Tuesday, August 4
Shadow

Punjab News

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

Punjab News
ਚੰਡੀਗੜ੍ਹ, 21 ਜਨਵਰੀ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ 'ਸਤਿਕਾਰ ਘਰ' ਦਾ ਉਦਘਾਟਨ ਕੀਤਾ ਗਿਆ ਹੈ, ਜੋ ਬਜ਼ੁਰਗਾਂ ਲਈ ਇੱਕ ਮਜ਼ਬੂਤ ਅਤੇ ਮਨੁੱਖੀ ਸਮਾਜਿਕ ਸੁਰੱਖਿਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਹੈ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਰਿਵਾਰਕ ਸਹਾਇਤਾ ਤੋਂ ਸਖਣੇ ਬਜ਼ੁਰਗਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਰਿਹਾਇਸ਼ੀ ਦੇਖਭਾਲ ਸਬੰਧੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਦਿੱਤੀ ਜਾ ਰਹੀ ਹੈ। 'ਸਤਿਕਾਰ ਘਰ' ਪਹਿਲਕਦਮੀ ਜ਼ਿਲ੍ਹਾ ਪੱਧਰ 'ਤੇ ਬਜ਼ੁਰਗਾਂ ਦੀ ਦੇਖਭਾਲ, ਸੁਰੱਖਿਆ ਅਤੇ ਭਾਵਨਾਤਮਕ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਿਆਪਕ ਵਚਨਬੱਧਤਾ ਨੂੰ ਦਰਸਾਉਂਦੀ ਹੈ। ਲੰਬੇ ਸਮੇਂ ਤੋਂ ਢਾਂਚਾਗਤ ਸੰਸਥਾਗਤ ਸਹਾਇਤਾ ਦੀ ਉਡੀਕ ਕਰ ਰਹੇ ਬਜ਼ੁਰਗਾਂ ਲਈ ਪੰਜਾਬ ਸਰਕਾਰ ਸਮਰਪਿਤ ਰਿਹਾਇਸ਼ੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾ ਕੇ ਉਨ੍ਹਾਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਮਾਨਸਾ ਵਿਖੇ 28 ਕਨਾਲਾਂ ਵਿੱਚ ਫੈਲਿਆ ਸੀਨੀਅਰ ਸਿਟੀਜ਼ਨ ਹੋਮ...
ਨਸ਼ਾ ਸਪਲਾਈ ਚੇਨ ਤੋੜਨ ਤੋਂ ਬਾਅਦ, ਹੁਣ ਗੈਂਗਸਟਰ ਨੈੱਟਵਰਕਾਂ ‘ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ: ਬਲਤੇਜ ਪੰਨੂ

ਨਸ਼ਾ ਸਪਲਾਈ ਚੇਨ ਤੋੜਨ ਤੋਂ ਬਾਅਦ, ਹੁਣ ਗੈਂਗਸਟਰ ਨੈੱਟਵਰਕਾਂ ‘ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ: ਬਲਤੇਜ ਪੰਨੂ

Punjab News
ਚੰਡੀਗੜ੍ਹ, 20 ਜਨਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ  ਕਿਹਾ ਕਿ ਪੰਜਾਬ ਪੁਲਿਸ ਨੇ ਰਸਮੀ ਤੌਰ 'ਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ, ਜੋ ਸੂਬੇ ਵਿੱਚ ਸੰਗਠਿਤ ਅਪਰਾਧ ਵਿਰੁੱਧ ਇੱਕ ਨਿਰਣਾਇਕ ਅਤੇ ਵੱਡੇ ਪੱਧਰ ਦੀ ਜੰਗ ਦਾ ਆਗਾਜ਼ ਹੈ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਪੁੱਟਣ ਲਈ ਮਾਨ ਸਰਕਾਰ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦੀ ਹੈ। ਪੰਨੂ ਨੇ ਕਿਹਾ ਕਿ 'ਨਸ਼ਿਆਂ ਵਿਰੁੱਧ ਜੰਗ' ਦੀ ਸਫਲਤਾ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਆਪਣਾ ਧਿਆਨ ਸੰਗਠਿਤ ਅਪਰਾਧ ਵੱਲ ਮੋੜਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਈ ਵੱਡੇ-ਛੋਟੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਅਤੇ ਸਪਲਾਈ ਚੇਨ ਤੇ ਸਟ੍ਰੀਟ ਲੈਵਲ ਨੈੱਟਵਰਕ ਨੂੰ ਕਾਫ਼ੀ ਹੱਦ ਤੱਕ ਤੋੜ ਦਿੱਤਾ ਗਿਆ ਹੈ। ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਸਰਹੱਦ ਪਾਰ...
ਪੋਸ਼ਣ ਵੀ, ਪੜ੍ਹਾਈ ਵੀ’ ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਦੀ ਕਰਵਾਈ ਟ੍ਰੇਨਿੰਗ

ਪੋਸ਼ਣ ਵੀ, ਪੜ੍ਹਾਈ ਵੀ’ ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਦੀ ਕਰਵਾਈ ਟ੍ਰੇਨਿੰਗ

Local news, Punjab News
ਹੁਸ਼ਿਆਰਪੁਰ, 20 ਜਨਵਰੀ :    -     ਪ੍ਰਥਮ ਟੀਮ ਵੱਲੋਂ 'ਪੋਸ਼ਣ ਵੀ, ਪੜ੍ਹਾਈ ਵੀ' ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਦੀ ਟ੍ਰੇਨਿੰਗ ਕਰਵਾਈ ਗਈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਸਿਖਿਆ ਤੇ ਧਿਆਨ ਕੇਂਦਰਤ ਕਰਨ ਦੇ ਉਦੇਸ਼ ਨਾਲ ਪ੍ਰਸਿੱਧ ਸਿੱਖਿਆ ਸੰਸਥਾ ਪ੍ਰਥਮ ਦੀ ਟੀਮ ਵੱਲੋਂ ਮਿਡਲ ਲੈਵਲ ਟ੍ਰੇਨਿੰਗ ਸੈਂਟਰ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਵਿਖੇ 930 ਆਂਗਨਵਾੜੀ ਵਰਕਰਾਂ ਲਈ “ਪੋਸ਼ਣ ਵੀ, ਪੜ੍ਹਾਈ ਵੀ” ਥੀਮ ਹੇਠ ਇਕ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ ਨੇ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਪ੍ਰਭਾਵਸ਼ਾਲੀ ਬਣਾਉਣਾ ਬਾਰੇ ਦੱਸਿਆ ਅਤੇ ਪ੍ਰਥਮ ਟੀਮ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਦੀ ਪੋਸ਼ਣ ਸਥਿਤੀ, ਵਿਕਾਸ ਦੀ ਨਿਗਰਾਨੀ, ਖੇਡ-ਆਧਾਰਿਤ ਅਤੇ ਗਤੀਵਿਧੀ-ਆਧਾਰਿਤ ਸਿੱਖਣ, ਕਹਾਣੀ ਸੁਣਾਉਣ, ਗੀਤਾਂ ਅਤੇ ਸਥਾਨਕ ਸਿੱਖਣ ਸਮੱਗਰੀ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟ੍ਰੇਨਿੰ...
‘ਯੁਵਾ ਆਪਦਾ ਮਿੱਤਰ’ ਸਕੀਮ ਤਹਿਤ ਬਾਬਾ ਕੁਮਾ ਇੰਜੀਨੀਅਰਿੰਗ ਕਾਲਜ ਜ਼ਿਲਾ ਅੰਮ੍ਰਿਤਸਰ ਵਿਖੇ ਟ੍ਰੇਨਿੰਗ ਦਾ ਪਹਿਲਾਂ ਦਿਨ

‘ਯੁਵਾ ਆਪਦਾ ਮਿੱਤਰ’ ਸਕੀਮ ਤਹਿਤ ਬਾਬਾ ਕੁਮਾ ਇੰਜੀਨੀਅਰਿੰਗ ਕਾਲਜ ਜ਼ਿਲਾ ਅੰਮ੍ਰਿਤਸਰ ਵਿਖੇ ਟ੍ਰੇਨਿੰਗ ਦਾ ਪਹਿਲਾਂ ਦਿਨ

Punjab News
ਅੰਮ੍ਰਿਤਸਰ 20 ਜਨਵਰੀ 2026 ---ਅਪ ਸਕੇਲਿੰਗ ਆਫ਼ ਆਪਦਾ ਮਿੱਤਰ ਯੁਵਾ ਆਪਦਾ ਮਿੱਤਰ ਸਕੀਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਪੰਜਾਬ ਦੇ ਯੂਥ ਨੂੰ ਟ੍ਰੇਨਿੰਗ ਦੇਣ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਚਲਾਏ ਗਏ ਹਨ । ਜਿਸ ਸਬੰਧੀ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ ਵੱਲੋਂ ਪਹਿਲੇ ਦਿਨ ਅੰਮ੍ਰਿਤਸਰ ਵਿਖੇ ਟੀਮ ਭੇਜੀ ਗਈ । ਜਿੱਥੇ 400ਐਨ.ਸੀ. ਸੀ .ਵਲੰਟੀਅਰਾਂ ਦਾ ਰਜਿਸਟਰੇਸ਼ਨ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਵਲੰਟੀਅਰਾਂ ਨੂੰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਜਿਸ ਵਿੱਚ ਵਲੰਟੀਅਰਾਂ ਨੂੰ ਦੱਸਿਆ ਜਾਵੇਗਾ ਕਿ ਕਿਸ ਤਰ੍ਹਾਂ ਅਸੀਂ ਆਪਦਾ ਦੇ ਆਉਣ ਤੋਂ ਪਹਿਲਾਂ ਹੀ ਤਿਆਰੀ  ਕਰ ਲਈਏ ਕੀ ਆਪਦਾ ਜਦ ਵੀ ਆਵੇ ਸਾਡਾ ਕੋਈ ਵੀ ਜਾਨ ਜਾਂ ਮਾਲ ਦਾ ਨੁਕਸਾਨ ਨਾ ਕਰ ਪਾਵੇ ਜੇਕਰ ਨੁਕਸਾਨ ਹੁੰਦਾ ਵੀ ਹੈ ਤਾਂ ਉਹ ਘੱਟ ਤੋਂ ਘੱਟ ਹੋਵੇ ਅਸੀਂ ਉਸ ਨੂੰ ਕਮਿਊਨਿਟੀ ਪੱਧਰ ਤੇ ਹੀ ਰੋਕ ਸਕੀਏ ਇਸ ਸਬੰਧੀ ਟ੍ਰੇਨਿੰਗ ਦੇ ਪਹਿਲੇ ਦਿਨ  ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾਂ  ਯੁਵਾ ਆਪਦਾ ਮਿੱਤਰ ਸਕੀਮ ਅੰਮ੍ਰਿਤਸਰ ,ਵੱਲੋਂ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀ...
ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

Punjab News
ਬਰਨਾਲਾ, 20 ਜਨਵਰੀ-ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।          ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਉਨ੍ਹਾਂ ਸਟੇਡੀਅਮ ਵਿਚ ਸਫ਼ਾਈ ਪ੍ਰਬੰਧਾਂ, ਸਟੇਜ ਦੀ ਸਜਾਵਟ, ਚੌਂਕਾਂ ਦੀ ਸਜਾਵਟ, ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ, ਹਾਜ਼ਰੀਨ ਦੇ ਬੈਠਣ ਦੇ ਪ੍ਰਬੰਧ ਸਮੇਤ ਹੋਰ ਤਿਆਰੀਆਂ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਵੀ ਹੋਣਗੀਆਂ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਕਿਹਾ ਤਾਂ ਜੋ ਸਮਾਗਮ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਸੁਰੱਖਿਆ ਅਤੇ ਪਾਰਕਿੰਗ ਸਬੰਧੀ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਹਦਾ...
ਨਾਬਾਰਡ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਵੱਲੋਂ ਨਾਬਾਰਡ ਅਧੀਨ ਵੱਖ-ਵੱਖ ਕਾਰਜਾਂ ਦੀ ਸਮੀਖਿਆ

ਨਾਬਾਰਡ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਵੱਲੋਂ ਨਾਬਾਰਡ ਅਧੀਨ ਵੱਖ-ਵੱਖ ਕਾਰਜਾਂ ਦੀ ਸਮੀਖਿਆ

Punjab News
ਰੂਪਨਗਰ, 20 ਜਨਵਰੀ: ਨਾਬਾਰਡ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਡਾ. ਅਜੇ ਕੁਮਾਰ ਸੂਦ, ਡਿਪਟੀ ਮੈਨੇਜਿੰਗ ਡਾਇਰੈਕਟਰ (ਡੀਐਮਡੀ), ਨਾਬਾਰਡ ਨੇ ਸ਼੍ਰੀ ਵਿਨੋਦ ਕੁਮਾਰ ਆਰਿਆ, ਸੀਜੀਐਮ/ਓਆਈਸੀ ਨਾਬਾਰਡ ਪੰਜਾਬ ਅਤੇ ਸ਼੍ਰੀ ਰਮੇਸ਼ ਬਾਬੂ ਬੋਰੀਗੱਡਾ, ਸੀਜੀਐਮ ਨਾਬਾਰਡ ਪੰਜਾਬ ਦੇ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਥਿਤ ਵਿਕਾਸ ਪ੍ਰੋਜੈਕਟਾਂ ਦਾ ਦੌਰਾ ਕੀਤਾ। ਦੌਰੇ ਦੌਰਾਨ ਡਾ. ਸੂਦ ਨੇ ਅੰਬੂਜਾ ਫਾਊਂਡੇਸ਼ਨ ਵੱਲੋਂ ਲਾਗੂ ਨਾਬਾਰਡ ਵਾਟਰਸ਼ੈਡ ਵਿਕਾਸ ਪ੍ਰੋਜੈਕਟ ਹੇਠ ਕੀਤੇ ਗਏ ਕਾਰਜ ਦੀ ਸਮੀਖਿਆ ਕੀਤੀ। ਟੀਮ ਨੇ ਖਾਦ ਬਣਾਉਣ ਵਾਲ਼ੇ ਪ੍ਰੋਜੈਕਟਾਂ ਸਮੇਤ ਫਾਰਮ ਪੌਂਡ ਆਦਿ ਦਾ ਦੌਰਾ ਕੀਤਾ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕਰਕੇ ਖੇਤੀਬਾੜੀ ਖੇਤਰਾਂ ’ਤੇ ਪਏ ਪ੍ਰਭਾਵ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ’ਤੇ ਡੀਐਮਡੀ ਅਤੇ ਸੀਜੀਐਮ ਵੱਲੋਂ ਵਾਟਰਸ਼ੈਡ ਖੇਤਰ ਵਿੱਚ ਚੱਲ ਰਹੀ ਮੁਹਿੰਮ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਡਾ. ਸੂਦ ਨੇ ਲਗਭਗ 80 ਭਾਈਵਾਲਾਂ ਨੂੰ ਸੰਬੋਧਨ ਕੀਤਾ, ਜਿਨ੍ਹਾਂ ਵਿੱਚ ਐਲਡੀਐਮ ਰੂਪਨਗਰ, ਡਾਇਰੈਕਟਰ ਆਰਐਸਈਟੀਆਈ ਰੂਪਨਗਰ, ਵਾਟਰਸ਼ੈਡ ਕਮੇਟੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

Punjab News
ਚੰਡੀਗੜ੍ਹ, 20 ਜਨਵਰੀ:- ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ। ਇਸ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ 12000 ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਪੁਲਿਸ ਟੀਮਾਂ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ 72 ਘੰਟੇ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ’ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ।ਅੱਜ ਇੱਥੇ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ (ਪੀਪੀਓਆਈ) ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਜਿਨ੍ਹਾ ਦੇ ਨਾਲ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

Crime News, Punjab News
ਚੰਡੀਗੜ੍ਹ, 20 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 325ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 369 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ  76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 325 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 45,403 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 1 ਕਿਲੋ ਅਫੀਮ, 18 ਕਿਲੋ ਭੁੱਕੀ, 130 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬ...
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

Chandigarh, Punjab News
ਚੰਡੀਗੜ੍ਹ, 20 ਜਨਵਰੀ:-ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ।  ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ ਕਰਵਾਏ ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਜੀ ਦੇ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਪਹਿਲਾਂ ਸੰਗਤ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ। ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ, ਸ. ਗੁਰਮੀਤ ਸਿੰਘ ਖੁੱਡੀਆਂ ਤੇ ਸ. ਹਰਦੀਪ ਸਿੰਘ ਮੁੰਡੀਆਂ, ਆਪ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਸਿੰਘ ਪੰਨੂ, ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਆਮ ਰਾਜ ਪ੍ਰਬੰਧ ਦੇ ਸਕੱਤਰ ਸ੍ਰੀਮਤੀ ਗੌਰੀ ਪ੍ਰਾਸ਼ਰ ਜੋਸ਼ੀ, ਸਪੈਸ਼ਲ ਡੀਜੀਪੀ ਸ. ਅਮਰਦੀਪ ਸਿੰਘ ਰ...
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

Punjab News
ਚੰਡੀਗੜ੍ਹ, 19 ਜਨਵਰੀ:=ਕੇਂਦਰੀ ਸੂਚਨਾ ਕਮਿਸ਼ਨਰ ਵਿਨੋਦ ਕੁਮਾਰ ਤਿਵਾੜੀ ਆਈ.ਐਫ.ਐਸ. (ਸੇਵਾਮੁਕਤ), ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਮੁੱਖ ਸੂਚਨਾ ਕਮਿਸ਼ਨਰ,ਪੰਜਾਬ, ਸ਼੍ਰੀ ਇੰਦਰਪਾਲ ਸਿੰਘ ਧੰਨਾ, ਅਤੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਸਮੇਤ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਚਨਾ ਅਧਿਕਾਰ (ਆਰ.ਟੀ.ਆਈ.) ਐਕਟ, 2005 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਵਿਚਾਰ-ਚਰਚਾ ਕੀਤੀ ਗਈ ਜਿਸ ਵਿੱਚ ਸੰਸਥਾਗਤ ਸੁਧਾਰਾਂ, ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲ ਜਾਣਕਾਰੀ ਪ੍ਰਦਾਨ ਕਰਨ ਸਬੰਧੀ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਜ਼ੋਰ  ਦਿੱਤਾ ਗਿਆ। ਸ਼੍ਰੀ ਵੀ.ਕੇ. ਤਿਵਾੜੀ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੇ ਸੂਚਨਾ ਅਧਿਕਾਰੀ ਐਕਟ ਨੂੰ ਲਾਗੂ ਕਰਨ ਵਿੱਚ ਸ਼ਾਨਦਾਰ ਪ੍ਰਗਤੀ ਕੀਤੀ ਹੈ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਸੂਚਨਾ ...