ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 21 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿਤਾ ਦਿਵਸ ਮੌਕੇ ’ਤੇ ਸਾਰੇ ਪਿਤਾਵਾਂ ਅਤੇ ਪਿਤਾ ਰੂਪੀ ਸਖ਼ਸੀਅਤਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪਿਤਾ ਹਰ ਪਰਿਵਾਰ ਲਈ ਤਾਕਤ, ਸੁਰੱਖਿਆ ਅਤੇ ਕੁਰਬਾਨੀ ਦਾ ਪੁੰਜ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਮਾਂ ਦਾ ਪਿਆਰ ਬੱਚੇ ਦੇ ਮੁੱਢਲੇ ਸਾਲਾਂ ਦਾ ਅਧਾਰ ਹੁੰਦਾ ਹੈ, ਉੱਥੇ ਹੀ ਪਿਤਾ ਜੀਵਨ ਦੀਆਂ ਚੁਣੌਤੀਆਂ ਨੂੰ ਨਜਿੱਠਣ ਲਈ ਲੋੜੀਂਦੀ ਦਿਸ਼ਾ, ਨੈਤਿਕ ਕਦਰਾਂ-ਕੀਮਤਾਂ ਦੇ ਰਾਹ-ਦਸੇਰਾ ਵਜੋਂ ਕੰਮ ਕਰਦਾ ਹੈ।
ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ,‘‘ਪਿਤਾ ਸਾਡੀ ਜਵਾਨੀ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਹਮਦਰਦੀ ਦੀ ਭਾਵਨਾ ਦਾ ਸੰਚਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ,’’ । ਉਨ੍ਹਾਂ ਕਿਹਾ, ‘‘ਸਾਡੇ ਅਮੀਰ ਪੰਜਾਬੀ ਸੱਭਿਆਚਾਰ ਅਤੇ ਸ਼ਾਨਾਮੱਤੀ ਵਿਰਾਸਤ ਵਿੱਚ ਬਜ਼ੁਰਗਾਂ ਅਤੇ ਪਿਤਾਵਾਂ ਦਾ ਬਹੁਤ ਸਤਿਕਾਰ ਕੀਤਾ ਜਾਂਦਾ ਹੈ। ਉਹ ਸਾਡੀ ਸੰਯੁਕਤ ਪਰਿਵਾਰ ਪ੍ਰਣਾਲੀ ਦੇ ਸੂਤਰਧਾਰ ਵਜੋਂ ਕੰਮ ਕਰਦੇ ਹਨ, ਰਹੁ-ਰ...








