Friday, October 30
Shadow

Punjab News

ਰਾਜ ਸਰਕਾਰ ਸਿਰਫ਼ ਯੋਜਨਾਵਾਂ ਬਣਾਉਣ ਤੱਕ ਸੀਮਿਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਵੀ ਕੰਮ ਕਰ ਰਹੀ ਹੈ – ਰਾਓ ਨਰਬੀਰ ਸਿੰਘ

Haryana, Punjab News
ਚੰਡੀਗੜ੍ਹ, 17 ਜਨਵਰੀ – ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਅਗਲੇ ਚਾਰ ਸਾਲਾਂ ਵਿੱਚ, 2029 ਤੱਕ, ਬਾਦਸ਼ਾਹਪੁਰ ਵਿਧਾਨ ਸਭਾ ਹਲਕੇ ਵਿੱਚ ਕੋਈ ਵੀ ਵਿਕਾਸ ਕਾਰਜ ਲਟਕਿਆ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਾ ਸਿਰਫ਼ ਯੋਜਨਾਵਾਂ ਬਣਾਈਆਂ ਹਨ ਬਲਕਿ ਉਨ੍ਹਾਂ ਨੂੰ ਲਾਗੂ ਵੀ ਕੀਤਾ ਹੈ। ਸੂਬਾ ਸਰਕਾਰ ਦੇ ਪਿਛਲੇ 11 ਸਾਲਾਂ ਦੌਰਾਨ, ਸੂਬੇ ਵਿੱਚ ਰਿਕਾਰਡ ਤੋੜ ਕੰਮ ਹੋਏ ਹਨ, ਜੋ ਪਿਛਲੇ 40 ਸਾਲਾਂ ਵਿੱਚ ਪ੍ਰਾਪਤ ਕੀਤੇ ਗਏ ਕੰਮਾਂ ਨੂੰ ਪਾਰ ਕਰਦੇ ਹਨ। ਮੰਤਰੀ ਰਾਓ ਨਰਬੀਰ ਸਿੰਘ ਅੱਜ ਗੁਰੂਗ੍ਰਾਮ ਦੇ ਵਾਰਡ ਨੰਬਰ 18 ਵਿੱਚ ਬਾਦਸ਼ਾਹਪੁਰ-ਦਰਬਾਰੀਪੁਰ ਰੋਡ 'ਤੇ ਸਥਿਤ ਕਬੱਡੀ ਮੈਦਾਨ ਵਿੱਚ ਆਯੋਜਿਤ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ, ਸੂਬਾ ਸਰਕਾਰ ਸੁਸ਼ਾਸਨ, ਪਾਰਦਰਸ਼ਤਾ ਅਤੇ ਜਨ ਭਲਾਈ ਦੇ ਉਦੇਸ਼ ਨਾਲ ਕੰਮ ਲਾਗੂ ਕਰ ਰਹੀ ਹੈ। ਸੜਕਾਂ, ਸਿੱਖਿਆ, ਸਿਹਤ, ਬਿਜਲੀ, ਪਾਣੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ...

ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਮਹਿਲਾਵਾਂ ਵਲੋਂ ਪਾਇਆ ਜਾ ਰਿਹਾ ਵੱਡਮੁੱਲਾ ਯੋਗਦਾਨ : ਜਸਵੀਰ ਸਿੰਘ ਗੜ੍ਹੀ

Punjab News
ਜਲੰਧਰ, 17 ਜਨਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਮਹਿਲਾਵਾਂ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਕਿਹਾ ਕਿ ਕੋਈ ਵੀ ਦੇਸ਼, ਸੂਬਾ ਅਤੇ ਸਮਾਜ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਮਹਿਲਾਵਾਂ ਨੂੰ ਬਰਾਬਰ ਦਾ ਸਥਾਨ ਨਹੀਂ ਦਿੱਤਾ ਜਾਂਦਾ। ਸਰਵ ਸੁੱਖ ਸੇਵਾ ਮਿਸ਼ਨ ਵਲੋਂ ਡੀ.ਏ.ਵੀ. ਕਾਲਜ ਦੇ ਸਹਿਯੋਗ ਨਾਲ ਕਾਲਜ ਦੇ ਵਿਹੜੇ ਵਿੱਚ ਕਰਵਾਏ ‘ਲੋਹੜੀ ਧੀਆਂ ਦੀ’ ਦੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਸ਼੍ਰੀ ਗੜ੍ਹੀ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਧੀਆਂ ਦੇ ਹੱਕ ਦੀ ਗੱਲ ਹਰ ਮੰਚ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਹੋਰ ਸਸ਼ਕਤ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਡਾਇਰੈਕਟਰ ਰਜਿੰਦਰ ਸਿੰਘ ਰੀਹਾਲ, ਸ਼੍ਰੀ ਦੇਵੀ ਤਲਾਬ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਵੀ ਮੌਜੂਦ ਸਨ...

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ

Punjab News
ਧੂਰੀ, 17 ਜਨਵਰੀ:-ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਹੱਤਵਪੂਰਨ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਕੀਤੀ ਗਈ। ਇਨ੍ਹਾਂ ਪ੍ਰੋਜੈਕਟਾਂ ਨਾਲ ਧੂਰੀ ਸ਼ਹਿਰ ਦੀ ਦਿੱਖ ਨੂੰ ਨਵੀਂ ਪਹਿਚਾਣ ਮਿਲੇਗੀ ਅਤੇ ਸ਼ਹਿਰ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਮਿਲਣਗੀਆਂ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੀ ਮੌਜੂਦ ਸਨ। ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਆਰ.ਓ.ਬੀ. ਅਧੀਨ ਸ਼ੇਰਪੁਰ ਚੌਂਕ ਦੇ ਸੁੰਦਰੀਕਰਨ ਲਈ 309.54 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਹ ਪ੍ਰੋਜੈਕਟ ਧੂਰੀ ਸ਼ਹਿਰ ਲਈ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਲਗਭਗ 1500 ਫੁੱਟ ਲੰਬੇ ਅਤੇ 42 ਫੁੱਟ ਚੌੜੇ ਖੇਤਰ ਵਿੱਚ ਵਿਕਸਿਤ ਹੋਣ ਵਾਲਾ ਇਹ ਪਾਰਕ ਸ਼ਹਿਰ ਵਾਸੀਆਂ ਲਈ ਮਨੋਰੰਜਨ, ਸੈਰ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਕੇਂਦ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਮ.ਆਰ.ਐਫ. ਸੈਂਟਰ ਅਤੇ ਐਸ.ਟੀ.ਪੀ. ਦੇ ਕੰਮ ਦਾ ਜਾਇਜ਼ਾ ਲਿਆ ਗਿਆ

Punjab News
ਧਨੌਲਾ, 17 ਜਨਵਰੀ-ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਬੈਂਬੀ ਵੱਲੋਂ ਨਗਰ ਕੌਂਸਲ ਧਨੌਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਫਾਈ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਨੇ ਨਗਰ ਕੌਂਸਲ ਧਨੌਲਾ ਅਧੀਨ ਬਣੇ ਐਮ.ਆਰ.ਐਫ. ਸੈਂਟਰ ਦੀ ਚੈਕਿੰਗ ਕੀਤੀ। ਉਨ੍ਹਾਂ ਨੇ ਉੱਥੇ ਗਿੱਲੇ ਅਤੇ ਸੁੱਕੇ ਕੂੜੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਚੁਸਤ-ਦਰੁਸਤ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਐਸ.ਟੀ.ਪੀ. ਦਾ ਕੰਮ ਤੈਅ ਸਮੇਂ ਸੀਮਾ ਦੇ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਜਲਦ ਇਸਦਾ ਲਾਭ ਮਿਲ ਸਕੇ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।...

23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Punjab News
ਫਾਜ਼ਿਲਕਾ 17 ਜਨਵਰੀ-ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਫਾਜ਼ਿਲਕਾ ਵਿਖੇ 23 ਕਰੋੜ ਦੀ ਲਾਗਤ ਨਾਲ 50 ਬੈਡ ਦਾ ਕ੍ਰਿਟੀਕਲ ਕੇਅਰ ਯੂਨਿਟ ਤਿਆਰ ਹੋ ਰਿਹਾ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇਸੀ. ਸੀ. ਯੂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ|  ਉਨ੍ਹਾਂ ਕਿਹਾ ਕਿ ਇਹ ਕੇਅਰ ਯੁਨਿਟ ਜਲਦ ਹੀ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਫਾਜ਼ਿਲਕਾ ਦੇ ਲੋਕਾਂ ਨੂੰ ਇਸ ਯੁਨਿਟ ਦੀ ਪ੍ਰਾਪਤੀ ਨਾਲ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਦੂਰ-ਦਰਾਡੇ ਸ਼ਹਿਰਾਂ ਵਿਚ ਨਹੀਂ ਜਾਣਾ ਪਵੇਗਾ। ਇਸ ਨਾਲ ਜਿਥੇ ਉਨ੍ਹਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸੁਵਿਧਾ ਪ੍ਰਾਪਤ ਹੋਵੇਗੀ ਉਥੇ ਆਉਣ-ਜਾਣ ਦੀ ਖਜਲ-ਖੁਆਰੀ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸੁਵਿਧਾਵਾਂ ਬਿਨਾਂ ਕਿਸੇ ਖੱ...

ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ

Punjab News
ਸੰਗਰੂਰ, 17 ਜਨਵਰੀ-ਡਿਪਟੀ ਕਮਿਸ਼ਨਰ, ਸ਼੍ਰੀ ਰਾਹੁਲ ਚਾਬਾ ਦੀ ਅਗਵਾਈ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਿਤ ਕਰਨ ਲਈ ਡਰਾਅ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੱਢਿਆ ਗਿਆ। ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ, ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ ਅਤੇ ਕਰਾਪ ਡਾਇਵਰਸੀਫਿਕੇਸ਼ਨ ਸਕੀਮਾਂ ਸਾਲ 2025-26 ਅਧੀਨ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਆਈਆਂ ਅਰਜ਼ੀਆਂ ਦੀ ਚੋਣ ਕੀਤੀ ਗਈ। ਕਰਾਪ ਰੈਜ਼ੀਡਿਊ ਮੈਨੇਜਮੈਨਟ ਸਕੀਮ ਦੇ ਦੂਜੇ ਪੜਾਅ ਦੌਰਾਨ ਐਸ.ਸੀ. ਸ਼੍ਰੈਣੀ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਦੀਆਂ 682 ਅਰਜ਼ੀਆਂ ਅਤੇ ਨਿੱਜੀ ਕਿਸਾਨਾਂ ਦੀਆਂ 153 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਉਪਲਬਧ ਫੰਡ 01.33 ਕਰੋੜ ਅਨੁਸਾਰ 110 ਨਿੱਜੀ ਕਿਸਾਨਾਂ ਦੀਆਂ ਅਰਜ਼ੀਆਂ ਨੂੰ ਚੁਣਿਆ ਗਿਆ। ਇਸ ਸਕੀਮ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਵੱਖ-ਵੱਖ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾਈਆਂ ਜਾਣਗੀਆਂ, ਜਿਵੇਂ ਕਿ ਬੇਲਰ, ਰੇਕ, ਸੁਪਰ ...

ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ 

Punjab News
ਰੂਪਨਗਰ, 17 ਜਨਵਰੀ: ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।   ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ਼੍ਰੀ ਐਵਾਰਡੀ) ਨੇ ਅੱਜ ਜੀ.ਐਸ ਅਸਟੇਟ ਰੂਪਨਗਰ ਵਿਖੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁਲਜ਼ਮਾ ਖ਼ਿਲਾਫ਼ ਕਾਨੂੰਨ ਅਨੁਸ...

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

Punjab News
ਸੰਗਰੂਰ, 17 ਜਨਵਰੀ (000) - ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਦੇ ਚੱਲਦਿਆਂ ਅੱਜ ਸੰਗਰੂਰ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਥਾਨਕ ਬਨਾਸਰ ਬਾਗ਼ ਅਤੇ ਹੋਰ ਇਲਾਕਿਆਂ ਵਿਖੇ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ। ਇਹ ਆਪ੍ਰੇਸ਼ਨ ਪੁਲਿਸ ਕਪਤਾਨ (ਸਥਾਨਕ) ਸ਼੍ਰੀ ਰਾਜੇਸ਼ ਛਿੱਬਰ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਕਾਰਵਾਈ ਵਿੱਚ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਸ਼੍ਰੀ ਛਿੱਬਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਸੰਗਰੂਰ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਅਤੇ ਸੁਹਿਰਦੀ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੰਗਰੂਰ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਰਤਾਵਾਂ ਤੋਂ ਬਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 3 ਮੁਕੱਦਮੇ ਦਰਜ ਕਰਕੇ...

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ, 90 ਹਜ਼ਾਰ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ

Punjab News
ਚੰਡੀਗੜ੍ਹ, 17 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ ਯੁੱਧ ਨਸ਼ਿਆਂ ਵਿਰੁੱਧ’ ਦੇ 322ਵੇਂ ਦਿਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ  - ’ਤੇ ਇੱਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)  ਚਲਾਇਆ  । ਇਹ ਤਲਾਸ਼ੀ ਅਭਿਆਨ (ਕਾਸੋ) ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲਿ੍ਹਆਂ ਵਿੱਚ ਤਾਇਨਾਤ ਕੀਤਾ ਗਿਆ ਸੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਨਵੀਂ ਦਿੱਲੀ, 17 ਜਨਵਰੀ 2026:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਲਈ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਸਬੰਧੀ ਵਿਵਾਦ ਅਤੇ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਵਿੱਚ ਦੇਰੀ ਸ਼ਾਮਲ ਹੈ। ਇਸ ਦੇ ਨਾਲ ਨਾਲ ਸਰਹੱਦੀ ਸੁਰੱਖਿਆ ਵਾੜ ਜ਼ੀਰੋ ਲਾਈਨ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕੌਮਾਂਤਰੀ ਸਰਹੱਦ ਅਤੇ ਕੰਡਿਆਲੀ ਤਾਰ ਦਰਮਿਆਨ ਪੈਂਦੀ ਖੇਤੀਯੋਗ ਜ਼ਮੀਨ ਦੇ ਵੱਡੇ ਹਿੱਸੇ 'ਤੇ ਚਿੰਤਾ ਪ੍ਰਗਟ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਰੋਜ਼ਾਨਾ ਇਸ ਨੂੰ ਪਾਰ ਕਰਨਾ ਪੈਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਸਤਾਵਿਤ ਬੀਜ ਬਿੱਲ 2025, ਅਣਸੁਲਝੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ) ਵਿਵਾਦ, ਐਫ.ਸੀ.ਆਈ. ਵੱਲੋਂ ਅਨਾਜ ਦੀ ਮੱਠੀ ਢੋਆ-ਢੋਆ...