Wednesday, July 29
Shadow

Punjab News

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

Punjab News
ਚੰਡੀਗੜ੍ਹ, 1 ਜੁਲਾਈ- ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਸਮਰਥਕਾਂ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੇ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੇਗੀ। ਸੀਐਮ ਮਾਨ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਵਿਰੋਧੀ ਪਾਰਟੀ ਦੇ ਸਮਰਥਕਾਂ ਦਾ 'ਆਪ' ਵਿੱਚ ਸ਼ਾਮਲ ਹੋਣਾ 'ਆਪ' ਸਰਕਾਰ ਦੇ ਜਨਹਿਤ ਕਾਰਜਾਂ ਅਤੇ ਨੀਤੀਆਂ 'ਤੇ ਜਨਤਾ ਦੀ ਵਧਦੀ ਮੋਹਰ ਨੂੰ ਦਰਸਾਉਂਦਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਵਧੇਰੇ ਵਿਆਪਕ ਅਤੇ ਮਜ਼ਬੂਤ ਹੋਵੇਗਾ।...
ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

Punjab News
ਚੰਡੀਗੜ੍ਹ, 1 ਜੁਲਾਈ- ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ, ਸ਼ੇਰ ਸਿੰਘ ਸ਼ੇਰਾ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਸ਼ਾਮਲ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੋਚ 'ਤੇ ਭਰੋਸਾ ਪ੍ਰਗਟਾਇਆ ਅਤੇ ਆਪਣੇ ਸਮਰਥਕਾਂ ਸਮੇਤ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਦੀ ਲੋਕ-ਪੱਖੀ ਸਰਕਾਰ, ਇਮਾਨਦਾਰ ਰਾਜਨੀਤੀ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਵਚਨਬੱਧਤਾ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ 'ਆਪ' ਵੱਲ ਖਿੱਚੇ ਚਲੇ ਆ ਰਹੇ ਹਨ। ਉਨ੍ਹਾਂ ਕਿਹਾ ਕਿ 'ਆਪ' ਪਰਿਵਾਰ ਦਾ ਇ...
ਅੰਬਾਲਾ ਦੇ ਕੈਂਸਰ ਹਸਪਤਾਲ ਵਿੱਚ ਜਲਦੀ ਲਗਵਾਈ ਜਾਵੇ ਐਡਵਾਂਸ ਤਕਨੀਕ ਦੀ ਪੈਟ-ਸਕੈਨ ਮਸ਼ੀਨ – ਮੁੱਖ ਮੰਤਰੀ

ਅੰਬਾਲਾ ਦੇ ਕੈਂਸਰ ਹਸਪਤਾਲ ਵਿੱਚ ਜਲਦੀ ਲਗਵਾਈ ਜਾਵੇ ਐਡਵਾਂਸ ਤਕਨੀਕ ਦੀ ਪੈਟ-ਸਕੈਨ ਮਸ਼ੀਨ – ਮੁੱਖ ਮੰਤਰੀ

Punjab News
ਚੰਡੀਗੜ੍ਹ, 1 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਕ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਸਰ ਦੇ ਮਰੀਜ਼ਾਂ ਦੀ ਸਹੂਲਤ ਲਈ ਅੰਬਾਲਾ ਦੇ ਕੈਂਸਰ ਹਸਪਤਾਲ ਵਿੱਚ ਜਲਦੀ ਤੋਂ ਜਲਦੀ ਪੈਟ-ਸਕੈਨ ਮਸ਼ੀਨ ਸਥਾਪਿਤ ਕੀਤੀ ਜਾਵੇ। ਇਸ ਦੇ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਗਲੇ 15 ਦਿਨਾਂ ਵਿੱਚ ਟੈਂਡਰ ਦੇ ਨਿਯਮ ਅਤੇ ਸ਼ਰਤਾਂ ਤਿਆਰ ਕਰਕੇ ਪ੍ਰਵਾਨਗੀ ਲਈ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਟਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਆਰ.ਕੇ. ਖੁੱਲਰ ਵੀ ਮੌਜੂਦ ਸਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੰਬਾਲਾ ਦਾ ਕੈਂਸਰ ਹਸਪਤਾਲ ਕੈਂਸਰ ਦੇ ਮਰੀਜ਼ਾਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਇੱਥੇ ਆਉਣ ਵਾਲੇ ਮਰੀਜ਼ਾਂ ਦੀ ਸਹੂਲਤ ਲਈ ਹਸਪਤਾਲ ਵਿੱਚ ਪੈਟ-ਸਕੈਨ ਮਸ਼ੀਨ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੈਟ-ਸਕੈਨ ਮਸ਼ੀਨ ਇੱਕ ਉੱਨਤ ਮੈਡੀਕਲ ਇਮੇਜਿੰਗ ਮਸ਼ੀਨ ਹੈ ਜੋ ਮਰੀਜ਼ ਦੇ ਸਰੀਰ ਵਿੱਚ ਕੈਂਸਰ ਦੀ ਪਛਾਣ ਕਰਨ ਲਈ ਬਹੁਤ ਕਾਰਗ...
ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗ੍ਰੰਟੀ – ਵਿਧਾਇਕ ਮਾਲੇਰਕੋਟਲਾ

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗ੍ਰੰਟੀ – ਵਿਧਾਇਕ ਮਾਲੇਰਕੋਟਲਾ

Punjab News
ਮਾਲੇਰਕੋਟਲਾ 01 ਜੁਲਾਈ:              ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਅੱਜ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਦਾ ਰਾਜ ਪੱਧਰੀ ਆਗਾਜ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦਾ ਵਰਚੂਅਲ ਲਾਈਵ ਪ੍ਰੋਗਰਾਮ ਸਥਾਨਕ ਸਾਗਰ ਮੈਰਿਜ ਪੈਲੇਸ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕੇਮਟੀ ਮਾਲੇਰਕੋਟਲਾ ਸਾਕਬ ਅਲੀ ਰਾਜਾ  ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ, ਏ.ਕੇ.ਵਾਈ. ਮੁਨਿਸ ਰਹਿਮਾਨ, ਸਰਪੰਚ, ਪੰਚ, ਕੌਂਸਲਰ, ਪਾਰਟੀ ਵਰਕਰਾਂ, ਮਹਿਲਾਵਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਪਤਵੰਤਿਆਂ ਨੇ ਹਾਜ਼ਰੀ ਭਰੀ।          ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਲੋਕ-ਪੱਖੀ ਸੋਚ ਸਦਕਾ ਪੰਜਾਬ ਸਰਕਾ...
ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

Crime News, Punjab News
ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 16 ਮਹੀਨੇ ਪੂਰੇ ਹੋ ਗਏ ਹਨ,ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 50,656 ਐਫਆਈਆਰਜ਼ ਦਰਜ ਕੀਤੀਆਂ ਅਤੇ 70,871 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 3125 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ  ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ 3125 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ 842 ਕਿਲੋਗ੍ਰਾਮ ਅਫੀਮ, 675 ਕੁਇੰਟਲ ਭੁੱਕੀ, 85 ਕਿਲੋਗ੍ਰਾਮ ਚਰਸ, 1022 ਕਿਲੋਗ੍ਰਾਮ ਗਾਂਜਾ, 58 ਕਿਲੋਗ੍ਰਾਮ ਆਈਸੀਈ, 59 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 19.40 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼...
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ

Punjab News
ਚੰਡੀਗੜ੍ਹ/ਮਾਨਸਾ, 1 ਜੁਲਾਈ: ਕੌਮੀ ਭੋਜਨ ਸੁਰੱਖਿਆ ਐਕਟ-2013 ਤਹਿਤ ਗਠਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ  ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ ਆਂਗਨਵਾੜੀ ਕੇਂਦਰਾਂ, ਰਾਸ਼ਨ ਡਿਪੂਆਂ ਅਤੇ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿੱਡ-ਡੇ-ਮੀਲ ਦੀ ਮੌਜੂਦਾ ਸਥਿਤੀ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਸ੍ਰੀ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਸਕੀਮਾਂ ਦੇ ਤਸੱਲੀਬਖ਼ਸ਼ ਨਤੀਜਿਆਂ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ 70 ਹਜ਼ਾਰ ਰਾਸ਼ਨ ਕਿੱਟਾਂ ਵਿੱਚੋਂ 93 ਫ਼ੀਸਦੀ ਕਿੱਟਾਂ, ਲਾਭਪਾਤਰੀਆਂ ਨੂੰ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿੱਟਾਂ ਵਿੱਚ ਖੰਡ, ਦਾ...
ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਲਬਾਗ ਸਿੰਘ, ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ), ਇੱਕ .30 ...
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Punjab News
ਕੋਟਕਪੂਰਾ, 30 ਜੂਨ:ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਲਾਕ ਕੋਟਕਪੁਰਾ ਦੇ ਪਿੰਡ ਖਾਰਾ ਤੋਂ ਸ਼ਰਧਾਲੂਆਂ ਦੀ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਸਾਡੀ ਅਮੀਰ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰੇ, ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਯਾਤਰਾ ਦੌਰਾਨ ਅਨੁਸ਼ਾਸਨ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਗੁਰੂ ਘਰਾਂ ਤੋਂ ਮਨੁੱਖਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਲੈ ਕੇ ਵਾਪਸ ...
ਔਰਤਾਂ ਦੀ ‘ਸਤਿਕਾਰ ਰਾਸ਼ੀ’ ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਔਰਤਾਂ ਦੀ ‘ਸਤਿਕਾਰ ਰਾਸ਼ੀ’ ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ ਇਤਿਹਾਸਕ ਦਿਨ ਦੀ ਇਬਾਰਤ ਲਿਖਣ ਲਈ ਤਿਆਰ ਹੈ ਕਿਉਂਕਿ ਆਮ ਆਦਮੀ ਪਾਰਟੀ  ਦੀ ਸਰਕਾਰ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਆਗਾਜ਼ ਨਾਲ ਇੱਕ ਹੋਰ ਵੱਡੀ ਗਾਰੰਟੀ ਪੂਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਮੋਬਾਈਲ ਫੋਨਾਂ 'ਤੇ ਮੈਸੇਜ ਆਉਣੇ ਸ਼ੁਰੂ ਹੋ ਜਾਣਗੇ, ਕਿਉਂਕਿ ਤਿੰਨ ਮਹੀਨਿਆਂ ਦੀ 'ਸਤਿਕਾਰ ਰਾਸ਼ੀ' ਇੱਕੋ ਕਿਸ਼ਤ ਵਜੋਂ ਹਰ ਔਰਤ ਦੇ ਬੈਂਕ ਖਾਤੇ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨਾਲ ਸਬੰਧਤ ਔਰਤਾਂ ਦੇ ਖਾਤਿਆਂ ਵਿੱਚ 4,500 ਰੁਪਏ ਜਮ੍ਹਾਂ ਕੀਤੇ ਜਾ ਰਹੇ ਹਨ।ਬਰਨਾਲਾ ਦੇ ਮਹਿਲ ਕਲਾਂ ਹਲਕੇ ਵਿੱਚ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਮਾਣ-ਸਨਮਾਨ ਅਤੇ ਵਿੱਤੀ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਤੇਜ਼ ਵਿਕਾਸ ਤੋਂ ਬੁਖਲਾਏ ਵਿਰੋਧੀ ਸੂਬੇ ਦੀ ਤਰੱਕੀ ਵਿੱਚ ਰੋੜਾ ਅਟਕਾਉਣ ਦੀਆਂ ਸਾ...
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Crime News, Punjab News
ਚੰਡੀਗੜ੍ਹ/ਬਠਿੰਡਾ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਵਿੱਚ ਸਰਹਿੰਦ ਨਹਿਰ ਲਿੰਕ ਰੋਡ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮਾਂ ਨੂੰ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਕਾਲਾ, ਸੁਖਚੈਨ ਸਿੰਘ ਉਰਫ਼ ਪਿੱਲਾ ਅਤੇ ਗੁਰਵਿੰਦਰ ਸਿੰਘ ਉਰਫ਼ ਮਾਣਾ, ਸਾਰੇ ਵਾਸੀ ਪਿੰਡ ਸਲਾਬਤਪੁਰਾ, ਬਠਿੰਡਾ ਅਤੇ ਜਸ਼ਨਪ੍ਰੀਤ ਉਰਫ਼ ਜੱਸੀ ਵਾਸੀ ਪਿੰਡ ਦੁੱਲੇਵਾਲਾ, ਬਠਿੰਡਾ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਇੱਕ 9ਐਮਐਮ ਗਲਾਕ ਅਤੇ ਇੱਕ .30 ਬੋਰ ਦੇ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਅਤੇ ਦੋ ਖੋਲ ਮਿਲੇ ਹਨ।ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹਾਂ ਵ...