ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ
ਚੰਡੀਗੜ੍ਹ, 8 ਜੁਲਾਈ: ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਇਸ ਆਨਲਾਈਨ ਮਿਲਣੀ ਵਿੱਚ ਭਾਗ ਲਿਆ ਅਤੇ ਆਪਣੀਆਂ ਸ਼ਿਕਾਇਤਾਂ ਸਾਂਝੀਆਂ ਕੀਤੀਆਂ। ਮਿਲਣੀ ਦੌਰਾਨ ਪ੍ਰਾਪਰਟੀ ਅਤੇ ਜ਼ਮੀਨੀ ਵਿਵਾਦਾਂ, ਵਿਆਹ ਮਸਲਿਆਂ, ਧੋਖਾਧੜੀ ਅਤੇ ਹੋਰ ਨਿੱਜੀ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮ ਰਹੇ ਐਨ.ਆਰ.ਆਈ. ਪੰਜ...








