Wednesday, October 28
Shadow

Punjab News

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ

Punjab News, Punjab Politics
ਚੰਡੀਗੜ੍ਹ 25 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ 'ਤੇ ਆਉਂਦੀ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਮੈਦਾਨ 'ਚ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਸ਼ੈਰੀ ਕਲਸੀ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ ਹੈ। ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਯੂਥ ਕਲੱਬਾਂ ਨਾਲ ਜੋੜਿਆ ਗਿਆ ਹੈ। ਲੰਮੇ ਸਮੇਂ ਤੋਂ ਜੋ ਨੌਜਵਾਨ ਰਾਹ ਤੋਂ ਭਟਕੇ ਹੋਏ ਸਨ, ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡ ਮੈਦਾਨ, ਇਨਡੋਰ ਵਾ ਆਊਟਡੋਰ ਜਿੱਮ, 'ਖੇਡਾਂ ਵਤਨ ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

Punjab News
ਚੰਡੀਗੜ੍ਹ, 25 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 248ਵੇਂ ਦਿਨ, ਪੁਲਿਸ ਟੀਮਾਂ ਨੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,661 ਹੋ ਗਈ ਹੈ। ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ, ‘ਐਂਟ...
ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Punjab News, Punjab Politics
ਚੰਡੀਗੜ੍ਹ 24 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗੁਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਪ ਵਰਕਰ ਸ਼ਾਮਿਲ ਹੋਏ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਦੌਰ ਚੱਲ ਰਹਾ ਹੈ, ਪਰ ਬੀਜੇਪੀ ਨੇ ਈਡੀ ਦਾ ਦੌਰ ਜ਼ਿਆਦਾ ਵਧਾ ਦਿੱਤਾ ਹੈ, ਕਿਉਂਕਿ ਇਹ ਸਾਨੂੰ ਦਬਾਉਣਾ ਅਤੇ ਸਾਡੇ 'ਤੇ ਦਬਾਅ ਬਣਾਉਣਾ ਚਾਹੁੰਦੇ ਹਨ। ਇਹਨਾਂ ਨੂੰ ਲੱਗਦਾ ਹੈ ਕਿ ਇਹ ਜਿੰਨਾ ਪ੍ਰੇਸ਼ਾਨ ਕਰਨਗੇ, ਉਨ੍ਹਾਂ ਸਾਡਾ ਧਿਆਨ ਇਸ ਪਾਸੇ ਆਵੇਗਾ ਅਤੇ ਪ੍ਰਚਾਰ ਤੋਂ ਧਿਆਨ ਘੱਟ ਜਾਵੇਗਾ। ਦਿੱਲੀ ਵਿੱਚ ਵੀ ਇਹਨਾਂ ਨੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਹੀ ਕੰਮ ਹੁਣ ਇੱਥੇ ਕਰ ਰਹੇ ਹਨ ਕਿ ਜਿਵੇਂ ਦਿੱਲੀ 'ਚ ਚੋਣਾਂ ਜਿੱਤੀਆਂ ਸਨ, ਉਵੇਂ ਇੱਥੇ ਵੀ ਜਿੱਤ ਲੈਣਗੇ। ਉਨ੍ਹਾਂ ਕਿਹਾ ਕਿ ਇਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਦੁਬਾਰਾ ਆ...
ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ ਸਿੰਘ ਮੁੰਡੀਆਂ

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ ਸਿੰਘ ਮੁੰਡੀਆਂ

Chandigarh, Punjab News, Punjab Politics
ਚੰਡੀਗੜ੍ਹ 24 ਸਤੰਬਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਦੇ ਉਨ੍ਹਾਂ ਦਾਅਵਿਆਂ 'ਤੇ ਪਲਟਵਾਰ ਕੀਤਾ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਉਹ ਪੰਜਾਬ ਛੱਡ ਕੇ ਅਮਰੀਕਾ ਚਲੇ ਗਏ ਹਨ। ਮੁੰਡੀਆਂ ਨੇ ਤਨਜ਼ ਕੱਸਦਿਆਂ ਕਿਹਾ ਕਿ ਬਿੱਟੂ ਨੇ ਆਪਣੀ ਟਿਕਟ ਕੱਟੇ ਜਾਣ ਤੋਂ ਬਾਅਦ ਸ਼ਾਇਦ ਕੋਈ "ਟ੍ਰੈਵਲ ਏਜੰਸੀ" ਖੋਲ੍ਹ ਲਈ ਹੈ ਅਤੇ ਹੁਣ ਉਹ ਪੰਜਾਬ ਦੇ ਨੇਤਾਵਾਂ ਨੂੰ ਅਮਰੀਕਾ ਭੇਜ ਰਹੇ ਹਨ। ਆਪਣੇ ਭਤੀਜੇ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ ਦੀ ਹਾਲੀਆ ਛਾਪੇਮਾਰੀ ਨੂੰ ਲੈ ਕੇ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਮੁੰਡੀਆਂ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਇੱਕ ਵਿਧਵਾ, ਬੱਚਿਆਂ ਅਤੇ ਇੱਕ ਗਰਭਵਤੀ ਔਰਤ ਨੂੰ ਖੱਜਲ-ਖੁਆਰ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਜਨਤਾ ਵਿੱਚ ਉਤਸ਼ਾਹ ਪੈਦਾ ਕਰਨ ਵਿੱਚ ਨਾਕਾਮ ਰਹਿਣ ਤੋਂ ਬਾਅਦ ਭਾਜਪਾ ਹੁਣ ਡਰ ਦਾ ਮਾਹੌਲ ਬਣਾ ਕੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਈ.ਡੀ. ਦੇ ਛਾਪਿਆਂ ਜਾਂ ਧਮਕੀਆਂ ਨਾਲ ਨਹੀਂ ਡਰਾਇਆ ਜਾ ਸਕਦਾ। ਉਨ੍ਹਾਂ ਐਲਾਨ ਕੀਤਾ, "ਅਸੀਂ ਪੰਜਾਬੀ ਹਾਂ ਅਤੇ ਅਸ...
ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲ

ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲ

Punjab News, Punjab Politics
ਚੰਡੀਗੜ੍ਹ 24 ਸਤੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਹੈ ਕਿ ਉਹ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ, ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦਾ ਸ਼ਰੇਆਮ ਦੁਰਵਰਤੋਂ ਕਰ ਰਹੀ ਹੈ। ਚੰਡੀਗੜ੍ਹ ਵਿਖੇ ਇੱਕ ਭਰਵੀਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਦੌਰ ਪਹਿਲਾਂ ਕਦੇ ਨਹੀਂ ਦੇਖਿਆ ਗਿਆ, ਜਿੱਥੇ ਰਾਜਨੀਤਿਕ ਵਿਰੋਧੀਆਂ ਵਿਰੁੱਧ ਕੇਂਦਰੀ ਏਜੰਸੀਆਂ ਦੀ ਇਸ ਹੱਦ ਤੱਕ ਨੰਗੀ ਵਰਤੋਂ ਕੀਤੀ ਜਾ ਰਹੀ ਹੋਵੇ। ਭਾਜਪਾ ਜਨਤਾ ਦੀਆਂ ਵੋਟਾਂ ਨਾਲ ਰਾਜਨੀਤਿਕ ਲੜਾਈ ਜਿੱਤਣ ਵਿੱਚ ਨਾਕਾਮ ਰਹੀ ਹੈ, ਇਸ ਲਈ ਉਹ ਡਰ ਦਾ ਮਾਹੌਲ ਬਣਾ ਕੇ, ਵਿਰੋਧੀ ਪਾਰਟੀਆਂ ਨੂੰ ਤੋੜ ਕੇ ਅਤੇ ਆਗੂਆਂ 'ਤੇ ਦਬਾਅ ਪਾ ਕੇ ਸੱਤਾ ਹਥਿਆਉਣਾ ਚਾਹੁੰਦੀ ਹੈ। ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਈਡੀ ਦੀਆਂ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਸਪੱਸ਼ਟ...
ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

Chandigarh, Punjab News, Punjab Politics
ਚੰਡੀਗੜ੍ਹ 24 ਸਤੰਬਰਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਇਹ ਮਹਿਸੂਸ ਕਰਨ ਤੋਂ ਬਾਅਦ ਕਿ ਪੰਜਾਬ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ, ਹੁਣ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਤੋਂ ਸਿਆਸੀ ਬਦਲਾ ਲੈਣ ਅਤੇ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੇ ਹਨ। 'ਆਪ' ਦੇ ਸੀਨੀਅਰ ਨੇਤਾ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਨੇ ਪੂਰੇ ਪੰਜਾਬ ਵਿੱਚ ਤਿੰਨ ਦਿਨਾਂ ਤੋਂ ਸਰਕਾਰੀ ਕੰਮਕਾਜ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਅਸੁਵਿਧਾ ਹੋਈ ਹੈ, ਜਦੋਂ ਕਿ ਛਾਪੇਮਾਰੀ ਵਿੱਚ ਕੁਝ ਵੀ ਹਾਸਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਵਾਲੀ ਸਰਕਾਰਾਂ ਦੇ ਰਾਜਾਂ ਖ਼ਿਲਾਫ਼ ਈਡੀ, ਇਨਕਮ ਟੈਕਸ ਵਿਭਾਗ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰਨਾ ਉਸ ਦਾ ਟਰੇਡਮਾਰਕ ਬਣ ਗਿਆ ਹੈ, ਪਰ ਪੰਜਾਬ ਡਰਨ ਵਾਲਾ ਨਹੀਂ ਹੈ ਅਤੇ ਤਿੰਨ ਕਰੋੜ ਪੰਜਾਬੀ ਭਾਜਪਾ ਨੂੰ ਲੋਕਤੰਤਰਿਕ ਤਰੀਕੇ ਨਾਲ ਜਵਾਬ ਦੇਣਗੇ। ਇੱਕ ਬਿਆਨ ਵਿੱਚ, ਆਪ ਨੇ ਕਿਹਾ ਕਿ ਪ੍ਰ...
ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

Punjab News
ਚੰਡੀਗੜ੍ਹ, 24 ਸਤੰਬਰ:ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕੀਤੀ ਗਈ ਛਾਪੇਮਾਰੀ ਦੀ ਸਖ਼ਤ ਨਿੰਦਾ ਕੀਤੀ ਅਤੇ ਜਿਸ ਤਰੀਕੇ ਨਾਲ ਏਜੰਸੀ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਵਿਖੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਤੀਜੇ ਦੇ ਘਰ ਤਲਾਸ਼ੀ ਲਈ, ਉਸ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਡਰ ਅਤੇ ਰਾਜਨੀਤਿਕ ਡਰਾਵੇ-ਧਮਕਾਉਣ ਦਾ ਮਾਹੌਲ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਬਹੁਤ ਹੀ ਚਿੰਤਾਜਨਕ ਹੈ ਅਤੇ ਦਾਅਵਾ ਕੀਤਾ ਕਿ ਪੰਜਾਬ ਅਜਿਹੀਆਂ ਕਾਰਵਾਈਆਂ ਅੱਗੇ ਝੁਕੇਗਾ ਨਹੀਂ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਾਂਚ ਏਜੰਸੀਆਂ ਨੂੰ ਕਾਨੂੰਨ ਅਨੁਸਾਰ ਜਾਂਚ ਕਰਨ ਦਾ ਕਾਨੂੰਨੀ ਅਧਿਕਾਰ ਹੈ ਪਰ ਉਨ੍ਹਾਂ ਦੀਆਂ ਕਾਰਵਾਈਆਂ ਚੁਣੇ ਹੋਏ ਨੁਮਾਇੰਦਿਆਂ ਜਾਂ ਉਨ੍ਹਾਂ ਦੇ ਪਰਿਵਾਰਾਂ ’ਤੇ ਰਾਜਨੀਤਿਕ ਦਬਾਅ ਪਾਉਣ ਦਾ ਸਾਧਨ ਨਹੀਂ ਬਣਨੀਆਂ ਚਾਹੀਦੀਆਂ। ਹਰਦੀਪ ਸਿੰਘ ਮੁੰਡੀਆਂ ਵੱਲੋਂ ਸਾਹਨੇਵਾਲ ਵਿਖੇ ਉਨ੍ਹਾਂ ਦੇ ਭਤੀਜੇ ਦੇ ਘਰ ਦੀ ਤਲਾਸ਼ੀ ਅਤੇ ਔਰਤਾਂ ਤੇ ਬੱਚਿਆਂ ਨੂੰ ਪ੍ਰੇਸ਼ਾਨ ਕਰਨ ਸਬੰਧੀ ਦੋਸ਼ਾਂ ਦਾ ਹਵ...
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ  ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ  ਮਾਮਲੇ ਵਿਚ ਨੋਟਿਸ ਜਾਰੀ

Punjab News, Punjab Politics
ਚੰਡੀਗੜ੍ਹ, 24 ਸਤੰਬਰ:ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ  ਅੱਜ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਅਨੁਸਾਰ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵੱਲੋਂ ਭਾਰਤੀ ਜਨਤਾ ਪਾਰਟੀ ਵਲੋਂ ਬੀਤੇ ਦਿਨੀਂ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਕੀਤੇ ਗਏ ਇਕ ਰਾਜਨੀਤਕ ਪ੍ਰੋਗਰਾਮ ਦੌਰਾਨ ਸ੍ਰੀਮਤੀ ਸੁਹਾਨੀ ਡੋਡਾ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ, ਫਾਜਿਲਕਾ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਕਿਸੇ ਐਸ.ਪੀ. ਰੈਂਕ ਦੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾ ਕੇ ਕਾਰਵਾਈ ਬਾਰੇ ਰਿਪੋਰਟ ਕਮਿਸ਼ਨ ਨੂੰ 25.09.2026 ਤੱਕ ਪੇਸ਼ ਕਰਨ।...
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ; ਮੌਜੂਦਾ ਵਿੱਤੀ ਸਾਲ ਦੌਰਾਨ ਕਰੀਬ 624 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ; ਮੌਜੂਦਾ ਵਿੱਤੀ ਸਾਲ ਦੌਰਾਨ ਕਰੀਬ 624 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 24 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਨੂੰ ਲੋਕ-ਭਲਾਈ ਦੀ ਨੀਂਹ ਮੰਨਦਿਆਂ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੀ ਕੋਈ ਵੀ ਲੋੜਵੰਦ ਮਹਿਲਾ ਆਪਣੇ ਹੱਕ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਜੀਵਨ ਜਿਊਣ ਦਾ ਮੌਕਾ ਦੇਣਾ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਕਰੀਬ 624 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ 7 ਲੱਖ ਤੋਂ ਵੱਧ ਔਰਤਾਂ ਨੂੰ ਨਿਯਮਤ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਵਿੱਤੀ ਸਾਲ ਲਈ ਇਸ ਸਕੀਮ ਵਾਸਤੇ 1200 ਕਰੋੜ ਰੁਪਏ ਤੋਂ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

Punjab News
ਚੰਡੀਗੜ੍ਹ, 24 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 247ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ  ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 247ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 285 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 73,415 ਹੋ ਗਈ ਹੈ। ਇਸ ਤੋਂ ਇਲਾਵਾ 157 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ...