Wednesday, August 5
Shadow

Punjab News

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

Punjab News
ਚੰਡੀਗੜ੍ਹ, 4 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਲਗਾਤਾਰ 309ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ 312 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 79 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 309 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,206 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 593 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 1198 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,620 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮ...
ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਧਰਦਿਉ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ

ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਧਰਦਿਉ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ

Punjab News
ਜੰਡਿਆਲਾ ਗੁਰੂ,  4 ਜਨਵਰੀ  2026—  ਅੱਜ ਹਲਕਾ ਜੰਡਿਆਲਾ ਗੁਰੂ ਦੇ ਗ੍ਰਾਮ ਪੰਚਾਇਤ ਧਰਦਿਉ ਵਿਖੇ 36 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣ ਵਾਲੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ  ਆਧੁਨਿਕ ਸਹੂਲਤਾਂ ਨਾਲ ਤਿਆਰ ਹੋਣ ਵਾਲਾ ਇਹ ਖੇਡ ਮੈਦਾਨ ਮਾਨ ਸਰਕਾਰ ਦੀ ਉਸ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ, ਜਿਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਹੀ ਸੋਚ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਲੈ ਕੇ ਜਾਣਾ, ਖੇਡ&nbs...
ਸਪੀਕਰ ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਸਪੀਕਰ ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

Punjab News
ਕੋਟਕਪੂਰਾ 4 ਜਨਵਰੀ ()- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਲਈ ਉਨ੍ਹਾਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਯੂਥ ਵਿੰਗ ਨੂੰ ਪਾਰਟੀ ਦੀ ਨੀਤੀਆਂ ਅਤੇ ਲੋਕ-ਹਿਤੈਸ਼ੀ ਸਕੀਮਾਂ ਨੂੰ ਜੜਾਂ ਤੱਕ ਪਹੁੰਚਾਉਣ ਲਈ ਹੋਰ ਮਜ਼ਬੂਤ ਤੌਰ ’ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪਾਰਟੀ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਚੁਣੌਤੀਆਂ ਸਬੰਧੀ ਵੀ ਯੂਥ ਆਗੂਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨੌਜਵਾਨ ਤਾਕਤ ਹੀ ਪਾਰਟੀ ਦੀ ਸਭ ਤੋਂ ਵੱਡੀ ਪੂੰਜੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਯੂਥ ਵਿੰਗ ਦੀ ਇਕਜੁਟਤਾ ਅਤੇ ਸਮਰਪਣ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ। ਮੀਟਿੰਗ ਦੌਰਾਨ ਯੂਥ ਵਿੰਗ ਦੇ ਪ੍ਰਧਾਨਾਂ ਵੱਲੋਂ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀ...
‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Punjab News
ਚੰਡੀਗੜ੍ਹ, 3 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 308ਵੇਂ ਦਿਨ ਪੰਜਾਬ ਪੁਲਿਸ ਨੇ 347 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 119 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 103 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 308 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,095 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.2 ਕਿਲੋ ਹੈਰੋਇਨ, 595 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,620 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ...
ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਗੁਰੂ ਵਿਖੇ ਕਰੀਬ  74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ

ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਗੁਰੂ ਵਿਖੇ ਕਰੀਬ  74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ

Punjab News
ਅੰਮ੍ਰਿਤਸਰ, 3  ਜਨਵਰੀ:                ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ।            &...
ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

Punjab News
ਚੰਡੀਗੜ੍ਹ, ਦਸੰਬਰ 3- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ 'ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ' ਤੇ ਮਹੱਤਵਪੂਰਨ ਜਾਣਕਾਰੀ ਅਤੇ ਵਿਭਾਗੀ ਸੰਪਰਕ ਵੇਰਵੇ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੈਨਿਕ ਭਾਈਚਾਰੇ ਦੀ ਸਹੂਲਤ, ਭਲਾਈ ਅਤੇ ਸਨਮਾਨ ਲਈ ਲਗਾਤਾਰ ਪ੍ਰਭਾਵਸ਼ਾਲੀ ਪਹਿਲਕਦਮੀਆਂ ਕਰ ਰਿਹਾ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਸ੍ਰੀ ਜੇ.ਐਮ. ਬਾਲਾਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ. ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾਮੁਕਤ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।...
ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

Punjab News
ਹੁਸ਼ਿਆਰਪੁਰ, 3 ਜਨਵਰੀ:-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।    ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਅਤੇ ਹੋਰਨਾਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਅੱਜ ਪਿੰਡ ਫ਼ਤਿਹਪੁਰ ਖੁਰਦ, ਪਿੰਡ ਡਡਿਆਲ, ਪੀ.ਐਚ.ਸੀ ਟਾਂਡਾ, ਤਲਵੰਡੀ ਗੌਨੀ, ਹਾਜੀਪੁਰ ਹਸਪਤਾਲ, ਵਾਹੀਧ, ਪਿੰਡ ਸਰਹਾਲਾ, ਆਬਜ਼ਰਵੇਸ਼ਨ ਹੋਮ ਰਾਮ ਕਲੋਨੀ ਕੈਂਪ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।      ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋ ਘੱਟ ਨਾ ਹੋਵੇ ਅਤੇ ਲੜਕ...
ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

Punjab News
ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (000) - ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਸ਼ਨ ਵਿੱਚ ਨਵਾਂ ਅਧਿਆਇ ਜੁੜਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਸ਼ਹਿਰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ 3 ਕਰੋੜ 68 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਸ੍ਰੀ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਹਰ ਵਿਅਕਤੀ ਤੱਕ ਵਿਕਾਸ ਦੀ ਲਹਿਰ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਮਿਲ ਰਹੇ ਬੇਪਨਾਹ ਪਿਆਰ ਅਤੇ ਸਹਿਯੋਗ ਦਾ ਮੁੱਲ ਮੋੜਨ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। ਇਹ ਵਿਕਾਸ ਕਾਰਜ ਸ਼ਹਿਰ ਦੇ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਹਨਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ...
ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ

ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ

Punjab News
ਤਰਨ ਤਾਰਨ 3 ਜਨਵਰੀ (       ) - ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ -ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ ਸਮੁੱਚੇ ਪੰਜਾਬ ਵਿੱਚ ਤਹਿਸੀਲ ਪੱਧਰ ਤੇ ਆਯੋਜਿਤ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤਰਨ ਤਾਰਨ ਵਿਖੇ ਇਹ ਪ੍ਰੀਖਿਆ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਦੀ ਦੀ ਯੋਗ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਨੋਡਲ ਇੰਚਾਰਜ ਸ੍ਰ ਤਜਿੰਦਰ ਸਿੰਘ, ਸੁਪਰਡੈਂਟ ਮੈਡਮ ਸੁਖਵਿੰਦਰ ਕੌਰ ਅਤੇ ਡੀਲਿੰਗ ਜੂਨੀਅਰ ਸਹਾਇਕ ਸ੍ਰ ਇਕਬਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ ਤਰਨ ਤਾਰਨ ਵਿਖੇ ਮਿਤੀ 4 ਜਨਵਰੀ 2026 ਨੂੰ ਸਮਾਂ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿੱਚ ਅੱਠਵੀਂ ਅਤੇ...
ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ 

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ 

Punjab News
ਕੋਟਕਪੂਰਾ 03 ਜਨਵਰੀ - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਤੇ ਇਸ ਉਪਰੰਤ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾ ਸੁਣੀਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ)ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।  ਵਰਕਰਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਸਪੀਕਰ ਸੰਧਵਾਂ ਨੇ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੇ ਵੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸਪੀਕਰ ਸੰਧਵਾਂ ਨੇ ਮੌਕੇ ਤੇ ਹਾਜ਼ਰ ਡਿਪਟੀ ਕਮਿਸ਼ਨਰ,ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਸੁਵਿਧਾਵਾਂ ...