Tuesday, August 4
Shadow

Punjab News

‘ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 19 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 324ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 262 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕਰਕੇ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 324 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 45,331 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 7 ਕਿਲੋ ਹੈਰੋਇਨ, 828 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5420 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹ...
ਮੇਅਰ ਮਹਿਤਾ ਦਾ “ਮਿਸ਼ਨ ਵਿਕਸਤ ਬਠਿੰਡਾ”: ਜਨਤਾ ਦਰਬਾਰ ਵਿੱਚ ਸੁਣੀਆਂ ਸਮੱਸਿਆਵਾਂ, ਮੌਕੇ ‘ਤੇ ਕੀਤਾ ਹੱਲ

ਮੇਅਰ ਮਹਿਤਾ ਦਾ “ਮਿਸ਼ਨ ਵਿਕਸਤ ਬਠਿੰਡਾ”: ਜਨਤਾ ਦਰਬਾਰ ਵਿੱਚ ਸੁਣੀਆਂ ਸਮੱਸਿਆਵਾਂ, ਮੌਕੇ ‘ਤੇ ਕੀਤਾ ਹੱਲ

Punjab News
ਬਠਿੰਡਾ, 19 ਜਨਵਰੀ : ਸ਼ਹਿਰ ਨੂੰ ਵਿਕਾਸ ਲਈ ਇੱਕ ਨਵੀਂ ਦਿਸ਼ਾ ਦੇਣ ਦੀ ਵਚਨਬੱਧਤਾ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ "ਮਿਸ਼ਨ ਵਿਕਸਤ ਬਠਿੰਡਾ" ਮੁਹਿੰਮ ਦੇ ਹਿੱਸੇ ਵਜੋਂ ਜਨਤਾ ਨਗਰ ਵਿੱਚ ਇੱਕ ਜਨਤਾ ਦਰਬਾਰ ਦਾ ਆਯੋਜਨ ਕੀਤਾ। ਇਸ ਦੌਰਾਨ, ਮੇਅਰ ਸ੍ਰੀ ਮਹਿਤਾ ਨੇ ਵਾਰਡ ਦੇ ਵਸਨੀਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ, ਜਨਤਾ ਨਗਰ ਦੀਆਂ ਗਲੀ ਨੰਬਰ 9 ਅਤੇ 10 ਦੇ ਪ੍ਰਮੁੱਖ ਜਨਤਕ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਜਨਤਾ ਦਰਬਾਰ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਨਾਗਰਿਕ ਸ਼ਾਮਲ ਹੋਏ। ਲੋਕਾਂ ਨੇ ਸੀਵਰੇਜ, ਸੈਨੀਟੇਸ਼ਨ, ਸੜਕਾਂ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁੱਦੇ ਉਠਾਏ ਅਤੇ ਮੇਅਰ ਸਾਹਿਬ ਵੱਲੋਂ ਨਗਰ ਨਿਗਮ ਦੀ ਟੀਮ ਨੂੰ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ। ਮੇਅਰ ਸ੍ਰੀ ਮਹਿਤਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਨਤਕ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਅਤੇ...
ਰਾਜ ਪੱਧਰੀ ਕੌਮੀ ਵੋਟਰ ਦਿਵਸ: ਏ.ਡੀ.ਸੀ. ਗੀਤਿਕਾ ਸਿੰਘ ਵੱਲੋਂ ਤਿਆਰੀਆਂ ਦੀ ਸਮੀਖਿਆ

ਰਾਜ ਪੱਧਰੀ ਕੌਮੀ ਵੋਟਰ ਦਿਵਸ: ਏ.ਡੀ.ਸੀ. ਗੀਤਿਕਾ ਸਿੰਘ ਵੱਲੋਂ ਤਿਆਰੀਆਂ ਦੀ ਸਮੀਖਿਆ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜਨਵਰੀ:-ਕੌਮੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਐਮਿਟੀ ਯੂਨੀਵਰਸਿਟੀ, ਸੈਕਟਰ–82, ਮੋਹਾਲੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਕੀਤੀ ਗਈ। ਸਮੀਖਿਆ ਦੌਰਾਨ ਏ.ਡੀ.ਸੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲਈ ਇਹ ਮਾਣ ਦੀ ਗੱਲ ਹੈ ਕਿ ਕੌਮੀ ਵੋਟਰ ਦਿਵਸ ਦਾ ਰਾਜ ਪੱਧਰੀ ਸਮਾਗਮ ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸੁਚੱਜੇ ਅਤੇ ਬੇਹਤਰੀਨ ਢੰਗ ਨਾਲ ਆਯੋਜਿਤ ਕਰਨ ਲਈ ਹਰ ਪੱਧਰ ’ਤੇ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ, ਖਾਸ ਕਰਕੇ ਨੌਜਵਾਨ ਅਤੇ ਪਹਿਲੀ ਵਾਰ ਵੋਟਰ ਬਣੇ ਵੋਟਰਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਤਿਆਰ ਕੀਤੀਆਂ ਗਈਆਂ ਹਨ, ਤਾਂ ਜੋ ਇਸ ਦਿਨ ਨੂੰ ਯਾਦਗਾਰੀ ਬਣਾਇਆ ਜਾ ਸਕੇ। ਏ.ਡੀ.ਸੀ. ਨੇ ਦੱਸਿਆ ਕਿ ਇਸ ਮੌਕੇ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਐਮਿਟੀ ਯੂਨੀਵਰਸਿਟੀ ਤੋਂ ਮੋਟਰਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ...
ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ 3.88 ਕਰੋੜ ਰੁਪਏ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ

ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ 3.88 ਕਰੋੜ ਰੁਪਏ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ

Punjab News
ਲੰਬੀ, 19 ਜਨਵਰੀ:-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕੇ ਲੰਬੀ ਵਿੱਚ ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ ਕੁੱਲ 3.88 ਕਰੋੜ ਰੁਪਏ (388 ਲੱਖ ਰੁਪਏ) ਦੀ ਲਾਗਤ ਨਾਲ ਮਹੱਤਵਪੂਰਨ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਵਿਕਾਸ ਕਾਰਜ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਵਾਜਾਈ ਸੁਵਿਧਾਵਾਂ ਵਿੱਚ ਸੁਧਾਰ ਲਿਆਉਣ ਅਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਅਤੇ ਸੁਚਾਰੂ ਰਸਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਲੰਬੀ ਹਲਕੇ ਵਿੱਚ ਮਨਜ਼ੂਰ ਕੀਤੇ ਗਏ ਕੰਮ ਹੇਠ ਲਿਖੇ ਅਨੁਸਾਰ ਹਨ: ਮਲੋਟ–ਡੱਬਵਾਲੀ ਸੜਕ ਤੋਂ ਮਾਨ ਵਾਇਆ ਚੰਨੂੰ ਬੀਦੋਵਾਲੀ ਸੜਕ (ਫਿਰਨੀ ਚੰਨੂੰ) ਦੀ ਸੀ.ਸੀ. ਫਲੋਰਿੰਗ – ਲੰਬਾਈ: 1.80 ਕਿਲੋਮੀਟਰ – ਲਾਗਤ: 110 ਲੱਖ ਰੁਪਏ ਗਿੱਦੜਬਾਹਾ–ਥਰਾਜਵਾਲਾ ਸੜਕ ਤੋਂ ਗਿੱਦੜਬਾਹਾ–ਲੰਬੀ ਸੜਕ ਨੂੰ 10 ਫੁੱਟ ਤੋਂ...
ਕੈਬਨਿਟ ਮੰਤਰੀ ਡਾ. ਰਵਜੋਤ ਨੇ 67 ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਉਸਾਰੀ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ

ਕੈਬਨਿਟ ਮੰਤਰੀ ਡਾ. ਰਵਜੋਤ ਨੇ 67 ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਉਸਾਰੀ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ

Punjab News
ਹੁਸ਼ਿਆਰਪੁਰ, 19 ਜਨਵਰੀ :-     ਪੰਜਾਬ ਸਰਕਾਰ ਦੇ ਲੋਕ ਭਲਾਈ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਅੱਜ ਕਸਬਾ ਹਰਿਆਣਾ ਵਿੱਚ 67 ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦੇ ਪੱਕੇ ਘਰਾਂ ਦੀ ਉਸਾਰੀ ਲਈ 1 ਕਰੋੜ 67 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ।      ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸਪੱਸ਼ਟ ਉਦੇਸ਼ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਛੱਤ ਤੋਂ ਬਿਨਾਂ ਨਾ ਰਹੇ। ਉਨ੍ਹਾਂ ਕਿਹਾ ਕਿ ਹਰੇਕ ਲੋੜਵੰਦ ਪਰਿਵਾਰ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਪ੍ਰਦਾਨ ਕਰਨਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇਕ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ ਹੈ, ਸਗੋਂ ਗਰੀਬ ਅਤੇ ਵਾਂਝੇ ਵਰਗਾਂ ਦੇ ਜੀਵਨ ਵਿੱਚ ਸਥਿਰਤਾ, ਸੁਰੱਖਿਆ ਅਤੇ ਸਵੈ-ਮਾਣ ਲਿਆਉਣ ਵੱਲ ਇਕ ਮਜ਼ਬੂਤ ਕਦਮ ਵੀ ਹੈ।       ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਨਾ...
ਖਾਲਸਾ ਕਾਲਜ  ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰਾਸ਼ਟਰੀ ਯੁਵਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਖਾਲਸਾ ਕਾਲਜ  ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰਾਸ਼ਟਰੀ ਯੁਵਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

Punjab News
ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ: ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਹੁਕਮਾ ਮੁਤਾਬਿਕ 12 ਜਨਵਰੀ 2026 ਤੋਂ 31 ਜਨਵਰੀ 2026 ਤੱਕ  ਰਾਸ਼ਟਰੀ ਨੌਜਵਾਨ ਪੰਦਰਵਾੜਾ ਮਨਾਉਣ ਦੀਆਂ ਹਦਾਇਤਾਂ  ਦਿੱਤੀਆਂ ਗਈਆ ਸਨ। ਜਿਸਦੇ ਤਹਿਤ ਸਥਾਨਕ ਬਲੱਡ ਸੈਂਟਰ ਸਿਵਲ ਹਸਪਤਾਲ ਅਨੰਦਪੁਰ ਸਾਹਿਬ ਵਿਖੇ ਡਾ.ਸੁਖਵਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ  ਦੇ ਵਿਦਿਆਰਥੀਆਂ ਵੱਲੋਂ ਨੋਜਵਾਨ ਦਿਵਸ ਦੇ ਮੌਕੇ ਤੇ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਡਾ.ਜਗਪਿੰਦਰਪਾਲ ਸਿੰਘ ਐਨ.ਐਸ ਅਫਸਰ ਨੇ ਹਰੀ ਝੰਢੀ ਦੇ ਕੇ ਰਵਾਨਾ ਕੀਤਾ।    ਡਾ.ਅਤਿੰਦਰਪਾਲ ਸਿੰਘ ਸਹਾਇਕ ਬਲੱਡ ਟਰਾਂਸਫਿਊਜਨ ਅਫਸਰ ਨੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਦੀ ਮਹੱਤਤਾ ਬਾਰੇ ਉਤਸਾਹਿਤ ਕਰਦੇ ਹੋਏ ਦੱਸਿਆ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ, ਦਾਨ ਕੀਤੇ ਗਏ ਖੂਨ ਰਾਂਹੀ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਖੂਨਦਾਨ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ। ਜੋ ਵੀ ਖੂਨ ਦਾਨ ਕ...
‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 18 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ  ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 323ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333 ਥਾਵਾਂ ’ਤੇ ਛਾਪੇਮਾਰੀ ਕਰਦਿਆਂ ਸੂਬੇ ਭਰ ਵਿੱਚ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 97 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 323 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 45,259 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 440 ਗ੍ਰਾਮ ਹੈਰੋਇਨ, 340 ਗ੍ਰਾਮ ਅਫੀਮ, 3 ਕਿਲੋ ਭੁੱਕੀ, 1781 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8106 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ...
ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਅਤੇ ਕਮਿਊਨਿਟੀ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਏ

ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਅਤੇ ਕਮਿਊਨਿਟੀ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਏ

Punjab News
ਬਰਨਾਲਾ, 18 ਜਨਵਰੀ- 7ਵੀਂ ਬਟਾਲੀਅਨ ਰਾਸ਼ਟਰੀ ਆਪਦਾ ਪ੍ਰਤੀਕ੍ਰਿਆ ਬਲ (ਐੱਨ. ਡੀ. ਆਰ. ਐੱਫ਼) ਬਠਿੰਡਾ ਦੀ ਟੀਮ ਵੱਲੋਂ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਸਕੂਲ ਸੁਰੱਖਿਆ ਮੁਹਿੰਮ ਅਤੇ ਪਿੰਡ ਖੁੱਡੀ ਕਲਾਂ ਵਿੱਚ ਕਮਿਊਨਿਟੀ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਏ ਗਏ। ਇਸ ਪ੍ਰੋਗਰਾਮ ਦਾ ਉਦੇਸ਼ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੀਆਂ ਆਫ਼ਤਾਂ ਤੋਂ ਬਚਾਅ, ਸੁਰੱਖਿਆ ਦੇ ਤਰੀਕਿਆਂ, ਮੁੱਢਲੀ ਡਾਕਟਰੀ ਸਹਾਇਤਾ ਅਤੇ ਜੀਵਨ ਬਚਾਉਣ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੀ ਅਗਵਾਈ ਸਬ-ਇੰਸਪੈਕਟਰ ਰੇਖ ਸਿੰਘ ਮੀਨਾ ਨੇ ਕੀਤੀ।  ਇਸ ਦੌਰਾਨ ਐਨ.ਡੀ.ਆਰ.ਐਫ. ਟੀਮ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਭੂਚਾਲ ਤੋਂ ਬਚਾਅ, ਅੱਗ ਲੱਗਣ 'ਤੇ ਪ੍ਰਤੀਕ੍ਰਿਆ, ਬਲੀਡਿੰਗ ਕੰਟਰੋਲ, ਸੀ. ਪੀ. ਆਰ, ਐਫ਼. ਬੀ.ਏ.ਓ ਅਤੇ ਹੜਾਂ ਦੇ ਸਮੇਂ ਵਰਤੋਂ ਵਿੱਚ ਆਉਣ ਵਾਲੇ ਇੰਪ੍ਰੋਵਾਈਜ਼ਡ ਫ਼ਲੋਟਿੰਗ ਡਿਵਾਈਸ (ਆਈਐੱਫ਼ਡੀ) ਬਾਰੇ ਵਿਸਥਾਰ ਨਾਲ ਦੱਸਿਆ। ਟੀਮ ਵੱਲੋਂ ਪ੍ਰਦਰਸ਼ਨ ਰਾਹੀਂ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਫ਼ਸਟ ਏਡ, ਸੁਰੱਖਿਅਤ ਨਿਕਾਸੀ ਪ੍ਰਕਿਰਿਆ...
ਸਿਵਲ ਸਰਜਨ ਵੱਲੋਂ ਮਾਤਰੀ ਮੌਤ ਦਰ ਘਟਾਉਣ ਲਈ ਸਿਹਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

ਸਿਵਲ ਸਰਜਨ ਵੱਲੋਂ ਮਾਤਰੀ ਮੌਤ ਦਰ ਘਟਾਉਣ ਲਈ ਸਿਹਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

Punjab News
ਰੂਪਨਗਰ, 18 ਜਨਵਰੀ: ਜ਼ਿਲ੍ਹੇ ਵਿੱਚ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਮਾਤਰੀ ਮੌਤ ਦਰ ਨੂੰ ਘਟਾਉਣ ਦੇ ਮਕਸਦ ਨਾਲ, ਸਿਵਲ ਸਰਜਨ ਰੂਪਨਗਰ ਵੱਲੋਂ ਇੱਕ ਅਹਿਮ ਮਾਤਰੀ ਮੌਤ ਰਿਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਿਛਲੇ ਸਮੇਂ ਵਿੱਚ ਹੋਈਆਂ ਮਾਤਰੀ ਮੌਤਾਂ ਦੇ ਕਾਰਨਾਂ ਦਾ ਬਾਰੀਕੀ ਨਾਲ ਵਿਸ਼ਲੇਸ਼ਣ ਕੀਤਾ ਗਿਆ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਨਵੀਆਂ ਰਣਨੀਤੀਆਂ ਉਲੀਕੀਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਹਦਾਇਤ ਕੀਤੀ ਕਿ ਹਰ ਬਲਾਕ ਵਿੱਚ ਹਾਈ-ਰਿਸਕ ਗਰਭਵਤੀ ਔਰਤਾਂ ਦੀ ਜਲਦੀ ਪਛਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਕੇਸਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਵੇ ਤਾਂ ਜੋ ਜਣੇਪੇ ਦੌਰਾਨ ਕੋਈ ਜਾਨੀ ਨੁਕਸਾਨ ਨਾ ਹੋਵੇ। ਗਰਭਵਤੀ ਔਰਤਾਂ ਨੂੰ ਜਣੇਪੇ ਸਮੇਂ ਸਿਰ ਰੈਫਰ ਕੀਤਾ ਜਾਵੇ ਸਿਵਲ ਸਰਜਨ ਨੇ ਐਂਬੂਲੈਂਸ ਸੇਵਾਵਾਂ (108) ਅਤੇ ਰੈਫਰਲ ਪ੍ਰਣਾਲੀ ਨੂੰ ਹੋਰ ਚੁਸਤ-ਦਰੁਸਤ ਕਰਨ ਦੇ ਆਦੇਸ਼ ਦਿੱਤੇ।  ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ ਨੇ ਕਿਹਾ ਕਿ ਗਰਭ ਅਵਸਥਾ ਦੌਰਾਨ ਹਰ ਗਰਭਵਤੀ ਔਰਤ...
ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਕਾਲੀ ਦਲ ਉੱਤੇ ਪਲਟਵਾਰ

ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਕਾਲੀ ਦਲ ਉੱਤੇ ਪਲਟਵਾਰ

Punjab News
ਲੌਂਗੋਵਾਲ, 18 ਜਨਵਰੀ- ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਇੱਕ ਵੱਡੇ ਰਾਜਨੀਤਿਕ ਸਮਾਗਮ ਦੌਰਾਨ ਅਕਾਲੀ ਦਲ ਉੱਤੇ ਸਿਆਸੀ ਪਲਟਵਾਰ ਕਰਦਿਆਂ ਅਕਾਲੀ ਦਲ ਦੇ 75 ਟਕਸਾਲੀ ਪਰਿਵਾਰਾਂ ਨੂੰ ਇਕੱਠੇ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਸੁਖਬੀਰ ਸਿੰਘ ਬਾਦਲ ਬੀਤੇ ਦਿਨ ਇੱਕ ਨਗਰ ਪੰਚਾਇਤ ਦੇ ਪ੍ਰਧਾਨ ਨੂੰ ਪਾਰਟੀ ਵਿੱਚ ਸ਼ਾਮਲ ਕਰਵਾ ਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਉੱਥੇ ਅੱਜ ਦੀ ਇਹ ਘਟਨਾ ਸਾਫ਼ ਦਰਸਾਉਂਦੀ ਹੈ ਕਿ ਪੰਜਾਬ ਦੇ ਲੋਕ ਹੁਣ ਪਰਿਵਾਰਵਾਦੀ, ਅਹੰਕਾਰਪੂਰਕ ਅਤੇ ਲੋਕ ਵਿਰੋਧੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ। ਸ਼੍ਰੀ ਅਰੋੜਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਸੋਚ ਦਾ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਉਹ 52 ਸ਼ਹੀਦਾਂ ਦੀ ਧਰਤੀ ਲੌਂਗੋਵਾਲ ਤੋਂ ਕਿਸੇ ਵੀ ਸ਼ਹੀਦ ਨੂੰ ਨਤਮਸਤਕ ਹੋਏ ਅਤੇ ਕਿਸੇ ਵੀ ਸ਼ਹੀਦ ਦਾ ਨਾਮ ਲਏ ਬਿਨਾਂ ਹੀ ਕੇਵਲ ਸਿਆਸੀ ਗੱਲਾਂ ਕਰ ਕੇ ਹੀ ਵਾਪਿਸ ਚਲੇ ਗਏ। ਸ਼੍ਰੀ ਅਮਨ ਅਰੋੜਾ ਨੇ ਨ...