Thursday, October 29
Shadow

Punjab News

16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

Punjab News
ਫ਼ਿਰੋਜ਼ਪੁਰ, 26 ਦਸੰਬਰ 2025 ( )-         ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ 16 ਅਤੇ 17 ਜਨਵਰੀ 2026 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੂਦ ਬੰਬਾਰ ਨੇ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਕੀਤਾ।          ਉਨ੍ਹਾਂ ਦੱਸਿਆ ਕਿ  ਬਸੰਤ ਮੇਲਾ 2026 ਲਈ ਪਤੰਗਬਾਜ਼ੀ ਦੇ ਮੁਕਾਬਲਿਆਂ ਲਈ 29 ਦਸੰਬਰ 2025 ਤੋਂ 06 ਜਨਵਰੀ 2026 ਤੱਕ ਰਜਿਸਟਰੇਸ਼ਨ ਕੀਤੀ ਜਾ ਸਕੇਗੀ ਅਤੇ 08 ਜਨਵਰੀ 2026 ਤੋਂ ਪਤੰਗਬਾਜੀ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ। ਮੁਕਾਬਲਿਆਂ ਦੀ ਰਜਿਸਟਰੇਸ਼ਨ ਲਈ ਜਲਦੀ ਹੀ ਆਨਲਾਈਨ ਲਿੰਕ ਅਤੇ ਵੈੱਭਸਾਈਟ ਸ਼ੇਅਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਇਨ...

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਜ਼ੋਨ ਦਾ ਰਾਜ ਪੱਧਰੀ ਪੁਰਸਕਾਰ ਨਾਲ ਹੋਇਆ ਸਨਮਾਨਿਤ

Punjab News
ਰੂਪਨਗਰ, 26 ਦਸੰਬਰ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਵਿੱਚ ਨਵੀਂ ਤਕਨੀਕਾਂ ਦੇ ਪ੍ਰਸਾਰ ਲਈ ਸ਼ਾਨਦਾਰ ਯੋਗਦਾਨ ਪਾਇਆ ਹੈ। ਇਸ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੂੰ ਇਸ ਸਾਲ 2025 ਦੇ ਪੰਜਾਬ ਦੇ ਸਰਵਸ਼੍ਰੇਸ਼ਠ ਕੇ.ਵੀ.ਕੇ. ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਵੱਲੋਂ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਦਾ ਐਗਰੀਕਲਚਰਲ ਸਾਇੰਸਿਜ਼ ਐਂਡ ਤਕਨਾਲੋਜੀ ਜੰਮੂ ਵਿੱਚ 22 ਤੋਂ 24 ਦਸੰਬਰ 2025 ਤੱਕ ਹੋਈ ਸਾਲਾਨਾ ਜ਼ੋਨਲ ਵਰਕਸ਼ਾਪ ਦੌਰਾਨ ਪ੍ਰਦਾਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ੋਨ-1 ਦੇ 72 ਕੇ.ਵੀ.ਕੇਜ਼ ਅਤੇ ਵੱਖ-ਵੱਖ ਯੂਨੀਵਰਸਿਟੀਆਂ ਦੇ 8 ਡਾਇਰੈਕਟੋਰੇਟਸ ਨੇ ਭਾਗ ਲਿਆ। ਜ਼ਿਕਰਯੋਗ ਕਿ ਪੰਜਾਬ ਵਿੱਚ ਕੇ.ਵੀ.ਕੇ. ਰੋਪੜ ਸਮੇਤ ਕੁੱਲ 22 ਕੇ.ਵੀ.ਕੇਜ਼ ਹਨ ਜਿਨ੍ਹਾਂ ਵਿੱਚੋਂ 18 ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਦੇ ਡਾਇਰੈਕਟੋਰੇਟ ਆਫ਼ ਐਕਸਟੈਂਸ਼ਨ ਐਜੂਕੇਸ਼ਨ ਦੇ ਪ੍ਰਸ਼ਾਸਨਿਕ ਪ੍ਰਬੰਧਨ ਅਧੀਨ ਕੰਮ ਕਰ ਰਹੇ ਹਨ। ਕੇ.ਵੀ.ਕੇ. ਰੋਪੜ ...

ਐਂਟੀ ਡਰੱਗ ਕੈਂਪੇਨ ਤਹਿਤ ਜ਼ਿਲੇ ਦੇ ਵੱਖ- ਵੱਖ ਆਂਗਣਵਾੜੀ ਸੈਂਟਰਾਂ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਗਰੂਕਤ

Punjab News
ਮਾਲੇਰਕੋਟਲਾ, 25 ਦਸੰਬਰ -              ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ ਡਰੱਗ ਕੈਂਪੇਨ ਤਹਿਤ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਅਭਿਆਨ ਆਂਗਣਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਅਤੇ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਭਿਆਨਕ ਨੁਕਸਾਨਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ।              ਸੁਪਰਵਾਈਜ਼ਰਾਂ ਵੱਲੋਂ ਦੱਸਿਆ ਗਿਆ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਗੰਭੀਰ ਨੁਕਸਾਨ ਪਹੁੰਚਾਉਂਦਾ ਹੈ। ਆਂਗਣਵਾੜੀ ਵਰਕਰਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਪਰਿਵਾਰ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਜਾਗਰੂਕਤਾ ਕੈਂਪੇਨ ਦੌਰਾਨ ਪੋਸਟਰਾਂ, ਨਾਰਿਆਂ ਅਤੇ ਸਾਧਾਰਨ ਭਾਸ਼ਾ ਵਿੱਚ ਦਿੱਤੇ ਗਏ ਸੰਦੇਸ਼ਾਂ ਰਾਹੀਂ ਨਸ਼ਾ ਮੁਕਤ ਜੀਵਨ ਅਪਣਾ...

ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ

Punjab News
ਬਠਿੰਡਾ, 25 ਦਸੰਬਰ : ਬਠਿੰਡਾ ਨੂੰ ਸਮੱਸਿਆ ਮੁਕਤ, ਨਸ਼ਾ ਮੁਕਤ, ਆਦਰਸ਼ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਪਰਸਰਾਮ ਨਗਰ ਦੇ ਵਸਨੀਕਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਿਆਂ ਆਲਮ ਬਸਤੀ ਡਿਸਪੋਜ਼ਲ ਨੇੜੇ ਇੱਕ ਨਵੇਂ ਪਾਵਰ ਫੀਡਰ ਦਾ ਰਸਮੀ ਉਦਘਾਟਨ ਕੀਤਾ।  ਇਸ ਮੌਕੇ ਕੌਂਸਲਰ ਮੈਡਮ ਰਾਜ ਰਾਣੀ ਅਤੇ ਸ੍ਰੀ ਸਾਧੂ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਐਕਸੀਅਨ ਪਾਵਰ ਕਾਰਪੋਰੇਸ਼ਨ ਸ਼੍ਰੀ ਸੰਦੀਪ ਗਰਗ, ਕੌਂਸਲਰ ਸ੍ਰੀ ਰਤਨ ਰਾਹੀ, ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ, ਸ੍ਰੀ ਸੋਨੀ ਪ੍ਰਧਾਨ, ਸ੍ਰੀ ਪੰਕਜ ਸ਼ਰਮਾ, ਸ੍ਰੀ ਅਮਨਦੀਪ ਡੀਸੀ, ਅਤੇ ਸ੍ਰੀ ਯਾਦਵਿੰਦਰ ਸਿੰਘ ਮਾਨ ਵੀ ਮੌਜੂਦ ਸਨ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਭਗ 80 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਪਾਵਰ ਫੀਡਰ ਦੇ ਚਾਲੂ ਹੋਣ ਨਾਲ ਪਰਸਰਾਮ ਨਗਰ ਖੇਤਰ ਦੇ ਵਸਨੀਕਾਂ ਨੂੰ ਬਿਜਲੀ ਦੇ ਵਾਰ...

ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਨਿਰੀਖਣ

Punjab News
ਮਾਨਸਾ, 25 ਦਸੰਬਰ-       ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ (ਪੀ ਐਸ ਐਚ ਆਰ ਸੀ) ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਹਵਾਲਾਤੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ।     ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸ਼ੰਟੀ ਸ਼ੰਟੀ ਨੇ ਬੈਰਕਾਂ, ਰਸੋਈ, ਭੋਜਨ ਸੇਵਾਵਾਂ, ਪਖਾਨੇ, ਸਫਾਈ, ਡਾਕਟਰੀ ਸਹੂਲਤਾਂ ਦਾ ਜਾਇਜ਼ਾ ਲਿਆ। ਓਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਉਨ੍ਹਾਂ ਸਫਾਈ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਖਾਸ ਕਰਕੇ ਰਸੋਈ ਵਿੱਚ, ਜਿੱਥੇ ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਫਾਈ ਦਾ ਨਿੱਜੀ ਤੌਰ 'ਤੇ ਮੁਲਾਂਕਣ ਕੀਤਾ ਅਤੇ ਖੁਦ ਖਾਣਾ ਖਾ ਕੇ ਦੇਖਿਆ। ਉਨ੍ਹਾਂ ਜੇਲ੍ਹ ਅੰਦਰ ਕੈਦੀਆਂ ਲਈ ਮਨੋਵਿਗਿਆਨਕ ਡਾਕਟਰ ਦੀ ਰੋਜ਼ਾਨਾ ਮੌਜ਼ੂਦਗੀ ਦਾ ਮਸ਼ਵਰਾ ਵੀ ਦਿੱਤਾ ਅਤੇ ਕੈਦੀਆਂ ਵੱਲੋਂ ਖੇਡ ਮੈਦਾਨਾਂ ਅੰਦਰ ਹਾਜ਼ਰੀ ਨੂੰ ਸਰਾਹਿਆ।    ਓਨ੍ਹਾਂ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਵਿੱਚ ...

ਫੰਡ ਘਟਾ ਕੇ ਅਤੇ ਅਧਿਕਾਰ ਖੋਹ ਕੇ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹੈ : ਡਾ. ਰਵਜੋਤ ਸਿੰਘ

Punjab News
ਹੁਸ਼ਿਆਰਪੁਰ, 25 ਦਸੰਬਰ :-        ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਨਰੇਗਾ ਯੋਜਨਾ ਦਾ ਨਾਮ ਬਦਲਣਾ ਮਹਿਜ਼ ਇਕ ਬਹਾਨਾ ਹੈ; ਅਸਲ ਇਰਾਦਾ ਇਸ ਦੇ ਅੰਦਰ ਬਦਲਾਅ ਕਰਨਾ ਹੈ ਜੋ ਗ਼ਰੀਬਾਂ ਅਤੇ ਮਜ਼ਦੂਰ ਵਰਗ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਮਨਰੇਗਾ ਲਈ 90 ਪ੍ਰਤੀਸ਼ਤ ਫੰਡਿੰਗ ਦਿੰਦਾ ਸੀ, ਜਿਸ ਨੂੰ ਹੁਣ ਘਟਾ ਕੇ 60:40 ਕਰ ਦਿੱਤਾ ਗਿਆ ਹੈ। ਇਸ ਦੌਰਾਨ ਰਾਜਾਂ ਦੇ ਆਰ.ਡੀ.ਐਫ ਅਤੇ ਜੀ.ਐਸ.ਟੀ ਫੰਡ ਵੀ ਰੋਕੇ ਜਾ ਰਹੇ ਹਨ, ਜੋ ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਇਹ ਵੀ ਤੈਅ ਕਰੇਗੀ ਕਿ ਪਿੰਡਾਂ ਵਿੱਚ ਕਿਹੜੇ ਕੰਮ ਹੋਣਗੇ ਅਤੇ ਕਿਹੜੇ ਨਹੀਂ। ਪਾਈਪਲਾਈਨਾਂ, ਬਾਜ਼ਾਰਾਂ, ਨਿਰਮਾਣ ਕਾਰਜਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ 'ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪਿੰਡਾਂ ਦੇ ਤਲਾਬਾਂ ਦੀ ਸਫ਼ਾਈ ਪੰਜ ਸਾਲਾਂ ਵਿੱਚ ਸਿਰਫ ਇਕ ਵਾਰ ਦੀ ਸ਼ਰਤ ਕੀਤੀ ਜਾਵੇਗੀ, ਇਹ ਪੁੱਛਿਆ ਜਾਣਾ ਚਾਹੀਦਾ ਹੈ ਕਿ 125 ਦਿਨਾਂ ਦਾ ਰੁਜ਼ਗਾਰ ਕਿਵੇਂ ਦਿੱਤਾ ਜਾਵੇਗਾ। ਇਹ ਗ਼ਰੀਬਾਂ ਦੇ ਮੂੰਹੋਂ ਰੋਟੀ ਖੋਹ...

ਪਿਆਰ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਕ੍ਰਿਸਮਸ ਦਾ ਤਿਉਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

Punjab News
ਹੁਸ਼ਿਆਰਪੁਰ, 25 ਦਸੰਬਰ:- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕ੍ਰਿਸਮਸ ਦੇ ਸ਼ੁਭ ਮੌਕੇ 'ਤੇ ਸਾਰੇ ਹੁਸ਼ਿਆਰਪੁਰ ਵਾਸੀਆਂ, ਖਾਸ ਕਰਕੇ ਈਸਾਈ ਭਾਈਚਾਰੇ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਹ ਮੋਨਾ ਮੈਮੋਰੀਅਲ ਚਰਚ ਵਿਖੇ ਆਯੋਜਿਤ ਇਕ ਵਿਸ਼ੇਸ਼ ਪ੍ਰਾਰਥਨਾ ਸਭਾ (ਸਮਾਗਮ) ਵਿਚ ਸ਼ਾਮਲ ਹੋਏ ਅਤੇ ਪ੍ਰਭੂ ਯਿਸੂ ਮਸੀਹ ਦੇ ਸੁਨੇਹਿਆਂ ਨੂੰ ਯਾਦ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਪਿਆਰ, ਕੁਰਬਾਨੀ, ਦਇਆ ਅਤੇ ਸੇਵਾ ਦਾ ਪ੍ਰਤੀਕ ਹੈ। ਪ੍ਰਭੂ ਯਿਸੂ ਮਸੀਹ ਨੇ ਮਨੁੱਖਤਾ ਨੂੰ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਧਾਰਮਿਕ ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਉਦਾਹਰਨ ਰਹੀ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਇਕੱਠੇ ਹੋ ਕੇ ਤਿਉਹਾਰ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ, ਸਤਿਕਾਰ ਅਤੇ ਵਿਕਾਸ ਸਰਕ...

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

Punjab News
ਚੰਡੀਗੜ੍ਹ, 25 ਦਸੰਬਰ:- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 12 ਤੋਂ 16 ਜਨਵਰੀ, 2026 ਤੱਕ ਟੇਬਲ ਟੈਨਿਸ ਹਾਲ, ਸੈਕਟਰ-23, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 31 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵ...

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

Punjab News
ਚੰਡੀਗੜ੍ਹ, 25 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 299ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 285 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 87 ਐਫਆਈਆਰਜ਼ ਦਰਜ ਕਰਕੇ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 299 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,775 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 268 ਗ੍ਰਾਮ ਹੈਰੋਇਨ, 1860 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab News
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 25 ਦਸੰਬਰ:- ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋਣ ਦੇ ਮੱਦੇਨਜ਼ਰ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅੱਜ ਇਸ ਪਵਿੱਤਰ ਸਥਾਨ 'ਤੇ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ। ਦਸਵੇਂ ਗੁਰੂ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਅੱਜ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਈ ਹੈ। ਇਸ ਮੌਕੇ ਡੀਜੀਪੀ ਨੇ ਡੀਆਈਜੀ ਰੋਪੜ ਰੇਂਜ ਨਾਨਕ ਸਿੰਘ ਅਤੇ ਐਸਐਸਪੀ ਸ੍ਰੀ ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਦੇ ਨਾਲ ਧਾਰਮਿਕ ਸਮਾਗਮ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ...