Wednesday, July 29
Shadow

Punjab News

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

Punjab News
ਚੰਡੀਗੜ੍ਹ 4 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਤਰਜੀਹਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਅੱਜ ਆਪਣੇ 164ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ ਇਸ ਦੇ ਬਹੁਤ ਹੀ ਸਾਰਥਕ ਅਤੇ ਸਕਾਰਾਤਮਕ ਨਤੀਜੇ ਸਮਾਜ ਦੇ ਸਾਹਮਣੇ ਆ ਰਹੇ ਹਨ। ਇਸ ਇਤਿਹਾਸਕ ਮੁਹਿੰਮ ਦੌਰਾਨ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਹੁਣ ਤੱਕ 43,127 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਧਾਲੀਵਾਲ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਜਿੱਥੇ ਇੱਕ ਪਾਸੇ ਭਗਵੰਤ ਮਾਨ ਸਰਕਾਰ ਨੇ ਜਨਤਾ ਨਾਲ ਕੀਤੀਆਂ ਆਪਣੀਆਂ ਸਾਰੀਆਂ ਪੰਜ ਗਾਰੰਟੀਆਂ ਨੂੰ ਸਫ਼ਲਤਾਪੂਰਵਕ ਪੂਰਾ ਕਰ ਦਿੱਤਾ ਹੈ, ਉੱਥੇ ਹੀ ਮਾਵਾਂ-ਧੀਆਂ ਸਤਿਕਾਰ ਯੋਜਨਾ...
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

Punjab News
ਚੰਡੀਗੜ੍ਹ, 04 ਜੁਲਾਈ 2026: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਆਪਣਾ ਸਾਈਬਰ ਡਿਫੈਂਸ ਨੈੱਟਵਰਕ ਮਜ਼ਬੂਤ ਕਰਕੇ ਸਾਈਬਰ ਅਪਰਾਧ ਨੂੰ ਮੂੰਹ ਤੋੜ ਜਵਾਬ ਦੇਣ ਦੀ ਤਾਕਤ ਨੂੰ ਹੋਰ ਵਧਾਇਆ ਹੈ। ਪਿਛਲੇ ਦੋ ਸਾਲਾਂ ਤੋਂ ਹਰੇਕ ਜ਼ਿਲ੍ਹਾ ਅਤੇ ਪੁਲਿਸ ਕਮਿਸ਼ਨਰੇਟ ਵਿੱਚ ਵਿਸ਼ੇਸ਼ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਤ ਹੋਣ ਨਾਲ ਫੋਰਸ ਨੇ ਆਨਲਾਈਨ ਧੋਖਾਧੜੀ ਅਤੇ ਸਾਈਬਰ ਅਪਰਾਧੀਆਂ ਵਿਰੁੱਧ ਕਾਰਵਾਈ ਕਰਕੇ ਪਿਛਲੇ ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ ਕੀਤੀਆਂ ਹਨ। ਲਗਭਗ ਇੱਕ ਸਾਲ ਵਿੱਚ ਪੰਜਾਬ ਪੁਲਿਸ ਅਤੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ 29 ਸਾਈਬਰ ਅਪਰਾਧ ਪੁਲਿਸ ਸਟੇਸ਼ਨਾਂ ਵਿੱਚ 956 ਐਫਆਈਆਰ ਦਰਜ ਕੀਤੀਆਂ ਅਤੇ ਵੱਖ-ਵੱਖ ਸਾਈਬਰ ਧੋਖਾਧੜੀ ਮਾਮਲਿਆਂ ਵਿੱਚ 729 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਲੋਕਾਂ ਨੂੰ ਆਪਣੀ ਮਿਹਨਤ ਦੀ ਕਮਾਈ ਗੁਆਉਣ ਤੋਂ ਬਚਾਇਆ ਗਿਆ ਹੈ। ਪੰਜਾਬ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪਿਛਲੇ ਚਾਰ ਸਾਲਾਂ ਵਿੱਚ ਸਾਈਬਰ ਅਪਰਾਧ ਵਿਰੁੱਧ ਲੜਾਈ ਅਤੇ ਬੇਗੁਨਾਹ ਨਾਗਰਿਕਾਂ ਦੀ ਰਾਖੀ ਵਿੱਚ ਬਹੁਤ ...
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

Punjab News
ਚੰਡੀਗੜ੍ਹ, 04 ਜੁਲਾਈ 2026- ਇੱਕ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਨਾਈ ਮੁਹੰਮਦ ਜ਼ੁਲਫੁਕਾਰ ਨੂੰ ਲੱਗਣ ਲੱਗ ਪਿਆ ਸੀ ਕਿ ਹੁਣ ਉਹ ਆਪਣੀ ਰੋਜ਼ੀ-ਰੋਟੀ ਦਾ ਸਾਧਨ ਗੁਆ ਬੈਠਣਗੇ। ਗੋਡੇ ਦੀ ਗੰਭੀਰ ਸੱਟ ਦੇ ਇਲਾਜ ਦਾ ਖ਼ਰਚਾ ਚੁੱਕਣਾ ਉਨ੍ਹਾਂ ਲਈ ਸੰਭਵ ਨਹੀਂ ਸੀ ਅਤੇ ਉਹ ਆਪਣੇ ਪਰਿਵਾਰ ਦੇ ਭਵਿੱਖ ਨੂੰ ਲੈ ਕੇ ਬਹੁਤ ਚਿੰਤਤ ਸਨ। ਪਰ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਨੂੰ ਮੁਫ਼ਤ ਇਲਾਜ ਮਿਲਿਆ ਅਤੇ ਹੁਣ ਉਹ ਆਪਣੇ  ਕੰਮ ’ਤੇ ਮੁੜ ਵਾਪਸੀ ਦੀ ਤਿਆਰੀ ਕਰ ਰਹੇ ਹਨ। ਹਰ ਸਵੇਰ, ਜਦੋਂ ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਵੀ ਨਹੀਂ ਕਰਦੇ, ਮੁਹੰਮਦ ਜ਼ੁਲਫੁਕਾਰ ਆਪਣੀ ਛੋਟੀ ਜਿਹੀ ਨਾਈ ਦੀ ਦੁਕਾਨ ਖੋਲ੍ਹ ਕੇ ਗਾਹਕਾਂ ਦਾ ਇੰਤਜ਼ਾਰ ਕਰਦੇ ਹਨ। ਕਈ ਸਾਲਾਂ ਤੋਂ ਉਹ ਸਿਰਫ਼ ਵਾਲ ਕੱਟਣ ਵਾਲੇ ਨਾਈ ਹੀ ਨਹੀਂ, ਸਗੋਂ ਆਪਣੇ ਗਾਹਕਾਂ ਦੇ ਭਰੋਸੇਮੰਦ ਸਾਥੀ ਵੀ ਰਹੇ ਹਨ। ਲੋਕ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਵਾਰ-ਵਾਰ ਉਨ੍ਹਾਂ ਦੀ ਦੁਕਾਨ ’ਤੇ ਆਉਣ ਵਿੱਚ ਆਪਣਾਪਣ ਮਹਿਸੂਸ ਕਰਦੇ ਹਨ,ਪਰ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਜ਼ਿੰਦਗੀ ਇੱਕ ਮੁਸ਼ਕਲ ਮੋੜ ’ਤੇ ਆ ਗਈ। ...
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

Punjab News
ਚੰਡੀਗੜ੍ਹ, 4 ਜੁਲਾਈ:ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 21.29 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ, ਜਿਸ ਵਿੱਚ ਰੋਜ਼ਾਨਾ 80,000 ਤੋਂ 85000 ਕਿੱਟਾਂ ਨਿਰਧਾਰਤ ਕੇਂਦਰਾਂ ਤੋਂ ਲਾਭਪਾਤਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕ...
ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

Punjab News
ਚੰਡੀਗੜ੍ਹ, 4 ਜੁਲਾਈ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਹੁਣ ਲੋਕ- ਲਹਿਰ ਬਣਦੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਲੋਕ ਵੱਡੀ ਗਿਣਤੀ ਵਿੱਚ ਅੱਗੇ ਆ ਕੇ ‘ਸੇਫ ਪੰਜਾਬ’ ਵਟਸਐਪ ਹੈਲਪਲਾਈਨ 97791-00200 ‘ਤੇ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ‘ਸੇਫ ਪੰਜਾਬ’ ਹੈਲਪਲਾਈਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਹਿੱਸਾ ਹੈ। ਲੋਕਾਂ ਦੀ ਵਧਦੀ ਭਾਗੀਦਾਰੀ ਨਾਲ ਨਾ ਸਿਰਫ਼ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਮਦਦ ਮਿਲ ਰਹੀ ਹੈ, ਸਗੋਂ ਇਸ ਤੋਂ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਲੋਕਾਂ ਦਾ ਸਰਕਾਰ ‘ਤੇ ਭਰੋਸਾ ਵਧਿਆ ਹੈ। ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਦਿੱਤੀ ਇਤਲਾਹ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸੇ ਲਈ ਇਹ ਪਹਿਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਮਜ਼ਬੂਤ ਅਧਾਰ ਬਣ ਕੇ ਉੱਭਰੀ...
‘ਮੋਰਿੰਡਾ ਮੰਥਨ’: ਕਾਂਗਰਸੀ ਹਾਈਕਮਾਂਡ ਨੂੰ ਹਫ਼ਤੇ ਦਾ ਅਲਟੀਮੇਟਮ

‘ਮੋਰਿੰਡਾ ਮੰਥਨ’: ਕਾਂਗਰਸੀ ਹਾਈਕਮਾਂਡ ਨੂੰ ਹਫ਼ਤੇ ਦਾ ਅਲਟੀਮੇਟਮ

Punjab News
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ‘ਮੋਰਿੰਡਾ ਮੰਥਨ’ ’ਚ ਪਾਰਟੀ ਦੇ ਫ਼ੈਸਲੇ ਤੋਂ ਨਾਰਾਜ਼ ਆਗੂਆਂ ਨੇ ਕਾਂਗਰਸ ਹਾਈਕਮਾਂਡ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦੇ ਦਿੱਤਾ ਹੈ। ਕਈ ਘੰਟਿਆਂ ਦੇ ਸਿਆਸੀ ਮੰਥਨ ਮਗਰੋਂ ਨਾਰਾਜ਼ ਆਗੂਆਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਹਾਈਕਮਾਂਡ ਨੂੰ ਇੱਕ ਹਫ਼ਤੇ ਦੇ ਅੰਦਰ ਮਸਲੇ ਨੂੰ ਨਜਿੱਠਣ ਲਈ ਕਿਹਾ ਹੈ। ਸਾਬਕਾ ਮੁੱਖ ਮੰਤਰੀ ਚੰਨੀ ਦੀ ਮੋਰਿੰਡਾ ਵਿਚਲੀ ਰਿਹਾਇਸ਼ ’ਤੇ ਅੱਜ ਕਈ ਘੰਟੇ ਲੰਮੀ ਮੀਟਿੰਗ ਚੱਲੀ ਜਿਸ ’ਚ ਪੰਜਾਬ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਦੀਆਂ ਸ਼ਿਕਾਇਤਾਂ ਨੂੰ ਕੇਂਦਰੀ ਲੀਡਰਸ਼ਿਪ ਅੱਗੇ ਰੱਖਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ’ਚ ਸ਼ਾਮਲ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ ’ਚ ਇੱਕ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਅਤੇ ਇਹ ਕਮੇਟੀ ਹਾਈਕਮਾਂਡ ਨੂੰ ਮਿਲੇਗੀ। ਮੀਟਿੰਗ ’ਚ ਚੰਨੀ ਨੂੰ ਭਵਿੱਖ ਦੀ ਰਣਨੀਤੀ ਤੈਅ ਕਰਨ ਦੇ ਵੀ ਪੂਰੇ ਅਧਿਕਾਰ ਦੇ ਦਿੱਤੇ ਗਏ ਹਨ। ਅੱਜ ਦੀ ਮੀਟਿੰਗ ਤੋਂ ਪਹਿਲਾਂ ਅਤੇ ਬਾਅਦ ’ਚ ਚੰਨੀ ਨੇ ਖ਼ੁਦ ਪੂਰੇ ਮਾਹੌਲ ’ਤੇ ਚੁੱਪ ਧਾਰੀ ਹੋਈ ਹੈ। ਅੱਜ ਦੀ ਮੀਟਿੰਗ ਦੇ ਫ਼ੈਸਲੇ ਤੋਂ ਸੰ...
ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

Punjab News
ਚੰਡੀਗੜ੍ਹ: 3 ਜੁਲਾਈ , 2026- ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਉਦੇਸ਼ ਸਰਕਾਰੀ ਏਜੰਸੀਆਂ, ਕਮਿਊਨਿਟੀ ਲੀਡਰਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿਚਾਲੇ ਟਿਕਾਊ ਭਾਈਵਾਲੀ ਕਾਇਮ ਕਰਨਾ ਹੈ ਤਾਂ ਜੋ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਿਆ ਜਾ ਸਕੇ। ਇਹ ਸੰਮੇਲਨ ਅੰਤਰਰਾਸ਼ਟਰੀ ਨਸ਼ਾ ਅਤੇ ਨਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ਡਾਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ (ਡਿਟਸੂ) ਵੱਲੋਂ ਆਯੋਜਿਤ ਕੀਤਾ ਗਿਆ, ਜੋ ਪੰਜਾਬ ਵਿਚ ਨਸ਼ਾ ਵਿਰੋਧੀ ਵਿਆਪਕ ਕਾਰਵਾਈ ਦਾ ਤਕਨੀਕੀ ਆਧਾਰ ਹੈ। ਇਸ ਸਮਾਗਮ ਵਿੱਚ 40 ਤੋਂ ਵੱਧ ਸੰਸਥਾਵਾਂ ਦੇ 80 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ। ਇਹ ਸੰਸਥਾਵਾਂ ਸਿੱਖਿਆ, ਮਾਨਸਿਕ ਸਿਹਤ, ਨਸ਼ਾ-ਛੁਡਾਉਣ, ਬੱਚਿਆਂ ਦੀ ਸੁਰੱਖਿਆ, ਯੁਵਕ ਭਲਾਈ, ਔਰਤ ਦੇ ਸਸ਼ਕਤੀਕਰਨ, ਕਮਿਊਨਿਟੀ ਆਊਟਰੀਚ ਅਤੇ ਖੇਡਾਂ ਵਿਚ ਕੰਮ ਕਰ ਰਹੀਆਂ ਹਨ। ਇਸ ਮੌਕੇ ਪੰਜਾਬ ਦੇ...
ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ

ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ

Punjab News
ਹੁਸ਼ਿਆਰਪੁਰ, 3 ਜੁਲਾਈ: 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰ ਅਤੇ ਐਮ.ਡੀ. ਸ਼ੂਗਰਫੈੱਡ ਸੇਨੂ ਦੁੱਗਲ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨਾਲ ਮਿਲ ਕੇ ਚੋਣ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਗਰ ਨਿਗਮ ਦੇ 50 ਵਾਰਡਾਂ ਲਈ ਕੁੱਲ 1,33,569 ਵੋਟਰ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ 139 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ 12 ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ ਵੀ ਮੌਜੂਦ ਸਨ। ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਈ.ਏ.ਐਸ. ਅਧਿਕਾਰੀ ਅਤ...
ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ ‘ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ- ਕੇਜਰੀਵਾਲ

ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ ‘ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ- ਕੇਜਰੀਵਾਲ

Punjab News, Punjab Politics
ਨਵੀਂ ਦਿੱਲੀ, 3 ਜੁਲਾਈ-   ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਜ਼ਬਰਦਸਤੀ ਈ-20 ਪੈਟਰੋਲ ਥੋਪਣ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਈ ਪੂਰਾ ਦੇਸ਼ ਇੱਕ ਪ੍ਰਯੋਗਸ਼ਾਲਾ ਹੈ। ਹੁਣ ਸਰਕਾਰ ਲੋਕਾਂ 'ਤੇ ਜ਼ਬਰਦਸਤੀ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ ਥੋਪ ਰਹੀ ਹੈ। ਜਦਕਿ ਇਥੇਨੌਲ ਕਾਰਨ ਗੱਡੀਆਂ ਬੰਦ ਹੋ ਰਹੀਆਂ ਹਨ, ਪਾਰਟਸ ਖ਼ਰਾਬ ਹੋ ਰਹੇ ਹਨ ਅਤੇ ਮਾਈਲੇਜ ਵੀ 30 ਫੀਸਦੀ ਘੱਟ ਰਹੀ ਹੈ। ਇਸ ਨਾਲ ਦੇਸ਼ ਭਰ ਦੇ ਲੋਕਾਂ ਵਿੱਚ ਭਾਰੀ ਗੁੱਸਾ ਹੈ। ਜਦੋਂ ਗੱਡੀਆਂ ਦੀ ਮਾਈਲੇਜ 30 ਫੀਸਦੀ ਘੱਟ ਰਹੀ ਹੈ, ਤਾਂ ਇਥੇਨੌਲ ਮਿਸ਼ਰਿਤ ਪੈਟਰੋਲ ਵੀ 30 ਫੀਸਦੀ ਸਸਤਾ ਹੋਣਾ ਚਾਹੀਦਾ ਹੈ। ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਅਟਾਰਨੀ ਜਨਰਲ ਵੱਲੋਂ ਦਿੱਤੀ ਗਈ ਦਲੀਲ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਦੇ ਅਟਾਰਨੀ ਜਨਰਲ ਨੇ ਸੁਪਰੀਮ ਕੋਰਟ ਵਿੱਚ ਕਿਹਾ ਸੀ ਕਿ ਇਹ ਸਿਰਫ਼ ਇੱਕ ਪ੍ਰਯੋਗ ਹੈ, ਪਰ ਬਾਅਦ ਵਿੱਚ ਕੇਂਦਰ ਸਰਕਾਰ ਮੁਕਰ ਗਈ ਕਿ ਉਸ ਨੇ ਅਜਿਹਾ ਕੁਝ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਯੋ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ – ਵਿਧਾਇਕਾ ਜੀਵਨ ਜੋਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ – ਵਿਧਾਇਕਾ ਜੀਵਨ ਜੋਤ ਕੌਰ

Punjab News
ਅੰਮ੍ਰਿਤਸਰ, 03 ਜੁਲਾਈ (         ) - ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸ...