ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਅੰਮ੍ਰਿਤਸਰ, 11 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ਗਈ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦਰਮਿਆਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਅਰੋੜਾ (25), ਜੋ ਕਿ ਅੰਮ੍ਰਿਤਸਰ ਦੇ ਗਿਲਵਾਲੀ ਗੇਟ ਦਾ ਰਹਿਣ ਵਾਲਾ ਹੈ ਅਤੇ ਅੰਮ੍ਰਿਤਸਰ ਦੇ ਪਿੰਡ ਮੀਰਾਕੋਟ ਕਲਾਂ ਵਾਸੀ ਹਰਪ੍ਰੀਤ ਸਿੰਘ ਉਰਫ਼ ਹੈਪੀ (24) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੌਕ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ...








