Tuesday, October 27
Shadow

Punjab News

ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

Punjab News
ਨੰਗਲ 05 ਅਕਤੂਬਰ: ਬੀਤੀ ਰਾਤ ਰਾਜ ਨਗਰ ਇਲਾਕੇ ਵਿੱਚ ਇੱਕ ਹਲਕੇ ਆਵਾਰਾ ਕੁੱਤੇ ਨੇ ਦਹਿਸ਼ਤ ਮਚਾਉਂਦਿਆਂ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਕਰੀਬ 9 ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਅੱਜ ਸਵੇਰੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਨ ਲਈ ਰਾਜ ਨਗਰ ਪਹੁੰਚੇ। ਉਨ੍ਹਾਂ ਨੇ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਸਰਕਾਰ ਦੀ ਪਹਿਲੀ ਤਰਜੀਹ ਦੱਸਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਤੇ ਦੇ ਹਮਲੇ ਵਿੱਚ ਜ਼ਖਮੀ ਹੋਏ ਸਾਰੇ ਵਿਅਕਤੀਆਂ ਨੂੰ ਐਂਟੀ-ਰੇਬੀਜ਼ ਇੰਜੈਕਸ਼ਨ ਲਗਵਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਮਲਾ ਬਹੁਤ ਗੰਭੀਰ ਸੀ ਅਤੇ ਇਸ ਦੌਰਾਨ ਇੱਕ ਵਿਅਕਤੀ ਦੀ ਪੂਰੀ ਉਂਗਲ ਤੱਕ ਕੱਟੀ ਗਈ। ਉਨ੍ਹਾਂ ਨੇ ਸਿਹਤ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਨੂੰ ਜ਼ਖਮੀਆਂ ਦੀ ਸਿਹਤ ਸਬੰਧੀ ਲੋੜੀਂਦੀ ਸਹਾਇਤਾ ਯਕੀਨੀ ਬਣਾਉਣ ਲਈ ਕਿਹਾ। ਮੰਤਰੀ ਬੈਂਸ ਨੇ ਕਿਹਾ ਕਿ ਇਲਾਕੇ ਵਿੱਚ ਖੁੱਲ੍ਹ...
ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੰਡੇ ਇਨਾਮ

ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੰਡੇ ਇਨਾਮ

Punjab News
ਰੂਪਨਗਰ, 5 ਅਕਤੂਬਰ: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਆਖਰੀ ਦਿਨ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜੇਤੂ ਰਹੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਖਿਡਾਰੀ ਨਾ ਸਿਰਫ਼ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ, ਸਗੋਂ ਹੋਰਨਾਂ ਲਈ ਵੀ ਪ੍ਰੇਰਨਾਸ੍ਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਹਰ ਸੀਜ਼ਨ ਵਿੱਚ ਪਹਿਲਾਂ ਨਾਲੋਂ ਵੱਧ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਵਿਧਾਇਕ ਚੱਢਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

Punjab News
ਚੰਡੀਗੜ੍ਹ, 5 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ  ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 258ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,330 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

Punjab News
ਲੁਧਿਆਣਾ, 4 ਅਕਤੂਬਰ: ਸਰਵ ਵਿਆਪਕ ਅਤੇ ਬਰਾਬਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐਮ.ਸੀ.), ਲੁਧਿਆਣਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 100 ਤੋਂ ਵੱਧ ਬਾਲ ਸਰਜਰੀਆਂ ਸਫਲਤਾਪੂਰਵਕ ਕਰਨ ਲਈ ਬਾਲ ਸਰਜਰੀ ਵਿਭਾਗ ਦੀ ਟੀਮ ਨੂੰ ਵਧਾਈ ਦਿੱਤੀ। ਇਸ ਸਬੰਧੀ ਸੀ.ਐਮ.ਸੀ. ਲੁਧਿਆਣਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਅਤੇ ਮੈਡੀਕਲ ਸੰਸਥਾ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਯੋਜਨਾ ਤਹਿਤ ਨਵਜੰਮੇ ਬੱਚਿਆਂ ਅਤੇ ਹੋਰ ਬੱਚਿਆਂ ਦੀਆਂ ਕਈ ਤਰ੍ਹਾਂ ਦੀਆਂ ਗੁੰਝਲਦਾਰ ਸਰਜਰੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਵੱਖ-ਵੱਖ ਸਮਾਜਿਕ ਅਤੇ ਆਰਥਿਕ ਪਿਛੋਕੜ ਵਾਲੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ਅਤੇ 23 ‘ਚ 27 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ਅਤੇ 23 ‘ਚ 27 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

Punjab News
ਹੁਸ਼ਿਆਰਪੁਰ, 4 ਅਕਤੂਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰੇਕ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 19 ਅਤੇ ਵਾਰਡ ਨੰਬਰ 23 ਵਿੱਚ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ।ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਹੁਸ਼ਿਆਰਪੁਰ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਲੋੜਾਂ ਦੇ ਮੁਤਾਬਕ ਹੋਰ ਕਾਰਜ ਵੀ ਪੂਰੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੁਸ਼ਿਆਰਪੁਰ ਸ਼ਹਿਰ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਸਟਰੀਟ ਲਾਈਟਾਂ ਨਾਲ ਸਬੰਧਤ ਵਿਆਪਕ ਕੰਮ ਕਰਵਾਇਆ ਗਿਆ ਹੈ। ਇਸ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਰੌਸ਼ਨੀ ਦੀ ਵਿਵਸਥਾ ਬਿਹਤਰ ਹੋਈ ਹੈ ਅਤੇ ਲੋਕਾਂ ਨੂੰ ਰਾਤ ਸਮੇਂ ਆਵਾਜਾਈ ...
ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ

ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ

Punjab News
ਤਰਨ ਤਾਰਨ, 4 ਅਕਤੂਬਰ :         ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਦੀ ਤਰਫੋਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ, ਕੋਚ ਸ਼ਰਨਜੀਤ ਸਿੰਘ ਤੇ ਦਵਿੰਦਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਬਲਜੀਤ ਕੌਰ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਖੇਡ ਪ੍ਰੇਮੀ ਅਤੇ ਇਲਾਕਾ ਵਾਸੀ ਵੀ ਵੱਡੀ ਗਿਣਤੀ ਵਿੱਚ ਸਵਾਗਤ ਲਈ ਪਹੁੰਚੇ। ਇਸ ਦੌਰਾਨ ਫੁੱਲਾਂ ਦੀ ਵਰਖਾ ਹੋਈ ਅਤੇ ਢੋਲ ਦੇ ਡਗੇ 'ਤੇ ਭੰਗੜੇ ਵੀ ਪਾਏ ਗਏ। ਜਾਪਾਨ ਦੇ ਆਈਚੀ ਨਾਗੋਆ ਵਿਖੇ ਹੋਈਆਂ 20ਵੀਆਂ ਏਸ਼ਿਆਈ ਖੇਡਾਂ ਦੇ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ ਮਾਤ ਦੇ ਕੇ ਚੈਂਪੀਅਨ ਬਣੀ ਭਾਰਤੀ ਮਹਿਲਾ ਹਾਕੀ ਟੀਮ ਵਿੱਚ ਬਲਜੀਤ ਕੌਰ ਪੰਜਾਬ ਦੀ ਇਕਲੌਤੀ ਖਿਡਾਰਨ ਸੀ। ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ 'ਇਸ ਮੌਕੇ ਕਿਹਾ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਛੋਟੇ ਜਿਹੇ ਪਿੰਡ ਕੱਕਾ ਕੰਡਿਆਲਾ ਦੀ ਇਸ ਹੋਣ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

Punjab News
ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 257ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 628 ਟਿਕਾਣਿਆਂ ’ਤੇ ਛਾਪੇਮਾਰੇ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ , ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਵਾਲੀ ਫੈਸਲਾਕੁੰਨ ਜੰਗ ਹੈ ,ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 257ਵੇਂ ਦਿਨ, ਪੁਲਿਸ ਟੀਮਾਂ ਨੇ 289 ਵਿਅਕਤੀਆਂ ਨੂੰ ਅੱਠ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,099 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ ‘ਐਂਟੀ-ਗ...
ਕੱਟਿਆਂਵਾਲੀ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

ਕੱਟਿਆਂਵਾਲੀ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

Punjab News
ਲੰਬੀ/ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ-           ਪੰਜਾਬ ਸਰਕਾਰ ਦੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਕੱਟਿਆਂਵਾਲੀ ਵਿਖੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਵੱਖ-ਵੱਖ ਸਹੂਲਤਾਂ ਅਤੇ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮਕਸਦ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਰਾਹੀਂ ਆਮ ਪਰਿਵਾਰਾਂ ਨੂੰ ਮਿਲ ਰਹੇ ਸਿੱਧੇ ਵਿੱਤੀ ਅਤੇ ਸਮਾਜਿਕ ਲਾਭਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਸੂਬੇ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਵੱਲੋਂ ਲੋਕਾਂ ਨਾਲ ਸਾਂਝੇ ਕੀਤੇ ਗਏ ਮੁੱਖ ਲਾਭਾਂ ਵਿੱਚ ਇੱਕ ਆਮ ਪੰਜਾਬੀ ਪਰਿਵਾਰ ਲਈ ਵੱਖ-ਵੱਖ ਸਹੂਲਤਾਂ ਦੇ ਸਾ...
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਠੀਕਰੀਵਾਲ ਉਚਾ ਵਿਖੇ ਨੌਜਵਾਨਾਂ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਠੀਕਰੀਵਾਲ ਉਚਾ ਵਿਖੇ ਨੌਜਵਾਨਾਂ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

Punjab News
ਬਟਾਲਾ, 4 ਅਕਤੂਬਰ - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਠੀਕਰੀਵਾਲ ਉਚਾ ਵਿਖੇ ਨੌਜਵਾਨਾਂ ਨੂੰ ਜਿਮ ਦਾ ਸਮਾਨ, ਵਾਲੀਬਾਲ ਅਤੇ ਕ੍ਰਿਕਟ ਦਾ ਸਮਾਨ ਵੰਡਿਆਂ। ਉਨ੍ਹਾਂ ਕਿਹਾ ਕਿ ਨੌਜਵਾਨ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਲਈ ਲਗਾਤਰ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸੇ ਤਹਿਤ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਹੈ| ਇਸ ਤੋਂ ਇਲਾਵਾ ਬਲਾਕ ਤੇ ਜ਼ਿਲ੍ਹਾ ਪੱਧਰੀ ਖੇਡਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪ੍ਰੇਰਦਿਆਂ ਕਿਹਾ ਕਿ ਖੇਡਾਂ ਖੇਡਣ ਨਾਲ ਜਿੱਥੇ ਉਨ੍ਹਾਂ ਨੂੰ ਸਰੀਰਕ ਪੱਖੋਂ ਤੰਦਰੁਸਤੀ ਮਿਲੇਗੀ ਉੱਥੇ ਮਾਨਸਿਕ ਪੱਖੋਂ ਵੀ ਉਹ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਸਡੇ ਇਹ ਨੌਜਵਾਨ ਖਿਡਾਰੀ ਇੱਥੇ ਆਪਣੇ ਪਿੰਡਾਂ ਦੇ ਖੇਡ ਗਰਾਊਂਡਾਂ ਵਿੱਚ ਖੇਡ ਕ...
ਖੇਡਾਂ ਵਤਨ ਪੰਜਾਬ ਦੀਆਂ 2026 (ਸੀਜਨ-4) ਅਧੀਨ ਜਿਲ੍ਹਾ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸੇਟਡੀਅਮ ਵਿਚ ਜਾਰੀ

ਖੇਡਾਂ ਵਤਨ ਪੰਜਾਬ ਦੀਆਂ 2026 (ਸੀਜਨ-4) ਅਧੀਨ ਜਿਲ੍ਹਾ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸੇਟਡੀਅਮ ਵਿਚ ਜਾਰੀ

Punjab News
ਫਰੀਦਕੋਟ 4 ਅਕਤੂਬਰ-         ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ-4 ਅਧੀਨ ਜਿਲ੍ਹਾ ਪੱਧਰ ਖੇਡਾਂ -2026 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਪਿਛਲੇ ਤਿੰਨ ਦਿਨਾ ਤੋ ਕਰਵਾਈਆ ਜਾ ਰਹੀਆਂ ਹਨ। ਇਨ੍ਹਾ ਖੇਡਾਂ ਵਿੱਚ ਦੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਦਿੱਤੀ। ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਮਿਤੀ 5 ਅਕਤੂਬਰ ਦਿਨ ਸੌਮਵਾਰ ਦੁਪਹਿਰ 12.00 ਵਜੇ ਇਨਾਮ ਵੰਡ ਸਮਾਰੋਹ ਹੋਵੇਗਾ, ਜਿਸ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ। ਉਨ੍ਹਾਂ ਅੱਗੇ ਦੱਸਿਆ ਇਹ ਖੇਡਾਂ ਨਹਿਰੂ ਸਟੇਡੀਅਮ ਫਰੀਦਕੋਟ, ਸਰਕਾਰੀ ਬਲਵੀਰ ਸਕੂਲ ਫਰੀਦਕੋਟ ਅਤੇ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ  ਵਿਖੇ ਕਰਵਾਈਆ ਜਾਂ ਰਹੀਆਂ ਹਨ ਅਤੇ ਚੈਸ ਗੇਮ ਦੀਆਂ ਖੇਡਾਂ  ਡਾ. ਮਹਿੰਦਰ ਸਿ...