ਲੋਕਾਂ ਨੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦਾ ਮਨ ਬਣਾਇਆ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 30 ਜੂਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਵਾਰਡ ਨੰਬਰ 03 ਤੋਂ ਪਾਰਟੀ ਦੀ ਉਮੀਦਵਾਰ ਰਜਨੀ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਨਣਾ ਤੈਅ ਹੈ ਕਿਉਂਕਿ ਲੋਕ ਇੱਕ ਵਾਰ ਫੇਰ ਆਪ ਨੂੰ ਲਿਆਉਣ ਦਾ ਮਨ ਬਣਾ ਬੈਠੇ ਹਨ।
ਭਾਰੀ ਗਿਣਤੀ ਵਿਚ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵਾਰਡ ਵਾਸੀਆਂ ਸਮੇਤ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਜਨੀ ਕੋਰ ਦੇ ਹੱਕ ‘ਚ ਪ੍ਰਚਾਰ ਕਰਦਿਆਂ ਕਿਹਾ ਆਪ ਦੀਆਂ ਲੋਕ ਪੱਖੀ ਨੀਤੀਆਂ ਅਤੇ ਸ਼ਾਨਦਾਰ ਵਿਕਾਸ ਕਾਰਜਾਂ ਨੇ ਲੋਕਾਂ ਦਾ ਮਨ ਜਿੱਤ ਲਿਆ ਹੈ ਜਿਸ ਕਰਕੇ ਉਹ ਇੱਕ ਵਾਰ ਫੇਰ ਸੂਬੇ ਦੀ ਵਾਗਡੋਰ ਆਪ ਦੇ ਹੱਥ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਇਤਿਹਾਸਿਕ ਵਿਕਾਸ ਕੰਮ ਹੋਏ ਹਨ ਜਿਨ੍ਹਾਂ ਨੇ ਵਿਰੋਧੀਆਂ ਪਾਰਟੀਆਂ ਨੂੰ ਹਾਸ਼ੀਏ ‘ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾ...




