ੍ਰਬੰਧਨ ਸੰਸਥਾਵਾਂ (ਈਐਮਬੀਜ਼) ਦੇ ਮੁਖੀਆਂ ਨਾਲ ਦੁਵੱਲੀਆਂ ਮੀਟਿੰਗਾਂ ਕੀਤੀਆਂ।
ਇਹਨਾਂ ਦੁਵੱਲੀਆਂ ਮੀਟਿੰਗਾਂ ਦੌਰਾਨ ਵਿਸ਼ਵ ਪੱਧਰ 'ਤੇ ਚੋਣ ਅਨੁਭਵਾਂ, ਬਿਹਤਰ ਅਭਿਆਸਾਂ ਅਤੇ ਨਵੀਨ ਪਹਿਲਕਦਮੀਆਂ ਬਾਰੇ ਖੁੱਲ੍ਹੀ ਚਰਚਾ ਕੀਤੀ ਗਈ। ਇਹਨਾਂ ਮੁਲਾਕਾਤਾਂ ਦਾ ਉਦੇਸ਼ ਚੋਣ ਪ੍ਰਬੰਧਨ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਲੋਕਤੰਤਰੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ।
ਵਿਚਾਰ-ਵਟਾਂਦਰੇ ਦੌਰਾਨ ਭਾਰਤ ਵੱਲੋਂ ਈਐਮਬੀਜ਼ ਨੂੰ ਉਨ੍ਹਾਂ ਦੇ ਘਰੇਲੂ ਕਾਨੂੰਨੀ ਢਾਂਚੇ ਅਨੁਸਾਰ ਆਪਣੇ ਸਬੰਧਤ ਦੇਸ਼ਾਂ ਵਿੱਚ ਈਸੀਆਈ-ਨੈੱਟ ਵਰਗਾ ਤਕਨਾਲੋਜੀ ਪਲੇਟਫਾਰਮ ਵਿਕਸਤ ਕਰਨ ਵਿੱਚ ਸਹਿਯੋਗ ਦੀ ਪੇਸ਼ਕਸ਼ ਕੀਤੀ ਗਈ। ਭਾਰਤ ਨੇ ਇੰਡੀਆ ਇੰਟਰਨ...








