Thursday, August 6
Shadow

Punjab News

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

Punjab News
*ਚੰਡੀਗੜ੍ਹ, 18 ਦਸੰਬਰ:*- ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣ ਲਈ 2,900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਨਿਵੇਸ਼ ਨਾਲ ਪ੍ਰਮੁੱਖ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ, ਨਵੀਨ ਤਕਨਾਲੋਜੀ ਦੇ ਵਿਸਥਾਰ ਅਤੇ ਪਾਣੀ ਦੀ ਗੁਣਵੱਤਾ ਅਤੇ ਸੈਨੀਟੇਸ਼ਨ ਪ੍ਰਣਾਲੀਆਂ ਨੂੰ ਮਜ਼ਬੂਤੀ ਦੇਣ ਵਿੱਚ ਵੱਡੀ ਮਦਦ ਮਿਲੀ ਹੈ, ਜਿਸ ਦੇ ਨਤੀਜੇ ਵਜੋਂ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੇ ਰੋਜ਼ਾਨਾ ਜੀਵਨ ਪੱਧਰ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ 100 ਫ਼ੀਸਦੀ ਕਵਰੇਜ ਨਾਲ ਇਸ ਸਮੇਂ ਸੂਬੇ ਵਿੱਚ 34 ਲੱਖ ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਪੇਂਡੂ ਵਿਕਾਸ ਵਾਸਤੇ ਸੈਨੀਟੇਸ਼ਨ ਖੇਤਰ ਹਿੱਤ 2,190.80 ਕਰੋੜ ਰੁਪਏ ...
ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਵੱਖ- ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ

Punjab News
ਮਾਲੇਰਕੋਟਲਾ 18 ਦੰਸਬਰ -                                 ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਬਾਗਬਾਨੀ ਵਿਕਾਸ ਅਫਸਰ, ਮਾਲੇਰਕੋਟਲਾ ਬਲਜੀਤ ਸਿੰਘ ਨੇ ਦਿੱਤੀ ।                                 ਬਾਗਬਾਨੀ ਵਿਕਾਸ ਅਫਸਰ ਮਾਲੇਰਕੋਟਲਾ ਬਲਜੀਤ ਸਿੰਘ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਮੁੱਖ ਤੌਰ ’ਤੇ ਕੌਮੀ ਬਾਗਬਾਨੀ ਮਿਸ਼ਨ ਤਹਿਤ ਨਵੇਂ ਬਾਗ ਲਗਾਉਣ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ, ਹਾਈਬ੍ਰਿਡ ਸਬਜ਼ੀਆਂ ਦੀ ਖੇਤੀ, ਪੌਲੀ ਹਾਊਸ/ਸ਼ੇਡ ਨੈੱਟ ਹਾਊਸ ਸਥਾਪਿਤ ਕਰਨ ਅਤੇ ਵਰ...
ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

Punjab News
ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ ()- ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਸ੍ਰ.ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ-ਹਿਤੈਸ਼ੀ ਨੀਤੀਆਂ ‘ਤੇ ਲਗਾਈ ਗਈ ਮੌਹਰ ਹੈ।       ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪਿੰਡਾਂ ਦੇ ਵਿਕਾਸ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਲੋਕਾਂ ਨੇ ਪੂਰਾ ਸਮਰਥਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਆਮ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਨਤੀਜਾ ਇਹ ਫ਼ਤਵਾ ਦੇ ਰੂਪ ਵਿੱਚ ਸਾਹਮਣੇ ਆਇਆ ਹੈ।     &nbs...
ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

Punjab News
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ:- ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ  ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਗਊ ਭਲਾਈ ਕੈਂਪ ਗਊ ਸੇਵਾ ਸੰਮਤੀ, ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਗਊਆਂ ਦੇ ਇਲਾਜ ਲਈ 25000/- ਰੁਪਏ ਦੀਆਂ ਦਵਾਈਆਂ ਮੁਫਤ ਵੰਡੀਆਂ ਗਈਆਂ। ਇਸ ਮੌਕੋ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਚਾਰ ਕੈਂਪ ਮੰਨਜੂਰ ਕੀਤੇ ਗਏ ਹਨ ਜੋ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਦੀਆਂ ਗਊਸ਼ਾਲਾਵਾਂ ਅਤੇ ਸਰਕਾਰੀ ਕੈਟਲ ਪਾਊਂਡ ਰੱਤਾ ਟਿੱਬਾ ਵਿਖੇ ਮਹੀਨਾ ਦਸੰਬਰ 2025 ਦੌਰਾਨ ਲਗਾਏ ਜਾਣਗੇ। ਸੀਨੀਅਰ ਵੈਟਨਰੀ ਅਫਸਰ ਡਾ. ਕੇਵਲ ਸਿੰਘ ਨੇ ਸਰਦੀ ਰੁੱਤ ਦੌਰਾਨ ਗਊਆਂ ਵਿੱਚ ਹੋਣ ਵਾਲੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਡਾ. ਅਮਨਦੀਪ ਸੇਠੀ ਤੇ ਅਧ...
ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ

ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ

Punjab News
ਬਟਾਲਾ, 18 ਦਸੰਬਰ (  )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ 'ਤੇ ਵੋਟਰਾਂ ਨੇ ਮੋਹਰ ਲਗਾਉਂਦਿਆਂ ਪੰਚਾਇਤ ਸੰਮਤੀ ਬਟਾਲਾ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ । ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਵਾਸੀਆਂ ਨੇ ਵਿਕਾਸ ਕਾਰਜਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤਾਂ ਵਿੱਚ ਲਏ ਗਏ ਫੈਸਲਿਆ 'ਤੇ ਮੋਹਰ ਲਗਾਈ ਹੈ।ਉਨ੍ਹਾਂ ਕਿਹਾ ਕਿ ਜਦੋਂ ਦੀ ਬਟਾਲਾ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕੀਤੀਆਂ ਜਾਣ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਤੇ ਵਿਸ਼ਵਾਸਜਿਤਾਇਆ ਹੈ, ਉਹ ਹੁਣ ਹੋਰ ਤੇਜ਼ੀ ਨਾਲ ਲੋਕਾਂ ਦੇ ਸਾਥ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਕਰਵਾ...
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

Punjab News
ਜਲੰਧਰ, 17 ਦਸੰਬਰ :- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਸ਼ਹਿਰ ਦੀ ਵਾਰਡ ਨੰਬਰ 41 ਵਿਖੇ 18.30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ।  ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ਹਿਰਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਮਜ਼ਬੂਤ ਕਰਨ ਵੱਲ ਖਾਸ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਜਲੰਧਰ ਵਲੋਂ ਸ਼ਹਿਰਾਂ ਨੂੰ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਤਜਵੀਜ਼ਾਂ ਬਣਾ ਕੇ ਭੇਜੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਮਨਜ਼ੂਰ ਕਰਦਿਆਂ ਪੰਜਾਬ ਸਰਕਾਰ ਵਲੋਂ ਤੁਰੰਤ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 41 ਵਿੱਚ ਗਲੀਆਂ ਦੀ ਉਸਾਰੀ ਤੋਂ ਬਾਅਦ ਹੋਰ ਵੀ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ।  ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇ...
‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 17 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 291ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,591 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.03 ਕਿਲੋਗ੍ਰਾਮ ਹੈਰੋਇਨ, 2.7 ਕਿਲੋਗ੍ਰਾਮ ਅਫੀਮ, 1465 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕ...
ਔਰਤਾਂ ਲਈ ਸਿਹਤ ਤੇ ਰੋਜ਼ਗਾਰ ਕੈਂਪ 19 ਦਸੰਬਰ ਨੂੰ: ਰੋਜ਼ਗਾਰ ਅਫ਼ਸਰ

ਔਰਤਾਂ ਲਈ ਸਿਹਤ ਤੇ ਰੋਜ਼ਗਾਰ ਕੈਂਪ 19 ਦਸੰਬਰ ਨੂੰ: ਰੋਜ਼ਗਾਰ ਅਫ਼ਸਰ

Punjab News
ਸ੍ਰੀ ਮੁਕਤਸਰ ਸਾਹਿਬ, 17 ਦਸੰਬਰ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ  ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ  19 ਦਸੰਬਰ 2025 ਦਿਨ ਸ਼ੁਕਰਵਾਰ ਨੂੰ  ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ  ਪ੍ਰਾਪਤ ਹਦਾਇਤਾਂ ਅਨੁਸਾਰ ਲੜਕੀਆਂ ਲਈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਦਿਲਬਾਗ ਸਿੰਘ, ਜ਼ਿਲ੍ਹਾ ਰੋਜਗਾਰ ਅਫਸਰ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਲਗਾਏ ਜਾ ਰਹੇ ਇਸ ਸਿਹਤ ਅਤੇ ਰੋਜ਼ਗਾਰ ਕੈਂਪ ਵਿੱਚ ਇਸ ਦਫਤਰ ਵੱਲੋਂ  19 ਦਸੰਬਰ 2025 ਨੂੰ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ,&nbs...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

Punjab News
ਧੂਰੀ/ਸੰਗਰੂਰ, 17 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਐਲਾਨੇ ਨਤੀਜਿਆਂ ਵਿੱਚ ਧੂਰੀ ਹਲਕੇ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਤੇ ਜਿੱਤ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਪੁਸ਼ਪਿੰਦਰ ਸ਼ਰਮਾ, ਨਰੇਸ਼ ਸਿੰਗਲਾ ਤੇ ਅਨਿਲ ਮਿੱਤਲ ਵੀ ਮੌਜੂਦ ਸਨ। ਓ.ਐਸ.ਡੀ. ਸੁਖਵੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਧੂਰੀ ਹਲਕੇ ਵਿੱਚ ਪਾਰਟੀ ਦੀ ਇਹ ਸ਼ਾਨਦਾਰ ਜਿੱਤ ਜਿਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ, ਉਥੇ ਹੀ ਇਹ ਜਿੱਤ ਆਪ ਵਲੰਟੀਅਰਾਂ ਵੱਲੋਂ ਕੀਤੀ ਗਈ ਮਿਹਨਤ ਦਾ ਵੀ ਸਿੱਟਾ ਹੈ। ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ

Punjab News
ਰੂਪਨਗਰ, 17 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਅੱਜ ਸ਼ਹੀਦੀ ਜ਼ੋੜ ਮੇਲਾ ਸ਼੍ਰੀ ਭੱਠਾ ਸਾਹਿਬ ਵਿੱਚ ਰੈੱਡ ਕਰਾਸ ਰੂਪਨਗਰ ਦੀ ਸਹਾਇਤਾ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਦਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਮੌਕੇ ਸੰਗਤ ਵੱਲੋਂ ਤਾਂ ਖੂਨਦਾਨ ਕੀਤਾ ਹੀ ਗਿਆ, ਇਸਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਭੁਪਿੰਦਰ ਸਿੰਘ ਵੱਲੋਂ ਵੀ ਖੂਨਦਾਨ ਕੀਤਾ ਗਿਆ। ਇਸ ਮੌਕੇ ਤੇ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਰੂਪਨਗਰ ਸ਼੍ਰੀ ਰਾਜਵੀਰ ਸਿੰਘ ਰਾਏ, ਸ਼੍ਰੀ ਜੇ ਪੀ.ਐਸ ਢੇਰ ਸੀਨੀਅਰ ਵਕੀਲ ਰੂਪਨਗਰ ਵੱਲੋਂ ਵੀ ਇਸ ਕੈਂਪ ਵਿੱਚ ਭਾਗ ਲਿਆ।...