Friday, October 30
Shadow

Punjab News

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

Punjab News
ਮਾਲੇਰਕੋਟਲਾ, 17 ਜਨਵਰੀ –     ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ। ਇਹਨਾੱ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ (ਪੰਜਾਬ) ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ।    ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਇਤਿਹਾਸ ਗਵਾਹ ਹੈ ਕਿ ਅੰਗਰੇਜ਼ੀ ਹਕੂਮਤ ਦੇ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਚਿੰਗਾਰੀ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਉੱਠੀ ਸੀ।     ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ...

ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਪ੍ਰੋਗਰਾਮ  ਕਰਵਾਇਆ ਗਿਆ

Punjab News
ਬਰਨਾਲਾ, 16 ਜਨਵਰੀ-7ਵੀਂ ਬਟਾਲੀਅਨ ਰਾਸ਼ਟਰੀ ਆਪਦਾ ਪ੍ਰਤੀਕ੍ਰਿਆ ਬਲ (ਐੱਨ. ਡੀ. ਆਰ. ਐੱਫ਼) ਬਠਿੰਡਾ ਦੀ ਟੀਮ ਵੱਲੋਂ ਹੰਡਿਆਇਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੀਆਂ ਆਫ਼ਤਾਂ ਤੋਂ ਬਚਾਅ, ਸੁਰੱਖਿਆ ਦੇ ਤਰੀਕਿਆਂ, ਮੁੱਢਲੀ ਡਾਕਟਰੀ ਸਹਾਇਤਾ ਅਤੇ ਜੀਵਨ ਬਚਾਉਣ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੀ ਅਗਵਾਈ ਸਬ-ਇੰਸਪੈਕਟਰ ਰੇਖ ਸਿੰਘ ਮੀਨਾ ਨੇ ਕੀਤੀ। ਇਸ ਦੌਰਾਨ ਐਨ.ਡੀ.ਆਰ.ਐਫ. ਟੀਮ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਭੂਚਾਲ ਤੋਂ ਬਚਾਅ, ਅੱਗ ਲੱਗਣ 'ਤੇ ਪ੍ਰਤੀਕ੍ਰਿਆ, ਬਲੀਡਿੰਗ ਕੰਟਰੋਲ, ਸੀ. ਪੀ. ਆਰ, ਐਫ਼. ਬੀ.ਏ.ਓ ਅਤੇ ਹੜਾਂ ਦੇ ਸਮੇਂ ਵਰਤੋਂ ਵਿੱਚ ਆਉਣ ਵਾਲੇ ਇੰਪ੍ਰੋਵਾਈਜ਼ਡ ਫ਼ਲੋਟਿੰਗ ਡਿਵਾਈਸ (ਆਈਐੱਫ਼ਡੀ) ਬਾਰੇ ਵਿਸਥਾਰ ਨਾਲ ਦੱਸਿਆ। ਟੀਮ ਵੱਲੋਂ ਪ੍ਰਦਰਸ਼ਨ ਰਾਹੀਂ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਫ਼ਸਟ ਏਡ, ਸੁਰੱਖਿਅਤ ਨਿਕਾਸੀ ਪ੍ਰਕਿਰਿਆ (ਇਵੈਕੂਏਸ਼ਨ ਡ੍ਰਿਲ) ਅਤੇ ਆਪਦਾ ਦੇ ਸਮੇਂ ਜ਼ਰੂਰੀ ਸਾਵਧਾਨੀਆਂ ਦੀ ਜਾਣ...

ਹੋਲਾ ਮਹੱਲਾ ਦੇ ਸੰਬੰਧ ‘ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ 

Punjab News
ਰੂਪਨਗਰ, 16 ਜਨਵਰੀ: ਕਾਰਜਕਾਰੀ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਬੰਧਤ ਸਿਹਤ ਸਟਾਫ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ 27 ਫਰਵਰੀ ਤੋਂ 04 ਮਾਰਚ 2026 ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੇ ਮੌਕੇ ਸਿਹਤ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਡਾ. ਨਵਰੂਪ ਕੌਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੋਲਾ ਮਹੱਲਾ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਸ਼੍ਰੀ ਆਨੰਦਪੁਰ ਸਾਹਿਬ ਪਹੁੰਚਦੀ ਹੈ, ਇਸ ਲਈ ਸਿਹਤ ਸੇਵਾਵਾਂ ਦੀ ਉਚਿਤ ਅਤੇ ਸੁਚੱਜੀ ਵਿਵਸਥਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਨੂੰ ਹੁਕਮ ਦਿੱਤੇ ਕਿ ਆਪਣੇ-ਆਪਣੇ ਖੇਤਰਾਂ ਵਿੱਚ ਸਿਹਤ ਟੀਮਾਂ ਦੀ ਤਾਇਨਾਤੀ, ਐਮਬੂਲੈਂਸ ਸੇਵਾਵਾਂ, ਦਵਾਈਆਂ ਦੀ ਉਪਲਬਧਤਾ ਅਤੇ ਐਮਰਜੈਂਸੀ ਸਥਿਤੀਆਂ ਲਈ ਤਿਆਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦ...

ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ

Punjab News
ਚੰਡੀਗੜ੍ਹ 16 ਜਨਵਰੀ:-ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੀਆਂ ਚੋਣਾਂ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਨਾ ਦੀ ਮੌਜੂਦਗੀ ਵਿੱਚ ਹੋਈਆਂ। ਇਹਨਾਂ ਚੋਣਾਂ ਵਿੱਚ ਪਰਮਿੰਦਰ ਸਿੰਘ ਜੱਟਪੁਰੀ ਨੂੰ ਪ੍ਰੈਸ ਗੈਲਰੀ ਪੰਜਾਬ ਵਿਧਾਨ ਸਭਾ ਦੇ ਪ੍ਰਧਾਨ ਵਜੋਂ, ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਵਜੋਂ ਅਤੇ ਨਵੀਨ ਸੇਠੀ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ। ਪੰਜਾਬ ਵਿਧਾਨ ਸਭਾ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਚੋਣ ਪ੍ਰਕਿਰਿਆ ਵਿੱਚ 24 ਮੈਂਬਰਾਂ ਨੇ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਦੀ ਸੀਟ ਲਈ ਪਰਮਿੰਦਰ ਸਿੰਘ ਜੱਟਪੁਰੀ ਨੂੰ 15 ਵੋਟਾਂ ਮਿਲੀਆਂ ਜਦੋਂ ਕਿ ਨਪਿੰਦਰ ਬਰਾੜ ਨੂੰ 9 ਵੋਟਾਂ ਮਿਲੀਆਂ। ਇਸੇ ਤਰ੍ਹਾਂ ਉਪ ਪ੍ਰਧਾਨ ਦੀ ਸੀਟ ਲਈ ਦੀਪਕ ਸ਼ਰਮਾ ਨੂੰ 17 ਵੋਟਾਂ ਮਿਲੀਆਂ ਜਦੋਂ ਕਿ ਉਨ੍ਹਾਂ ਦੇ ਵਿਰੋਧੀ ਰੋਹਿਤ ਬਾਂਸਲ ਪੱਕਾ ਨੂੰ 7 ਵੋਟਾਂ ਮਿਲੀਆਂ। ਜਨਰਲ ਸਕੱਤਰ ਦੀ ਸੀਟ ਲਈ ਨਵੀਨ ਸੇਠੀ ਨੂੰ 16 ਵੋਟਾਂ ਮਿਲੀਆਂ ਜਦੋਂ ਕਿ ਗੁਰਉਪਦੇਸ਼ ਭੁੱਲਰ ਨੂੰ 7 ਵੋਟਾਂ ਮਿਲੀਆਂ।...

‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

Punjab News
ਚੰਡੀਗੜ੍ਹ, 16 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 321ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 294 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 54 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 321 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,701 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 208 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,510 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ...

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

Punjab News
ਚੰਡੀਗੜ੍ਹ 16 ਜਨਵਰੀ :-ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ, ਜੰਮੂ ਅਤੇ ਕਸ਼ਮੀਰ ਦੀ ਐਮ.ਬੀ.ਬੀ.ਐਸ. ਮਾਨਤਾ ਰੱਦ ਕਰਨ ਦਾ ਫੈਸਲਾ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨਾਲ ਬੇਇਨਸਾਫ਼ੀ ਹੈ, ਸਗੋਂ ਸਿੱਖਿਆ ਨੂੰ ਧਰਮ ਅਤੇ ਰਾਜਨੀਤੀ ਨਾਲ ਜੋੜਨ ਦੀ ਇੱਕ ਕੋਝੀ ਉਦਾਹਰਣ ਹੈ। ਇਸ ਮੈਡੀਕਲ ਕਾਲਜ ਵਿੱਚ ਦਾਖਲੇ ਕੇਂਦਰੀ ਪ੍ਰੀਖਿਆ ਐਨ.ਈ.ਈ.ਟੀ. , ਜੋ ਰਾਸ਼ਟਰੀ ਮੈਡੀਕਲ ਕਮਿਸ਼ਨ ਵੱਲੋਂ ਵੀ ਪ੍ਰਵਾਨਿਤ ਹੈ, ਦੀ ਮੈਰਿਟ ਅਨੁਸਾਰ ਪੂਰੀ ਤਰ੍ਹਾਂ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਗਏ ਸਨ। ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਸੰਸਥਾ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ  ਕਿ ਇੰਸਟੀਟਿਊਟ  ਵਿੱਚ ਕਿਸੇ ਧਰਮ ਵਿਸ਼ੇਸ਼ ਦੇ  ਵਿਦਿਆਰਥੀਆਂ ਦੀ ਬਹੁਗਿਣਤੀ ਹੋਣ ਕਰਕੇ  , ਐਮ.ਬੀ.ਬੀ.ਐਸ. ਦੀ ਮਾਨਤਾ ਰੱਦ ਕਰਨਾ ਬਿਲਕੁਲ ਗ਼ੈਰ-ਵਾਜਿਬ,ਪੱਖਪਾਤੀ ਅਤੇ ਅਨਿਆਂਪੂਰਨ  ਹੈ। ਉਨ੍ਹਾਂ ਸਵਾਲ ਉਠਾਇਆ, ਜੇਕਰ ਸੰਸਥਾ ਵਿੱਚ ਇੰਨੀਆਂ ਵੱਡੀਆਂ ਖਾਮੀਆਂ ਸਨ ਤਾਂ ਮਹਿਜ਼ ...
ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

Punjab News
ਚੰਡੀਗੜ੍ਹ, 16 ਜਨਵਰੀ :-ਪੰਜਾਬ ਵਿੱਚ ਮਿਲਾਵਟਖੋਰੀ ਦੇ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂ ਸਕੂਲਾਂ ਵਿੱਚ ਸੈਮੀਨਾਰਾਂ ਅਤੇ ਸਮਾਗਮਾਂ ਰਾਹੀਂ ਘਟੀਆ ਜਾਂ ਮਿਲਾਵਟੀ ਦੁੱਧ, ਪਨੀਰ, ਘਿਓ ਅਤੇ ਹੋਰ ਦੁੱਧ ਉਤਪਾਦਾਂ ਦੀ ਗੁਣਵੱਤਾ ਜਾਂਚ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਮੁਹਿੰਮ ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਵੀ ਮਿਲਾਵਟੀ ਉਤਪਾਦਾਂ ਦੀ ਜਾਂਚ ਦਾ ਤਰੀਕਾ ਦੇਖਣ ਅਤੇ ਸਿੱਖਣ ਲਈ ਸੱਦਾ ਦਿੱਤਾ ਜਾਵੇਗਾ ਤਾਂ ਜੋ ਉਹ ਆਪਣੇ ਪੱਧਰ ’ਤੇ ਅਜਿਹੇ ਗ਼ੈਰ-ਮਿਆਰੀ ਖਾਧ-ਪਦਾਰਥਾਂ ਦੀ ਗੁਣਵੱਤਾ ਜਾਂਚ-ਪਰਖ  ਸਕਣ। ਉਹ ਇਸ ਮੁਹਿੰਮ ਵਿੱਚ ਪੰਜਾਬੀਆਂ ਦਾ ਸਹਿਯੋਗ ਚਾਹੁੰਦੇ ਹਨ ਤਾਂ ਜੋ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਚੰਗੀ ਸਿਹਤ ਬਣਾਈ ਰੱਖਣ ਵਿੱਚ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਿਲਾਵਟਖੋਰੀ ਦੇ ਖ਼ਤਰੇ ਨੂੰ ਖਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇ...
ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

Punjab News
ਚੰਡੀਗੜ੍ਹ, 15 ਜਨਵਰੀ 2026:-ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕੋਈ ਕਾਰਨ ਦੱਸੇ ਯੂਨਾਈਟਿਡ ਕਿੰਗਡਮ ਦੇ ਅਧਿਕਾਰਤ ਨਿਵੇਸ਼ ਆਊਟਰੀਚ ਦੌਰੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨਾ ਬੇਹੱਦ "ਮੰਦਭਾਗਾ ਅਤੇ ਨਿੰਦਣਯੋਗ" ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਵਿਸ਼ਵਵਿਆਪੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਪਣੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਦੇ ਯਤਨਾਂ 'ਤੇ ਮਾੜਾ ਪ੍ਰਭਾਵ ਪਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦੇਸ਼ ਮੰਤਰਾਲਾ (ਐਮ.ਈ.ਏ.) ਉਨ੍ਹਾਂ ਦੇ ਵਿਦੇਸ਼ ਦੌਰੇ ਨੂੰ ਰੋਕਣ ਲਈ ਕੋਈ ਢੁਕਵਾਂ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਪਾਨ ਅਤੇ ਦੱਖਣੀ ਕੋਰੀਆ ਦੇ ਪਹਿਲਾਂ ਕੀਤੇ ਦੌਰਿਆਂ ਦੌਰਾਨ ਨਿਵੇਸ਼ਕਾਂ ਨੇ ਸੂਬੇ ਵਿੱਚ ਡੂੰਘੀ ਦਿਲਚਸਪੀ ਦਿਖਾਈ ਸੀ। ਸੰਜੀਵ ਅਰੋੜਾ ਨੇ ਕਿਹਾ ਕਿ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ਵਵਿਆਪੀ ਪਹੁੰਚ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਫੈਸ...

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 15 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 320ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 263 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 320 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,630 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 40.1 ਕਿਲੋਗ੍ਰਾਮ ਹੈਰੋਇਨ, 609 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2060 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

Punjab News
ਚੰਡੀਗੜ੍ਹ/ਖੁਰਾਲਗੜ੍ਹ ਸਾਹਿਬ/ਹੁਸ਼ਿਆਰਪੁਰ, 15 ਜਨਵਰੀ:-ਸ਼੍ਰੀ ਗੁਰੂ ਰਵਿਦਾਸ ਸਾਹਿਬ ਨਾਲ ਸਬੰਧਤ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਅੱਜ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ  ਵੱਲੋਂ ਰੱਖਿਆ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਇਹ ਪੁਲ ਪੰਜਾਬ ਸਰਕਾਰ ਵੱਲੋਂ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ, ਜੋ ਕਿ ਸਦੀਆਂ ਤੱਕ ਟਿਕਾਉ ਰਹੇਗਾ ਅਤੇ ਸੰਗਤਾਂ ਨੂੰ ਆਸਾਨ ਆਵਾਜਾਈ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਪੁਲ਼ ਦੇ ਨਿਰਮਾਣ ਨੂੰ ਤੈਅ ਸਮਾਂ ਸੀਮਾ ਦੌਰਾਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇਗਾ। ਡਿਪਟੀ ਸਪੀਕਰ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵੱਡੇ ਪੁਰਬ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ਸਮਾ...