ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 25 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਅਫ਼ਗਾਨ ਨਾਗਰਿਕ ਅਤੇ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ 10 ਆਧੁਨਿਕ ਪਿਸਤੌਲਾਂ, 5.048 ਕਿੱਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਕਾਲੂ (21) ਨਿਵਾਸੀ ਪਿੰਡ ਖੁਰਮਣੀਆਂ (ਅੰਮ੍ਰਿਤਸਰ); ਜਗਜੀਤ ਸਿੰਘ ਉਰਫ਼ ਜੱਗੀ (40) ਮੂਲ ਨਿਵਾਸੀ ਜਲਾਲਾਬਾਦ (ਅਫ਼ਗਾਨਿਸਤਾਨ) ਜੋ ਮੌਜੂਦਾ ਸਮੇਂ ਤਿਲਕ ਨਗਰ (ਨਵੀਂ ਦਿੱਲੀ) ਵਿੱਚ ਰਹਿ ਰਿਹਾ ਸੀ; ਗੋਪਾਲ ਸ਼ਰਮਾ ਉਰਫ਼ ਗੌਰਵ (21) ਨਿਵਾਸੀ ਇਸਲਾਮਾਬਾਦ (ਅੰਮ੍ਰਿਤਸਰ...


