Wednesday, August 5
Shadow

Punjab News

ਮਾਨ ਸਰਕਾਰ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਹਰਜੋਤ ਸਿੰਘ ਬੈਂਸ

Punjab News
*ਚੰਡੀਗੜ੍ਹ, 1 ਜਨਵਰੀ:* ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ । 1700 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਲਾਭ ਉਠਾਇਆ ਜਿਸ ਨੂੰ ਅਜਿਹੇ ਢੰਗ ਨਾਲ ਤਿਆਰ ਕੀਤਾ ਗਿਆ ਹੈ ਕਿ ਹਰ ਵਿਦਿਆਰਥੀ ਦੀ ਪਹੁੰਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਉੱਚ-ਮਿਆਰੀ ਕੋਚਿੰਗ ਤੱਕ ਯਕੀਨੀ ਬਣਾਈ ਜਾ ਸਕੇ। ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਚੋਟੀ ਦੀਆਂ ਪੇਸ਼ੇਵਰ ਸਿੱਖਿਆ ਸੰਸਥਾਵਾਂ ਜਿਵੇਂ ਆਈਆਈਟੀ, ਐਨਆਈਟੀ ਅਤੇ ਏਮਜ਼ ਲਈ ਤਿਆਰ ਕਰਨ ਦੇ ਉਦੇਸ਼ ਨਾਲ ਉਲੀਕੇ ਗਏ ਇਨ੍ਹਾਂ ਕੈਂਪਾਂ ਨਾਲ ਸਬੰਧਤ ਤਿੰਨ ਕੇਂਦਰਾਂ ਵਿੱਚ 1728 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚ ਬਠਿੰਡਾ ‘ਚ 601 ਵਿਦਿਆਰਥੀਆਂ (359 ਲੜਕੀਆਂ, 242 ਲੜਕਿਆਂ), ਲੁਧਿਆਣਾ ‘ਚ 573 ਵਿਦਿਆਰਥੀਆਂ (327 ਲੜਕੀਆਂ, 246 ਲੜਕਿਆਂ) ਅਤੇ ਐ...
ਡਿਪਟੀ ਕਮਿਸ਼ਨਰ ਨੇ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

ਡਿਪਟੀ ਕਮਿਸ਼ਨਰ ਨੇ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

Punjab News
ਮਾਨਸਾ, 01 ਜਨਵਰੀ:- ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸਹਿਯੋਗ ਅਤੇ ਇਮਾਨਦਾਰੀ ਦੀ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵਾਂ ਸਾਲ ਸਮੂਹ ਕਰਮਚਾਰੀਆਂ ਲਈ ਖੁਸ਼ਹਾਲ ਤੇ ਊਰਜਾ ਭਰਿਆ ਹੋਵੇ। ਸਾਰਿਆਂ ਦੇ ਪਰਿਵਾਰ ਤੰਦਰੁਸਤ ਤੇ ਖੁਸ਼ਹਾਲ ਰਹਿਣ। ਉਨ੍ਹਾਂ ਕਿਹਾ ਕਿ ਸਾਲ ਦੀ ਸ਼ੁਰੂਆਤ ਮੌਕੇ ਇਹ ਪ੍ਰਣ ਲਈਏ ਕਿ ਡਿਊਟੀ ਦੌਰਾਨ ਹਮੇਸ਼ਾ ਮਿਲਵਰਤਣ ਦੀ ਭਾਵਨਾ ਨਾਲ ਕੰਮ ਕਰਾਂਗੇ, ਆਪਣੀ ਕਾਰਜਕੁਸ਼ਲਤਾ ਵਿਚ ਵਾਧਾ ਕਰਾਂਗੇ ਅਤੇ ਕੰਮ ਦੀ ਗੁਣਵੱਤਾ ਵਿਚ ਹੋਰ ਨਿਖਾਰ ਲੈ ਕੇ ਆਵਾਂਗੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਲਈ ਅਪਣੱਤ ਵਾਲਾ ਮਾਹੌਲ ਰੱਖੀਏ ਤਾਂ ਜੋ ਕਿਸੇ ਨੂੰ ਵੀ ਸਰਕਾਰੀ ਕੰਮ ਕਰਵਾਉਣ ਵਿਚ ਕੋਈ ਖੱਜਲ ਖੁਆਰੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀ ਕਿਸੇ ਵੇਲੇ ਵੀ ਕਿਸੇ ਵੀ ਪ੍ਰਕਾਰ ਦੀ ਸਲਾਹ,ਮਸ਼ਵਰਾ ਜਾਂ ਕਿਸੇ ਵੀ ਸਮੱਸਿਆ ਲਈ ਉਨ੍ਹਾਂ ਦੇ ਦਫ਼ਤਰ ਵਿਖੇ ਆ ਸਕਦੇ ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਤੋਂ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਤੋਂ ਬੱਸਾਂ ਰਵਾਨਾ

Punjab News
ਫਰੀਦਕੋਟ/ਕੋਟਕਪੂਰਾ/ਜੈਤੋ 1 ਜਨਵਰੀ () ਫਰੀਦਕੋਟ ਜਿਲ੍ਹੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਮੁਫਤ ਵਿੱਚ ਤੀਰਥ ਯਾਤਰਾ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜਿਲ੍ਹੇ ਦੇ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਵਿੱਚੋਂ ਸਰਧਾਲੂਆਂ ਦੀ ਬੱਸਾਂ ਸ੍ਰੀ ਅਮ੍ਰਿੰਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈਆ। ਹਲਕਾ ਕੋਟਕਪੂਰਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਰਵਾਨਾ ਕਰਦਿਆਂ ਹੋਇਆ ਐਡਵੋਕੇਟ ਸ੍ਰੀ ਬੀਰਇੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਇਹ ਯੋਜਨਾ ਹਰ ਪੀੜੀ ਖਾਸਕਰ ਬਜੁਰਗਾਂ ਲਈ ਬੜੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਖਰਚ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਖਾਣਾ, ਰਹਿਣ- ਸਹਿਣ ਆਦਿ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫਤ ਦਿੱਤੀਆਂ ਜਾ ਰਹੀਆਂ ਹਨ। ਹਲਕਾ ਫਰੀਦਕੋਟ ਦੇ ਪਿੰਡ ਕਾਬਲਵਾਲਾ ਤੋਂ ਬੱਸ ਨੂੰ ਰਵਾਨਾ ਕਰਨ ਮੌਕੇ ਗੁਰਸ਼ਰਨ ਸਿੰਘ ਕਾਬਲਵਾਲਾ ਜਿਲਾ ਪਰਿਸ਼ਦ ਮੈਂਬਰ  ਨੇ ਕਿਹਾ...
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜ਼ਰੀਨ ਨੂੰ ਨਵੇਂ ਸਾਲ ਦੀਆਂ ਸੁਭਕਾਮਨਾਵਾਂ ਦਿੱਤੀਆਂ ਗਈਆਂ

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜ਼ਰੀਨ ਨੂੰ ਨਵੇਂ ਸਾਲ ਦੀਆਂ ਸੁਭਕਾਮਨਾਵਾਂ ਦਿੱਤੀਆਂ ਗਈਆਂ

Punjab News
ਫਾਜ਼ਿਲਕਾ, 1 ਜਨਵਰੀਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ । ਇਸ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐੱਸ.ਡੀ.ਐੱਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਸ. ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਅਰਵਿੰਦ ਕੁਮਾਰ ਵਿਸ਼ੇਸ਼ ਤੌਰ `ਤੇ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ 2026 ਦੇ ਆਗਮਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਰਹੇ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਮੌਕੇ ਅਸੀਂ ਇਹ ਯਕੀਨੀ ਬਣਾਈਏ ਕਿ ਦਫਤਰ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਸੇਵਾਵਾਂ ਦਾ ਲਾਭ ਦੇਈਏ। ਉਨ੍ਹਾਂ ਕਿਹਾ ਕਿ ਦਫਤਰਾਂ ਵਿਚ ਆਉਣ ਵਾਲੇ ਹਰੇਕ ਲੋੜਵੰਦ ਤੇ ਯ...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

Punjab News
ਫਾਜ਼ਿਲਕਾ, 1 ਜਨਵਰੀ- ਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ । ਇਸ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐੱਸ.ਡੀ.ਐੱਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਸ. ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਅਰਵਿੰਦ ਕੁਮਾਰ ਵਿਸ਼ੇਸ਼ ਤੌਰ `ਤੇ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ 2026 ਦੇ ਆਗਮਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਰਹੇ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਮੌਕੇ ਅਸੀਂ ਇਹ ਯਕੀਨੀ ਬਣਾਈਏ ਕਿ ਦਫਤਰ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਸੇਵਾਵਾਂ ਦਾ ਲਾਭ ਦੇਈਏ। ਉਨ੍ਹਾਂ ਕਿਹਾ ਕਿ ਦਫਤਰਾਂ ਵਿਚ ਆਉਣ ਵਾਲੇ ਹਰੇਕ ਲੋੜਵੰਦ ਤੇ...
ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ

Punjab News
ਖ਼ੇਮਕਰਨ/ਤਰਨ ਤਾਰਨ, 01 ਜਨਵਰੀ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਸਮੇਂ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

Punjab News
ਫਰੀਦਕੋਟ 31 ਦਸੰਬਰ () ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੰਜੀਵ ਜੋਸ਼ੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸ੍ਰੀ ਜੁਗਰਾਜ ਸਿੰਘ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਵੱਲੋਂ ਪੀ.ਐੱਲ.ਵੀ., ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਸਹਾਇਤਾ ਨਾਲ ਪੰਚਾਇਤ ਘਰ ਪਿੰਡ ਮਚਾਕੀ ਖੁਰਦ ਵਿਖੇ ਕੰਪੇਨ ਯੂਥ ਅਗੇਨਸਟ ਡਰੱਗਜ਼ ਅਧੀਨ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਜੱਜ ਸਾਹਿਬ ਨੇ ਪੰਚਾਇਤ ਵਿੱਚ ਇਕੱਠੇ ਹੋਏ ਲੋਕਾਂ ਨੂੰ ਨਸ਼ੇ ਤੋਂ ਹੋਣ ਵਾਲੇ ਭਿਆਨਕ ਨੁਕਸਾਨਾਂ ਬਾਰੇ ਦੱਸਿਆ ਅਤੇ ਇਹ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ ਕਿ ਪਿੰਡ ਨਸ਼ਾ ਮੁਕਤ ਹੋਵੇ ਤਾਂ ਜੋ ਪਿੰਡ ਪੱਧਰ ਤੋਂ ਲੈ ਕੇ ਰਾਜ ਪੱਧਰ ਤੱਕ ਅਤੇ ਕੌਮਾਂਤਰੀ ਪੱਧਰ ਤੱਕ ਦੇਸ਼ ਨਸ਼ਾ ਮੁਕਤ ਹੋ ਸਕੇ। ਇਸ ਦੇ ਨਾਲ਼ ਹੀ ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਜੇਕਰ ਕਿਸੇ ਨੂੰ ਵੀ ਕੋਈ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਓਹ ਟੋਲ-ਫ੍ਰੀ ਨੰਬਰ 15100 ਤੇ ਫੋਨ ਕਰ ਸਕਦ...
ਸਰਕਾਰੀ ਬਿਰਧ ਘਰ ਬਣ ਕੇ ਤਿਆਰ, ਬੇਸਹਾਰਾ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ

ਸਰਕਾਰੀ ਬਿਰਧ ਘਰ ਬਣ ਕੇ ਤਿਆਰ, ਬੇਸਹਾਰਾ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ

Punjab News
ਮਾਨਸਾ, 31 ਦਸੰਬਰ- ਪੰਜਾਬ ਸਰਕਾਰ ਵਲੋਂ ਲੋੜਵੰਦ ਬਜ਼ੁਰਗਾਂ ਦੀ ਸੇਵਾ-ਸੰਭਾਲ ਲਈ ਮਾਨਸਾ 'ਚ 9 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਬਿਰਧ ਆਸ਼ਰਮ ਬਣ ਕੇ ਤਿਆਰ ਹੈ, ਜਿਸ ਦਾ ਜਲਦੀ ਰਸਮੀ ਉਦਘਾਟਨ ਕਰਕੇ ਬੇਆਸਰਾ ਤੇ ਲੋੜਵੰਦ ਬਜ਼ੁਰਗਾਂ ਦੇ ਸਪੁਰਦ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਬਿਰਧ ਆਸ਼ਰਮ ਵਿਖੇ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।             ਇਸ ਮੌਕੇ ਉਨ੍ਹਾਂ ਬਿਰਧ ਆਸ਼ਰਮ ਦੀ ਇਮਾਰਤ ਅਤੇ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਉਨ੍ਹਾ 72 ਬੈੱਡਾਂ ਦੀ ਸਮਰੱਥਾ ਵਾਲੇ ਬਿਰਧ ਆਸ਼ਰਮ ਵਿੱਚ ਸਾਰੀਆਂ ਸਹੂਲਤਾਂ ਰਹਿਣਾ, ਸਿਹਤ ਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਤੇ ਸੰਭਾਲ ਤੋਂ ਇਲਾਵਾ ਲਾਇਬ੍ਰੇਰੀ ਆਦਿ ਅਤੇ ਡੇਅ ਕੇਅਰ ਦਾ ਜਾਇਜ਼ਾ ਲਿਆ।ਉਨ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਨੂੰ ਸੁਚੱਜੇ ਤਰੀਕੇ ਨਾਲ ਸਾਰੀਆਂ ਸਹੂਲਤਾ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾ...
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

Punjab News
ਸ੍ਰੀ ਹਰਗੋਬਿੰਦਪੁਰ ਸਾਹਿਬ /ਬਟਾਲਾ 31 ਦਸੰਬਰ (    ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਕਰੀਬ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ...
ਹਰਜੋਤ ਸਿੰਘ ਬੈਂਸ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

Punjab News
ਸ੍ਰੀ ਅਨੰਦਪੁਰ ਸਾਹਿਬ 31 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਸਾਲ ਦੇ ਪਾਵਨ ਮੌਕੇ ‘ਤੇ ਦੇਸ਼ ਭਰ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਜੀਆਂ ਹਨ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇਕ ਪੰਜਾਬੀ ਲਈ ਖੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਲੈ ਕੇ ਆਵੇ।ਕੈਬਨਿਟ ਮੰਤਰੀ ਬੈਂਸ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੇ ਹਰ ਕੋਨੇ ਵਿੱਚ ਮਿਹਨਤ, ਇਮਾਨਦਾਰੀ ਅਤੇ ਆਪਣੀ ਕਾਬਲੀਅਤ ਨਾਲ ਵੱਖਰੀ ਪਹਿਚਾਣ ਬਣਾਈ ਹੈ। ਉਨ੍ਹਾਂ ਆਸ ਜਤਾਈ ਕਿ ਨਵਾਂ ਸਾਲ ਸਮਾਜਿਕ ਏਕਤਾ, ਭਾਈਚਾਰੇ ਅਤੇ ਸਾਂਝੀ ਸੂਝ-ਬੂਝ ਨੂੰ ਹੋਰ ਮਜ਼ਬੂਤ ਕਰੇਗਾ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨਾਲ-ਨਾਲ ਬਾਹਰ ਵੱਸਦੇ ਪੰਜਾਬੀਆਂ ਨਾਲ ਵੀ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਾਲ ਵਿੱਚ ਸਕਾਰਾਤਮਕ ਸੋਚ, ਸਿੱਖਿਆ ਅਤੇ ਨਵੀਨਤਾ ਵੱਲ ਧਿਆਨ ਦੇਣ।ਅੰਤ ਵਿੱਚ ਕੈਬਨਿਟ ਮੰਤਰੀ ਨੇ ਅਰਦਾਸ ਕੀਤੀ ਕਿ ਨਵਾਂ ਸਾਲ ਪੰਜਾਬ ਅਤੇ ਪੰਜਾਬੀਆਂ ਲਈ ਸ...