Wednesday, August 5
Shadow

Punjab News

ਐਸ.ਸੀ.ਕਮਿਸ਼ਨ ਵਲੋਂ ਵੱਖ ਵੱਖ ਮਾਮਲਿਆਂ ਵਿੱਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

ਐਸ.ਸੀ.ਕਮਿਸ਼ਨ ਵਲੋਂ ਵੱਖ ਵੱਖ ਮਾਮਲਿਆਂ ਵਿੱਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

Punjab News
ਚੰਡੀਗੜ੍ਹ, 07 ਜਨਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਦੋ ਵੱਖ ਵੱਖ ਮਾਮਲਿਆਂ ਵਿਚ ਪਟਿਆਲਾ ਦੇ ਐਸ.ਪੀ.  ਅਤੇ ਡੀ.ਐਸ.ਪੀ ਸਿਟੀ 1 ਨੂੰ  ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਮ ਪ੍ਰਸ਼ਾਦ ਪੁੱਤਰ ਸ਼੍ਰੀ ਵਾਸਦੇਵ ਉਮਰ 70 ਸਾਲ ਵਾਸੀ ਪਿੰਡ ਬਲਬੇੜਾ ਜਿਲ੍ਹਾ ਅਤੇ ਤਹਿਸੀਲ ਪਟਿਆਲਾ ਨੇ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ  ਲੜਕਾ ਗੁਰਤੇਜ ਸਿੰਘ ਦੁਕਾਨ ਤੇ ਕੰਮ ਕਰਦਾ ਅਤੇ ਮਿਤੀ 13-12-2025 ਨੂੰ ਉਹ  ਕੰਮ ਤੇ ਗਿਆ ਅਤੇ ਉਨ੍ਹਾਂ ਨੂੰ ਉਸੇ ਦਿਨ ਸਵੇਰੇ 11 ਵਜੇ  ਫੋਨ ਆਇਆ ਕਿ ਗੁਰਤੇਜ ਸਿੰਘ ਦੀ ਮੌਤ ਹੋ ਗਈ ਹੈ।  ਪੁਲਿਸ ਨੇ ਮ੍ਰਿਤਕ ਦੇਹ ਮੋਰਚੂਰੀ ਵਿੱਚ ਰਖਵਾ ਦਿੱਤੀ ਸੀ।  ਥਾਣਾ ਸਿਵਲ ਲਾਈਨ ਪਟਿਆਲਾ ਨੇ ਸਾਡੀ ਕਿਸੇ ਤਰ੍ਹਾਂ ਦੀ ਕੋਈ ਸੁਣਵਾਈ ਨਹੀ ਕੀਤੀ, ਉਲਟ 174 ਦੀ ਕਾਰਵਾਈ ਕਰਕੇ ਸਾਨੂੰ ਕਿਹਾ ਕਿ ਇਨ੍ਹਾਂ ਦਾ ਸੰਸਕਾਰ ਕਰ ਦਿਓ। ਜਦੋ ਅਸੀ ਆਪ ਲੜਕੇ ਦੀ ਮ੍ਰਿਤਕ ਦੇਹ ਨੂੰ...
ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ, ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ 6.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ, ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ 6.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Punjab News
ਚੰਡੀਗੜ੍ਹ, 7 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇਲਗਾਤਾਰ 312ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 296 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਨਾਲ ਸੂਬੇ ਭਰ ਵਿੱਚ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 312 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,544 ਹੋ ਗਈ ਹੈ। ਛਾਪੇਮਾਰੀਆਂ ਦੇ ਸਿੱਟੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 6.2 ਕਿਲੋ ਹੈਰੋਇਨ, 7 ਕਿਲੋ ਭੁੱਕੀ, 496 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 34,820 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰ...
ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

Punjab News
ਚੰਡੀਗੜ੍ਹ/ ਮਲੋਟ, 07 ਜਨਵਰੀ:-ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਰੰਭਿਕ ਬਚਪਨ ਦੇਖਭਾਲ ਅਤੇ ਸਿੱਖਿਆ (ਅਰਲੀ ਚਾਇਲਡਹੁਡ ਕੇਅਰ ਐਂਡ ਐਜੂਕੇਸ਼ਨ) ਅਤੇ ਸਮੱਗਰੀਕ ਪੋਸ਼ਣ ਯੋਜਨਾ (ਪੋਸ਼ਣ ਅਭਿਆਨ) ਦੇ ਤਹਿਤ ਸੂਬਾ ਅਤੇ ਰਾਜ ਪੱਧਰ ’ਤੇ ਵਿਸ਼ਾਲ ਪੱਧਰੀ ਸਮਰਥਾ ਵਿਕਾਸ ਅਤੇ ਜਾਗਰੂਕਤਾ ਪ੍ਰੋਗਰਾਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ ਤਾਂ ਜੋ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਿੱਖਣ ਦੇ ਨਤੀਜਿਆਂ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸੇ ਕੜੀ ਹੇਠ ਅੱਜ ਮਲੋਟ ਵਿਖੇ ਪੋਸ਼ਣ ਅਭਿਆਨ ਦੇ ਅਧੀਨ ਰਾਜ ਪੱਧਰੀ ਪੋਸ਼ਣ ਜਾਗਰੂਕਤਾ ਅਤੇ ਸਮਰਥਾ ਵਿਕਾਸ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ਿਰਕਤ ਕੀਤੀ। ਇਹ ਸਮਾਗਮ ਪੋਸ਼ਣ ਵੀ ਪੜਾਈ ਵੀ ਟਾਇਰ-2, ਫੇਜ਼ 2 ਟ੍ਰੇਨਿੰਗ ਪ੍ਰੋਗਰਾਮ ਤਹਿਤ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਜਮੀਨੀ ਪੱਧਰ ’ਤੇ ਕੰਮ ਕਰ ਰਹੇ ਕਰਮਚਾਰੀਆਂ ਦੀ ਸਮਰਥਾ ਨੂੰ ਮਜ਼ਬੂਤ ਕਰਨਾ ਅਤੇ ਪੋਸ਼ਣ ਸੰਬੰਧੀ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਯਕੀਨੀ ਬਣਾਉਣਾ ਸੀ। ਇਸ ਮੌਕੇ ਕੈਬਨਿਟ ਮੰਤ...
ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

Punjab News
ਫਿਰੋਜ਼ਪੁਰ, 7 ਜਨਵਰੀ (                  )  ਸ਼ੀਤ ਲਹਿਰ ਦੇ ਪ੍ਰਕੋਪ ਕਾਰਨ ਸਿਹਤ ਸੰਬਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸੰਬਧੀ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਦਸਿਆ ਕਿ ਇਸ ਮੌਸਮ ਦੌਰਾਨ ਬਜ਼ੁਰਗਾਂ,ਬੱਚਿਆਂ, ਗਰਭਵਤੀ ਮਹਿਲਾਵਾਂ, ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਆਦਿ ਦਾ ਖਾਸ ਖਿਆਲ ਰੱਖਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ  ਠੰਡ ਨਾਲ ਪ੍ਰਭਾਵਿਤ ਹੋਣ ਤੇ ਸ਼ਰੀਰ ਠੰਡਾ ਪੈ ਸਕਦਾ ਹੈ, ਬਹੁਤ ਜ਼ਿਆਦਾ ਕਾਂਬਾ,ਯਾਦਾਸ਼ਤ ਚਲੇ ਜਾਣਾ,ਬੇਹੋਸ਼ੀ,ਕਮਜ਼ੋਰੀ ਆਦਿ ਲੱਛਣ ਹੋ ਸਕਦੇ ਹਨ।                     ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਇਹ ਵੀ ਦਸਿਆ ਕਿ ਇਸ ਮੌਸਮ ਦੌਰਾਨ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਘਟ ਜਾਂਦੀ ਹੈ। ਇਸ ਲਈ ਸੰਤੁਲਤ ਖੁਰਾਕ ਲਈ ਜਾਏ ਅਤੇ ਵਿਟਾਮਿਨ ਸੀ ਭਰਪੂਰ ਖਾਧ ਪਦਾਰਥ ਲਏ ਜਾਣ। ਮੌਸਮੀ ਫਲਾਂ ਅਤੇ ਸਬਜ਼ੀਆਂ ਲਈਆਂ ਜਾਣ ਤੇ ਬਾਹ...
ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ

ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ

Punjab News
ਮਾਲੇਰਕੋਟਲਾ 07 ਜਨਵਰੀ -                     ਰਵਾਇਤੀ ਕਣਕ-ਝੋਨੇ ਦੀ ਖੇਤੀ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕਦਾ ਹੈ, ਇਸ ਦੀ ਜਿਉਂਦੀ ਜਾਂਗਦੀ ਮਿਸਾਲ ਹੈ, ਪਿੰਡ ਸੰਦੋੜ ਦਾ ਅਗਾਂਹਵਧੂ ਕਿਸਾਨ ਤੀਰਥ ਸਿੰਘ ਜੋ ਪਿਛਲੇ ਕਰੀਬ 18 ਸਾਲਾਂ ਤੋਂ ਬਾਗਬਾਨੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਲਗਾਤਾਰ ਸਬਜੀਆਂ ਦੀ ਪਨੀਰੀ (ਨਰਸਰੀ) ਤਿਆਰ ਕਰ ਰਿਹਾ ਹੈ ਅਤੇ ਲਗਭਗ 04 ਏਕੜ ਜ਼ਮੀਨ ਵਿੱਚ ਪਿਆਜ,ਮਿਰਚ,ਸ਼ਿਮਲਾ ਮਿਰਚ ਅਤੇ ਫੁੱਲ ਗੋਭੀ ਦੀ ਪਨੀਰੀ ਲਗਾ ਕੇ ਚੰਗੀ ਆਮਦਨ ਹਾਸਲ ਕਰ ਰਿਹਾ ਹੈ। ਜਿਕਰਯੋਗ ਹੈ ਕਿ ਅਗਾਂਹਵਧੂ ਕਿਸਾਨ ਨੂੰ ਪੰਜਾਬ ਸਰਕਾਰ ਵੱਲ਼ੋਂ ਮੁੱਖ ਮੰਤਰੀ ਅਵਾਰਡ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਮੌਕੇ ਸਨਮਾਨ ਚਿੰਨ੍ਹ ਅਤੇ ਪੂਸਾ ਖੋਜ ਸੰਸਥਾ ਨਵੀਂ ਦਿੱਲੀ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ।                     ਤੀਰਥ ਸਿੰਘ ਨੇ ਦੱਸਿਆ ਕਿ ਜਿੱਥੇ ਰਵਾਇਤੀ ਫਸਲਾਂ ਦੀ ਉਪਜਾਊ ਲਾਗਤ ਵਧਦੀ ਜਾ ਰਹੀ ਹੈ ਉੱਥੇ ਹੀ ...
‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 23.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 23.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab News
ਚੰਡੀਗੜ੍ਹ, 6 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 311ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 313 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 311 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,381 ਹੋ ਗਈ ਹੈ।   ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 23.3 ਕਿਲੋਗ੍ਰਾਮ ਹੈਰੋਇਨ, 5 ਕਿਲੋ ਭੁੱਕੀ, 486 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

Punjab News
ਗੜ੍ਹਸ਼ੰਕਰ/ਹੁਸ਼ਿਆਰਪੁਰ, 6 ਜਨਵਰੀਃ- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ—ਘਾਗੋਂ ਰੋੜਾਂਵਾਲੀ, ਭੰਮੀਆਂ, ਮਹਿਤਾਬਪੁਰ, ਦੁੱਗਰੀ, ਗੜ੍ਹੀ ਮੱਟੋ, ਪਾਹਲੇਵਾਲ, ਬੀਰਾਮਪੁਰ, ਸਾਧੋਵਾਲ, ਸੌਲੀ, ਪੁਰਖੋਵਾਲ, ਰਾਮਪੁਰ ਬਿਲੜੋ, ਸਲੇਮਪੁਰ, ਸਤਨੌਰ, ਪੱਖੋਵਾਲ, ਪਦਰਾਣਾ, ਬਡੇਸਰੋਂ, ਅਕਾਲਗੜ੍ਹਾ, ਗੋਲੀਆਂ, ਭੱਜਲਾਂ, ਲੱਲੀਆਂ, ਕਾਲੇਵਾਲ, ਮੋਹਣੋਵਾਲ, ਰਾਵਲਪਿੰਡੀ, ਫ਼ਤਹਿਪੁਰ ਕਾਲਾ, ਦੇਨੋਵਾਲ ਕਾਲਾ ਅਤੇ ਡੋਗਰਪੁਰ ਦੀਆਂ ਨਵੀਂ ਤਿਆਰ ਕੀਤੀਆਂ ਲਿੰਕ ਸੜਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਪਿੰਡਾਂ ਦੀ ਤਰੱਕੀ ਲਈ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਪਿੰਡਾਂ ਵਿੱਚ ਆਵਾਜਾਈ ਹੋਰ ਸੁਚੱਜੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡ...
ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

Punjab News
ਚੰਡੀਗੜ੍ਹ, 6 ਜਨਵਰੀ:- ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਖ਼ਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ  ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਜਨਵਰੀ ਤੋਂ ਦਸੰਬਰ 2025 ਤੱਕ 5 ਲੱਖ ਤੋਂ ਵੱਧ ਲੋਕ ਛੱਤਬੀੜ ਚਿੜੀਆਘਰ ਦਾ ਦੌਰਾ ਕਰ ਚੁੱਕੇ ਹਨ। ਇਨ੍ਹਾਂ ਵਿੱਚੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 62 ਹਜ਼ਾਰ ਤੋਂ ਵੱਧ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੀਤੇ ਗਏ ਅਨੇਕਾਂ ਉਪਰਾਲਿਆਂ ਸਦਕਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਮਹਿੰਦਰ ਚੌਧਰੀ ਜ਼ੂਓਲੌਜੀਕਲ ਪਾਰਕ, ਜਿਸਨੂੰ ਛੱਤਬੀੜ ਚਿੜੀਆਘਰ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਦੌਰਾ ਕੀਤਾ ਹੈ। ਦੱਸਣਯੋਗ ਹੈ ਕਿ ਪ੍ਰਾਈਵੇਟ ਪ੍ਰਾਇਮਰੀ ਸਕੂਲ...
ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮੁੱਖ ਮਹਿਮਾਨ  ਵਜੋਂ ਸ਼ਿਰਕਤ

ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮੁੱਖ ਮਹਿਮਾਨ  ਵਜੋਂ ਸ਼ਿਰਕਤ

Punjab News
ਲੁਧਿਆਣਾ, 06 ਜਨਵਰੀ (000) – ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ 06 ਦਸੰਬਰ, 2025 ਤੋਂ 06 ਜਨਵਰੀ, 2026 ਤੱਕ ਜਾਰੀ ''ਯੂਥ ਅਗੇਂਸਟ ਡਰੱਗਜ'' ਮੁਹਿੰਮ ਦਾ ਸਫਲ ਆਯੋਜਨ ਹੋਇਆ। ਜ਼ਿਲ੍ਹਾ ਪੱਧਰੀ ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਮੁੱਖ ਮਹਿਮਾਨ  ਵਜੋਂ ਸ਼ਿਰਕਤ ਕੀਤੀ ਗਈ। ਮਾਣਯੋਗ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਇੱਕ ਮਹੀਨੇ ਦੀ ਡਰਾਈਵ ਚਲਾਈ ਗਈ ਜਿਸ ਵਿੱਚ ਨੁੱਕੜ ਨਾਟਕ,&nbs...
ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ

Punjab News
*ਚੰਡੀਗੜ੍ਹ, 6 ਜਨਵਰੀ:*- ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਨਹਿਰ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਾਂ ਦੀ ਉਸਾਰੀ ਦੇ ਕੰਮ ਕਰਵਾਉਣ ਲਈ ਸਿੱਧਵਾਂ ਨਹਿਰ 7 ਜਨਵਰੀ ਤੋਂ 27 ਜਨਵਰੀ, 2026 ਤੱਕ (ਦੋਵੇਂ ਦਿਨਾਂ ਸਮੇਤ) 21 ਦਿਨਾਂ ਲਈ ਬੰਦ ਰਹੇਗੀ। ਇਹ ਹੁਕਮ ਪੰਜਾਬ ਕੈਨਾਲ ਅਤੇ ਡਰੇਨੇਜ ਐਕਟ, 2023 (ਭਾਗ-3) ਅਧੀਨ ਜਾਰੀ ਰੂਲਾਂ ਦੇ ਰੂਲ 61 ਤਹਿਤ ਜਾਰੀ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।...