Friday, October 30
Shadow

Punjab News

“ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ

“ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ

Punjab News
ਮਾਲੇਰਕੋਟਲਾ, 12 ਜਨਵਰੀ –                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਿੰਦਰ ਕੌਰ ਧਾਲੀਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਤਹਿਤ ਪਿੰਡ ਢੰਡੋਗਲ ਵਿੱਚ ਨਸ਼ਿਆਂ ਖ਼ਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ ਉਦੇਸ਼ ਨਸ਼ਿਆਂ ਦੇ ਵਧਦੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਸਚੇਤ ਕਰਨਾ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੀ ਕੋਸ਼ਿਸ਼ਾਂ ਨੂੰ ਮਜ਼ਬੂਤ ਕਰਨਾ ਹੈ।                     ਇਸ ਦੌਰਾਨ “ਨਸ਼ਿਆਂ ਨੂੰ ਨਾ ਕਰੋ”, “ਸਿਹਤਮੰਦ ਜੀਵਨ – ਖੁਸ਼ਹਾਲ ਪਿੰਡ” ਅਤੇ “ਨਸ਼ਾ ਛੱਡੋ, ਭਵਿੱਖ ਬਣਾਓ” ਵਰਗੇ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਪ੍ਰਤੀ ਜਾਗਰੂਕ ਕੀਤਾ ਗਿਆ। ਪਿੰਡ ਦੀਆਂ ਗਲੀਆਂ ਅਤੇ ਮੁੱਖ ਸੜਕਾਂ ਰਾਹੀਂ ਨ...
ਰੋਡ ਸੇਫਟੀ ਮਹੀਨੇ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਦੌਰਾਨ ਵਾਹਨਾਂ ਉਪਰ ਰਿਫਲੈਕਟਰ ਅਤੇ  ਰਿਫਾਲਟੈਰ‌ ਟੇਪ‌ ਲਗਾਈ ਗਈ

ਰੋਡ ਸੇਫਟੀ ਮਹੀਨੇ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਦੌਰਾਨ ਵਾਹਨਾਂ ਉਪਰ ਰਿਫਲੈਕਟਰ ਅਤੇ  ਰਿਫਾਲਟੈਰ‌ ਟੇਪ‌ ਲਗਾਈ ਗਈ

Punjab News
ਗੁਰਦਾਸਪੁਰ, 12 ਜਨਵਰੀ (  )-ਅੱਜ ਟ੍ਰੈਫਿਕ ਇੰਚਾਰਜ਼ ਸਤਨਾਮ ਸਿੰਘ ਵੱਲੋਂ ਮਨਾਏ ਜਾ ਰਹੇ ਰੋਡ ਸੇਫਟੀ ਮਹੀਨੇ ਸਬੰਧੀ ਆਰ.ਟੀ.ਏ ਨਵਜੋਤ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਹੇਠਏ ਆਰ ਟੀ ਏ, ਸੰਗਰਾਮ ਸਿੰਘ ਅਤੇ ਏ.ਐਸ.ਆਈ ਅਮਨਦੀਪ ਸਿੰਘ ਵਲੋਂ ਸੈਮੀਨਾਰ ਲਗਾਕੇ ਵੱਖ ਵੱਖ ਜਗਾਂ ਉਪਰ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਬਲਿਕ ਨੂੰ ਰੋ‌ਡ ਸੇਫਟੀ ਸਬੰਧੀ ਜਾਗਰੂਕ ਕੀਤਾ ਗਿਆ। ਵਾਹਨਾਂ ਉਪਰ ਰਿਫਲੈਕਟਰ, ਰਿਫਾਲਟੈਰ‌  ਟੇਪ‌ ਲਗਾਈ ਗਈ ਅਤੇ ਹੈਲਮਟ ਤੇ ਸੀਟ ਬੈਲਟ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਇਸ ਮੌਕੇ ਲੋਕਾਂ ਨੂੰ ਹੈਲਪ ਲਾਈਨ ਨੰਬਰ 112,1033,1930 ਬਾਰੇ ਜਾਗਰੂਕ ਕੀਤਾ ਗਿਆ ਐਕਸੀਡੈਂਟ ਪੀੜਤ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ।...
ਕੇਂਦਰ ਸਰਕਾਰ ਅੱਜ ਹੀ ਧੂਰੀ ਪੁੱਲ ਲਈ ਐਨਓਸੀ ਦੇਵੇ, ਪੰਜਾਬ ਸਰਕਾਰ ਤੁਰੰਤ ਟੈਂਡਰ ਜਾਰੀ ਕਰ ਦੇਵੇਗੀ: ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ

ਕੇਂਦਰ ਸਰਕਾਰ ਅੱਜ ਹੀ ਧੂਰੀ ਪੁੱਲ ਲਈ ਐਨਓਸੀ ਦੇਵੇ, ਪੰਜਾਬ ਸਰਕਾਰ ਤੁਰੰਤ ਟੈਂਡਰ ਜਾਰੀ ਕਰ ਦੇਵੇਗੀ: ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ

Punjab News
ਧੂਰੀ, 12 ਜਨਵਰੀ:-ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਸ਼ਹਿਰ ਦਾ ਪੁੱਲ ਪੰਜਾਬ ਸਰਕਾਰ ਵੱਲੋਂ ਬਣਾਇਆ ਜਾਣਾ ਹੈ ਅਤੇ ਇਸ ਸਬੰਧੀ ਸਾਰੀ ਪ੍ਰਸ਼ਾਸਕੀ, ਤਕਨੀਕੀ ਅਤੇ ਵਿੱਤੀ ਤਿਆਰੀ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪਸ਼ਟ ਤੌਰ ’ਤੇ ਕਿਹਾ ਕਿ ਹੁਣ ਕੇਂਦਰ ਸਰਕਾਰ ਵੱਲੋਂ ਸਿਰਫ਼ ਐਨਓਸੀ (NOC) ਜਾਰੀ ਕਰਨੀ ਬਾਕੀ ਹੈ ਅਤੇ ਜਿਸ ਦਿਨ ਇਹ ਮਨਜ਼ੂਰੀ ਮਿਲਦੀ ਹੈ, ਉਸੇ ਦਿਨ ਪੰਜਾਬ ਸਰਕਾਰ ਵੱਲੋਂ ਟੈਂਡਰ ਜਾਰੀ ਕਰ ਦਿੱਤਾ ਜਾਵੇਗਾ। ਉਹਨਾਂ ਇਹ ਪ੍ਰਗਟਾਵਾ ਸਾਬਕਾ ਵਿਧਾਇਕ ਧੂਰੀ ਦਲਬੀਰ ਸਿੰਘ ਗੋਲਡੀ ਵੱਲੋਂ ਅੱਜ ਧੂਰੀ ਦੇ ਪੁੱਲ ਸਬੰਧੀ ਕੀਤੀ ਪ੍ਰੈਸ ਵਾਰਤਾ ਵਿੱਚ ਦਿੱਤੇ ਗਲਤ ਤੱਥਾਂ ਨੂੰ ਸਪਸ਼ਟ ਕਰਨ ਲਈ ਕੀਤੀ ਪ੍ਰੈਸ ਵਾਰਤਾ ਦੌਰਾਨ ਕੀਤਾ। ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਧੂਰੀ ਪੁਲ ਦੇ ਨਿਰਮਾਣ ਲਈ ਪੰਜਾਬ ਇਨਫ਼ਰਾਸਟਰਕਚਰ ਡਿਵੈਲਪਮੈਂਟ ਬੋਰਡ (PIDB) ਕੋਲ 54.76 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਰਿਜ਼ਰਵ ਪਈ ਹੈ, ਜੋ ਇਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਪੰਜਾਬ ਸਰਕਾਰ ਇਸ ਪ੍...
ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ

ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ

Punjab News
ਚੰਡੀਗੜ੍ਹ, 12 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਾਲ ਹੀ ਦੇ ਸਾਲਾਂ ਵਿੱਚ ਸਰਕਾਰੀ ਬੱਸ ਸੇਵਾਵਾਂ ਵਿੱਚ ਕੀਤੇ ਵਿਆਪਕ ਵਿਸਥਾਰ ਸਦਕਾ ਪੰਜਾਬ ਦੀ ਆਵਾਜਾਈ ਪ੍ਰਣਾਲੀ ਵਿੱਚ ਮਹੱਤਵਪੂਰਨ ਤਬਦੀਲੀ ਲਿਆਂਦੀ ਜਾ ਰਹੀ ਹੈ। ਸਰਕਾਰ ਦੇ ਫਲੀਟ ਵਿੱਚ 1,279 ਬੱਸਾਂ ਸ਼ਾਮਲ ਕਰਨ ਦਾ ਫੈਸਲਾ ਸਿਰਫ਼ ਗਿਣਤੀ ਵਿੱਚ ਵਾਧਾ ਕਰਨਾ ਨਹੀਂ ਸਗੋਂ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਨਾਗਰਿਕਾਂ ਲਈ ਕਿਫਾਇਤੀ, ਸੁਰੱਖਿਅਤ, ਪਹੁੰਚਯੋਗ ਅਤੇ ਨਿਰਵਿਘਨ ਸੰਪਰਕ ਨੂੰ ਤਰਜੀਹ ਦੇਣਾ ਹੈ। ਮੌਜੂਦਾ ਸਮੇਂ ਪੰਜਾਬ ਸਰਕਾਰ ਅਧੀਨ 2,267 ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 1,119 ਪਨਬਸ (ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ) ਅਧੀਨ ਹਨ। ਮਾਨ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਖਰੀਦ ਅਤੇ ਲੀਜ਼ ਦੋਵਾਂ ਰਾਹੀਂ ਬੱਸਾਂ ਦੇ ਵਿਸਥਾਰ ਨੂੰ ਸੂਝ-ਬੂਝ ਰਾਹੀਂ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਇਸ ਸਬੰਧੀ ਵਿੱਤੀ ਬੋਝ ਦੀ ਪਰਵਾਹ ਕੀਤੇ ਬਿਨਾਂ ਵਿਸਥਾਰ ਯਕੀਨੀ ਬਣਾਇਆ ਗਿਆ ਹੈ। ਕੀਤੇ ਗਏ ਵਿਸਥਾਰ ਵਿੱਚੋਂ, 796 ਬੱਸਾਂ ਸਿੱਧੇ ਤੌਰ 'ਤੇ ਖਰੀਦੀਆਂ ਜਾਣਗੀਆਂ ਜਦੋਂ ਕਿ 483 ਨ...
‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ ਪੰਜਾਬ ਪੁਲਿਸ ਵੱਲੋਂ 69 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ ਪੰਜਾਬ ਪੁਲਿਸ ਵੱਲੋਂ 69 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 12 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 317ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 272 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 317 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,191  ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.3 ਕਿਲੋ ਹੈਰੋਇਨ, 385 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.10 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

Punjab News
ਫਗਵਾੜਾ, 12 ਜਨਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਪੂਰਥਲਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਖੇ ਸੂਬੇ ਦੇ ਪਹਿਲੇ ਸਟਾਰਟਅੱਪ ਪੰਜਾਬ ਕਨਕਲੇਵ ਦਾ ਉਦਘਾਟਨ ਕੀਤਾ, ਜਿਸ ਤਹਿਤ ਨਵੀਨਤਾ, ਸਖ਼ਤ ਮਿਹਨਤ ਅਤੇ ਉੱਦਮਤਾ ਨੂੰ ਸਰਕਾਰ ਦੇ ਆਰਥਿਕ ਦ੍ਰਿਸ਼ਟੀਕੋਣ ਵਿੱਚ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਕਰਵਾਇਆ ਗਿਆ ਇਹ ਸਟਾਰਟਅੱਪ ਪੰਜਾਬ ਕਨਕਲੇਵ 2026 ਇੱਕ ਪ੍ਰਮੁੱਖ ਸੂਬਾ-ਪੱਧਰੀ ਪਲੇਟਫਾਰਮ ਵਜੋਂ ਉਭਰਿਆ ਹੈ, ਜੋ ਨਵੀਨਤਾ, ਉੱਦਮਤਾ ਅਤੇ ਸੂਬੇ ਦੇ ਤੇਜ਼ੀ ਨਾਲ ਪੈਰ ਪਸਾਰ ਰਹੇ ਸਟਾਰਟਅੱਪ ਈਕੋ-ਸਿਸਟਮ ਨੂੰ ਦਰਸਾਉਂਦਾ ਹੈ। 100 ਤੋਂ ਵੱਧ ਸਟਾਰਟਅੱਪਸ ਦੇ ਭਾਗ ਲੈਣ, ਉਦਮਾਂ ਨੂੰ ਸੀਡ ਗ੍ਰਾਂਟਾਂ ਵੰਡਣ ਅਤੇ ਉਦਯੋਗਪਤੀਆਂ, ਨਿਵੇਸ਼ਕਾਂ, ਇਨਕਿਊਬੇਟਰਾਂ, ਅਕਾਦਮਿਕ ਮਾਹਰਾਂ ਅਤੇ ਨੀਤੀ ਘਾੜਿਆਂ ਨੂੰ ਇੱਕੋ ਛੱਤ ਹੇਠ ਲਿਆ ਕੇ ਭਗਵੰਤ ਮਾਨ ਸਰਕਾਰ ਨੇ ਨਵੇਂ ਕਾਰੋਬਾਰੀ ਵਿਚਾਰਾਂ ਨੂੰ ਸਰਕਾਰ ਵੱਲੋਂ ਪੂਰੀ ਸਹਾਇਤਾ ਪ੍ਰਦਾਨ ਕਰਨ ਦਾ ਸਪੱਸ਼ਟ ਸੰਦੇਸ਼ ਦਿੱਤਾ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਪੈਦਾ ਕਰਨ ਵਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ

Punjab News
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 12 ਜਨਵਰੀ: ਮਾਘੀ ਦੇ ਇਤਿਹਾਸਕ ਅਤੇ ਪਵਿੱਤਰ ਮੇਲੇ ਤੋਂ ਪਹਿਲਾਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਪੰਜਾਬ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ, ਆਵਾਜਾਈ ਅਤੇ ਜਨਤਕ ਸਹੂਲਤਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕੀਤੀ ਤਾਂ ਜੋ ਇਸ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਦੱਸਣਯੋਗ ਹੈ ਕਿ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਮਾਘੀ ਮੇਲਾ 13 ਜਨਵਰੀ ਤੋਂ 15 ਜਨਵਰੀ, 2026 ਤੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਸਪੈਸ਼ਲ ਡੀਜੀਪੀ ਨੇ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਦੇ ਨਾਲ, ਰੈਲੀ ਸਥਾਨ, ਵਾਹਨ ਅਤੇ ਬੱਸ ਪਾਰਕਿੰਗ ਸਥਾਨਾਂ, ਪੁਲਿਸ ਸਾਂਝ ਹੈਲਪ ਡੈਸਕਾਂ, ਸੰਵੇਦਨਸ਼ੀਲ ਸਥਾਨਾਂ ਅਤੇ ਸ਼ਹਿਰ ਭਰ ਵਿੱਚ ਸਥਾਪਤ ਨਾਕਿਆਂ ਦਾ ਵਿਆਪਕ ਸਮੀਖਿਆ ਕੀਤੀ। ਜ਼ਿਕਰਯ...
ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

Punjab News
ਚੰਡੀਗੜ੍ਹ, 12 ਜਨਵਰੀ 2026:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਜਿਸ ਨਾਲ ਬਾਗਬਾਨੀ ਹੋਰ ਲਾਭਕਾਰੀ ਅਤੇ ਟਿਕਾਊ ਬਣ ਰਹੀ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ₹2 ਲੱਖ ਦੀ ਲਾਗਤ ਵਾਲੇ ਛੋਟੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ₹80,000 ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਭਗਤ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਦੀ ਖੇਤੀ ਵਿੱਚ ਘੱਟ ਨਿਵੇਸ਼ ਕਰਕੇ ਵੱਧ ਮੁਨਾਫ਼ਾ ਕਮਾ ਸਕਦੇ ਹਨ ਅਤੇ ਇਸ ਕੰਮ ਲਈ ਘੱਟ ਜ਼ਮੀਨ ਅਤੇ ਘੱਟ ਪਾਣੀ ਦੀ ਲੋੜ ਹੁੰਦੀ ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਆਮ ਤੌਰ ’ਤੇ ਲਗਭਗ 200 ਵਰਗ ਫੁੱਟ ਖੇਤਰ ਵਿੱਚ ਸਥਾਪਤ ਕੀਤਾ ਜਾ ਸਕਦਾ ਹੈ।  ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਇਸ ਪ੍ਰੋਜੈਕਟ ਲਈ  ₹2 ਲੱਖ ਦੀ ਲਾਗਤ ਤੇ 40 ਫ਼ੀਸਦੀ ਤੱਕ ਦੀ ਸਬਸ...
ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ

ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ

Punjab News
ਚੰਡੀਗੜ੍ਹ, 12 ਜਨਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਰਮਚਾਰੀਆਂ ਪ੍ਰਤੀ ਸੁਹਿਰਦ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਇੱਕ ਮਿਸਾਲੀ ਕਦਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵਿੱਚ ਠੇਕੇ 'ਤੇ ਕੰਮ ਕਰ ਰਹੇ 21 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦਿਆਂ ਉਨ੍ਹਾਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪਾਲਿਸੀ ਫਾਰ ਵੈੱਲਫੇਅਰ ਆਫ ਐਡਹਾਕ, ਕੰਟਰੈਕਚੂਅਲ, ਡੇਲੀ ਵੇਜਜ਼, ਵਰਕ-ਚਾਰਚਡ ਐਂਡ ਟੈਂਪਰੇਰੀ ਇੰਪਲਾਇਜ਼” ਤਹਿਤ 16 ਪੈਕਰ, 2 ਕੁੱਕ, 2 ਵੇਟਰ ਅਤੇ ਇੱਕ ਡਰਾਈਵਰ ਨੂੰ ਪੱਕੇ ਕਰਕੇ ਸਰਕਾਰੀ ਸੇਵਾਵਾਂ ਵਿੱਚ ਲਿਆਂਦਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਰਟੀਫਿਕੇਟ ਇਨ੍ਹਾਂ ਕਰਮਚਾਰੀਆਂ ਨੂੰ ਮਾਣ, ਸੁਰੱਖਿਅਤ ਨੌਕਰੀ ਅਤੇ ਸਮਾਜਿਕ ਪੱਧਰ ਉੱਤੇ ਹੋਰ ਮਜ਼ਬੂਤ ਕਰਨ ਬਾਰੇ ਹੈ, ਜਿਹੜੇ ਸਾਡੀ ਪ੍ਰਣਾਲੀ ਦਾ ਅਹਿਮ ਹਿੱਸਾ ਰਹੇ ਹਨ। ਇਹ ਰੈਗੂਲਰਾਈਜ਼ੇਸ਼ਨ ਪ੍ਰਕਿਰਿਆ ਸਾਡ...
‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab News
ਚੰਡੀਗੜ੍ਹ, 11 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 316ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 269 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 316 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,084 ਹੋ ਗਈ ਹੈ।   ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 316 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 166 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ...