Tuesday, October 27
Shadow

Punjab News

ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

Punjab News
ਚੰਡੀਗੜ੍ਹ, 24 ਅਕਤੂਬਰ: ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 277ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 527 ਟਿਕਾਣਿਆਂ  ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ  ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 277ਵੇਂ ਦਿਨ, ਪੁਲਿਸ ਟੀਮਾਂ ਨੇ 223 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 80,458 ਹੋ ਗਈ ਹੈ। ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾ...
ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਰਾਜਪੁਰਾ; 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪੁਰਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ, ਅਨਾਜ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਸਰਕਾਰ ਮੰਡੀਆਂ ਵਿੱਚ ਫਸਲ ਦੇ ਭੰਡਾਰਨ ਲਈ ਲੋੜੀਂਦੀ ਥਾਂ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ। ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਸਾਰੇ ਅਹਿਮ ਮਸਲੇ ਹੱਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਚੰਗੀ ਪੈਦਾਵਾਰ ਕਿਸਾਨਾਂ ਲਈ ਦੀਵਾਲੀ ਨੂੰ ਹੋਰ ਖੁਸ਼ਹਾਲ ਬਣਾਏਗੀ। ਉਨ੍ਹਾਂ ਕਿਹਾ ਕਿ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਇਸ ਦੌਰੇ ਦੀ ਇੱਕ ਵੀਡੀਓ ਸਾਂਝੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' ਅਕਾਊਂਟ 'ਤੇ ਲਿਖਿਆ: "ਪੰਜਾਬ ਦੇ ਕਿਸਾਨ ਭਰਾਵਾਂ ਦੀ ਦਿਨ-ਰਾਤ ਦੀ ਅਣਥੱਕ ਮਿਹਨਤ ...
ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

Punjab News
ਚੰਡੀਗੜ੍ਹ; 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨਹਿਰੀ ਸਿੰਚਾਈ ਮੁਹਿੰਮ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਦਲ ਰਹੀ ਹੈ, ਜਿਸ ਨਾਲ ਝੋਨੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦਾ ਸਿਲਸਿਲਾ ਰੁਕਿਆ ਹੈ, ਜਿਸ ਨਾਲ ਪਾਣੀ ਦਾ ਪੱਧਰ ਚਾਰ ਮੀਟਰ ਉੱਚਾ ਹੋਇਆ ਹੈ। ਨਹਿਰੀ ਪਾਣੀ ਨੂੰ "ਪੰਜਾਬ ਦੀਆਂ ਫ਼ਸਲਾਂ ਲਈ ਦੇਸੀ ਘਿਓ" ਦੱਸਦਿਆਂ ਉਨ੍ਹਾਂ ਕਿਹਾ ਕਿ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਦੇ ਸਹਿਯੋਗ ਨਾਲ ਹੁਣ 18,000 ਕਿਊਸਿਕ ਪਾਣੀ ਖੇਤਾਂ ਤੱਕ ਪਹੁੰਚ ਰਿਹਾ ਹੈ ਅਤੇ ਇਸ ਨੈੱਟਵਰਕ ਨੂੰ ਵਧਾਉਣ ਲਈ 6,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਿਸ਼ਨ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, ਧਰਤੀ ਹੇਠਲੇ ਪਾਣੀ ਦੇ ਬੇਸ਼ਕੀਮਤੀ ਭੰਡਾਰਾਂ ਦੀ ਰਾਖੀ ਕਰਨਾ ਅਤੇ ਪੰਜਾਬ ਦੇ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ।ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “16ਵੀਂ ਪੰਜਾਬ ਵਿਧਾ...
ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

Punjab News
ਚੰਡੀਗੜ੍ਹ, 23 ਅਕਤੂਬਰ:  'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 276ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 468  ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।  ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 276ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ  ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 80,234 ਹੋਈਆਂ ਹਨ । ਇਸ ਤੋਂ ਇਲਾਵਾ 145 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ...
14 ਹਜ਼ਾਰ ਕਿਲੋਮੀਟਰ ਪਾਈਪਲਾਈਨ ਵਿਛਾ ਕੇ 80 ਫੀਸਦੀ ਖੇਤਾਂ ਤੱਕ ਨਹਿਰੀ ਪਾਣੀਪਹੁੰਚਾਇਆ-ਭਗਵੰਤ ਸਿੰਘ ਮਾਨ

14 ਹਜ਼ਾਰ ਕਿਲੋਮੀਟਰ ਪਾਈਪਲਾਈਨ ਵਿਛਾ ਕੇ 80 ਫੀਸਦੀ ਖੇਤਾਂ ਤੱਕ ਨਹਿਰੀ ਪਾਣੀਪਹੁੰਚਾਇਆ-ਭਗਵੰਤ ਸਿੰਘ ਮਾਨ

Punjab News
ਚੰਡੀਗੜ੍ਹ; 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨਹਿਰੀ ਸਿੰਚਾਈ ਮੁਹਿੰਮ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਦਲ ਰਹੀ ਹੈ, ਜਿਸ ਨਾਲ ਝੋਨੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦਾ ਸਿਲਸਿਲਾ ਰੁਕਿਆ ਹੈ, ਜਿਸ ਨਾਲ ਪਾਣੀ ਦਾ ਪੱਧਰ ਚਾਰ ਮੀਟਰ ਉੱਚਾ ਹੋਇਆ ਹੈ। ਨਹਿਰੀ ਪਾਣੀ ਨੂੰ "ਪੰਜਾਬ ਦੀਆਂ ਫ਼ਸਲਾਂ ਲਈ ਦੇਸੀ ਘਿਓ" ਦੱਸਦਿਆਂ ਉਨ੍ਹਾਂ ਕਿਹਾ ਕਿ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਦੇ ਸਹਿਯੋਗ ਨਾਲ ਹੁਣ 18,000 ਕਿਊਸਿਕ ਪਾਣੀ ਖੇਤਾਂ ਤੱਕ ਪਹੁੰਚ ਰਿਹਾ ਹੈ ਅਤੇ ਇਸ ਨੈੱਟਵਰਕ ਨੂੰ ਵਧਾਉਣ ਲਈ 6,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਿਸ਼ਨ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, ਧਰਤੀ ਹੇਠਲੇ ਪਾਣੀ ਦੇ ਬੇਸ਼ਕੀਮਤੀ ਭੰਡਾਰਾਂ ਦੀ ਰਾਖੀ ਕਰਨਾ ਅਤੇ ਪੰਜਾਬ ਦੇ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ।ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “16ਵੀਂ ਪੰਜਾਬ ਵਿਧਾਨ ਸਭਾ ਦੇ ...
ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

Punjab News
ਚੰਡੀਗੜ੍ਹ, 23 ਅਕਤੂਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਇੱਥੇ ਸਾਂਝੀ ਕੀਤੀ । ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ ਤਾਂ ਜੋ ਉਹ ’ਵਿਸ਼ੇਸ਼ ਗਹਿਰੀ ਸੁਧਾਈ’ (ਐਸ.ਆਈ.ਆਰ.), 2026 ਤਹਿਤ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਮ ਦੀ ਜਾਂਚ ਕਰਨ ਦੇ ਨਾਲ-ਨਾਲ ਨਵੀਂ ਰਜਿਸਟ੍ਰੇਸ਼ਨ ਲਈ ਅਰਜ਼ੀਆਂ ਦੇ ਸਕਣ ਅਤੇ ਵੋਟਰ ਵੇਰਵਿਆਂ ਵਿੱਚ ਸੋਧ ਕਰਵਾ ਸਕਣ। ਸ਼੍ਰੀਮਤੀ ਮਿੱਤਰਾ ਨੇ ਦੱਸਿਆ ਕਿ ਆਗਾਮੀ ’ਵਿਸ਼ੇਸ਼ ਸੰਖੇਪ ਸੁਧਾਈ’ (ਐਸ.ਐਸ.ਆਰ.) ਤਹਿਤ ਨਵੀਂ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 1.1.2027 ਹੋਵੇਗੀ। ਕੋਈ ਵੀ ਨਾਗਰਿਕ ਜੋ ਇਸ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਰਿਹਾ ਹੈ, ਉਹ ’ਫਾਰਮ ਨੰਬਰ 6’ ਭਰ ਕੇ ਵੋਟਰ...
ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

Punjab News
ਚੰਡੀਗੜ੍ਹ, 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਤੇ ’ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਾਰਤ ਦਾ ਚੋਣ ਜਮਹੂਰੀ ਢਾਂਚਾ ਕਈ ਦਹਾਕਿਆਂ ਵਿੱਚ ਆਪਣੇ ‘ਸਭ ਤੋਂ ਗੰਭੀਰ ਸੰਸਥਾਗਤ ਸੰਕਟ’ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੀ ਖੁਦਮੁਖਤਿਆਰੀ ਨੂੰ ਯੋਜਨਾਬੱਧ ਢੰਗ ਨਾਲ ਖਤਮ ਕੀਤਾ ਗਿਆ ਹੈ ਅਤੇ ਦੇਸ਼ ਨੂੰ ‘‘ਚੁਣੀ ਹੋਈ ਤਾਨਾਸ਼ਾਹੀ’’ ਵੱਲ ਧੱਕਿਆ ਜਾ ਰਿਹਾ ਹੈ। ਪੰਜਾਬ ਵਿਧਾਨ ਵਿੱਚ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਸੰਵਿਧਾਨਕ ਸੁਰੱਖਿਆ ਦੀ ਮੰਗ ਕਰਨ ਸਬੰਧੀ ਮਤੇ ’ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਅਤੇ ਕ੍ਰਾਂਤੀਕਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਅਤੇ ਵੋਟ ਪਾਉਣ ਦੇ ਅਧਿਕਾਰ ਲਈ ਆਪਣੀਆਂ ਜਾਨਾਂ ਵਾਰੀਆਂ ਸਨ। ਵੋਟ ਪਾਉਣ ਦੇ ਅਧਿਕਾਰ ਵਿੱਚ ਬਰਾਬਰੀ ਬਾਰੇ ਡਾ. ਬੀ.ਆਰ. ਅੰਬੇਡਕਰ ਦੇ ਵਿਚਾਰਾਂ ਨੂੰ ਯਾਦ ਕਰਦਿਆਂ, ਉਨ੍ਹਾ...
ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

Punjab News
ਚੰਡੀਗੜ੍ਹ; 23 ਅਕਤੂਬਰ 2026: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਮਤਾ ਪੇਸ਼ ਕਰਦਿਆਂ ਉਨ੍ਹਾਂ ਨੂੰ ਮੌਜੂਦਾ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਵਿਧਾਇਕ 'ਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ, ਚੇਅਰ ਦੇ ਹੁਕਮਾਂ ਦੀ ਅਣਦੇਖੀ ਅਤੇ ਸਦਨ ਦੀ ਕਾਰਵਾਈ ਵਿੱਚ ਜਾਣਬੁੱਝ ਕੇ ਵਿਘਨ ਪਾਉਣ ਦਾ ਦੋਸ਼ ਲਗਾਇਆ ਜਿਸ ਕਾਰਨ ਵਿਧਾਨ ਸਭਾ ਦਾ ਕੀਮਤੀ ਸਮਾਂ ਬਰਬਾਦ ਹੋਇਆ ਅਤੇ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚੀ। ਸਦਨ ਨੂੰ ਸੰਬੋਧਨ ਕਰਦਿਆਂ, 'ਆਪ' ਵਿਧਾਇਕ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂਬਰਾਂ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਵਰਤੇ ਗਏ ਇਤਰਾਜ਼ਯੋਗ ਸ਼ਬਦਾਂ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਇਤਰਾਜ਼ਯੋਗ ਸ਼ਬਦਾਵਲੀ ਪੰਜਾਬ ਦੇ ਮਿਹਨਤਕਸ਼ ਮਜ਼ਦੂਰਾਂ, ਖ਼ਾਸ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੇ ਸਵੈਮਾਣ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਹੈ। ਹਰਪਾਲ ਸਿ...
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

Punjab News
ਚੰਡੀਗੜ੍ਹ; 22 ਅਕਤੂਬਰ : ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ  ‘ਯੁੱਧ ਨਸ਼ਿਆਂ ਵਿਰੁੱਧ’  ਤਹਿਤ ਨੌਜਵਾਨਾਂ ਵਿੱਚ ਮਾਨਸਿਕ ਸਿਹਤ ਜਾਗਰੂਕਤਾ ਮਜ਼ਬੂਤ ਕਰਨ, ਸ਼ੁਰੂਆਤੀ ਦਖ਼ਲ ਉਤਸ਼ਾਹਿਤ ਕਰਨ ਅਤੇ ਨਸ਼ਾਖੋਰੀ ਨੂੰ ਰੋਕਣ ਵਿੱਚ ਮਦਦ ਕਰਨ ਲਈ ਸੂਬੇ ਭਰ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ ਕੀਤੀ ਹੈ। ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ (ਏ.ਬੀ.ਈ.ਟੀ.) ਦੇ ਸਹਿਯੋਗ ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੀ ਅਗਵਾਈ ਹੇਠ ਸ਼ੁਰੂ ਕੀਤੀ ਇਸ ਪਹਿਲਕਦਮੀ ਦਾ ਉਦੇਸ਼ ਵਿਦਿਅਕ ਕੈਂਪਸ ਵਿੱਚ ਅਜਿਹਾ ਦੋਸਤਾਨਾ ਵਾਤਾਵਰਣ ਬਣਾਉਣਾ ਹੈ, ਜਿੱਥੇ ਵਿਦਿਆਰਥੀ ਭਾਵਨਾਤਮਕ ਪ੍ਰੇਸ਼ਾਨੀ ਨੂੰ ਪਛਾਣ ਸਕਣ, ਢੁਕਵੀਂ ਸਹਾਇਤਾ ਪ੍ਰਾਪਤ ਕਰਨ ਅਤੇ ਮਾਨਸਿਕ ਸਿਹਤ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਕਰ ਸਕਣ। ਇਸ ਨਿਵੇਕਲੀ ਪਹਿਲ ਦੇ ਲਾਂਚ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ- ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਲੱਬ ਦੇ ਪ੍ਰਤੀਭਾਗੀਆਂ ਨਾਲ ਗੱਲਬਾਤ ਕੀਤੀ ਅਤੇ ਨੌਜਵਾਨ ਸਸ਼ਕਤੀਕਰਨ ਨੂੰ ਅਗਾਂਹ ਵਧਾਉਣ ਵਿੱਚ ਵਿਦਿਅਕ ਸੰਸਥਾਵਾਂ ਦੀ...
ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

Punjab News
ਚੰਡੀਗੜ੍ਹ; 22 ਅਕਤੂਬਰ, 2026: ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ, ਜਿਸ ਨਾਲ ਨੌਜਵਾਨਾਂ ਨੂੰ ਇਹ ਜਾਣਨ ਦਾ ਮੌਕਾ ਮਿਲੇਗਾ ਕਿ ਕਾਨੂੰਨ ਕਿਸ ਤਰ੍ਹਾਂ ਬਣਦੇ ਹਨ, ਬਜਟ ਕਿਵੇਂ ਪਾਸ ਹੁੰਦੇ ਹਨ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਵੇਂ ਜਵਾਬਦੇਹ ਬਣਾਇਆ ਜਾਂਦਾ ਹੈ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਇਮਾਨਦਾਰੀ ਤੇ ਸਖ਼ਤ ਮਿਹਨਤ ਰਾਹੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਦਾ ਫੈਸਲਾ ਹੁਨਰ ਅਤੇ ਯੋਗਤਾ ਦੇ ਆਧਾਰ 'ਤੇ ਹੋਣਾ ਚਾਹੀਦਾ ਹੈ, ਨਾ ਕਿ ਪਹੁੰਚ ਜਾਂ ਸਿਫ਼ਾਰਸ਼ਾਂ ਦੇ ਆਧਾਰ 'ਤੇ। ਉਨ੍ਹਾਂ ਨੇ ਯੋਗਤਾ-ਆਧਾਰਿਤ ਭਰਤੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਅਤੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਪ੍ਰਦਾਨ ਕਰਨ ਬਾਰੇ ਵੀ ਚਾਨਣਾ ਪਾਇਆ।ਪੰਜਾਬ ਵਿਧਾਨ ਸਭਾ ਵਿਖੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ...