Wednesday, August 5
Shadow

Punjab News

‘ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 8 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 313 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,691 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.04 ਕਿਲੋਗ੍ਰਾਮ ਹੈਰੋਇਨ, 7 ਕਿਲੋ ਗਾਂਜਾ, 105 ਕੁਇੰਟਲ ਭੁੱਕੀ, 20,900 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ...
ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

Punjab News
ਚੰਡੀਗੜ੍ਹ, ਜਨਵਰੀ 8:- ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਸੈਂਚੁਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੰਗਲੀ ਜੀਵ ਸੈਂਚੁਰੀ ਵਜੋਂ ਜਾਣਿਆ ਜਾਵੇਗਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਪਿਛਲੇ ਸਾਲ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ਸੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਂ 'ਤੇ ਰੱਖਣ ਦੀ ਸਿਫਾਰਸ਼ ਭੇਜੀ ਗਈ ਸੀ। ਜ਼ਿਕਰਯੋਗ ਹੈ ਕਿ ਇਹ ਜੰਗਲੀ ਜੀਵ ਸੈਂਚੁਰੀ ਤਿੰਨ ਪਿੰਡਾਂ ਝੱਜਰ, ਬਚੌਲੀ ਅਤੇ ਲਮਲੇਹਰੀ ਵਿੱਚ 289 ਏਕੜ ਖੇਤਰ ‘ਚ ਫੈ...
852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

Punjab News
ਚੰਡੀਗੜ੍ਹ, 8 ਜਨਵਰੀ:- ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ ਕਰਵਾਉਣਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਨੇ ਰਾਜ ਭਰ ਵਿੱਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫਤਿਹਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ ਰੁਪਏ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮਾਨ...
ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ

ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ

Punjab News
ਸ੍ਰੀ ਮੁਕਤਸਰ ਸਾਹਿਬ, 08  ਜਨਵਰੀ:     -ਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੁਐਲਿਟੀ ਟੂ ਐਨੀਮਲਜ ਅਭੀਜੀਤ ਕਪਿਲੇਸ਼ ਆਈ.ਏ.ਐੱਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਔਲਖ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਹਰੀਕੇ ਕਲਾਂ ਵਿਖੇ ਬਿਤੀ ਦਿਨੀ ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਮੁਫਤ ਟੀਕਾਕਰਨ ਕੀਤਾ ਗਿਆ। ਇਸ ਕੈਂਪ ਵਿੱਚ ਡਾ ਪ੍ਰਸ਼ੋਤਮ ਕੁਮਾਰ ਵੈਟਨਰੀ ਅਫਸਰ ਹਰੀਕੇ ਕਲਾਂ ਨੇ 50 ਕੁੱਤਿਆਂ ਦਾ ਹਲਕਾਅ ਤੋਂ ਬਚਾਅ ਲਈ ਮੁਫਤ ਟੀਕਾਕਰਨ ਕੀਤਾ। ਉਨ੍ਹਾਂ ਦੱਸਿਆ ਕਿ 30 ਦੇ ਲੱਗਭਗ ਕੁੱਤਿਆ ਦੀ ਹੋਰ ਬਿਮਾਰੀਆਂ ਤੋਂ ਬਚਾਅ ਲਈ ਵੀ ਇਲਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸਦਾ ਲਗਭਗ 41 ਕੁਤੇ ਪਾਲਕਾਂ ਦੁਆਰਾ ਲਾਭ ਲਿਆ ਗਿਆ। ਇਸ ਕੈਂਪ ਵਿੱਚ ਵੈਟਨਰੀ ਫਾਰਮਾਸਿਸਟ ਰਵਿੰਦਰ ਕੁਮਾਰ, ਅਤੇ ਠਾਣਾ ਸਿੰਘ ਦਰਜਾਚਾਰ ਨੇ ਆਪਣਾ ਸਹਿਯੋਗ ਦਿੱਤਾ।  ...
ਫਰੀਦਕੋਟ ਪੁਲਿਸ ਰੇਂਜ ਵੱਲੋਂ ਨਸ਼ਿਆਂ, ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ-ਨਿਲਾਂਬਰੀ ਜਗਦਲੇ

ਫਰੀਦਕੋਟ ਪੁਲਿਸ ਰੇਂਜ ਵੱਲੋਂ ਨਸ਼ਿਆਂ, ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ-ਨਿਲਾਂਬਰੀ ਜਗਦਲੇ

Punjab News
ਫ਼ਰੀਦਕੋਟ 08 ਜਨਵਰੀ- ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਰੇਂਜ ਪੁਲਿਸ ਵੱਲੋਂ ਸਾਲ 2025 ਦੌਰਾਨ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਸ੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ. ਫ਼ਰੀਦਕੋਟ ਰੇਂਜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਕੁੱਲ 3125 ਨਸ਼ਾ ਤਸਕਰੀ ਸਬੰਧੀ ਕੇਸ ਦਰਜ ਕਰਕੇ 4144 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 95 ਕਿਲੋ ਤੋਂ ਵੱਧ ਹੈਰੋਇਨ, 106 ਕਿਲੋ ਅਫੀਮ, 11 ਹਜ਼ਾਰ ਕਿਲੋ ਤੋਂ ਵੱਧ ਭੁੱਕੀ ਚੂਰਾ, 13 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ ਲਗਭਗ 62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੌਰਾਨ ਪਾਕਿਸਤਾਨ ਸਮਰਥਿਤ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 12.1 ਕਿਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ। ਨਸ਼ਾ ਤਸਕਰਾਂ ਦੀ ਕਾਲੀ ਕਮਾਈ ਨਾਲ ਬਣੀ...
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ – ਡਿਪਟੀ ਕਮਿਸ਼ਨਰ

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ – ਡਿਪਟੀ ਕਮਿਸ਼ਨਰ

Punjab News
ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ ()- ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਇਹਨਾਂ ਤਿਆਰੀਆਂ ਦੀ ਰੂਪ ਰੇਖਾ ਤਹਿ ਕਰਨ ਅਤੇ ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਆਈ.ਏ.ਐਸ.ਵੱਲੋਂ ਅੱਜ ਇੱਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ. ਦਫਤਰ ਦੇ ਮੀਟਿੰਗਾਂ ਹਾਲ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਰੱਖੀ ਗਈ ।ਜਿਸ ਵਿੱਚ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।      ਉਨ੍ਹਾਂ ਨੇ ਕਿਹਾ ਕੀ ਹੋਲੇ ਮਹੱਲੇ ਦਾ ਤਿਉਹਾਰ ਪੰਜਾਬ ਦਾ ਇੱਕ ਬਹੁਤ ਹੀ ਇਤਿਹਾਸਿਕ ਤਿਉਹਾਰ ਹੈ ਤੇ ਇਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਪਹੁੰਚਦੀਆਂ ਹਨ। ਡਿਪਟੀ ਕਮਿਸ਼ਨਰ ਨੇ ਐੱਸ ਡੀ ਐਮ ਸ੍ਰੀ ਅਨੰਦਪੁਰ ਸਾਹਿਬ ਨੂੰ ਮੇਲਾ ਅਫ਼ਸਰ, ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਸਹਾਇਕ ਮੇਲਾ ਅਫਸਰ ਅਤੇ ਐਸ ਡੀ ਐਮ ਚਮਕੌਰ ਸਾਹਿ...
ਹੁਸ਼ਿਆਰਪੁਰ ਜਿਲ੍ਹੇ ਅੰਦਰ 1035 ਕਿਲੋਮੀਟਰ ਸੜਕਾਂ ਦੇ ਨਿਰਮਾਣ ’ਤੇ 400 ਕਰੋੜ ਖ਼ਰਚ ਕਰੇਗੀ ਪੰਜਾਬ ਸਰਕਾਰ – ਡਾ.ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ ਜਿਲ੍ਹੇ ਅੰਦਰ 1035 ਕਿਲੋਮੀਟਰ ਸੜਕਾਂ ਦੇ ਨਿਰਮਾਣ ’ਤੇ 400 ਕਰੋੜ ਖ਼ਰਚ ਕਰੇਗੀ ਪੰਜਾਬ ਸਰਕਾਰ – ਡਾ.ਰਾਜ ਕੁਮਾਰ ਚੱਬੇਵਾਲ

Punjab News
ਹੁਸ਼ਿਆਰਪੁਰ, 8 ਜਨਵਰੀ :-          ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਾਸੀਆਂ ਲਈ ਵੱਡੀ ਖੁਸ਼ਖਬਰੀ ਸੁਣਾਉਂਦੇ ਹੋਏ ਦੱਸਿਆ ਕਿ ਜਲਦ ਹੀ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਅੰਦਰ 1035 ਕਿਲੋਮੀਟਰ ਲੰਬੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 400 ਕਰੋੜ ਰੁਪਏ ਖ਼ਰਚ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਡਾ. ਚੱਬੇਵਾਲ ਨੇ ਅੱਗੇ ਦੱਸਿਆ ਕਿ ਪੀ.ਡਬਲਿਊ.ਡੀ ਰਾਹੀਂ 344 ਕਰੋੜ ਨਾਲ 975 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਵੱਲੋਂ 60.35 ਕਰੋੜ ਖ਼ਰਚ ਕਰਕੇ ਜ਼ਿਲ੍ਹੇ ਵਿੱਚ 74 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਡਾ. ਚੱਬੇਵਾਲ ਨੇ ਦੱਸਿਆ ਕਿ ਜ਼ਰੂਰਤ ਮੁਤਾਬਿਕ ਜਿੱਥੇ ਨਵੀਆਂ ਸੜਕਾਂ ਦਾ ਨਿਰਮਾਣ ਹੋਵੇਗਾ, ਉੱਥੇ ਹੀ ਕੰਕਰੀਟ ਦੀਆਂ ਸੜਕਾਂ ਵੀ ਬਣਾਈਆਂ ਜਾਣਗੀਆਂ ਅਤੇ ਨਾਲ ਹੀ ਕਈ ਸੜਕਾਂ ਨੂੰ 18 ਫੁੱਟ ਚੌੜਾ ਕਰਕੇ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਅਤੇ ਕਈ ਥਾਵਾਂ ’ਤੇ ਲੋਕਾਂ...
ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ

ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ

Punjab News
ਫਾਜ਼ਿਲਕਾ 7 ਜਨਵਰੀ- ਡਿਪਟੀ ਕਮਿਸ਼ਨਰ, ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਾਜ਼ਿਲਕਾ ਅਨੁਪ੍ਰਿਆ ਸਿੰਘ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ।ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਵੱਲ਼ੋ ਦੱਸਿਆ ਗਿਆ ਕਿ ਜਿਲ੍ਹਾ ਟਾਸਕ ਫੋਰਸ ਟੀਮ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ ਵੱਖ ਥਾਵਾ ਤੇ ਚੈਕਿੰਗ ਕੀਤੀ ਗਈ। ਭੀਖ ਮੰਗਣਾ ਅਤੇ ਬੱਚਿਆ ਤੋ ਭੀਖ ਮੰਗਵਾਉਣਾ ਕਾਨੂੰਨੀ ਅਪਰਾਧ ਹੈ। ਇਸ ਲਈ ਜੇਕਰ ਕਿਸੇ ਨੂੰ ਕੋਈ ਬੱਚਾ ਲੋੜਵੰਦ ਦਿੱਸਦਾ ਹੈ ਤਾਂ ਉਸ ਦੀ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜਿਲਕਾ ਵਿਖੇ ਦਿੱਤੀ ਜਾ ਸਕਦੀ ਹੈ ਜਾਂ ਇਸ ਸਬੰਧੀ ਸੂਚਨਾ ਚਾਇਲਡ ਹੈਲਪ ਲਾਇਨ ਨੰਬਰ 1098 ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ ।ਉਨਾ ਕਿਹਾ ਕਿ ਬੱਚਿਆ ਲਈ ਚਿਲਡਰਨ ਹੋਮ ਬਣਾਏ ਗਏ ਹਨ ਜਿੱਥੇ ਬੇਸਹਾਰਾ ਬੱਚਿਆ ਨੂੰ ਸਹਾਰਾ ਦਿੱਤਾ ਜਾਂਦਾ ਹੈ ਅਤੇ ਬੱਚਿਆ ਦੀ ਪੜਾਈ, ਖਾਣ-ਪੀਣ, ਮੈਡੀਕਲ ਅਤੇ ਕਾਊਂਸਲਿੰਗ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਜਾਂਦਾ ਹੈ ਜਿਲ੍ਹਾ ਟਾਸਕ ਫੋਰਸ ਟੀਮ ਵਿਚ ਨਿਸ...
ਜ਼ਿਲ੍ਹਾ ਪੁਲਿਸ ਪ੍ਰਸਾਸਨ ਵੱਲੋਂ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀਆਂ ਕੀਤੀਆਂ ਨਸ਼ਟ

ਜ਼ਿਲ੍ਹਾ ਪੁਲਿਸ ਪ੍ਰਸਾਸਨ ਵੱਲੋਂ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀਆਂ ਕੀਤੀਆਂ ਨਸ਼ਟ

Punjab News
ਮਾਲੇਰਕੋਟਲਾ, 07 ਜਨਵਰੀ-                                 ਕਪਤਾਨ ਪੁਲਿਸ (ਸਥਾਨਕ) ਗੁਰਸ਼ਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੁਆਰਾ ਨਸ਼ੇ ਦੀ ਵਿਕਰੀ ਕਰਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਨਸ਼ਟ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।                         ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸਮਸ਼ਾਦ ਪੁੱਤਰ ਸੁਲੇਮਾਨ ਅਤੇ ਮੁਹੰਮਦ ਮੁਨੀਰ ਪੁੱਤਰ ਸਲਾਮਦੀਨ, ਵਾਸੀ ਕਿਲ੍ਹਾ ਰਹਿਮਤਗੜ੍ਹ ਵੱਲੋਂ ਸਰਕਾਰੀ ਜਗ੍ਹਾ ’ਤੇ ਕਬਜ਼ਾ ਕਰਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਧਵੰਸ ਕੀਤਾ ਗਿਆ। ਪੁਲਿਸ ਰਿਕਾਰਡ ਅਨੁਸਾਰ ਮੁਜਰਿਮ ਸਮਸ਼ਾਦ ਖ਼ਿਲਾਫ਼ 06 ਮੁਕੱਦਮੇ ਦਰਜ ਹਨ,&...
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਹੋਵੇਗੀ ਸ਼ੁਰੂ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਹੋਵੇਗੀ ਸ਼ੁਰੂ

Punjab News
ਤਰਨ ਤਾਰਨ, 07 ਜਨਵਰੀ (       ) - ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਉਸਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲੇਗਾ। ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਇਸ ਯੋਜਨਾ ਦਾ ਸਰਕਾਰੀ ਤੌਰ ‘ਤੇ ਆਗਾਜ਼ ਕਰਨਗੇ। ਚੇਅਰਮੈਨ ਸ. ਰਾਜਿੰਦਰ ਸਿੰਘ ਉਸਮਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਚਲਾਈਆਂ ਸਿਹਤ ਯੋਜਨਾਵਾਂ ਵਿੱਚ ਕੇਵਲ 5 ਲੱਖ ਰੁਪਏ ਤੱਕ ਦੀ ਕਵਰੇਜ ਮਿਲਦੀ ਸੀ, ਪਰ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ਇਸ ਸੀਮਾ ਨੂੰ ਦੋਗੁਣਾ ਕਰਕੇ 10 ਲੱਖ ਰੁਪਏ ਕਰ ਦ...