Wednesday, August 5
Shadow

Punjab News

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

Punjab News
ਚੰਡੀਗੜ੍ਹ, 12 ਜਨਵਰੀ 2026:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਜਿਸ ਨਾਲ ਬਾਗਬਾਨੀ ਹੋਰ ਲਾਭਕਾਰੀ ਅਤੇ ਟਿਕਾਊ ਬਣ ਰਹੀ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ₹2 ਲੱਖ ਦੀ ਲਾਗਤ ਵਾਲੇ ਛੋਟੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ₹80,000 ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਭਗਤ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਦੀ ਖੇਤੀ ਵਿੱਚ ਘੱਟ ਨਿਵੇਸ਼ ਕਰਕੇ ਵੱਧ ਮੁਨਾਫ਼ਾ ਕਮਾ ਸਕਦੇ ਹਨ ਅਤੇ ਇਸ ਕੰਮ ਲਈ ਘੱਟ ਜ਼ਮੀਨ ਅਤੇ ਘੱਟ ਪਾਣੀ ਦੀ ਲੋੜ ਹੁੰਦੀ ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਆਮ ਤੌਰ ’ਤੇ ਲਗਭਗ 200 ਵਰਗ ਫੁੱਟ ਖੇਤਰ ਵਿੱਚ ਸਥਾਪਤ ਕੀਤਾ ਜਾ ਸਕਦਾ ਹੈ।  ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਇਸ ਪ੍ਰੋਜੈਕਟ ਲਈ  ₹2 ਲੱਖ ਦੀ ਲਾਗਤ ਤੇ 40 ਫ਼ੀਸਦੀ ਤੱਕ ਦੀ ਸਬਸ...
ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ

ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ

Punjab News
ਚੰਡੀਗੜ੍ਹ, 12 ਜਨਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਰਮਚਾਰੀਆਂ ਪ੍ਰਤੀ ਸੁਹਿਰਦ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਇੱਕ ਮਿਸਾਲੀ ਕਦਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵਿੱਚ ਠੇਕੇ 'ਤੇ ਕੰਮ ਕਰ ਰਹੇ 21 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦਿਆਂ ਉਨ੍ਹਾਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪਾਲਿਸੀ ਫਾਰ ਵੈੱਲਫੇਅਰ ਆਫ ਐਡਹਾਕ, ਕੰਟਰੈਕਚੂਅਲ, ਡੇਲੀ ਵੇਜਜ਼, ਵਰਕ-ਚਾਰਚਡ ਐਂਡ ਟੈਂਪਰੇਰੀ ਇੰਪਲਾਇਜ਼” ਤਹਿਤ 16 ਪੈਕਰ, 2 ਕੁੱਕ, 2 ਵੇਟਰ ਅਤੇ ਇੱਕ ਡਰਾਈਵਰ ਨੂੰ ਪੱਕੇ ਕਰਕੇ ਸਰਕਾਰੀ ਸੇਵਾਵਾਂ ਵਿੱਚ ਲਿਆਂਦਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਰਟੀਫਿਕੇਟ ਇਨ੍ਹਾਂ ਕਰਮਚਾਰੀਆਂ ਨੂੰ ਮਾਣ, ਸੁਰੱਖਿਅਤ ਨੌਕਰੀ ਅਤੇ ਸਮਾਜਿਕ ਪੱਧਰ ਉੱਤੇ ਹੋਰ ਮਜ਼ਬੂਤ ਕਰਨ ਬਾਰੇ ਹੈ, ਜਿਹੜੇ ਸਾਡੀ ਪ੍ਰਣਾਲੀ ਦਾ ਅਹਿਮ ਹਿੱਸਾ ਰਹੇ ਹਨ। ਇਹ ਰੈਗੂਲਰਾਈਜ਼ੇਸ਼ਨ ਪ੍ਰਕਿਰਿਆ ਸਾਡ...
‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab News
ਚੰਡੀਗੜ੍ਹ, 11 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 316ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 269 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 316 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,084 ਹੋ ਗਈ ਹੈ।   ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 316 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 166 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ...
5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

Punjab News
ਚੰਡੀਗੜ੍ਹ/ਜਲੰਧਰ, 11 ਜਨਵਰੀ :- ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਪੰਜਾਬ ਐਗਰੀ ਫੂਡ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ  ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਧੀ ਬਚਾਓ–ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਸਮਾਜ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ। ਇਸ ਮੌਕੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ 5100 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣਾ ਸਮਾਜ ਵਿੱਚ ਧੀ ਪ੍ਰਤੀ ਬਦਲ ਰਹੀ ਸਕਾਰਾਤਮਕ ਸੋਚ ਦਾ ਸਪੱਸ਼ਟ ਪ੍ਰਤੀਕ ਹੈ। ਉਨ੍ਹਾਂ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾ...
ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

Punjab News
ਚੰਡੀਗੜ੍ਹ, 11 ਜਨਵਰੀ:- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੀਆਂ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲ ਅਤੇ ਪਸ਼ੂਧਨ ਨਾਲ ਸਬੰਧਤ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰਵਾਇਤੀ ਪਸ਼ੂ ਅਤੇ ਘੋੜਿਆਂ ਦੇ ਮੇਲੇ "ਘੋੜਾ ਮੰਡੀ" ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਹ ਜੀਵੰਤ ਸਮਾਗਮ ਪੰਜਾਬ ਦੇ ਅਮੀਰ ਪੇਂਡੂ ਵਿਰਸੇ ਨੂੰ ਪ੍ਰਦਰਸ਼ਿਤ ਕਰੇਗਾ, ਜਿਸ ਵਿੱਚ ਘੋੜਿਆਂ ਅਤੇ ਹੋਰ ਪਸ਼ੂਆਂ ਦੀਆਂ ਉੱਚ-ਪੱਧਰੀ ਨਸਲਾਂ ਸ਼ਾਮਲ ਹੋਣਗੀਆਂ। ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਢਾਬ ਵਿਖੇ ਸਥਿਤ ਉਦਯੋਗਿਕ ਫੋਕਲ ਪੁਆਇੰਟ ਵਿੱਚ 70 ਏਕੜ ਰਕਬੇ ਵਿੱਚ ਵਿਸ਼ਾਲ ਮੰਡੀ ਲਗਾਈ ਗਈ ਹੈ। ਇਸ ਮੇਲੇ ਵਿੱਚ ਪੂਰੇ ਖੇਤਰ ਤੋਂ ਵੱਡੀ ਗਿਣਤੀ ਵਿੱਚ ਬਰੀਡਰਾਂ, ਵਪਾਰੀਆਂ ਅਤੇ ਪਸ਼ੂ ਪ੍ਰੇਮੀਆਂ ਦੇ ਆਉਣ ਦੀ ਉਮੀਦ ਹੈ। ਘੋੜਾ ਮੰਡੀ ਦੌਰਾਨ ਘੋੜਿਆਂ ਦਾ ਸ਼ਾਨਦਾ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ

Punjab News
ਖਨੌਰੀ/ਸੁਨਾਮ, 11 ਜਨਵਰੀ- ਜਿਹੜਾ ਵੀ ਇਨਸਾਨ ਦੁਨੀਆਂ ਵਿੱਚ ਆਇਆ ਹੈ, ਉਸ ਨੇ ਇੱਕ ਦਿਨ ਇੱਥੋਂ ਜਾਣਾ ਹੀ ਜਾਣਾ ਹੈ। ਪਰ ਕੁਝ ਲੋਕ ਅਜਿਹੇ ਹੁੰਦੇ ਹਨ, ਜਿਹੜੇ ਆਪਣੇ ਗੁਣਾਂ ਨਾਲ ਸਮਾਜ ਵਿੱਚ ਅਜਿਹੀ ਮਹਿਕ ਛੱਡ ਜਾਂਦੇ ਹਨ ਕਿ ਦੁਨੀਆਂ ਤੋਂ ਜਾਣ ਤੋਂ ਬਾਅਦ ਵੀ ਉਹ ਖੁਸ਼ਬੂ ਸਮਾਜ ਵਿੱਚ ਕਾਇਮ ਰਹਿੰਦੀ ਹੈ ਤੇ ਲੋਕ ਅਜਿਹੇ ਲੋਕਾਂ ਨੂੰ ਸਦਾ ਯਾਦ ਰੱਖਦੇ ਹਨ। ਸਵਰਗੀ ਸ਼੍ਰੀ ਸ਼ਾਮ ਲਾਲ ਗੋਇਲ ਪੁੱਤਰ ਸ਼੍ਰੀ ਬਾਬੂ ਰਾਮ ਗੋਇਲ ਵੀ ਅਜਿਹੀ ਹੀ ਸ਼ਖਸੀਅਤ ਦੇ ਮਾਲਕ ਸਨ ਤੇ ਉਹਨਾਂ ਵੱਲੋਂ ਸਮਾਜ ਦੀ ਬਿਹਤਰੀ ਲਈ ਪਾਏ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼੍ਰੀ ਸ਼ਾਮ ਲਾਲ ਗੋਇਲ ਨਮਿਤ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਅਤੇ ਰਸਮ ਪਗੜੀ ਸਮਾਰੋਹ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੀਤਾ। ਇਸ ਮੌਕੇ ਉਹਨਾਂ ਨੇ ਪ੍ਰਾਰਥਨਾ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਜ਼ਿਕਰਯੋਗ ਹੈ ਕਿ ਸ਼੍ਰੀ ਸ਼ਾਮ ਲਾਲ ਗੋਇਲ, ਕੈਬਨਿਟ ...
“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

Punjab News
ਮਾਲੇਰਕੋਟਲਾ, 11 ਜਨਵਰੀ -                  ਜਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਪੜਾਅ ਦੂਜੇ, ਮਿਸ਼ਨ ‘ਸੰਪਰਕ’ ਅਧੀਨ ਸਥਾਨਕ ਊਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਇੱਕ ਮਹੱਤਵਪੂਰਣ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡਾਂ ਅਤੇ ਵਾਰਡਾਂ ਦੇ ਵੀ.ਡੀ.ਸੀ. ਮੈਂਬਰਾਂ ਨੇ ਗਰਮਜੋਸ਼ੀ ਨਾਲ ਭਾਗ ਲਿਆ, ਜਦਕਿ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਨਸ਼ਿਆਂ ਵਿਰੁੱਧ ਚਲ ਰਹੀ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ।                 ਇਸ ਮੌਕੇ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਲੋਕਾਂ ਦਾ ਸਹਿਯੋਗ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਸਮਾਜ ਦਾ ਹਰ ਵਰਗ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਨਹੀਂ ਕਰੇਗਾ, ਤਦ ਤੱਕ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਪੂਰੀ ਤਰ੍ਹਾਂ ਜਿੱਤਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਮਿਸ਼ਨ ‘ਸੰਪਰਕ’ ਦਾ ਮੁੱਖ ਮਕਸਦ ਪੁਲਿਸ ਅਤੇ ਆਮ ਲ...
ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫਸਰ

Punjab News
ਫ਼ਰੀਦਕੋਟ 11 ਜਨਵਰੀ - ਮੁੱਖ ਖੇਤੀਬਾੜੀ ਅਫਸਰ ਡਾ.ਕੁਲਵੰਤ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾ.ਗੁਰਪ੍ਰੀਤ ਸਿੰਘ ਵੱਲੋਂ ਪਿੰਡ ਝੱਖੜਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।  ਮਹਿਕਮੇ ਵੱਲੋਂ ਕਿਸਾਨਾਂ ਨੂੰ ਕਣਕ ਝੋਨੇ ਵਿੱਚੋਂ ਥੋੜਾ ਥੋੜਾ ਰਕਬਾ ਘਟਾ ਕੇ ਤੇਲ ਬੀਜ ਦਾਲਾਂ ਫਲਾਂ ਅਤੇ ਸਬਜ਼ੀਆਂ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਘੱਟੋ ਘੱਟ ਆਪਣੇ ਘਰ ਦੀ ਲੋੜ ਸਰੋਂ ਛੋਲੇ, ਦਾਲਾਂ ,ਸਬਜ਼ੀਆਂ ,ਫਲ ਆਦਿ ਬੀਜਣ। ਇਸ ਕੈਂਪ ਵਿੱਚ ਕਣਕ ਦੀ ਫਸਲ ਸਬੰਧੀ ਡਾ. ਰੁਪਿੰਦਰ ਸਿੰਘ ਟ੍ਰੇਨਿੰਗ ਅਫਸਰ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਡਾ.ਪਰਮਪਾਲ ਸਿੰਘ ਏਡੀਓ ਵੱਲੋਂ ਕਿਸਾਨਾਂ ਨੂੰ ਮੰਡੀਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਇਸ ਤੋਂ ਬਾਅਦ ਡਾਕਟਰ ਕੁਲਵੰਤ ਸਿੰਘ ਅਤੇ ਸਮੁੱਚੀ ਟੀਮ ਵੱਲੋਂ ਅਗਾਂਹ ਵਧੂ ਕਿਸਾਨ ਮੱਖਣ ਸਿੰਘ ਅਤੇ ਹਰਬਖਸ਼ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ।  ਅਗਾਂਹ ਵਧੂ ਕਿਸਾਨ ਮੱਖਣ ਸਿੰਘ ਵੱਲੋਂ ਪਹਿਲਕਦਮੀ ਕਰਦੇ ਹੋਏ ਆਪਣੇ ਖੇਤਾਂ ਵਿੱਚ ਨਾਖਾਂ ਦਾ ਬਾਗ ਲ...
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

Punjab News
ਸ੍ਰੀ ਆਨੰਦਪੁਰ ਸਾਹਿਬ, 11 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਪਾਵਰਕਾਮ ਗੈਸਟ ਹਾਊਸ, ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤਾ। ਇਸ ਦਾ ਉਦੇਸ਼ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦੇ ਮੁੱਦਿਆਂ ਦਾ ਨਿਪਟਾਰਾ ਕਰਨਾ ਸੀ।     ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਆਏ ਲੋਕਾਂ ਨੇ ਕੈਬਨਿਟ ਮੰਤਰੀ ਨਾਲ ਸਿੱਧੀ ਮੁਲਾਕਾਤ ਕਰਕੇ ਸਿਹਤ ਸੇਵਾਵਾਂ, ਦਰਿਆ ਉੱਤੇ ਪੁਲਾਂ ਰਾਹੀਂ ਕਨੈਕਟੀਵਿਟੀ, ਹੜ੍ਹ ਪ੍ਰਭਾਵਿਤ ਇਲਾਕਿਆਂ, ਡਰੇਨੇਜ, ਸਟ੍ਰੀਟ ਲਾਈਟਾਂ, ਪਾਣੀ ਸਪਲਾਈ, ਬਿਜਲੀ ਸਪਲਾਈ, ਸੜਕਾਂ, ਰੈਵਨਿਊ ਮਾਮਲਿਆਂ, ਸਮਾਜਿਕ ਭਲਾਈ ਸਕੀਮਾਂ ਅਤੇ ਹੋਰ ਨਾਗਰਿਕ ਮੁੱਦਿਆਂ ਸਬੰਧੀ ਆਪਣੀਆਂ ਸਮੱਸਿਆਵਾਂ ਰੱਖੀਆਂ। ਕੈਬਨਿਟ ਮੰਤਰੀ ਨੇ ਧਿਆਨ ਨਾਲ ਹਰ ਸ਼ਿਕਾਇਤ ਸੁਣੀ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮੇਂ-ਬੱਧ ਨਿਪਟਾਰੇ ਲਈ ਮੌਕੇ ’ਤੇ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।    ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਉਹ ...
ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਵਿੱਚ ਜਾਗਰੂਕਤਾ ਪਦ ਯਾਤਰਾਵਾਂ ਦਾ ਆਗਾਜ਼

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਵਿੱਚ ਜਾਗਰੂਕਤਾ ਪਦ ਯਾਤਰਾਵਾਂ ਦਾ ਆਗਾਜ਼

Punjab News
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਜਨਵਰੀ:- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਿਰਣਾਇਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਫੇਜ਼–2 ਦੀ ਸ਼ੁਰੂਆਤ ਅੱਜ ਹਲਕਾ ਡੇਰਾਬੱਸੀ ਵਿੱਚ ਪਿੰਡ ਬਾਕਰਪੁਰ ਤੋਂ ਜ਼ੋਰ ਸ਼ੋਰ ਨਾਲ ਕੀਤੀ ਗਈ। ਇਸ ਮੌਕੇ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਪਦ-ਯਾਤਰਾਵਾਂ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਹਲਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ ਕਰ ਰਹੀ, ਸਗੋਂ ਸਮਾਜ ਨੂੰ ਜਾਗਰੂਕ ਕਰਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫੇਜ਼–2 ਦੌਰਾਨ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜ਼ਮੀਨੀ ਪੱਧਰ ‘ਤੇ ਜਾਗਰੂਕਤਾ, ਰੋਕਥਾਮ, ਇਲਾਜ ਅਤੇ ਪੁਨਰਵਾਸ ਉੱਤੇ ਖਾਸ ਧਿਆਨ ਦਿੱਤਾ ਜਾਵੇਗਾ। ਹਲਕਾ ਵਿਧਾਇਕ ਨੇ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਦੀ ਨਹੀਂ, ਸਗੋਂ ਪੂਰੇ ਸਮਾਜ...