ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 20 ਜੂਨ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਨੂੰ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 93,927 ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ ਕੁੱਲ 38,738 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਹੁਣ ਤੱਕ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1,976 ਜ਼ਿੰਦਾ ਕਾਰਤੂਸਾਂ ਤੇ 209 ਮੈਗਜ਼ੀਨਾਂ ਸਮੇਤ 716 ਹਥਿਆਰ, 187 ਤੇਜ਼ਧਾਰ ਹਥਿਆਰ ਅਤੇ 12 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।
ਉਨ੍ਹਾਂ...








