Thursday, October 29
Shadow

Punjab News

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

Punjab News
ਚੰਡੀਗੜ੍ਹ, 28 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਇਸ ਮਿਆਦ ਦੌਰਾਨ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ  ਬੁਨਿਆਦੀ ਢਾਂਚੇ, ਸਿਹਤ ਸੰਭਾਲ ਸੇਵਾਵਾਂ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕਰਨ ਅਤੇ ਮਨੁੱਖੀ ਸਰੋਤ ਢਾਂਚੇ ਦੀ ਮਜ਼ਬੂਤੀ ਵਿੱਚ ਬੇਮਿਸਾਲ ਵਾਧਾ ਦੇਖਿਆ ਗਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਪ੍ਰਾਇਮਰੀ ਸਿਹਤ ਸੰਭਾਲ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ ਅਤੇ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਤੋਂ ਲੈ ਕੇ ਹੁਣ ਤੱਕ 881 ਕਲੀਨਿਕਾਂ ਵਿੱਚ 4.59 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਲਾਜ ਸੇਵਾਵਾਂ ਲਈਆਂ ਹਨ, ਜਿਸ ਵਿੱਚ 1.59 ਕਰੋੜ ਯੂਨੀਕ ਪੇਸ਼ੈਂਟ ਸ਼ਾਮਲ ਹਨ। ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ਪ੍...

ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ – ਸਪੀਕਰ ਕੁਲਤਾਰ ਸਿੰਘ ਸੰਧਵਾਂ

Punjab News
ਚੰਡੀਗੜ੍ਹ, 28 ਦਸੰਬਰ 202 5:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਨਿਊਜ਼ੀਲੈਂਡ ਦੇ ਸੇਬਾਂ ’ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰਨ ਦੇ ਫੈਸਲੇ ਦੀ ਕੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੇਬ ਉਤਪਾਦਕ ਕਿਸਾਨਾਂ ਨਾਲ “ਸਿੱਧਾ ਵਿਸ਼ਵਾਸਘਾਤ” ਹੈ ਅਤੇ ਇਹ ਨੀਤੀ ਸਵਦੇਸ਼ੀ ਦੇ ਨਾਅਰੇ ਨਾਲ ਪੂਰੀ ਤਰ੍ਹਾਂ ਵਿਰੋਧੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਕਦਮ ਈਸਟ ਇੰਡੀਆ ਕੰਪਨੀ ਦੀ ਯਾਦ ਤਾਜ਼ਾ ਕਰਵਾਉਂਦੇ ਹਨ, ਜਿੱਥੇ ਦੇਸੀ ਉਤਪਾਦਕਾਂ ਨੂੰ ਕਮਜ਼ੋਰ ਕਰਕੇ ਵਿਦੇਸ਼ੀ ਵਪਾਰਕ ਹਿੱਤਾਂ ਨੂੰ ਤਰਜੀਹ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਨੀਤੀਆਂ ਦੇਸ਼ ਦੀ ਲਗਭਗ 5,000 ਕਰੋੜ ਰੁਪਏ ਦੀ ਸੇਬ ਆਧਾਰਿਤ ਆਰਥਿਕਤਾ ਲਈ ਗੰਭੀਰ ਖ਼ਤਰਾ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਬਾਗਬਾਨੀ ’ਤੇ ਨਿਰਭਰ ਲੱਖਾਂ ਕਿਸਾਨ ਪਰਿਵਾਰਾਂ ਦੀ ਰੋਜ਼ੀ-ਰੋਟੀ ਇਸ ਫੈਸਲੇ ਨਾਲ ਪ੍ਰਭਾਵਿਤ ਹੋਵੇਗੀ। ਸਪੀਕਰ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਘਰੇਲੂ ਉਤਪਾਦਕਾਂ ਦੀ ...

‘ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 28 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 302 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,203 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 3 ਕਿਲੋ ਹੈਰੋਇਨ, 1 ਕਿਲੋ ਅਫੀਮ, 1.4 ਕਿਲੋ ਗਾਂਜਾ, 21 ਕਿੱਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ...

ਸਪੀਕਰ ਵਲੋਂ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ

Punjab News
ਕੋਟਕਪੂਰਾ 28 ਦਸੰਬਰ  (  )- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ  ਅੱਜ ਆਪਣੇ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ।ਉਨ੍ਹਾਂ ਜੈਤੋ ਰੋਡ, ਸਾਹਮਣੇ ਰਿਸ਼ੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਸ਼੍ਰੀ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਗਿਆਨੀ ਜੈਲ ਸਿੰਘ ਮਾਰਕਿਟ ਨੇੜੇ ਬਾਬਾ ਜੀਵਨ ਸਿੰਘ ਗੇਟ ਕੋਟਕਪੂਰਾ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਲਗਾਏ ਲੰਗਰ ਵਿਚ ਸ਼ਿਰਕਤ ਕੀਤੀ। ਇਸ ਤੋਂ ਤੁਰੰਤ ਬਾਅਦ ਉਹ ਕੋਠੇ ਗੱਜਣ ਸਿੰਘ ਦੇ ਕਮਿਊਨਿਟੀ ਸੈਂਟਰ ਵਿਚ ਰੱਖੇ ਪਾਠ ਦੇ ਭੋਗ ਵਿਚ ਸ਼ਾਮਿਲ ਹੋਏ ਅਤੇ ਆਈਆਂ ਸੰਗਤਾਂ ਨੂੰ ਰੱਬ ਦੇ ਨਾਮ ਨਾਲ ਜੁੜਨ ਲਈ ਕਿਹਾ ਅਤੇ ਰਾਗੀ ਸਿੰਘਾ ਵਲੋਂ ਕੀਤੇ ਗਏ ਕੀਰਤਨ ਦਾ ਆਨੰਦ ਮਾਣਿਆ।ਸਪੀਕਰ ਸੰਧਵਾ ਵਲੋਂ ਕਰ ਭਲਾ ਹੋ ਭਲਾ ਪ੍ਰੈਸ ਕਲੱਬ ਕੋਟਕਪੂਰਾ ਅਤੇ ਅਲਾਇੰਸ ਕਲੱਬ ਕੋਟਕਪੂਰਾ ਵੱਲੋਂ ਦਸਮੇਸ਼ ਪਿਤਾ ਦੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਏ ਗਏ ਲੰਗਰ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਲੰਗਰ ਵਿਚ ਸੇਵਾ ਨਿਭਾਈ। ਇਸੇ ਤਰ੍ਹਾਂ ਉਨ੍ਹਾਂ ਨੇ ਵਾਰਡ ਨੰ...

ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ

Punjab News
ਧੂਰੀ, 28 ਦਸੰਬਰ:- ਸਾਲ 2025 ਹਲਕਾ ਧੂਰੀ ਲਈ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ-ਹਿਤਕਾਰੀ ਪਹਿਲਕਦਮੀਆਂ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਸਾਲ ਸਾਬਤ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਢੰਗ ਨਾਲ 329 ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ, ਜਿਸ ਨਾਲ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਸੁਧਾਰ ਸਪਸ਼ਟ ਤੌਰ ’ਤੇ ਨਜ਼ਰ ਆਇਆ। ਹਲਕਾ ਧੂਰੀ ਜੋ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਵਜੋਂ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ ਅਤੇ ਇਥੇ ਮਈ 2025 ਵਿੱਚ ਸਥਾਪਤ ਕੀਤਾ ਗਿਆ ਮੁੱਖ ਮੰਤਰੀ ਸਹਾਇਤਾ ਕੇਂਦਰ ਹਲਕਾ ਵਾਸੀਆਂ ਨੂੰ ਨਾਗਰਿਕ-ਕੇਂਦ੍ਰਿਤ ਸ਼ਾਸਨ ਪ੍ਰਦਾਨ ਕਰਨ ਵਿੱਚ ਅਤੇ ਆਪਣੇ ਹਲਕੇ ਦੇ ਵਿਧਾਇਕ ਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨਾਲ ਸਿੱਧਾ ਰਾਬਤਾ ਬਣਾਉਣ ਵਿੱਚ ਸਹਾਈ ਹੋਇਆ। ਦਫ਼ਤਰ ਵਿੱਚ ਲੋਕ ਨੁਮਾਇੰਦੇ ਅਤੇ ਸਰਕਾਰੀ ਅਧਿਕਾਰੀ ਆਪਣੀ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਦੇ ਹੋਏ ਇਕ ...

ਸਪੀਕਰ ਸੰਧਵਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ

Punjab News
ਕੋਟਕਪੂਰਾ, 28 ਦਸੰਬਰ 2025 – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਅਤੇ ਸਮੂਹ ਸਾਧ ਸੰਗਤ ਕੋਟਕਪੂਰਾ ਵੱਲੋਂ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਕੋਟਕਪੂਰਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਸਮਾਜ ਵਿੱਚ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਸਮੂਹ ਸਾਧ ਸੰਗਤ ਦੀ ਚੜ੍ਹਦੀਕਲਾ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ। ਇਸ ਦੌਰਾਨ ਸਪੀਕਰ ਸੰਧਵਾਂ ਵੱਲੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਲਈ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਗੁਰਦੁਆਰਾ ਪ੍ਰਬੰਧਕਾਂ ਨੂੰ ਭੇਟ ਕੀਤਾ ਗਿਆ। ਇਸ ਮੌਕੇ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਕੋਟਕਪੂਰਾ ਦੇ ਪ੍ਰਧਾਨ ਸ. ਸ...

ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ

Punjab News
ਮਾਨਸਾ, 28 ਦਸੰਬਰ :-             ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ 'ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਊ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।             ਹੁਕਮ ਵਿਚ ਕਿਹਾ ਗਿਆ ਹੈ ਕਿ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ ਸਫਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।        ...

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ

Punjab News
ਚੰਡੀਗੜ੍ਹ, 27 ਦਸੰਬਰ 2025: ਸਬੰਧਤ ਅਧਿਕਾਰੀ ਵਿਰੁੱਧ ਅੰਦਰੂਨੀ ਸ਼ਿਕਾਇਤ ਮਿਲਣ ਉਪਰੰਤ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿੱਚ ਐਸ.ਐਸ.ਪੀ. ਵਜੋਂ ਤਾਇਨਾਤ ਲਖਬੀਰ ਸਿੰਘ, ਪੀ.ਪੀ.ਐਸ. ਨੂੰ ਉਨ੍ਹਾਂ ਦੇ ਅਧਿਕਾਰਤ ਖੇਤਰ ਤੋਂ ਬਾਹਰ ਦੇ ਮਾਮਲਿਆਂ ਵਿੱਚ ਅਣਅਧਿਕਾਰਤ ਦਖਲਅੰਦਾਜ਼ੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਹੁਕਮਾਂ ਅਨੁਸਾਰ, ਮੁਅੱਤਲੀ ਦੀ ਮਿਆਦ ਦੌਰਾਨ, ਉਨ੍ਹਾਂ ਦਾ ਹੈੱਡਕੁਆਰਟਰ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਚੰਡੀਗੜ੍ਹ ਦਾ ਦਫਤਰ ਹੋਵੇਗਾ। ਸਬੰਧਤ ਅਧਿਕਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਿਰਧਾਰਤ ਪ੍ਰਕਿਰਿਆਵਾਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।...

ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ

Punjab News
ਜਲੰਧਰ, 27 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਨਾਤਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਇਥੇ ਰੈੱਡ ਕਰਾਸ ਭਵਨ ਵਿਖੇ ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ, ਨੇ ਕਿਹਾ ਕਿ ਸਨਾਤਨ ਇੱਕ ਪੂਰਨ ਜੀਵਨ ਸ਼ੈਲੀ ਹੈ, ਜੋ ਮਨੁੱਖ ਨੂੰ ਸੱਚ, ਸੇਵਾ ਅਤੇ ਕਰਤੱਵ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ। ਸ਼੍ਰੀ ਭਗਤ ਨੇ ਕਿਹਾ ਕਿ ਸਨਾਤਨ ਵੱਲੋਂ ਦਿਖਾਏ ਰਾਹ ’ਤੇ ਚੱਲਦਿਆਂ ਅਸੀਂ ਸਮਾਜਿਕ ਬੁਰਾਈਆਂ ਨੂੰ ਦੂਰ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਨਾਤਨ ਸਾਨੂੰ ਜੀਵਨ ਜਾਚ ਸਿਖਾਉਂਦਾ ਹੈ ਅਤੇ ਹਰ ਮਨੁੱਖ ਨੂੰ ਮਾਤਾ-ਪਿਤਾ ਦੀ ਸੇਵਾ, ਪਰਿਵਾਰਕ ਮੁੱਲਾਂ ਦੀ ਸੰਭਾਲ ਅਤੇ ਸਮਾਜ ਪ੍ਰਤੀ ਆਪਣੇ ਕਰਤੱਵ ਨਿਭਾਉਣ ਲਈ ਪ੍ਰ...

‘ਯੁੱਧ ਨਸ਼ਿਆਂ ਵਿਰੁੱਧ’: 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab News
ਚੰਡੀਗੜ੍ਹ, 27 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 301ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 391 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 103 ਐਫਆਈਆਰਜ਼ ਦਰਜ ਕਰਕੇ 148 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 301 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,029 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.5 ਕਿਲੋ ਹੈਰੋਇਨ, 5 ਕਿਲੋ ਭੁੱਕੀ, 3414 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.57 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵ...