Wednesday, July 29
Shadow

Punjab News

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

Punjab News
ਚੰਡੀਗੜ੍ਹ, 3 ਜੁਲਾਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 164ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 534 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 164ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 297 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 43,127 ਹੋ ਗਈਆਂ। ਇਸ ਤੋਂ ਇਲਾਵਾ 206 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

Punjab News
ਚੰਡੀਗੜ੍ਹ, 2 ਜੁਲਾਈ : ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪੀਏਪੀਆਰ) ਨਿਯਮਾਂ ਦੇ ਨਿਯਮ 31 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। *ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਰਾਹਤ* ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਨਿਯਮ 31 ਵਿੱਚ ਸੋਧ ਨਾਲ ਉਹਨਾਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕੀਤਾ ਜਾ ਸਕੇਗਾ, ਜਿੱਥੇ ਘੱਟੋ-ਘੱਟ 25 ਪ੍ਰਤੀਸ਼ਤ ਪਲਾਟ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਇਸ ਸਬੰਧੀ ਅਰਜ਼ੀਆਂ ਕਲੋਨੀ ਦੇ ਪ੍ਰਮੋਟਰ ਜਾਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਸੋਧੇ ਹੋਏ ਉਪਬੰਧ ਨੋਟੀਫਾਈਡ ਸਥਾਨਕ ਯੋਜਨਾ ਖੇਤਰਾਂ ...
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

Punjab News
*ਲੁਧਿਆਣਾ, 2 ਜੁਲਾਈ:* ਮਾਨਸੂਨ ਦੇ ਸੀਜ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਤੋਂ ਬਚਾਉਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਇੱਕ ਆਧੁਨਿਕ 'ਮਾਨਸੂਨ ਵਾਰ ਰੂਮ' ਸਥਾਪਿਤ ਕੀਤਾ ਗਿਆ ਹੈ। ਇਹ ਹਾਈਟੈਕ ਕੰਟਰੋਲ ਸੈਂਟਰ 1700 ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ 24 ਘੰਟੇ ਸ਼ਹਿਰ 'ਤੇ ਨਜ਼ਰ ਰੱਖੇਗਾ। ਅੱਜ ਇੱਥੇ ਨਗਰ ਨਿਗਮ ਦੇ ਜ਼ੋਨ-ਡੀ, ਸਰਾਭਾ ਨਗਰ ਵਿੱਚ ਬਣੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਵਿੱਚ ਸਥਾਪਿਤ 'ਮਾਨਸੂਨ ਵਾਰ ਰੂਮ' ਦੇ ਨਿਰੀਖਣ ਬਾਅਦ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਾਰ ਰੂਮ ਦੀਆਂ ਵੱਡੀਆਂ ਸਕ੍ਰੀਨਾਂ 'ਤੇ ਜਿਹੜੇ ਚੌਕਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਸੀ, ਨੀਵੇਂ ਇਲਾਕਿਆਂ ਅਤੇ ਸੰਵੇਦਨਸ਼ੀਲ ਡਰੇਨਾਂ ਦੀ ਲਾਈਵ ਐਚ.ਡੀ. ਫੁਟੇਜ ਦਿਖਾਈ ਦੇਵੇਗੀ। ਇਸ ਪ੍ਰਣਾਲੀ ਰਾਹੀਂ ਪਾਣੀ ਭਰਨ ਦੀ ਸਮੱਸਿਆ ਦਾ ਸਕਿੰਟਾਂ ਵਿੱਚ ਪਤਾ ਲੱਗ ਜਾਵੇਗਾ, ਜਿਸ ਨਾਲ ਨਿਗਮ ਦੀਆਂ ਟੀਮਾਂ ਨੂੰ ਤੁਰੰਤ ਸਹੀ ਜਗ੍ਹਾ 'ਤੇ ਭੇਜਿਆ ਜਾ ਸਕੇਗਾ। ਇਸ ਨਾ...
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ  ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ  ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ, 2 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਸੰਜੀਵ ਸਭਰਵਾਲ ਨੂੰ 6,000 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਢੈਂਥਲ ਤਹਿਸੀਲ ਸਮਾਣਾ ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਜਨ ਸਮਾਲ ਫਾਈਨਾਂਸ ਬੈਂਕ, ਪਟਿਆਲਾ ਤੋਂ 11 ਲੱਖ ਰੁਪਏ ਦਾ ਕਰਜ਼ਾ ਲਿਆ ਸੀI ਜਿਸ ਵਿੱਚ ਉਸ ਦਾ ਘਰ ਜ਼ਮਾਨਤ ਵਜੋਂ ਗਿਰਵੀ ਰੱਖਿਆ ਗਿਆ ਸੀ। ਇਹ ਕਰਜ਼ਾ 14,000 ਰੁਪਏ ਦੀਆਂ ਮਹੀਨਾਵਾਰ ਕਿਸ਼ਤਾਂ ਵਿੱਚ ਵਾਪਸ ਕੀਤਾ ਜਾ ਰਿਹਾ ਸੀ।  ਪਰ ਪਿਛਲੇ ਦੋ ਸਾਲਾਂ ਤੋਂ ਇਹਨਾਂ ਕਿਸ਼ਤਾਂ ਦਾ ਭੁਗਤਾਨ ਨਾ ਕਰਨ ਕਾਰਨ, ਐਸ. ਏ. ਆਰ. ਐਫ. ਏ.ਐਸ.ਆਈ. ਐਕਟ, 2002 ਦੀ ਧਾਰਾ 14 ਤਹਿਤ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

Punjab News
ਚੰਡੀਗੜ੍ਹ, 2 ਜੁਲਾਈ : ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਵੱਲੋਂ 1 ਜੁਲਾਈ ਤੋਂ 30 ਸਤੰਬਰ 2026 ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ। ਐਸ.ਆਈ.ਆਰ. ਦੌਰਾਨ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਮੁਆਫ਼ ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੀ ਸਹੂਲਤ ਲਈ ਤਿੰਨ ਮਹੀਨਿਆਂ ਦੀ ਮਿਆਦ ਵਾਸਤੇ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਅਤੇ ਫੈਸਿਲੀਟੇਸ਼ਨ ਚਾਰਜਿਜ਼ ਮੁਆਫ਼ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹ...
ਪੰਜਾਬ ਪੁਲਿਸ ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਪੁਲਿਸ ਥਾਣਿਆਂ ਵਿੱਚ ਖੜ੍ਹੇ 7,402 ਵਾਹਨਾਂ ਦਾ ਨਿਪਟਾਰਾ ਕੀਤਾ

ਪੰਜਾਬ ਪੁਲਿਸ ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਪੁਲਿਸ ਥਾਣਿਆਂ ਵਿੱਚ ਖੜ੍ਹੇ 7,402 ਵਾਹਨਾਂ ਦਾ ਨਿਪਟਾਰਾ ਕੀਤਾ

Punjab News
ਚੰਡੀਗੜ੍ਹ, 02 ਜੁਲਾਈ 2026- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਦੇ ਪੁਲਿਸ ਥਾਣਿਆਂ ਵਿੱਚ ਲੰਮੇ ਸਮੇਂ ਤੋਂ ਖੜ੍ਹੇ ਅਣਅਧਿਕਾਰਤ ਅਤੇ ਜ਼ਬਤ ਵਾਹਨਾਂ ਦੇ ਜਲਦੀ ਨਿਪਟਾਰੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਿਛਲੇ ਇੱਕ ਮਹੀਨੇ ਵਿੱਚ 7,402 ਜ਼ਬਤ ਵਾਹਨਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਹੈ। ਇਸ ਮੁਹਿੰਮ ਤੋਂ ਪਹਿਲਾਂ ਪੰਜਾਬ ਪੁਲਿਸ ਕੋਲ 55,721 ਜ਼ਬਤ ਵਾਹਨ ਸਨ। ਇਸੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਗੈਰਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ ਪੁਲਿਸ ਨੇ 3,355 ਹੋਰ ਵਾਹਨ ਜ਼ਬਤ ਕੀਤੇ। ਇਸ ਨਾਲ ਕੁੱਲ ਗਿਣਤੀ 59,076 ਹੋ ਗਈ। ਹਾਲਾਂਕਿ ਪਿਛਲੇ ਇੱਕ ਮਹੀਨੇ ਵਿੱਚ 7,402 ਵਾਹਨਾਂ ਦੇ ਨਿਪਟਾਰੇ ਤੋਂ ਬਾਅਦ ਮੌਜੂਦਾ ਸਮੇਂ ਵਿੱਚ ਪੁਲਿਸ ਕੋਲ ਜ਼ਬਤ ਵਾਹਨਾਂ ਦੀ ਗਿਣਤੀ ਘਟ ਕੇ 51,674 ਰਹਿ ਗਈ ਹੈ। ਇਸ ਸਬੰਧ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਵਾਹਨਾਂ ਦੀ ਸਖ਼ਤ ਜਾਂਚ ਅਤੇ ਅਪਰਾਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਖ-ਵੱਖ ਮੁਹਿੰਮਾਂ ਚਲਾ ਰਹੀ ...
ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab News
ਚੰਡੀਗੜ੍ਹ, 2 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਅਲਾਟ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਸ਼ਿਕਾਇਤਕਰਤਾ ਨੇ ਆਪਣੀ ਸੇਵਾਮੁਕਤੀ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਲਈ ਸਾਈਕੋਮੈਟ੍ਰਿਕ ਟੈਸਟ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਐਜੂਰਾਈਜ਼ ਐਂਟਰਪ੍ਰਾਈਜ਼ ਨਾਮ ਦੀ ਕੰਪਨੀ ਸ਼ੁਰ...
ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ।

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ।

Punjab News
ਚੰਡੀਗੜ੍ਹ, 02 ਜੁਲਾਈ : ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ ਅਧੀਨ 25 ਜੂਨ, 2026 ਤੋਂ ਲੈ ਕੇ 01 ਜੁਲਾਈ, 2026 ਤੱਕ 97.44 ਫੀਸਦ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਦਿੱਤੀ ਗਈ। ਉਹਨਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਕਾਰਵਾਈ ਬਹੁਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ, ਜਿਸ ਸਦਕਾ ਸੂਬੇ ਦੇ 24,453 ਬੀ.ਐੱਲ.ਓਜ਼ ਵੱਲੋਂ ਘਰੋਂ-ਘਰੀਂ ਜਾ ਕੇ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਵਿੱਚੋਂ 01 ਜੁਲਾਈ, 2026 ਤੱਕ 2 ਕਰੋੜ 9 ਲੱਖ 12 ਹਜ਼ਾਰ 619 ਵੋਟਰਾਂ ਨੂੰ ਗਣਨਾ ਫਾਰਮ ਵੰਡ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਕੁੱਲ ਵੋਟਰਾਂ ਦਾ 97.44 ਫੀਸਦ ਬਣਦਾ ਹੈ। ਸੀ.ਈ.ਓ. ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਦੱਸਿਆ ਗਿਆ ਕਿ ਬੀ.ਐੱਲ.ਓਜ਼ ਵੱਲੋਂ ਵੋਟਰਾਂ ਨੂੰ ਗਣਨਾ ਫਾਰਮ ਵੰਡਣ ਦੇ ਨਾਲ ਨਾਲ ਫਾਰਮ ਭਰਵਾਉਣ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਵੋਟਰਾਂ ਦੇ ਗਣਨਾ ਫਾਰਮ ਵਿੱਚ ਕੋਈ ਗਲਤੀ ਨਾ ਹੋ ...
ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

Punjab News
ਚੰਡੀਗੜ੍ਹ, 2 ਜੁਲਾਈ: ਮੈਡੀਕਲ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਉਣ ਲਈ ਕਰਵਾਏ ਰਾਜ ਪੱਧਰੀ ਡਾਕਟਰ ਪੁਰਸਕਾਰ ਸਮਾਰੋਹ ਵਿੱਚ ਸਰਕਾਰੀ ਅਤੇ ਨਿੱਜੀ ਖੇਤਰ ਦੇ 59  ਡਾਕਟਰਾਂ ਨੂੰ ਉਹਨਾਂ ਦੀ ਸ਼ਾਨਦਾਰ  ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪਣੀ ਕਿਸਮ ਦੀ ਇਹ ਨਵੇਕਲੀ ਨੀਤੀ  ਵਧੀਆ ਕਰਗੁਜ਼ਾਰੀ  ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਦਾ ਸੁਹਿਰਦ ਉਪਰਾਲਾ ਹੈ । ਇਸ ਸੰਸਥਾਗਤ ਅਤੇ ਯੋਗਤਾ-ਅਧਾਰਤ ਨੀਤੀ  ਤਹਿਤ ਸੂਬੇ ਦੇ ਸਿਹਤ ਵਿਭਾਗ, ਸਰਕਾਰੀ ਮੈਡੀਕਲ ਕਾਲਜਾਂ ਅਤੇ ਨਿੱਜੀ ਖੇਤਰ ਦੇ ਵਧੀਆ ਸੇਵਾਵਾਂ ਨਿਭਾਉਣ ਵਾਲੇ  ਡਾਕਟਰਾਂ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਦਿੱਤੇ ਗਏ । ਸਾਰੇ ਡਾਕਟਰਾਂ ਨੂੰ ਡਾਕਟਰ ਦਿਵਸ 'ਤੇ ਵਧਾਈ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਇੰਸਟੀਚਿਊਟ ਆਫ਼...
ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ?- ਕੇਜਰੀਵਾਲ

ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ?- ਕੇਜਰੀਵਾਲ

Punjab News
ਨਵੀਂ ਦਿੱਲੀ, 1 ਜੁਲਾਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵਾਨ ਰਾਮ ਦੇ ਨਾਮ 'ਤੇ ਵੋਟਾਂ ਮੰਗਣ ਵਾਲੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲੈ ਕੇ ਇੱਕ ਵੱਡਾ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਹੋਏ ਨੂੰ 891 ਦਿਨ ਹੋ ਗਏ ਹਨ। ਇਹਨਾਂ 891 ਦਿਨਾਂ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀ ਰਾਮ ਮੰਦਰ ਵਿੱਚ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ। ਕਿਉਂ? ਇਹਨਾਂ ਢਾਈ ਸਾਲਾਂ ਵਿੱਚ ਅਮਿਤ ਸ਼ਾਹ ਨੇ 42 ਤੋਂ ਵੱਧ ਵਾਰ ਆਪਣੇ ਭਾਸ਼ਣਾਂ ਅਤੇ ਇੰਟਰਵਿਊਆਂ ਵਿੱਚ ਭਗਵਾਨ ਰਾਮ ਅਤੇ ਮੰਦਰ ਦਾ ਜ਼ਿਕਰ ਕੀਤਾ, ਜਿਸ ਵਿੱਚ ਕਈ ਵਾਰ ਰਾਮ ਅਤੇ ਮੰਦਰ ਦੇ ਨਾਮ 'ਤੇ ਵੋਟਾਂ ਮੰਗੀਆਂ, ਪਰ ਦਰਸ਼ਨ ਕਰਨ ਨਹੀਂ ਗਏ। ਇਹਨਾਂ ਲਈ ਰਾਮ ਕੇਵਲ ਸੱਤਾ ਹਾਸਲ ਕਰਨ ਅਤੇ ਪੈਸੇ ਕਮਾਉਣ ਦਾ ਜ਼ਰੀਆ ਹੈ। ਇਹਨਾਂ ਦੀ ਰਾਮ ਵਿੱਚ ਕੋਈ ਆਸਥਾ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਦੇਸ਼ ਵਾਸੀਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ 5 ਸਵਾਲ ਪੁੱਛੇ ਕਿ ਤੁਸੀਂ ਅਜੇ ਤੱਕ ਰਾਮ ਮੰਦਰ ਕਿਉਂ ਨਹੀਂ ਗਏ? ਕੀ ਭਗਵਾਨ ਰਾਮ ਦੇ...