Wednesday, July 29
Shadow

Punjab News

ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

Punjab News
**ਚੰਡੀਗੜ੍ਹ, 24 ਜੂਨ:** ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ **‘ਹੁਨਰ ਵਿਕਾਸ ਪ੍ਰੋਗਰਾਮ’** ਦੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਗਰਾਮ ਦੀ ਅਧਿਕਾਰਤ ਸ਼ੁਰੂਆਤ ਅੱਜ ‘ਆਬਾਜ਼ਰਵੇਸ਼ਨ ਹੋਮ ਫਾਰ ਬੁਆਇਇਜ਼, ਫ਼ਰੀਦਕੋਟ’ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਇਹ ਮੋਹਰੀ ਉਪਰਾਲਾ ਸੰਸਥਾਗਤ ਦੇਖਭਾਲ ਅਧੀਨ ਰਹਿ ਰਹੇ ਬੱਚਿਆਂ ਨੂੰ ਸੁਤੰਤਰ ਅਤੇ ਸਨਮਾਨਜਨਕ ਜੀਵਨ ਜਿਊਣ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਪ੍ਰੋਗਰਾਮ ਤਹਿਤ ਬੱਚਿਆਂ ਦੀਆਂ ਲੋੜਾਂ ਮੁਤਾਬਕ ਵਿਸ਼ੇਸ਼ ਰੂਪ ਰੇਖਾ ਉਲੀਕੀ ਗਈ ਹੈ। ਆਬਜ਼ਰਵੇਸ਼ਨ ਹੋਮ ਦੇ ਬੱਚੇ (ਜੋ ਆਰਜ਼ੀ ਦੇਖਭਾਲ, ਸੁਰੱਖਿਆ, ਕੌਂਸਲਿੰਗ, ਸਿੱਖਿਆ ਅਤੇ ਮੁੜ-ਵਸੇਬੇ ਲਈ ਸੰਸਥਾ ਵਿੱਚ ਰਹਿ ਰਹੇ ਹਨ) ਲਈ ਟ੍ਰੇਨਿੰਗ ਦਾ ਮੁੱਖ ਫੋਕਸ ਅਨੁਸ਼ਾਸਨ...

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

Punjab News
ਫ਼ਾਜ਼ਿਲਕਾ, 23 ਜੂਨ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫ਼ਾਜ਼ਿਲਕਾ ਹਲਕੇ ਦੇ ਵਾਸੀਆਂ ਨੂੰ ਕਰੀਬ 45.74 ਕਰੋੜ ਰੁਪਏ ਦੀ ਲਾਗਤ ਵਾਲੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਉਨ੍ਹਾਂ 33.51 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ 8.89 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਕਰੀਕ 'ਤੇ ਬਣਨ ਵਾਲੇ ਵੀ.ਆਰ. ਬਰਿੱਜ ਦੀ ਉਸਾਰੀ ਦੇ ਨੀਹ ਪੱਥਰ ਰੱਖਣ ਸਣੇ ਜ਼ਮੀਨਦੋਜ਼ ਪਾਈਪਲਾਈਨ ਰਾਹੀਂ ਡਰੇਨੇਜ ਸਿਸਟਮ ਰਾਹੀਂ ਸੋਲਰ ਪੰਪਾਂ ਨਾਲ ਸੇਮ-ਗ੍ਰਸਤ ਜ਼ਮੀਨ ਸੁਧਾਰ ਦੇ 3.34 ਕਰੋੜ ਰੁਪਏ ਦੇ ਤਿੰਨ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ 42.56 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ, 81.36 ਕਿਲੋਮੀਟਰ ਖਾਲਿਆਂ ਨੂੰ ਪੱਕਾ ਕਰਨਾ, ਸਾਂਝਾ ਜ਼ਮੀਨਦੋਜ਼ ਪਾਈਪਲਾਈਨ ਯੋਜਨਾ ਸਿੰਚਾਈ ਪ੍ਰਾਜੈਕਟ ਅਤੇ ਸੇਮ-ਗ੍ਰਸਤ ਜ਼ਮੀਨ ਦੇ ਸੁਧਾਰ ਨਾਲ ਸਬੰਧਤ ਕੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜ...
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

Punjab News
ਚੰਡੀਗੜ੍ਹ; 23 ਜੂਨ 2026: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਨਾਰਕੋਟਿਕਸ ਐਨੋਨੀਮਸ (NA) ਮੀਟਿੰਗਾਂ ਚਲਾਈਆਂ ਜਾ ਰਹੀਆਂ ਹਨ। ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (LMHP) ਫੈਲੋਜ਼ ਦੇ ਸਹਿਯੋਗ ਨਾਲ, ਨਾਰਕੋਟਿਕਸ ਐਨੋਨੀਮਸ ਆਪਣੀ ਹਸਪਤਾਲ ਅਤੇ ਇੰਸਟੀਟਿਊਸ਼ਨ (H&I) ਮੀਟਿੰਗਾਂ ਰਾਹੀਂ ਸਰਕਾਰੀ ਡੀ-ਐਡਿਕਸ਼ਨ ਅਤੇ ਰਿਹੈਬਿਲੀਟੇਸ਼ਨ ਸੈਂਟਰਾਂ ਵਿੱਚ ਨਿਯਮਿਤ ਜਾਗਰੂਕਤਾ ਅਤੇ ਰਿਕਵਰੀ ਸੈਸ਼ਨ ਆਯੋਜਿਤ ਕਰ ਰਿਹਾ ਹੈ। ਇਹ ਉਪਰਾਲਾ ਇਸ ਵੇਲੇ ਮੁਕਤਸਰ, ਲੁਧਿਆਣਾ, ਰੂਪਨਗਰ, ਮਾਨਸਾ ਅਤੇ ਹੋਰ ਨੌਂ ਜ਼ਿਲ੍ਹਿਆਂ ਵਿਚ ਚੱਲ ਰਿਹਾ ਹੈ। ਇਸ ਪ੍ਰੋਗਰਾਮ ਤਹਿਤ, ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਰਿਕਵਰੀ ਕਰ ਰਹੇ ਵਿਅਕਤੀਆਂ ਨੂੰ ਇੱਕ ਅਜਿਹਾ ਵਾਤਾਵਰਣ ਮੁਹੱਈਆ ਕਰਵਾਉਂਦੀਆਂ ਹਨ ਜਿੱਥੇ ਉਹ ਬਿਨ੍ਹਾਂ ਕਿਸੇ ਆਲੋਚਨਾ ਦੇ ਡਰ ਤੋਂ ਆਪਣੇ ਤਜ਼ਰਬਿਆਂ, ਸੰਘਰਸ਼ਾਂ ਅਤੇ ਉਪਲੱਬਧੀਆਂ ਸਾਂਝੀਆਂ ਕਰ ਸਕਦੇ ਹਨ। ਇਸ ਨ...
ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

Punjab News
ਚੰਡੀਗੜ੍ਹ, 23 ਜੂਨ: ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਪੜਾਅ ਦੌਰਾਨ ਬੀ.ਐਲ.ਓ. ਦੇ ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ, ਭਰਨ ਅਤੇ ਇਕੱਤਰ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫ਼ਸਰ ਪੰਜਾਬ ਨੇਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ 25 ਜੂਨ, 2026 ਤੋਂ ਘਰੋਂ-ਘਰੀਂ ਗਣਨਾ ਦਾ ਕੰਮ ਆਰੰਭ ਹੋਵੇਗਾ ਜੋ ਕਿ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਨ ਸੁਧਾਈ ਦੇ ਇਸ ਕਾਰਜ਼ ਵਿਚ 24453 ਬੀ.ਐਲ.ਓਜ਼. ਵਲੋਂ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟ...
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

Crime News, Punjab News
ਚੰਡੀਗੜ੍ਹ 23 ਜੂਨ :ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਇਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਸਫ਼ਲਤਾ ਹਾਸਲ ਕੀਤੀ ਗਈ ਹੈ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਐਂਟੀ- ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਨੇ ਪੰਜਾਬ ਭਰ ਵਿੱਚ ਮੁਹਿੰਮ ਦੇ ਕੁੱਲ 152 ਦਿਨਾਂ ਦੌਰਾਨ 713 ਗੈਰ-ਕਾਨੂੰਨੀ ਹਥਿਆਰ, 218 ਮੈਗਜ਼ੀਨਾਂ ਸਮੇਤ 2009 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰ ਨੌਜਵਾਨਾਂ ਨੂੰ ਵੱਡੇ ਲਾਲਚ ਦੇ ਕੇ ਆਪਣੇ ਗ਼ੈਰ-ਕਾਨੂੰਨੀ ਕੰਮਾਂ ਲਈ ਪ੍ਰੇਰਦੇ ਹਨ ਅਤੇ ਉਨ੍ਹਾਂ ਨੂੰ ਗੈਰਕਾਨੂੰਨੀ ਹਥਿਆਰ ਮੁਹੱਈਆ ਕਰਵਾਉਣਾ ਇਸਦਾ ਇੱਕ ਹਿੱਸਾ ਹੈ। ਪੰਜਾਬ ਪੁਲਿਸ ਨੇ ਸਮੇਂ-ਸਮੇਂ ‘ਤੇ ਵੱਡੀ ਮਾਤਰਾ ਵਿੱਚ ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ‘ ਨਸ਼ਾ ਮੁਕਤੀ ਮੋਰਚਾ ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ‘ ਨਸ਼ਾ ਮੁਕਤੀ ਮੋਰਚਾ ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

Punjab News
ਦੀਨਾਨਗਰ/ਗੁਰਦਾਸਪੁਰ, 23 ਜੂਨ (   )  ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਕਾਰਗਰ ਸਫਲ ਯਤਨ ਕੀਤੇ ਗਏ ਹਨ ਅਤੇ ਨਸ਼ਾ ਮੁਕਤੀ ਮੋਰਚਾ ਦੀ ਟੀਮ ਵਲੋਂ ਗਰਾਊਂਡ ਪੱਧਰ 'ਤੇ ਨਸ਼ਿਆ ਖਿਲਾਫ ਸਫਲਤਾਪੂਰਵਕ ਕੰਮ ਕੀਤਾ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਸ਼੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਪੰਜਾਬ ਨੇ ਦੀਨਾਨਗਰ ਦੇ ਐੱਸ.ਐੱਸ.ਐੱਮ. ਕਾਲਜ ਵਿੱਚ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਵਿੱਚ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਆਦਿੱਤਿਆ ਉੱਪਲ, ਐੱਸ.ਐੱਸ.ਪੀ. ਗੁਰਦਾਸਪੁਰ ਸ਼੍ਰੀ ਅਦਿੱਤਿਆ, ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਦੀਨਾਨਗਰ  ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜੋਨ ਇੰਚਾਰਜ ਨਸ਼ਾ ਮੁਕਤੀ ਮੋਰਚਾ ਰੋਹਿਤ ਸਿਆਲ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਆਰ.ਟੀ.ਏ. ਜੋਬਨਜੀਤ ਕੌਰ, ਜ਼ਿਲ੍ਹਾ ਕੁਆਰਡੀਨੇਟਰ-1 ਡਾ. ਅਰਸ਼ਦੀਪ ਸਿੰਘ, ਜ਼ਿਲ੍...
ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ: ਹਰਜੋਤ ਬੈਂਸ ਦੇ ਅਚਨਚੇਤ ਨਿਰੀਖਣ ਪਿੱਛੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ: ਹਰਜੋਤ ਬੈਂਸ ਦੇ ਅਚਨਚੇਤ ਨਿਰੀਖਣ ਪਿੱਛੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

Punjab News
ਚੰਡੀਗੜ੍ਹ/ਮੋਗਾ, 23 ਜੂਨ: ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨI ਜ਼ਿਕਰਯੋਗ ਹੈ ਕਿ ਨਿਰੀਖਣ ਦੌਰਾਨ ਸ਼ਹਿਰ ਭਰ ਵਿੱਚ ਸਫਾਈ ਅਤੇ ਸਵੱਛਤਾ ਵਿੱਚ ਕਾਫੀ ਕੁਤਾਹੀਆਂ ਪਾਈਆਂ ਗਈਆਂ ਸਨ। ਅੱਜ ਮੋਗਾ ਸ਼ਹਿਰ ਵਿੱਚ ਨਿਰੀਖਣ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਭਰ ਵਿੱਚ ਖੁੱਲ੍ਹੇ ਕੂੜੇ ਵਾਲੀਆਂ ਥਾਵਾਂ ਨੂੰ ਦੇਖਿਆ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ "ਮਿਸ਼ਨ ਕਲੀਨ ਪੰਜਾਬ" ਅਧੀਨ ਨਿਰਧਾਰਤ ਸਫਾਈ ਮਾਪਦੰਡਾਂ ਦੀ ਸਿੱਧੀ -ਸਿੱਧੀ ਉਲੰਘਣਾ ਦੀ ਤਸਵੀਰ ਪੇਸ਼ ਕਰ ਰਹੀਆਂ ਸਨ । ਸਾਥਨਕ ਸਰਕਾਰਾਂ ਮੰਤਰੀ ਨੇ ਕਿਹਾ, “ਸਫਾਈ ਵਿੱਚ ਕੁਤਾਹੀ ਜਾਂ ਅਣਗਹਿਲੀ ਲਈ ਜ਼ੀਰੋ ਸਹਿਣਸ਼ੀਲਤਾ ਹੈ। ਅੱਜ ਮੋਗਾ ਵਿੱਚ ਮੇਰੇ ਨਿਰੀਖਣ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਬਿਹਤਰ ਤੇ ਸਾਫ ਸੁਥਰੇ ਵਾਤਾਵਰਨ ਦੇ ਹੱਕਦਾਰ ਹਨ...
ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 23 ਜੂਨ: "ਸਾਡੀ ਸਰਕਾਰ ਦਾ ਮੁੱਖ ਮਕਸਦ ਸਿਰਫ਼ ਸਰਕਾਰੀ ਸਕੀਮਾਂ ਚਲਾਉਣਾ ਨਹੀਂ, ਸਗੋਂ ਸਮਾਜ ਦੇ ਹਰ ਇੱਕ ਲੋੜਵੰਦ ਅਤੇ ਦਿਵਿਆਂਗ ਵਿਅਕਤੀ ਤੱਕ ਮਦਦ ਦਾ ਹੱਥ ਸਮੇਂ ਸਿਰ ਪਹੁੰਚਾ ਕੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ।" ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਕੀਤਾ। ਵਿਭਾਗ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਈ-2026 ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਰੂਪ ਵਿੱਚ 125 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਸਰਕਾਰ ਦੀ ਕਮਜ਼ੋਰ ਵਰਗਾਂ ਪ੍ਰਤੀ ਹਮਦਰਦੀ ਅਤੇ ਉਨ੍ਹਾਂ ਦੇ ਹੱਕਾਂ ਨੂੰ ਪਹਿਲ ਦੇਣ ਦੀ ਦ੍ਰਿੜ ਵਚਨਬੱਧਤਾ ਨੂੰ ਸਾਫ਼ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਸਾਲ 2026-27 ਦੌ...
ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

Crime News, Punjab News
ਚੰਡੀਗੜ੍ਹ, 23 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਖ਼ਰੀਫ਼ ਸੀਜ਼ਨ 2025-26 ਦੌਰਾਨ ਕਸਟਮ ਮਿਲਿੰਗ ਲਈ ਅਲਾਟ ਕੀਤੇ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਸਬੰਧੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਚੀਮਾ ਮੰਡੀ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਰਜਨੀਸ...
ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

Punjab News
ਚੰਡੀਗੜ੍ਹ, 23 ਜੂਨ: ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਆਪਣੀ ਅਗਵਾਈ ਹੇਠ ਰੀਜਨਰੇਟਿੰਗ ਪੰਜਾਬ ਸੰਸਥਾ ਨਾਲ ਮਿਲ ਕੇ ਵਿਸਥਾਰਿਤ ਵਿਚਾਰ-ਚਰਚਾ ਕੀਤੀ ਤਾਂ ਜੋ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਸਬੰਧੀ ਭਵਿੱਖਮੁਖੀ ਰਣਨੀਤੀ ਉਲੀਕੀ ਜਾ ਸਕੇ। ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਵਿਚਾਰ-ਵਟਾਂਦਰੇ ਦਾ ਆਗਾਜ਼ ਕੀਤਾ ਅਤੇ ਇਸ ਦੌਰਾਨ ਖੇਤੀਬਾੜੀ, ਪਾਣੀ, ਸਿਹਤ ਅਤੇ ਜਲਵਾਯੂ ਦੇ ਆਪਸ ਵਿੱਚ ਡੂੰਘਾਈ ਨਾਲ ਜੁੜੇ ਹੋਣ ’ਤੇ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਿਚਾਰ-ਚਰਚਾ ਸੈਸ਼ਨ ਇਸ ਸਾਲ ਅਪ੍ਰੈਲ ਵਿੱਚ ਸ਼ੁਰੂ ਕੀਤੀ ਗਈ ’ਮਿੱਟੀ ਤੋਂ ਥਾਲੀ’ (ਮਿੱਟੀ ਤੋਂ ਪਲੇਟ ਤੱਕ) ਪਹਿਲਕਦਮੀ ਦਾ ਵਿਸਥਾਰ ਸੀ। ਰੀਜਨਰੇਟਿੰਗ ਪੰਜਾਬ ਦੀ ਸੰਸਥਾਪਕ ਸੁਮੀਤ ਸੰਧੂ ਨਾਲ ਮਿਲ ਕੇ 'ਜੀਵਿਤ ਮਿੱਟੀ ਮਿਸ਼ਨ' ਅਤੇ 'ਧਰਤੀ ਦੀਆਂ ਧੀਆਂ' ਵਰਗੇ ਨਵੇਂ ਸੰਕਲਪਾਂ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਨੇ ਮਿੱਟੀ ਦੀ ਸਿਹਤ ਨੂੰ ਮੁੜ ਸੁਰਜੀਤ ਕਰਨ ...