Thursday, July 30
Shadow

Punjab News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

Punjab News
ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ। ਇਹ ਫ਼ੈਸਲਾ, ਜਿਸ ਦਾ ਉਦੇਸ਼ ਮਹਿਲਾ ਕਰਮਚਾਰੀਆਂ ਦੇ ਨਿੱਜੀ ਜੀਵਨ ਅਤੇ ਦਫ਼ਤਰੀ ਕੰਮ ਦਰਮਿਆਨ ਸੰਤੁਲਨ ਨੂੰ ਬਿਹਤਰ ਬਣਾਉਣਾ ਹੈ, ਨੂੰ ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੀਆਂ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਲਾਭ ਹੋਵੇਗਾ। ਹੋਰ ਵੇਰਵੇ ਸਾਂਝੇ ਕਰਦਿਆਂ ਮੁੱ...
ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

Punjab News
ਚੰਡੀਗੜ੍ਹ, 16 ਜੂਨ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 147ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 147ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,507 ਹੋ ਗਈਆਂ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ...
ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

Punjab News
ਚੰਡੀਗੜ੍ਹ, 16 ਜੂਨ: ਪੰਜਾਬ ਪੁਲਿਸ ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 'ਛਬੀਲ' ਲਗਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਬਾਹਰ ਗੁਰੂ ਸਾਹਿਬ ਵੱਲੋਂ ਦਿੱਤੇ ਨਿਰਸਵਾਰਥ ਸੇਵਾ ਅਤੇ ਸਦਭਾਵਨਾ ਦੇ ਸਿਧਾਂਤ ‘ਤੇ ਚੱਲਦਿਆਂ ਲੋਕਾਂ ਨੂੰ ਛਬੀਲ ਦਾ ਠੰਡਾ-ਮਿੱਠਾ ਜਲ ਛਕਾਇਆ। ਇਸ ਪਵਿੱਤਰ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਤਪਦੀ ਗਰਮੀ ਵਿਚ ਰਾਹਤ ਪ੍ਰਦਾਨ ਕਰਨ ਲਈ ਰਾਹਗੀਰਾਂ ਨੂੰ ਠੰਡਾ-ਮਿੱਠਾ ਜਲ ਛਕਾਉਣ ਦੀ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰਾਨ ਡੀ.ਜੀ.ਪੀ. ਨਾਲ ਵੱਡੀ ਗਿਣਤੀ ਵਿੱਚ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵਾ, ਵਿਸ਼ੇਸ਼ ਡੀਜੀਪੀ ਟੈਕਨੀਕਲ ਸਰਵਿਸਿਜ਼ ਰਾਮ ਸਿੰਘ, ਏਡੀਜੀਪੀ ਸੁਰੱਖਿਆ ਕੌਸਤੁਭ ਸ਼ਰਮਾ, ਡੀਆਈਜੀ ਐਡਮਿਨ ਅਲਕਾ ਮੀਨਾ, ਡੀਆਈਜੀ ਪਰਸੋਨਲ ਅਮਨੀਤ ਕੋਂਡਲ, ਡੀਆਈਜੀ ਕਰਾਈਮ ਸਰਬਜੀਤ ਸਿ...
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

Punjab News
ਚੰਡੀਗੜ੍ਹ/ ਅੰਮ੍ਰਿਤਸਰ, 16 ਜੂਨ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ । ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਰੂਹਾਨੀਅਤ ਦਾ ਕੇਂਦਰ ਹੈ।” ਉਨ੍ਹਾਂ ਦੱਸਿਆ ਕਿ ਹੁਣ ਪਹਿਲੀ ਵਾਰ ਸਫ਼ਾਈ ਕਾਰਜ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਰਹੇਗਾ। ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 2 ਵਜੇ ਤੱਕ ਵਿਸ਼ੇਸ਼ ਸਫ਼ਾਈ ਸ਼ਿਫ਼ਟ ਚਲਾਈ ਜਾ ਰਹੀ ਹੈ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਸਾਫ਼-ਸੁਥਰੀਆਂ ਸੜਕਾਂ ਮਿਲ ਸਕਣ। ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਇੱਕ ਰਾਤ ਦਾ ਪ੍ਰੋਗਰਾਮ ਨਹੀਂ ਹੈ। ਉਹ ਕਿਸੇ ਵੀ ਰਾਤ ਅਚਨਚੇਤ ਨਿਰੀਖਣ ਕਰਨਗੇ ਤਾਂ...
ਸਾਡੇ ਬਜ਼ੁਰਗ ਸਾਡਾ ਮਾਣ”—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਸਾਡੇ ਬਜ਼ੁਰਗ ਸਾਡਾ ਮਾਣ”—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 16 ਜੂਨ : ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਜੀਵਨ ਮਿਲ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ, ਸਮਾਜ ਦਾ ਤਜਰਬਾ ਅਤੇ ਸਾਡੀ ਅਨਮੋਲ ਵਿਰਾਸਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਇਕੱਲਾ ਜਾਂ ਬੇਸਹਾਰਾ ਮਹਿਸੂਸ ਨਾ ਕਰੇ। ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਬੁਢਾਪੇ ਵਿੱਚ ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣਾ...
ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

Punjab News, Punjab Politics
ਨਵੀਂ ਦਿੱਲੀ/ਪੰਜਾਬ, 15 ਜੂਨ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਈਡੀ ਪਾਰਟੀ ਦੇ ਅਹੁਦੇਦਾਰ ਖੁਦ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ ਹਨ। ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ? ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ 70 ਫੀਸਦੀ ਡਰੱਗਜ਼ ਗੁਜਰਾਤ ਦੇ ਰਸਤੇ ਆ ਰਹੀਆਂ ਹਨ। ਈਡੀ ਪਾਰਟੀ ਦੀ ਗੱਠਜੋੜ ਸਰਕਾਰ ਵੇਲੇ ਪੰਜਾਬ ਦੇ ਘਰ-ਘਰ ਵਿੱਚ ਚਿੱਟਾ ਪਹੁੰਚਾਇਆ ਗਿਆ। ਬਾਕਾਇਦਾ ਸਰਕਾਰੀ ਸਰਪ੍ਰਸਤੀ ਹੇਠ ਸਰਕਾਰੀ ਗੱਡੀਆਂ ਵਿੱਚ ਚਿੱਟਾ ਘਰ-ਘਰ ਵੰਡਿਆ ਜਾਂਦਾ ਸੀ। ਈਡੀ ਪਾਰਟੀ ਅਤੇ ਚਿੱਟਾ ਪਾਰਟੀ ਪੰਜਾਬ ਦੀ ਜਵਾਨੀ ਬਰਬਾਦ ਕਰਨ ਲਈ ਜ਼ਿੰਮੇਵਾਰ ਹਨ। ਭਗਵੰਤ ਮਾਨ ਨੇ ਚਿੱਟੇ 'ਤੇ ਵਾਰ ਕਰਕੇ ਪੰਜਾਬ ਦੀ ਜਵਾਨੀ ਨੂੰ ਮੁੜ ਇੱਕ ਸੁਨਹਿਰੇ ...
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 146ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 515 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 146ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 284 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,216 ਹੋ ਗਈਆਂ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ...
ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ

ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ

Punjab News
ਭਵਾਨੀਗੜ੍ਹ, 15 ਜੂਨ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਹਲਕੇ ਦੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਮੱਟਰਾਂ ਵਿਖੇ 65.64 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਸੜਕ ਦਾ ਨੀਂਹ ਪੱਥਰ ਰੱਖਿਆ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹੋਣਗੀਆਂ। ਪਿੰਡ ਨਰੈਣਗੜ੍ਹ ਵਿਖੇ ਹਲਕਾ ਵਿਧਾਇਕ ਨੇ ਸ੍ਰੀਰਵਿਦਾਸ ਧਰਮਸ਼ਾਲਾ ਨੂੰ 04 ਲੱਖ ਰੁਪਏ ਅਤੇ ਸ੍ਰੀ ਵਾਲਮੀਕਿ ਧਰਮਸ਼ਾਲਾ ਨੂੰ 04 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਕੰਮਾਂ ਦੀ ਸ਼ੁਰੂਆਤ ਕਰਵਾਈ। ...
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

Punjab News
ਚੰਡੀਗੜ੍ਹ, 15 ਜੂਨ: ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਗਣਨਾ ਫਾਰਮ ਇਕੱਤਰ ਕਰਨ ਲਈ ਘਰ-ਘਰ ਜਾਣਗੇ। ਇਸ ਸੂਬੇ ਪੱਧਰੀ ਰਿਵੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅੱਜ ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਵੱਲੋਂ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਇੱਕ ਸਮੀਖਿਆ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੋਪੜ ਅਤੇ ਐਸ.ਬੀ.ਐਸ. ਨਗਰ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀ.ਈ.ਓਜ਼) ਨਾਲ ਕੀਤੀ ਗਈ। ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਨੂੰ ਸੂਬੇ ਦੇ ਚੋਣ ਤੰਤਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਿੱਚ 5 ਡਿਵੀਜ਼ਨਾਂ, 23 ਜ਼ਿਲ੍ਹੇ ਅਤੇ 117 ਹਲਕੇ ਸ਼ਾਮਲ ਹਨ ਜਿਹਨਾਂ ਵਿੱਚ ਕੁ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲੋਕ ਮਿਲਣੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲੋਕ ਮਿਲਣੀ

Punjab News
ਕੋਟਕਪੂਰਾ, 15 ਜੂਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ-2, ਨਾਨਕ ਨਗਰੀ ਕੋਟਕਪੂਰਾ, ਪਿੰਡ ਥਾੜੇ ਦੀ ਧਰਮਸ਼ਾਲਾ, ਪਿੰਡ ਮੌੜ ਅਤੇ ਪਿੰਡ ਪੱਕਾ ਨੰਬਰ 4 ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕ ਮਿਲਣੀ ਦੌਰਾਨ ਮੁਹੱਲਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਵੱਲੋਂ ਪੀ.ਐਸ.ਪੀ.ਸੀ.ਐਲ., ਇਰੀਗੇਸ਼ਨ, ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲੇ ਸਪੀਕਰ ਸ. ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ।  ਸਪੀਕਰ ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਤਰਜੀਹੀ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਜਾ ਕੇ ਸੁਣਨ ਅਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਹੋ ਰਿਹਾ ਹੈ, ਜਿਸ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲ ਰਹੀ ਹੈ। ਇਸ ਮੌਕੇ ਸਪੀਕਰ ਸ...