Wednesday, August 5
Shadow

Punjab News

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

Punjab News
ਚੰਡੀਗੜ੍ਹ, 15 ਜਨਵਰੀ 2026:-ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕੋਈ ਕਾਰਨ ਦੱਸੇ ਯੂਨਾਈਟਿਡ ਕਿੰਗਡਮ ਦੇ ਅਧਿਕਾਰਤ ਨਿਵੇਸ਼ ਆਊਟਰੀਚ ਦੌਰੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨਾ ਬੇਹੱਦ "ਮੰਦਭਾਗਾ ਅਤੇ ਨਿੰਦਣਯੋਗ" ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਵਿਸ਼ਵਵਿਆਪੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਪਣੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਦੇ ਯਤਨਾਂ 'ਤੇ ਮਾੜਾ ਪ੍ਰਭਾਵ ਪਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦੇਸ਼ ਮੰਤਰਾਲਾ (ਐਮ.ਈ.ਏ.) ਉਨ੍ਹਾਂ ਦੇ ਵਿਦੇਸ਼ ਦੌਰੇ ਨੂੰ ਰੋਕਣ ਲਈ ਕੋਈ ਢੁਕਵਾਂ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਪਾਨ ਅਤੇ ਦੱਖਣੀ ਕੋਰੀਆ ਦੇ ਪਹਿਲਾਂ ਕੀਤੇ ਦੌਰਿਆਂ ਦੌਰਾਨ ਨਿਵੇਸ਼ਕਾਂ ਨੇ ਸੂਬੇ ਵਿੱਚ ਡੂੰਘੀ ਦਿਲਚਸਪੀ ਦਿਖਾਈ ਸੀ। ਸੰਜੀਵ ਅਰੋੜਾ ਨੇ ਕਿਹਾ ਕਿ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ਵਵਿਆਪੀ ਪਹੁੰਚ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਫੈਸ...
‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 15 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 320ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 263 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 320 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,630 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 40.1 ਕਿਲੋਗ੍ਰਾਮ ਹੈਰੋਇਨ, 609 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2060 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

Punjab News
ਚੰਡੀਗੜ੍ਹ/ਖੁਰਾਲਗੜ੍ਹ ਸਾਹਿਬ/ਹੁਸ਼ਿਆਰਪੁਰ, 15 ਜਨਵਰੀ:-ਸ਼੍ਰੀ ਗੁਰੂ ਰਵਿਦਾਸ ਸਾਹਿਬ ਨਾਲ ਸਬੰਧਤ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਅੱਜ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ  ਵੱਲੋਂ ਰੱਖਿਆ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਇਹ ਪੁਲ ਪੰਜਾਬ ਸਰਕਾਰ ਵੱਲੋਂ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ, ਜੋ ਕਿ ਸਦੀਆਂ ਤੱਕ ਟਿਕਾਉ ਰਹੇਗਾ ਅਤੇ ਸੰਗਤਾਂ ਨੂੰ ਆਸਾਨ ਆਵਾਜਾਈ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਪੁਲ਼ ਦੇ ਨਿਰਮਾਣ ਨੂੰ ਤੈਅ ਸਮਾਂ ਸੀਮਾ ਦੌਰਾਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇਗਾ। ਡਿਪਟੀ ਸਪੀਕਰ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵੱਡੇ ਪੁਰਬ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ਸਮਾ...
ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 15 ਜਨਵਰੀ:-ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 6231 ਲਾਭਪਾਤਰੀਆਂ ਨੂੰ 31.78 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਸਿੱਧਾ ਆਰਥਿਕ ਸਹਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਅਸ਼ੀਰਵਾਦ ਸਕੀਮ ਇਸ ਵਚਨਬੱਧਤਾ ਦਾ ਸਪਸ਼ਟ ਪ੍ਰਤੀਕ ਹੈ, ਜੋ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮੇਂ ਆਰਥਿਕ ਬੋਝ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਤੋਂ ਅਸ...
ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ

Punjab News
ਚੰਡੀਗੜ੍ਹ, ਜਨਵਰੀ 15:-ਮੋਹਾਲੀ ਜੰਗਲਾਤ ਡਿਵੀਜ਼ਨ (ਮੰਡਲ) ਵੱਲੋਂ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਵਿੱਚ ਵਾਤਾਵਰਣ ਸੁਰੱਖਿਆ ਅਤੇ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਨੂੰ ਲੋਕਾਂ ਵੱਲੋਂ ਬਹੁਤ ਹੀ ਉਤਸ਼ਾਹਪੂਰਵਕ ਸਹਿਯੋਗ ਮਿਲ ਰਿਹਾ ਹੈ। ਸਿਸਵਾਂ ਤੋਂ ਮਿਰਜ਼ਾਪੁਰ ਨੇਚਰ ਟ੍ਰੈਕ, ਜੋ ਲਗਭਗ 5 ਕਿਲੋਮੀਟਰ ਲੰਮਾ ਹੈ ਅਤੇ ਇਸਨੂੰ ਪੂਰਾ ਕਰਨ ਵਿੱਚ ਤਕਰੀਬਨ 1.5 ਘੰਟੇ ਲੱਗਦੇ ਹਨ, ਕੁਦਰਤੀ ਸੁੰਦਰਤਾ, ਹਰੇ-ਭਰੇ ਜੰਗਲਾਤੀ ਦ੍ਰਿਸ਼ਾਂ, ਸੁੰਦਰ ਦ੍ਰਿਸ਼ਟਿਕੋਣਾਂ ਅਤੇ ਵਾਚ ਟਾਵਰਾਂ ਕਰਕੇ ਲੋਕਾਂ ਵਿੱਚ ਬਹੁਤ ਮਕਬੂਲ ਬਣ ਚੁੱਕਾ ਹੈ। ਸਿਸਵਾਂ ਡੈਮ ਵਿਖੇ ਬੋਟਿੰਗ ਦੀ ਸਹੂਲਤ, ਸੁਚੱਜੀਆਂ ਕੈਂਟੀਨ ਸੇਵਾਵਾਂ ਅਤੇ ਤਿੰਨ ਈਕੋ-ਹੱਟਾਂ ਸੈਲਾਨੀਆਂ ਨੂੰ ਸ਼ਾਨਦਾਰ ਅਨੁਭਵ ਪ੍ਰਦਾਨ ਕਰ ਰਹੀਆਂ ਹਨ। ਇਹ ਸਾਰੀਆਂ ਸਹੂਲਤਾਂ ਲੋਕਾਂ ਵਿੱਚ ਕਾਫ਼ੀ ਪ੍ਰਸਿੱਧ ਹੋ ਰਹੀਆਂ ਹਨ। ਇਸ ਤੋਂ ਇਲਾਵਾ, ਡਿਵੀਜ਼ਨ ਵੱਲੋਂ ਹੋਰ ਨੇਚਰ ਟ੍ਰੇਲ ਅਤੇ ਟ੍ਰੈਕਿੰਗ ਰੂਟ ਤਿਆਰ ਕੀਤੇ ਜਾ ਰਹੇ ਹਨ, ਜੋ ਛੇਤੀ ਹੀ ਲੋਕਾਂ ਲਈ ਖੋਲ੍ਹੇ ਜਾਣਗੇ। 25 ਦਸੰਬਰ ਨੂੰ ਸਿਸਵਾਂ ਡੈਮ ਵਿਖੇ ਇੱਕ ਸਫ਼ਲ ਨੇਚਰ ਅਵ...
ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

Punjab News
ਚੰਡੀਗੜ੍ਹ/ਅੰਮ੍ਰਿਤਸਰ 14 ਜਨਵਰੀ 2026:-ਰਾਸ਼ਟਰ ਪ੍ਰਤੀ ਜਜ਼ਬੇ, ਕੁਰਬਾਨੀ ਅਤੇ ਜੀਵਨ ਸਮਰਪਿਤ ਕਰਨ ਦੀ ਸੇਵਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਪੱਛਮੀ ਕਮਾਂਡ ਦੀ ਅਗਵਾਈ ਹੇਠ ਵਜਰਾ ਕੋਰ ਨੇ 14 ਜਨਵਰੀ 2026 ਨੂੰ ਖਾਸਾ, ਅੰਮ੍ਰਿਤਸਰ ਵਿਖੇ 10ਵਾਂ ਡਿਫੈਂਸ ਸਰਵਿਸਿਸ ਵੈਟਰਨਜ਼ ਡੇ ਮਨਾਇਆ। ਇਸ ਮੌਕੇ ਸਾਬਕਾ ਸੈਨਿਕਾਂ, ਬਹਾਦਰੀ ਅਵਾਰਡ ਜੇਤੂਆਂ, ਵੀਰ ਨਾਰੀਆਂ, ਰੱਖਿਆ ਬਲਾਂ ਦੇ ਪਰਿਵਾਰਾਂ ਅਤੇ ਵਿਧਵਾਵਾਂ ਦੀ ਅਦੁੱਤੀ ਭਾਵਨਾ ਅਤੇ ਨਿਰਸਵਾਰਥ ਯੋਗਦਾਨ ਦਾ ਸਨਮਾਨ ਕੀਤਾ ਗਿਆ। ਡਿਫੈਂਸ ਸਰਵਿਸਿਸ ਵੈਟਰਨਜ਼ ਡੇ ਹਰ ਸਾਲ 14 ਜਨਵਰੀ ਨੂੰ ਭਾਰਤ ਦੇ ਪਹਿਲੇ ਭਾਰਤੀ ਕਮਾਂਡਰ-ਇਨ-ਚੀਫ਼, ਫੀਲਡ ਮਾਰਸ਼ਲ ਕੇ.ਐਮ. ਕਰਿਅੱਪਾ ਦੀ ਸੇਵਾਮੁਕਤੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਅਤੇ ਇਹ ਦਿਵਸ ਹਥਿਆਰਬੰਦ ਸੈਨਾਵਾਂ ਅਤੇ ਉਨ੍ਹਾਂ ਦੇ ਪਰਿਵਾਰ ਦਰਮਿਆਨ ਮਜ਼ਬੂਤ ਸਥਾਈ ਸਾਂਝ ਦਾ ਪ੍ਰਤੀਕ ਹੈ। ਲੈਫਟੀਨੈਂਟ ਜਨਰਲ ਅਜੈ ਚਾਂਦਪੁਰੀਆ, ਏ.ਵੀ.ਐਸ.ਐਮ., ਵੀ.ਐਸ.ਐਮ., ਜੀ.ਓ.ਸੀ., ਵਜਰਾ ਕੋਰ ਨੇ ਆਰਮੀ ਕਮਾਂਡਰ, ਪੱਛਮੀ ਕਮਾਂਡ ਤਰਫੋਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰਾਸ਼ਟਰ ਪ੍ਰਤੀ ਬੇਮਿਸਾਲ ਸੇਵਾ ਅਤੇ ਕ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਟੇਕਿਆ ਮੱਥਾ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਟੇਕਿਆ ਮੱਥਾ

Punjab News
ਨੰਗਲ 14 ਜਨਵਰੀ ()-ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਛੇਵੀ ਪਾਤਸ਼ਾਹੀ ਵਿਖੇ ਮਾਘੀ ਦੇ ਸੁੱਭ ਦਿਹਾੜੇ ਮੌਕੇ ਮੱਥਾਂ ਟੇਕਿਆ ਅਤੇ ਸਮੁੱਚੀ ਲੋਕਾਈ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ।    ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਸੇਵਾ ਦਾ ਮੌਕਾ ਮਿਲਿਆ ਹੈ, ਇਹ ਸਮੁੱਚਾ ਇਲਾਕਾ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਹਰ ਖੇਤਰ ਵਿੱਚ ਧਾਰਮਿਕ ਇਤਿਹਾਸਕ, ਪਵਿੱਤਰ ਅਸਥਾਨ ਹਨ, ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਗੁਰਧਾਮਾ ਵਿਚ ਨਮਤਸਤਕ ਹੋਣ ਦਾ ਮੌਕਾ ਮਿਲਦਾ ਹੈ ਅਤੇ ਇਨ੍ਹਾਂ ਧਾਰਮਿਕ ਅਸਥਾਨਾਂ  ਨੂੰ ਜਾਣ ਵਾਲੇ ਮਾਰਗਾਂ ਤੇ ਇਸ ਸਮੁੱਚੇ ਇਲਾਕੇ ਦਾ ਸਰਵਪੱਖੀ ਵਿਕਾਸ ਕਰਨ ਦਾ ਅਵਸਰ ਪ੍ਰਦਾਨ ਹੋਇਆ ਹੈ।     ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾ...
ਅੰਮ੍ਰਿਤਸਰ ਦੇ ਆਪ ਵਿਧਾਇਕ ਅਜੈ ਗੁਪਤਾ ਦੀ ਪਤਨੀ ਦਾ ਦੇਹਾਂਤ: ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ ਵਿੱਚ ਅੰਤਿਮ ਸੰਸਕਾਰ

ਅੰਮ੍ਰਿਤਸਰ ਦੇ ਆਪ ਵਿਧਾਇਕ ਅਜੈ ਗੁਪਤਾ ਦੀ ਪਤਨੀ ਦਾ ਦੇਹਾਂਤ: ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ ਵਿੱਚ ਅੰਤਿਮ ਸੰਸਕਾਰ

Punjab News
ਅੰਮ੍ਰਿਤਸਰ, 14 ਜਨਵਰੀ: ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ, ਹਾਥੀ ਗੇਟ ਵਿਖੇ ਕੀਤਾ ਜਾਵੇਗਾ। ਰੇਣੂ ਗੁਪਤਾ ਨੇ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਲਗਭਗ 10:30 ਵਜੇ ਆਖਰੀ ਸਾਹ ਲਿਆ। ਰਿਪੋਰਟਾਂ ਅਨੁਸਾਰ, ਗੁਪਤਾ ਜਿਗਰ ਦੇ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਦੀ ਹਾਲਤ ਕਈ ਦਿਨਾਂ ਤੋਂ ਨਾਜ਼ੁਕ ਬਣੀ ਹੋਈ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ 'ਤੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਰੇਣੂ ਗੁਪਤਾ ਆਪਣੇ ਪਿੱਛੇ ਇੱਕ ਪੂਰਾ ਪਰਿਵਾਰ ਛੱਡ ਗਈ ਹੈ: ਦੋ ਪੁੱਤਰ ਅਤੇ ਇੱਕ ਧੀ। ਪਰਿਵਾਰਕ ਜਾਣਕਾਰੀ ਅਨੁਸਾਰ, ਉਨ੍ਹਾਂ ਦੇ ਇੱਕ ਪੁੱਤਰ ਅਤੇ ਇੱਕ ਧੀ ਵਿਆਹੀ ਹੋਈ ਹੈ, ਜਦੋਂ ਕਿ ਦੂਜਾ, ਡਾ. ਸਰ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਲੋਕ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਲੋਕ ਸਮਰਪਿਤ

Punjab News
ਬਟਾਲਾ, 14 ਜਨਵਰੀ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜਲੰਧਰ-ਅੰਮ੍ਰਿਤਸਰ ਬਾਈਪਾਸ ਨਿਰਵਾਣਾ ਰਿਜੋਰਟ ਤੋਂ ਲੈ ਕੇ ਅਗਰਸੈਨ ਚੌਂਕ ਤੱਕ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਵਲੋਂ ਆਪਣੇ ਸਾਥੀਆਂ ਨਾਲ ਲਾਈਟਾਂ ਦਾ ਉਦਘਾਟਨ ਕੀਤਾ ਗਿਆ ਹੈ ਜਿਸ ਨਾਲ ਇਥੋਂ ਦੇ ਵਸਨੀਕਾਂ ਅਤੇ ਰਾਹਗੀਰਾਂ ਨੂੰ ਵੱਡੀ ਸਹੂਲਤ ਮਿਲੀ ਹੈ। ਅੰਮਿ੍ਤ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚ...
ਹੀਨਾ ਦੇਵੀ  ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

ਹੀਨਾ ਦੇਵੀ  ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

Punjab News
ਹੁਸ਼ਿਆਰਪੁਰ, 14 ਜਨਵਰੀ :-             ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।              ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਹੀਨਾ ਦੇਵੀ ਵਾਸੀ ਹੁਸ਼ਿਆਰਪੁਰ ਵੱਲੋਂ ਆਪਣੀ ਮਾਤਾ ਸਵਰਗੀ ਜੋਗਿੰਦਰਾ ਦੇਵੀ  ਦੀ ਯਾਦ ਵਿੱਚ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਵਾਈਸ ਚੇਅਰਮੈਨ, ਹਸਪਤਾਲ ਭਲਾਈ ਸੈਕਸ਼ਨ ਰਾਜੀਵ ਬਜਾਜ ਅਤੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਸਰਬਜੀਤ ਵੀ ਮੌਜੂਦ ਸਨ।               ਇਸ ਮੌਕੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ...