ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਦਿਲਪ੍ਰੀਤ ਬੈਨੀਪਾਲ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
ਖੰਨਾ, 25 ਅਕਤੂਬਰ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਖੰਨਾ ਵਿੱਚ ਦਿਲਪ੍ਰੀਤ ਬੈਨੀਪਾਲ ਆਪਣੇ ਸਾਥੀਆਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਹੋਏ ਇਸ ਸਿਆਸੀ ਘਟਨਾਕ੍ਰਮ ਨੂੰ ਖੰਨਾ ਖੇਤਰ ਵਿੱਚ ਪਾਰਟੀ ਸੰਗਠਨ ਦੀ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ ਅਤੇ ਲੋਕ-ਹਿੱਤ ਨਾਲ ਜੁੜੇ ਕੰਮਾਂ ਵਿੱਚ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨਾਲ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ ਕਾਰਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਨੌਜਵਾਨਾਂ ਨੂੰ ਰਾਜਨੀਤੀ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਭਾਗੀਦਾਰੀ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਦੀ ਸ਼ਮੂਲੀਅਤ ਨਾਲ ਜਿੱਥੇ ਸੰਗਠਨ ਨੂੰ ਜ਼ਮ...








