Wednesday, July 29
Shadow

Punjab News

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

Punjab News
ਚੰਡੀਗੜ੍ਹ, 26 ਜੂਨ: ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣ ਲਈ ਲੰਮੀ ਵਿਚਾਰ-ਚਰਚਾ ਕੀਤੀ। ਮੈਂਬਰਾਂ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੂੰ ਜਾਣੂੰ ਕਰਵਾਇਆ ਗਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਡਿਪੂ ਹੋਲਡਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਸੂਬਾ ਸਰਕਾਰ ਲਾਭਪਾਤਰੀਆਂ ਨੂੰ ਇੱਕੋ ਵਾਰ ਵਿੱਚ 3 ਮਹੀਨੇ ਦੀ ਕਣਕ ਦੀ ਅਲਾਟਮੈਂਟ ਕਰਦੀ ਹੈ, ਪਰ ਈ-ਪੀਓਐਸ ਮਸ਼ੀਨਾਂ ਰਾਹੀਂ ਹਰੇਕ ਮਹੀਨੇ ਲਈ ਵੱਖਰੀ ਲੈਣ-ਦੇਣ ਦੀ ਸਲਿੱਪ ਪਰਚੀ ਜਾਰੀ ਕਰਨੀ ਪੈਂਦੀ ਹੈ। ਇਸ ਤੋਂ ਇਲਾਵਾ, 'ਮੇਰੀ ਰਸੋਈ' ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਲਈ ਵੀ ਇੱਕ ਵੱਖਰੀ ਸਲਿੱਪ ਜਾਰੀ ਕੀਤੀ ਜਾਂਦੀ ਹੈ। ਨਤੀਜੇ ਵਜੋਂ, ਹਰੇਕ ਲਾਭਪਾਤਰੀ ਲਈ ਕੁੱਲ ਚਾਰ ਸਲਿੱਪਾਂ ਜਾਰੀ ਹੁੰਦੀਆਂ ਹਨ। ਇਸ ਦਾ ਮਤਲਬ ਹੈ ਕਿ ਤਿੰਨ ਮਹੀਨਿਆਂ ਦੀ ਕਣਕ ਦੀ ਅਲਾਟਮੈਂਟ ਲਈ ਤਿੰਨ ਵੱਖ-ਵੱਖ ਸਲਿੱਪਾਂ ਅਤੇ ਮੇਰੀ ਰਸੋਈ ਸਕੀਮ ਲਈ ਇੱਕ ਸਲਿੱਪ, ਜਿਸ ਕਾਰਨ ਇੱਕੋ ਲਾਭਪਾਤਰੀ ਲਈ 4 ਸਲ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

Punjab News
ਚੰਡੀਗੜ੍ਹ/ਬਠਿੰਡਾ, 26 ਜੂਨ: ਸੂਬੇ ਵਿੱਚ ਖੇਤੀਬਾੜੀ ਸਬੰਧੀ ਵਸਤਾਂ ਦੀ ਗੁਣਵੱਤਾ ਕੰਟਰੋਲ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬਠਿੰਡਾ ਵਿਖੇ ਸੂਬੇ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਟਰੀ ਦਾ ਉਦਘਾਟਨ ਕੀਤਾ ਅਤੇ ਡੱਬਵਾਲੀ ਰੋਡ ਸਥਿਤ ਖੇਤੀ ਭਵਨ ਵਿਖੇ ਸੀਡ ਟੈਸਟਿੰਗ ਲੈਬ ਦਾ ਨੀਂਹ ਪੱਥਰ ਰੱਖਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 1.5 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਗਈ ਇਸ ਬਾਇਓ-ਫ਼ਰਟੀਲਾਈਜ਼ਰ ਲੈਬ ਦੀ ਸਾਲਾਨਾ ਜਾਂਚ ਸਮਰੱਥਾ ਘੱਟੋ-ਘੱਟ 1,000 ਸੈਂਪਲਾਂ ਦੀ ਹੈ। ਇਹ ਲੈਬ ਬਹੁਤ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਦੇ ਕਿਸਾਨ ਰਸਾਇਣਕ ਖਾਦਾਂ ਨੂੰ ਛੱਡ ਕੇ ਬਾਇਓ-ਫ਼ਰਟੀਲਾਈਜ਼ਰ (ਜੈਵਿਕ ਖਾਦਾਂ) ਵੱਲ ਰੁਖ ਕਰ ਰਹੇ ਹਨ ਅਤੇ ਇਹ ਲੈਬ ਬਾਜ਼ਾਰ ਵਿੱਚ ਉਪਲਬਧ ਉਤਪਾਦਾਂ ਦੀ ਗੁਣਵੱਤਾ ਦਾ ਪਤਾ ਲਗਾਉਣ ਵਿੱਚ ਉਨ੍ਹਾਂ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ 2 ਕਰੋੜ ਰੁਪਏ ਦੀ ਲਾਗਤ ਵਾਲੀ ਸੀਡ ਟੈਸਟਿੰਗ ਲੈਬ ਵਿਗਿਆਨਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

Punjab News
ਚੰਡੀਗੜ੍ਹ, 26 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦਾ ਮਾਸਿਕ ਮਾਣਭੱਤਾ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਪੰਚਾਇਤੀ ਰਾਜ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਪਿੰਡਾਂ ਦੇ ਨੁਮਾਇੰਦਿਆਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵੱਲ ਮਹੱਤਵਪੂਰਨ ਕਦਮ ਦੱਸਿਆ। ਅੱਜ ਇੱਥੋਂ ਜਾਰੀ ਬਿਆਨ ਵਿੱਚ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਮੁੱਖ ਮੰਤਰੀ ਵੱਲੋਂ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਉਹ ਸਤਿਕਾਰ ਅਤੇ ਸਮਰਥਨ ਮਿਲਣਾ ਜ਼ਰੂਰੀ ਹੈ ਜਿਸਦੇ ਉਹ ਹੱਕਦਾਰ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਪੰਚ, ਸਰਕਾਰ ਅਤੇ ਪੇਂਡੂ ਨਾਗਰਿਕਾਂ ਵਿਚਕਾਰ ਸੰਪਰਕ ਦੀ ਪਹਿਲੀ ਕੜੀ ਵਜੋਂ ਕੰਮ ਕਰਦੇ ਹਨ ਅਤੇ ਵਿਕਾਸ ਪਹਿਲਕਦਮੀਆਂ ਨੂੰ ਲਾਗੂ ਕਰਨ, ਸਥਾਨਕ ਮੁੱਦਿਆਂ ਨੂੰ ਹੱਲ ਕਰਨ ਅਤੇ ਜਨਤਕ ਸੇਵਾਵਾਂ ਦੀ ਪ੍ਰਭਾਵੀ ਡਿਲੀਵਰੀ ਨੂੰ ਯਕੀਨੀ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

Punjab News
ਸਮਾਣਾ, 26 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਸਮਾਣਾ ਵਿਖੇ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਖੇਡਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ, ਨਸ਼ਿਆਂ ਦੇ ਖ਼ਾਤਮੇ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਲਈ ਤਿਆਰ ਕਰਨ ਵਾਸਤੇ ਖੇਡ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਨਿਵੇਸ਼ ਕਰ ਰਹੀ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਟੇਡੀਅਮ 10.35 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਨੌਂ ਏਕੜ ਪੰਚਾਇਤੀ ਜ਼ਮੀਨ 'ਤੇ ਬਣਾਇਆ ਜਾਵੇਗਾ। ਸਟੇਡੀਅਮ ਵਿੱਚ ਅੱਠ ਲੇਨਾਂ ਵਾਲਾ ਅੰਤਰਰਾਸ਼ਟਰੀ ਪੱਧਰ ਦਾ 400 ਮੀਟਰ ਦਾ ਸਿੰਥੈਟਿਕ ਅਥਲੈਟਿਕਸ ਟਰੈਕ ਹੋਵੇਗਾ। ਇਹ ਟਰੈਕ 100 ਮੀਟਰ, 200 ਮੀਟਰ ਅਤੇ 400 ਮੀਟਰ ਦੀਆਂ ਦੌੜਾਂ ਵਰਗੇ ਅਥਲੈਟਿਕ ਮੁਕਾਬਲਿਆਂ ਦੇ ਨਾਲ-ਨਾਲ ਹੋਰ ਟਰੈਕ ਮੁਕਾ...

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

Punjab News
ਚੰਡੀਗੜ੍ਹ, 26 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਬੱਚਿਆਂ ਦੇ ਸੁਨਹਿਰੀ ਅਤੇ ਸਿਹਤਮੰਦ ਭਵਿੱਖ ਦੀ ਨੀਂਹ ਰੱਖਣ ਲਈ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕਰਵਾਏ ਗਏ ਇੱਕ ਵਿਸ਼ੇਸ਼ 'ਕਨਕਲੇਵ' (ਸੰਮੇਲਨ) ਦੌਰਾਨ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ “ਪੰਜਾਬ ਬਾਲ ਵਿਕਾਸ ਸੰਮੇਲਨ 2026” ਦੇ ਤਹਿਤ ਬੱਚਿਆਂ ਦੇ ਸਮੂਹਿਕ ਵਿਕਾਸ ਲਈ *“ਨਿੱਕੇ ਕਦਮ, ਵੱਡਾ ਵਿਕਾਸ”** ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਬੱਚਿਆਂ ਦੇ ਸਰੀਰਿਕ, ਮਾਨਸਿਕ, ਬੋਧਿਕ ਅਤੇ ਭਾਵਨਾਤਮਿਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਹਰ ਬੱ...

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

Punjab News
ਚੰਡੀਗੜ੍ਹ, 26 ਜੂਨ: ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਬਦਲਾਅ 1 ਜੁਲਾਈ ਤੋਂ ਲਾਗੂ ਹੋਵੇਗਾ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ 25 ਮਈ 2026 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਅਸਥਾਈ ਤੌਰ 'ਤੇ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ। ਪਹਿਲਾ ਦਾ ਇਹ ਪ੍ਰਬੰਧ 30 ਜੂਨ 2026 ਤੱਕ ਲਾਗੂ ਰਹੇਗਾ।...

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ ‘ਲੈਟਰਜ਼ ਟੂ ਮਾਈ ਡੌਟਰਜ਼’ ਲੋਕ ਅਰਪਣ

Punjab News
*ਚੰਡੀਗੜ੍ਹ, 26 ਜੂਨ:* ਇੱਕ ਮਾਂ ਦੇ ਪਿਆਰ ਤੇ ਸਿਆਣਪ ਦੀ ਗਹਿਰਾਈ ਦਾ ਜਸ਼ਨ ਮਨਾਉਂਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਇੱਕ ਸਮਾਰੋਹ ਦੌਰਾਨ ਲੇਖਿਕਾ ਰਾਵੀ ਪੰਧੇਰ ਦੀ ਕਿਤਾਬ _'ਲੈਟਰਜ਼ ਟੂ ਮਾਈ ਡੌਟਰਜ਼'_ ਜਾਰੀ ਕੀਤੀ। ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਕਿਤਾਬ ਇੱਕ ਭਾਵੁਕ ਸੰਗ੍ਰਹਿ ਹੈ ਜੋ ਇੱਕ ਮਾਂ ਦੀਆਂ ਭਾਵਨਾਵਾਂ, ਉਮੀਦਾਂ, ਡਰਾਂ ਅਤੇ ਜੀਵਨ ਦੇ ਸਬਕਾਂ ਨੂੰ ਆਪਣੀਆਂ ਧੀਆਂ ਲਈ ਲਿਖੀਆਂ ਚਿੱਠੀਆਂ ਵਿੱਚ ਪਰੋਂਦੀ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਦੂਰੀਆਂ ਦੇ ਇਸ ਦੌਰ ਵਿੱਚ, ਅਜਿਹੀਆਂ ਦਿਲੋਂ ਲਿਖੀਆਂ ਕਹਾਣੀਆਂ ਸਾਨੂੰ ਮਾਂ-ਧੀ ਦੇ ਰਿਸ਼ਤੇ ਦੀ ਤਾਕਤ ਅਤੇ ਕਦਰਾਂ-ਕੀਮਤਾਂ, ਹੌਸਲੇ ਤੇ ਪਛਾਣ ਘੜਨ ਵਿੱਚ ਮਾਂ ਦੀ ਭੂਮਿਕਾ ਦੀ ਯਾਦ ਦਿਵਾਉਂਦੀਆਂ ਹਨ। ਲੇਖਿਕਾ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਜਦੋਂ ਔਰਤਾਂ ਆਪਣੇ ਜੀਵਨ ਅਨੁਭਵਾਂ ਨੂੰ ਕਲਮਬੱਧ ਕਰਦੀਆਂ ਹਨ ਤਾਂ ਪੰਜਾਬ ਦੀ ਸਾਹਿਤਕ ਵਿਰਾਸਤ ਹੋਰ ਅਮੀਰ ਹੁੰਦੀ ਹੈ। _'ਲੈਟਰਜ਼ ਟੂ ਮਾਈ ਡੌਟਰਜ਼'_ ਹਰ ਉਸ ਮਾਂ ਨਾਲ ਗੱਲ ਕਰਦੀ ਹੈ ਜੋ ਹੌਸਲਾ ਤੇ ਦਇਆ ਵਿਰਾਸਤ ਵਜੋਂ ਦੇਣਾ ਚ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ

Punjab News
ਜਲੰਧਰ, 25 ਜੂਨ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ (ਡੀ.ਡਬਲਿਊ.ਐਸ.ਐਮ.) ਦੀ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਸੈਨੀਟੇਸ਼ਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ।  ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਠੋਸ ਕੂੜਾ ਪ੍ਰਬੰਧਨ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਗਰਮ ਅਤੇ ਤਾਲਮੇਲ ਵਾਲੀ ਪਹੁੰਚ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਵੱਛਤਾ ਅਤੇ ਟਿਕਾਊ ਕੂੜਾ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਬਿਹਤਰ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੈਨੀਟੇਸ਼ਨ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗਾਂ ਨੂੰ ਮਾਣਯੋ...
ਐਸ.ਆਈ.ਆਰ.-2026  ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026  ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

Punjab News
ਚੰਡੀਗੜ੍ਹ, 25 ਜੂਨ: ਸੂਬੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਅਧੀਨ  ਅੱਜ 24,453 ਬੀ.ਐਲ.ਓਜ਼. ਨੇ ਘਰੋ-ਘਰੀ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਚੋਣ ਕਮਿਸ਼ਨ  ਵੱਲੋਂ ਨਿਰਧਾਰਤ ਗਣਨਾ ਪੜਾਅ 25 ਜੂਨ ਤੋਂ 24 ਜੁਲਾਈ, 2026 ਤੱਕ ਜਾਰੀ ਰਹੇਗਾ, ਜਿਸ ਤਹਿਤ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਘਰ-ਘਰ ਗਣਨਾ ਦੇ ਪਹਿਲੇ ਦਿਨ ਸੂਬੇ ਦੇ ਲੋਕਾਂ ਲਈ ਬਾਖ਼ੂਬ ਉਦਾਹਰਣ ਪੇਸ਼ ਕਰਦਿਆਂ ਸ਼੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ, ਮੁੱਖ ਚੋਣ ਅਫ਼ਸਰ, ਪੰਜਾਬ ਨੇ ਆਪਣੇ ਪਰਿਵਾਰ ਸਮੇਤ ਆਪਣਾ ਗਣਨਾ ਫਾਰਮ ਭਰਿਆ ਅਤੇ ਦਰੁਸਤ, ਸਮਾਵੇਸ਼ੀ ਤੇ ਸੋਧੀ ਹੋਈ ਵੋਟਰ ਸੂਚੀ ਤਿਆਰ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਵੰਡਣ ਅਤੇ ਭਰਨ ਵਿੱਚ ਸਹਾਇਤਾ ਕਰਨ ਲਈ ਆਪਣੇ ਘਰਾਂ ਦਾ ਦੌਰਾ ਕਰਨ ਵਾਲੇ ਬੀ.ਐਲ.ਓਜ਼. ਨਾਲ ਸਹਿਯੋਗ ਕਰਨ। ਸ਼੍ਰੀਮਤੀ ਮਿਤਰਾ ਨੇ ਦੱਸਿਆ ਕਿ ਪਹਿਲਾ ਦਿਨ ਬਹੁਤ ਉਤਸ਼ਾਹਪੂਰਨ ਤੇ ਸਕਾਰਾਤਮਕ ਰਿਹਾ, ਸੂਬੇ ਵਿੱਚ ਗਣਨਾ ਫਾਰਮ ਪੂਰੇ ਸਫਲਤਾਪੂਰਵਕ ਵੰਡੇ ਗਏ। ਨਾਗਰਿ...
ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ

Crime News, Punjab News
ਚੰਡੀਗੜ੍ਹ,25 ਜੂਨ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 156ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 562 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 156ਵੇਂ ਦਿਨ, ਪੁਲਿਸ ਟੀਮਾਂ ਨੇ 332 ਵਿਅਕਤੀਆਂ ਨੂੰ 16 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 40,353 ਹੋਈਆਂ ਹਨ। ਇਸ ਤੋਂ ਇਲਾਵਾ, 147 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪ...