ਚੋਣ ਅਬਜ਼ਰਵਰ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਆਦੇਸ਼ ਜਾਰੀ
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ:
ਡਾ: ਦੀਪਕ ਭਾਟੀਆ, ਪੀ.ਸੀ.ਐਸ. (2016), ਸਹਾਇਕ ਕਮਿਸ਼ਨਰ ਸਟੇਟ ਟੈਕਸਜ ਲੁਧਿਆਣਾ-1-ਕਮ-ਚੋਣ ਅਬਜ਼ਰਵਰ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਚੋਣਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਦੀਆਂ ਚੋਣਾਂ ਸਬੰਧੀ ਸ੍ਰੀ ਮੁਕਤਸਰ ਸਾਹਿਬ ਲਈ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗਿੱਦੜਬਾਹਾ, ਲੰਬੀ ਲਈ ਮਿਮਿਟ ਕਾਲਜ ਮਲੋਟ ਅਤੇ ਮਲੋਟ ਲਈ ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀ, ਮਲੋਟ ਵਿੱਚ ਸਥਾਪਿਤ ਕੀਤੇ ਗਏ ਕਾਊਂਟਿੰਗ/ਡਿਸਪੈਚ ਸੈਂਟਰਾਂ ਦਾ ਮੌਕੇ ’ਤੇ ਮੁਆਇਨਾ ਕੀਤਾ ਗਿਆ।
ਉਹਨਾਂ ਵੱਲੋਂ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਚੋਣਾਂ ਦਾ ਕੰਮ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਆਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਉਹਨਾਂ ਵੱਲੋਂ ਜ਼ਿਲ੍ਹੇ ਵਿੱਚ ਵੋਟਾਂ ਪਾਉਣ ਲਈ ਸਥਾਪਿਤ ਕੀਤੇ ਗਏ ਪੋਲਿੰਗ ਬੂਥਾਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਪਿੰਡ ਸ਼ੇਖੂ, ਭਾਰੂ, ਛੱਤੇਆਣ...








