ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ
ਹੁਸ਼ਿਆਰਪੁਰ, 15 ਫਰਵਰੀ:- ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ, ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 343 ਵਿਸ਼ੇਸ਼ ਸਿਹਤ ਕਾਰਡ ਬਣਾਉਣ ਵਾਲੇ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।
ਉਨ੍ਹਾਂ ਕਿਹਾ ਕਿ ਇਹ ਯੋਜਨਾ 22 ਜਨਵਰੀ ਤੋਂ ਪੰਜਾਬ ਭਰ ਵਿੱਚ ਲਾਗੂ ਕੀਤੀ ਗਈ ਹੈ ਅਤੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ। ਇਸ ਨਾਲ ਲਗਭਗ 3 ਕਰੋੜ ਲੋਕਾਂ ਨੂੰ 10 ਲੱਖ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ 900 ਸਰਕਾਰੀ ...








